ਪੰਜਾਬ ਦੇ ਲੋਕਾਂ ਨੂੰ ਭਾਜਪਾ ਅਤੇ ‘ਆਪ’ ਦੇ ਇਰਾਦਿਆਂ ਨੂੰ ਸਮਝਣ ਦੀ ਲੋੜ: ਸੁਖਜਿੰਦਰ ਰੰਧਾਵਾ

by | Apr 25, 2026 | daily, politics | 0 comments

ਰੰਧਾਵਾ ਨੇ ਕਿਹਾ- ਭਾਜਪਾ ਕਰ ਰਹੀ ਲੋਕਤੰਤਰ ਦਾ ਕਤਲ, ਸਿਰਫ ਕਾਂਗਰਸ ਹੀ ਕਰ ਸਕਦੀ ਸੰਵਿਧਾਨ ਦੀ ਰਾਖੀ

ਚੰਡੀਗੜ੍ਹ, 25 ਅਪ੍ਰੈਲ 2026

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ‘ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਹੈ ਕਿ ਦੋਵੇਂ ਪਾਰਟੀਆਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਦੇਸ਼ ਦੀਆਂ ਲੋਕਤੰਤਰੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਦਾ ਕੰਮ ਕਰ ਰਹੀਆਂ ਹਨ। ਦੋਵੇਂ ਪਾਰਟੀਆਂ ਸੱਤਾ ਦੀ ਖ਼ਾਤਰ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਨਜ਼ਰਅੰਦਾਜ਼ ਕਰ ਰਹੀਆਂ ਹਨ। ਪੰਜਾਬ ਦੇ ਲੋਕਾਂ ਨੂੰ ਅੱਜ ਭਾਜਪਾ ਅਤੇ ‘ਆਪ’ ਦੇ ਇਸ ਇਰਾਦਿਆਂ ਨੂੰ ਸਮਝਣ ਦੀ ਲੋੜ ਹੈ।

ਰੰਧਾਵਾ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਕਾਂਗਰਸ ਹੀ ਇੱਕ ਅਜਿਹੀ ਪਾਰਟੀ ਹੈ ਜੋ ਸੰਵਿਧਾਨ ਦੀ ਰਾਖੀ ਕਰ ਸਕਦੀ ਹੈ। ਜਮਹੂਰੀ ਢਾਂਚੇ ਨੂੰ ਮਜ਼ਬੂਤ ਰੱਖਣ ਲਈ ਵਚਨਬੱਧ ਹੈ। ਰੰਧਾਵਾ ਨੇ ਨਾ ਸਿਰਫ਼ ਪੰਜਾਬ ਦੇ ਲੋਕਾਂ ਨੂੰ ਸਗੋਂ ਦੇਸ਼ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਤੰਤਰ ਅਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਲਈ ਕਾਂਗਰਸ ਦਾ ਸਾਥ ਦੇਣ। ਤਾਂ ਜੋ ਭਾਜਪਾ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕੇ।

ਸਾਬਕਾ ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਸਮੇਤ ਸੱਤ ਸੰਸਦ ਮੈਂਬਰ ਭਾਜਪਾ ਅਤੇ ਆਰ.ਐਸ.ਐਸ ਦੇ ਇਕਹਿਰੇ ਰਾਜ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਨਾ ਸਿਰਫ ਲੋਕ ਸਭਾ ਅਤੇ ਵਿਧਾਨ ਸਭਾ ਵਿਚ ਆਪਣੀ ਗਿਣਤੀ ਵਧਾ ਕੇ ਮਨਮਾਨੇ ਬਿੱਲ ਪਾਸ ਕਰਨਾ ਚਾਹੁੰਦੀ ਹੈ, ਸਗੋਂ ਛੋਟੀਆਂ ਅਤੇ ਖੇਤਰੀ ਪਾਰਟੀਆਂ ਨੂੰ ਖਤਮ ਕਰਨ ਦੀ ਕੋਸ਼ਿਸ਼ ਵੀ ਕਰ ਰਹੀ ਹੈ। ਭਾਜਪਾ ਦਾ ਉਦੇਸ਼ ਖਾਸ ਤੌਰ ‘ਤੇ ਵਿਰੋਧੀ ਧਿਰ ਨੂੰ ਖਤਮ ਕਰਨਾ ਹੈ।

ਈਡੀ ਅਤੇ ਸੀਬੀਆਈ ਵਰਗੀਆਂ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਡਰਾਉਣ ਅਤੇ ਮਜਬੂਰ ਕਰਨ ਲਈ ਕੀਤੀ ਜਾ ਰਹੀ ਹੈ। ਫ਼ਤਵੇ ਦੀ ਲੁੱਟ ਹੋ ਰਹੀ ਹੈ ਅਤੇ ਫ਼ਤਵੇ ਦਾ ਅਪਮਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਸੰਵਿਧਾਨ ਨੂੰ ਬਚਾਉਣ ਦੀ ਆਵਾਜ਼ ਬੁਲੰਦ ਕੀਤੀ ਹੈ। ਸਿਰਫ਼ ਕਾਂਗਰਸ ਹੀ ਸੰਵਿਧਾਨ ਨੂੰ ਬਚਾ ਸਕਦੀ ਹੈ।

ਰੰਧਾਵਾ ਨੇ ਦੋਸ਼ ਲਾਇਆ ਕਿ ਭਾਜਪਾ ਦੀ ਬੀ-ਟੀਮ ‘ਆਪ’ ਨੇ ਕਾਂਗਰਸ ਵਿਰੁੱਧ ਝੂਠ ਦਾ ਮਹਿਲ ਉਸਾਰਿਆ ਹੈ, ਜੋ ਆਪਣੇ ਹੀ ਭਾਰ ਹੇਠ ਢਹਿ-ਢੇਰੀ ਹੋ ਰਿਹਾ ਹੈ। ਦਸ ਸਾਲਾਂ ਤੋਂ ‘ਆਪ’ ਨੇ ਕਾਂਗਰਸ ‘ਤੇ ਬੇਬੁਨਿਆਦ ਦੋਸ਼ ਲਾਏ ਹਨ ਅਤੇ ਕਾਂਗਰਸ ਨੂੰ ਭ੍ਰਿਸ਼ਟ ਸਾਬਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਸ ਪਾਰਟੀ ਦੀ ਨੀਂਹ ਹੁਣ ਤਿੜਕ ਰਹੀ ਹੈ। ਉਨ੍ਹਾਂ ਕਿਹਾ ਕਿ ਦੋ ਗਲਤੀਆਂ ਇਕੱਠੀਆਂ ਕਰਨ ਨਾਲ ਇਕ ਸੱਚ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਮਜ਼ਬੂਤ ਕਰਕੇ ਹੀ ਪੰਜਾਬ ਨੂੰ ਬਚਾਇਆ ਜਾ ਸਕਦਾ ਹੈ।

ਜਾਰੀਕਰਤਾ:

ਦਫ਼ਤਰ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ

ਜਨਰਲ ਸਕੱਤਰ, ਏ.ਆਈ.ਸੀ.ਸੀ. ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...