ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੀਆਂ ਤਿਆਰੀਆਂ ਦਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਉੱਚ ਅਧਿਕਾਰੀਆਂ ਵਲੋਂ ਜਾਇਜ਼ਾ

by | Apr 25, 2026 | daily, religion | 0 comments

* ਛੇ ਗੁਰੂ ਸਾਹਿਬਾਨ ਦੀ ਪਾਵਨ ਚਰਨ ਛੋਹ ਪ੍ਰਾਪਤ ਨਗਰੀ ਕੀਰਤਪੁਰ ਸਾਹਿਬ ਵਿਖੇ 400 ਸਾਲਾ ਸਥਾਪਨਾ ਸ਼ਤਾਬਦੀ ਜਾਹੋ-ਜਲਾਲ ਨਾਲ ਮਨਾਈ ਜਾ ਰਹੀ- ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ
* *29 ਅਪ੍ਰੈਲ ਨੂੰ ਗੁ. ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਨਾਲ ਆਰੰਭ ਹੋਣਗੇ ਸ਼ਤਾਬਦੀ ਸਮਾਗਮ, 1 ਮਈ ਨੂੰ ਹੋਣਗੇ ਮੁੱਖ ਸਮਾਗਮ *
ਕੀਰਤਪੁਰ ਸਾਹਿਬ, 24 ਅਪ੍ਰੈਲ ( )
ਛੇ ਗੁਰੂ ਸਾਹਿਬਾਨ ਦੀ ਪਾਵਨ ਚਰਨ ਛੋਹ ਪ੍ਰਾਪਤ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਵਸਾਈ ਨਗਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਸ਼ਤਾਬਦੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ਼ਤਾਬਦੀ ਕਮੇਟੀ ਦੇ ਮੈਂਬਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਸ਼੍ਰੋਮਣੀ ਕਮੇਟੀ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਕੀਰਤਪੁਰ ਸਾਹਿਬ ਪੁੱਜੇ। ਇਸ ਮੌਕੇ ਉਨ੍ਹਾਂ ਨੇ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੋਂ ਪਹਿਲਾਂ ਪ੍ਰਬੰਧਾਂ ਸਬੰਧੀ ਇਕੱਤਰਤਾ ਵੀ ਕੀਤੀ।
ਇਕੱਤਰਤਾ ਤੋਂ ਬਾਅਦ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਸ਼ਤਾਬਦੀ ਦੇ ਸਮਾਗਮ 29 ਅਪ੍ਰੈਲ ਨੂੰ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੇ ਨਾਲ ਸ਼ੁਰੂ ਹੋਣਗੇ ਅਤੇ 1 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਮੁੱਖ ਸ਼ਤਾਬਦੀ ਸਮਾਗਮ ਹੋਣਗੇ, ਜਿਨ੍ਹਾਂ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸਿੰਘ ਸਾਹਿਬਾਨ, ਪੰਥਕ ਸ਼ਖ਼ਸੀਅਤਾਂ, ਸਿੱਖ ਸੰਪਰਦਾਵਾਂ, ਜਥੇਬੰਦੀਆਂ ਦੇ ਮੁਖੀ, ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਪ੍ਰਚਾਰਕ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਉਨ੍ਹਾਂ ਦੱਸਿਆ ਕਿ 29 ਅਪ੍ਰੈਲ ਨੂੰ ਖ਼ਾਲਸੇ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ੇਸ਼ ਅੰਮ੍ਰਿਤ ਸੰਚਾਰ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 29 ਅਪ੍ਰੈਲ ਨੂੰ ਰਾਤ ਨੂੰ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਅਖੰਡ ਕੀਰਤਨੀ ਜਥਿਆਂ ਵਲੋਂ ਰੈਣਿ ਸਬਾਈ ਕੀਰਤਨ ਦਰਬਾਰ ਕੀਤਾ ਜਾਵੇਗਾ ਅਤੇ 30 ਅਪ੍ਰੈਲ ਨੂੰ ਧਾਰਮਿਕ ਦੀਵਾਨ ਸਜਾਏ ਜਾਣਗੇ।
ਸ. ਮੰਨਣ ਨੇ ਦੱਸਿਆ ਕਿ ਸ਼ਤਾਬਦੀ ਸਬੰਧੀ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਸ਼ਤਾਬਦੀ ਦੇ ਸਾਰੇ ਸਮਾਗਮ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸਜੇ ਵਿਸ਼ਾਲ ਪੰਡਾਲ ਵਿਚ ਹੋਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਗੁਰੂ ਹਰਿਰਾਇ ਸਾਹਿਬ ਵਲੋਂ ਕੀਰਤਪੁਰ ਸਾਹਿਬ ਵਿਖੇ ਦਵਾਖਾਨਾ ਖੋਲ੍ਹ ਕੇ ਦੀਨ-ਦੁਖੀ ਬਿਮਾਰਾਂ ਦਾ ਇਲਾਜ ਕਰਵਾਇਆ ਜਾਂਦਾ ਸੀ, ਜਿਸ ਨੂੰ ਸਮਰਪਿਤ ਸ਼ਤਾਬਦੀ ਸਮਾਗਮਾਂ ਦੌਰਾਨ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਵਲੋਂ ਵਿਸ਼ੇਸ਼ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਮਲਕੀਤ ਸਿੰਘ, ਵਧੀਕ ਮੈਨੇਜਰ ਸ. ਹਰਦੇਵ ਸਿੰਘ ਐਡਵੋਕੇਟ, ਧਰਮ ਪ੍ਰਚਾਰ ਕਮੇਟੀ ਦੇ ਮੁੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਸਬ ਆਫਿਸ ਇੰਚਾਰਜ ਸ. ਹਰਮਿੰਦਰ ਸਿੰਘ, ਮੀਤ ਮੈਨੇਜਰ ਸ. ਭੁਪਿੰਦਰ ਸਿੰਘ, ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਇੰਚਾਰਜ ਸ. ਸੁਖਬੀਰ ਸਿੰਘ, ਪ੍ਰਚਾਰਕ ਭਾਈ ਲਵਪ੍ਰੀਤ ਸਿੰਘ, ਭਾਈ ਹਰਵਿੰਦਰ ਸਿੰਘ ਅਤੇ ਭਾਈ ਹਰਸੁਖਮਨ ਸਿੰਘ ਆਦਿ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...