ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

by | Apr 27, 2026 | breaking news, politics, religion | 0 comments

ਡੇਰਾ ਸੱਚਖੰਡ ਬੱਲਾਂ ਨੇੜੇ ਸਥਾਪਤ ਕੀਤਾ ਜਾ ਰਿਹਾ ਹੈ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’: ਹਰਪਾਲ ਸਿੰਘ ਚੀਮਾ

ਅਧਿਆਤਮਕ ਅਤੇ ਵਿਦਿਅਕ ਪ੍ਰੋਗਰਾਮਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣਾ ਸਮੇਂ ਦੀ ਮੁੱਖ ਲੋੜ: ਦੀਪਕ ਬਾਲੀ

ਚੰਡੀਗੜ੍ਹ/ਰੂਪਨਗਰ, 27 ਅਪ੍ਰੈਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਵੱਲੋਂ ਐਤਵਾਰ ਸ਼ਾਮ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਕਰਵਾਏ ਗਏ ਪਹਿਲੇ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਵਿਸ਼ਾਲ ਸਮਾਗਮ ਨਾਲ ਗੁਰੂ ਰਵਿਦਾਸ ਜੀ ਦੇ ਸਰਬ-ਸਾਂਝੇ ਸੰਦੇਸ਼ ਨੂੰ ਪੰਜਾਬ ਅਤੇ ਇਸ ਤੋਂ ਬਾਹਰ ਫੈਲਾਉਣ ਦੇ ਉਦੇਸ਼ ਨਾਲ ਸਾਲ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਲੜੀ ਦਾ ਆਗਾਜ਼ ਹੋਇਆ।

ਇਸ ਅਧਿਆਤਮਕ ਸ਼ਾਮ ਦੌਰਾਨ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਪ੍ਰਸਿੱਧ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਜੀ ਅਤੇ ਭਾਈ ਦਵਿੰਦਰ ਸਿੰਘ ਜੀ ਸੋਢੀ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨੇ ਸੰਗਤਾਂ ਨੂੰ ਇਲਾਹੀ ਬਾਣੀ ਵਿੱਚ ਲੀਨ ਕੀਤਾ। ਇਸ ਉਪਰੰਤ ਭਾਈ ਗੁਰਮੀਤ ਸਿੰਘ ਜੀ ਵੱਲੋਂ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ, ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਉਪਰਾਲੇ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, “ਖੁਰਾਲਗੜ੍ਹ ਸਾਹਿਬ ਵਿਖੇ 649ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਵੱਡੇ ਪੱਧਰ ਦੇ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ।”

ਵਿੱਤ ਮੰਤਰੀ ਨੇ ਕਿਹਾ, “ਇਨ੍ਹਾ ਸਮਾਗਮਾਂ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ-ਸਾਂਝੇ ਸੰਦੇਸ਼ ਨੂੰ ਪੂਰੀ ਦੁਨੀਆ ਵਿੱਚ ਫੈਲਾਉਣਾ ਹੈ। ਇਸੇ ਦੇ ਤਹਿਤ ਪੰਜਾਬ ਦੇ ਕੋਨੇ-ਕੋਨੇ ਵਿੱਚ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੱਖ-ਵੱਖ ਵਿਦਿਅਕ ਅਤੇ ਅਧਿਆਤਮਕ ਪ੍ਰੋਗਰਾਮ ਉਲੀਕੇ ਜਾ ਰਹੇ ਹਨ।”

ਉਨ੍ਹਾਂ ਅੱਗੇ ਕਿਹਾ, “ਇਸ ਵੱਡੇ ਉਪਰਾਲੇ ਦੇ ਹਿੱਸੇ ਵਜੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਧਿਆਤਮਕ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੀ ਰਸਮੀ ਸ਼ੁਰੂਆਤ ਰੂਪਨਗਰ ਤੋਂ ਹੋਈ ਹੈ।”

ਪੰਜਾਬ ਸਰਕਾਰ ਦੇ ਇੱਕ ਅਹਿਮ ਉਪਰਾਲੇ ਬਾਰੇ ਦੱਸਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ, “ਪੰਜਾਬ ਸਰਕਾਰ ਵੱਲੋਂ ਡੇਰਾ ਸੱਚਖੰਡ ਬੱਲਾਂ ਦੇ ਨੇੜੇ ਇੱਕ ਵਿਸ਼ਾਲ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਸਥਾਪਤ ਕਰਨ ਲਈ 10 ਏਕੜ ਜ਼ਮੀਨ ਖਰੀਦੀ ਗਈ ਹੈ। ਇਸ ਕੇਂਦਰ ਵਿੱਚ 750 ਵਿਅਕਤੀਆਂ ਦੇ ਬੈਠਣ ਦੀ ਸਮਰੱਥਾ ਹੋਵੇਗੀ ਅਤੇ ਇਹ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਅਤੇ ਸਿੱਖਿਆਵਾਂ ਦੇ ਡੂੰਘੇ ਅਧਿਐਨ ਅਤੇ ਖੋਜ ਨੂੰ ਸਮਰਪਿਤ ਹੋਵੇਗਾ। ਇਸ ਨਾਲ ਇਹ ਯਕੀਨੀ ਬਣਾਇਆ ਜਾ ਸਕੇਗਾ ਕਿ ਉਨ੍ਹਾਂ ਦਾ ਅਨਮੋਲ ਸੰਦੇਸ਼ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੇ।”

ਉਨ੍ਹਾਂ ਅੱਗੇ ਕਿਹਾ, “ਇਮਾਰਤ ਦੇ ਨਕਸ਼ੇ ਮੁਕੰਮਲ ਕਰ ਲਏ ਗਏ ਹਨ ਅਤੇ ਉਸਾਰੀ ਦਾ ਕੰਮ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ। ਨਿਰਮਾਣ ਤੋਂ ਬਾਅਦ, ਇਹ ਕੇਂਦਰ ਆਮ ਲੋਕਾਂ ਨੂੰ ਗੁਰੂ ਮਹਾਰਾਜ ਨਾਲ ਸਬੰਧਤ ਕੀਮਤੀ ਇਤਿਹਾਸਕ ਖੋਜਾਂ ਤੋਂ ਵੀ ਜਾਣੂ ਕਰਵਾਏਗਾ।”

ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅਜੋਕੇ ਸਮਾਜ ਵਿੱਚ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ, “ਸਦੀਆਂ ਪਹਿਲਾਂ, ਆਪਣੀ ਕ੍ਰਾਂਤੀਕਾਰੀ ਬਾਣੀ ਰਾਹੀਂ, ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਨੂੰ ਆਪਸੀ ਭੇਦਭਾਵ ਤੋਂ ਉੱਪਰ ਉੱਠ ਕੇ ਬਰਾਬਰੀ ਅਤੇ ਭਾਈਚਾਰਕ ਸਾਂਝ ‘ਤੇ ਆਧਾਰਿਤ ਸਮਾਜ ਸਿਰਜਣ ਦਾ ਉਪਦੇਸ਼ ਦਿੱਤਾ ਸੀ।”

ਉਨ੍ਹਾਂ ਸੰਗਤਾਂ ਨੂੰ ਇੱਕ ਸਦਭਾਵਨਾ ਵਾਲੇ ਅਤੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਇਸ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।

ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਤਵੰਤਿਆਂ ਅਤੇ ਸੰਗਤਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਮਾਜਿਕ ਤਰੱਕੀ ਗੁਰੂਆਂ ਵੱਲੋਂ ਦਰਸਾਏ ਮਾਰਗ ‘ਤੇ ਚੱਲ ਕੇ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਹਮੇਸ਼ਾ ਬਾਣੀ ਰਾਹੀਂ ਮਨੁੱਖਤਾ ਨੂੰ ਇੱਕ ਸੱਭਿਅਕ ਅਤੇ ਜਾਗਰੂਕ ਯੁੱਗ ਵੱਲ ਸੇਧਿਤ ਕੀਤਾ। ਉਨ੍ਹਾਂ ਨੇ ਇਸ ਇਤਿਹਾਸਕ ਲੜੀ ਦੇ ਪਹਿਲੇ ਕੀਰਤਨ ਦਰਬਾਰ ਦੀ ਮੇਜ਼ਬਾਨੀ ਲਈ ਰੂਪਨਗਰ ਨੂੰ ਚੁਣਨ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।

ਇਸ ਵਿਸ਼ਾਲ ਸਮਾਗਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਦਿਆਂ ਪੰਜਾਬ ਸਰਕਾਰ ਵੱਲੋਂ ਸਿਰਜੇ ਗਏ ਅਧਿਆਤਮਕ ਮਾਹੌਲ ਦੀ ਸ਼ਲਾਘਾ ਕੀਤੀ।

ਸਮਾਗਮ ਦੌਰਾਨ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁਖੀ ਸੰਤ ਬਾਬਾ ਕੇਵਲ ਸਿੰਘ, ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰਜੀਤ ਸਿੰਘ ਹੀਰਾ, ਡੇਰਾ ਮਸਤ ਬਾਬਾ ਸ਼ਾਮ ਜੀ ਮਹਾਰਾਜ ਝੱਜ ਦੇ ਸੁਆਮੀ ਅਨਮੁਲਕਾ ਨੰਦ, ਡੇਰਾ ਪੁਸ਼ਪਾ ਨੰਦ ਉਦਾਸੀਨ ਆਸ਼ਰਮ ਬੱਸੀ ਪਠਾਣਾਂ ਦੇ ਮਹੰਤ ਬਲਵਿੰਦਰ ਦਾਸ, ਡੇਰਾ ਮਹਾਂ ਪੁਰੀ ਚੱਬੇਵਾਲ ਦੇ ਸੰਤ ਬਲਵੀਰ ਦਾਸ, ਗੁਰਦੁਆਰਾ ਟਿੱਬੀ ਸਾਹਿਬ ਦੇ ਜਥੇਦਾਰ ਜਗਮਿੰਦਰ ਸਿੰਘ, ਅਤੇ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੇ ਮੁਖੀ ਸੰਤ ਸੁਰਿੰਦਰ ਦਾਸ ਸਮੇਤ ਕਈ ਸਤਿਕਾਰਯੋਗ ਧਾਰਮਿਕ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ, ਦਿੱਲੀ ਦੇ ਵਿਧਾਇਕ ਅਜੈ ਦੱਤ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ, ਡਿਪਟੀ ਕਮਿਸ਼ਨਰ ਰੂਪਨਗਰ ਆਦਿਤਿਆ ਦਚਲਵਾਲ, ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਚੰਦਰਜੋਤੀ ਸਿੰਘ, ਐਸ.ਪੀ. ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ ਅਤੇ ਡੀ.ਪੀ.ਆਰ.ਓ. ਕਰਨ ਮਹਿਤਾ ਸ਼ਾਮਲ ਸਨ। ਕਈ ਸਥਾਨਕ ਆਗੂਆਂ ਅਤੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿੱਚ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਭਾਗ ਸਿੰਘ ਮਦਾਨ, ਸੁਖਦੇਵ ਮੀਆਂਪੁਰ ਅਤੇ ਸਤਨਾਮ ਸਿੰਘ ਜਲਵਾਹਾ, ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਸ਼ਾਮਲ ਸਨ। ਉਨ੍ਹਾਂ ਦੇ ਨਾਲ ਬਲਾਕ ਸੰਮਤੀ ਮੈਂਬਰ ਅੰਮ੍ਰਿਤਪਾਲ ਸਿੰਘ ਪੱਪੀ, ਲਲਿਤ ਡਕਾਲਾ, ਸੰਦੀਪ ਸਿੰਘ, ਅਤੇ ਸਤਨਾਮ ਨਾਗਰਾ, ਸਥਾਨਕ ਆਗੂਆਂ ਜੰਗ ਬਹਾਦਰ ਸਿੰਘ, ਸੁਰਜਨ ਸਿੰਘ, ਅਮਨਦੀਪ ਸਿੰਘ ਅਤੇ ਰੂਪਨਗਰ ਹਲਕੇ ਦੀ ਪ੍ਰਧਾਨ ਨੀਲਮ ਰਾਣੀ ਤੋਂ ਇਲਾਵਾ ‘ਆਪ’ ਦੇ ਕਈ ਅਹੁਦੇਦਾਰ, ਵਲੰਟੀਅਰ ਅਤੇ ਨੇੜਲੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...