ਆਪ ਸਰਕਾਰ ਬਿਜਲੀ ਕੱਟਾਂ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਕਿਉਂਕਿ ਇਸਨੇ ਲਘੂ ਕਾਲੀ ਬਿਜਲੀ ਖਰੀਦ ਦੇ ਪ੍ਰਬੰਧ ਨਹੀਂ ਕੀਤੇ:

by | Apr 27, 2026 | daily, politics | 0 comments

ਆਪ ਸਰਕਾਰ ਬਿਜਲੀ ਕੱਟਾਂ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਕਿਉਂਕਿ ਇਸਨੇ ਲਘੂ ਕਾਲੀ ਬਿਜਲੀ ਖਰੀਦ ਦੇ ਪ੍ਰਬੰਧ ਨਹੀਂ ਕੀਤੇ: ਅਕਾਲੀ ਦਲ
ਡਾ. ਦਲਜੀਤ ਸਿੰਘ ਚੀਮਾ ਨੇ ਬਿਜਲੀ ਮੰਤਰੀ ਸੰਜੀਵ ਅਰੋੜਾ ਵੱਲੋਂ ਆਪਣੀ ਅਸਫਲਤਾ ਲਈ ਬਹਾਨੇ ਬਣਾਉਣ ਦੀ ਕੀਤੀ ਨਿਖੇਧੀ
ਚੰਡੀਗੜ੍ਹ, 27 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੰਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਸੂਬੇ ਭਰ ਵਿਚ 8 ਤੋਂ 10 ਘੰਟੇ ਦੇ ਬਿਜਲੀ ਕੱਟਾਂ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ ਕਿਉਂਕਿ ਇਹ ਲਘੂ ਕਾਲੀ ਬਿਜਲੀ ਖਰੀਦ ਸਮਝੌਤੇ ਨਹੀਂ ਕਰ ਸਕੀ ਤੇ ਨਾ ਹੀ ਇਸਨੇ ਪਹਾੜੀ ਰਾਜਾਂ ਤੋਂ ਬਿਜਲੀ ਖਰੀਦਣ ਲਈ ਸਮੇਂ ਸਿਰ ਬਿਜਲੀ ਐਕਸਚੇਂਜ ’ਤੇ ਸਮਝੌਤੇ ਨੇਪਰੇ ਚਾੜ੍ਹੇ ਤੇ ਪੈਸੇ ਦੀ ਘਾਟ ਕਾਰਨ ਇਹ ਬਿਜਲੀ ਦੀ ਖਰੀਦ ਵੀ ਨਹੀਂ ਕਰ ਪਾ ਰਹੀ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਵਿਚ ਉਦੋਂ ਬਿਜਲੀ ਕੱਟ ਲੱਗ ਰਹੇ ਹਨ ਜਦੋਂ ਖੇਤੀਬਾੜੀ ਸੈਕਟਰ ਵਾਸਤੇ ਬਿਜਲੀ ਦੀ ਕੋਈ ਮੰਗ ਨਹੀਂ ਹੈ। ਉਹਨਾਂ ਕਿਹਾ ਕਿ ਸਪਸ਼ਟ ਤੌਰ ’ਤੇ ਇਹ ਕੁਪ੍ਰਬੰਧਨ ਦਾ ਮਾਮਲਾ ਹੈ। ਉਹਨਾਂ ਨੇ ਬਿਜਲੀ ਮੰਤਰੀ ਸੰਜੀਵ ਅਰੋੜਾ ਵੱਲੋਂ ਆਪਣੀਆਂ ਅਸਫਲਤਾਵਾਂ ’ਤੇ ਪਰਦੇ ਪਾਉਣ ਵਾਸਤੇ ਬਹਾਨੇਬਾਜ਼ੀ ਕਰਨ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅਰੋੜਾ ਇਹ ਆਖ ਰਹੇ ਹਨ ਕਿ ਰੱਖ ਰੱਖਾਅ ਤੇ ਅਪਗ੍ਰੇਡੇਸ਼ਨ ਦੇ ਕੰਮ ਕਾਰਨ ਇਹ ਹਾਲਾਤ ਬਣੇ ਹਨ ਜਦੋਂ ਕਿ ਅਸਲੀਅਤ ਇਹ ਹੈ ਕਿ ਕੁਝ ਸਮਾਂ ਪਹਿਲਾਂ ਤਲਵੰਡੀ ਸਾਬੋ ਪਲਾਂਟ ਜੋ ਰੱਖ ਰੱਖਾਅ ਲਈ ਬੰਦ ਕੀਤਾ ਗਿਆ ਸੀ, ਮੁੜ ਚਾਲੂ ਹੋ ਗਿਆ ਹੈ ਤੇ ਰੋਪੜ ਪਲਾਂਟ ਦਾ ਇਕ ਯੂਨਿਟ ਹੀ ਇਸ ਵੇਲੇ ਬੰਦ ਹਨ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਆਪ ਸਰਕਾਰ ਪੀ ਐਸ ਪੀ ਸੀ ਐਲ ਵੱਲੋਂ ਲਘੂ ਕਾਲੀ ਬਿਜਲੀ ਖਰੀਦ ਸਮਝੌਤੇ ਕਰਵਾਉਣ ਵਿਚ ਅਸਫਲ ਰਹੀ ਹੈ ਹਾਲਾਂਕਿ ਇਹ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਸੀ ਕਿ ਗਰਮੀ ਦਾ ਸੀਜ਼ਨ ਜਲਦੀ ਸ਼ੁਰੂ ਹੋ ਸਕਦਾ ਹੈ। ਉਹਨਾਂ ਕਿਹਾ ਕਿ ਪਹਾੜੀ ਰਾਜਾਂ ਨਾਲ ਹੁੰਦੇ ਬਿਜਲੀ ਖਰੀਦ ਸਮਝੌਤੇ ਜਿਸ ਸਦਕਾ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਨੂੰ ਗਰਮੀਆਂ ਵਿਚ ਬਿਜਲੀ ਮਿਲਦੀ ਹੈ, ਵੀ ਕਰਨ ਵਿਚ ਦੇਰੀ ਹੋਈ ਹੈ। ਉਹਨਾਂ ਕਿਹਾ ਕਿ ਇਹ ਸਮਝੌਤੇ ਹੁਣ 1 ਮਈ ਤੋਂ ਲਾਗੂ ਹੋਣਗੇ।
ਅਕਾਲੀ ਆਗੂ ਨੇ ਕਿਹਾ ਕਿ ਸਰਕਸਾਰ ਫੰਡਾਂ ਦੀ ਘਾਟ ਕਾਰਨ ਬਿਜਲੀ ਖਰੀਦਣ ਵਿਚ ਵੀ ਅਸਫਲ ਰਹੀ ਹੈ। ਉਹਨਾਂ ਕਿਹਾ ਕਿ ਪੀ ਐਸ ਪੀ ਸੀ ਐਲ ਨੂੰ ਫੰਡਾਂ ਦੀ ਬਹੁਤ ਤੋੜ ਹੈ ਕਿਉਂਕਿ ਸਰਕਾਰ ਨੇ ਮੁਫਤ ਬਿਜਲੀ ਸਬਸਿਡੀ ਦੀ ਰਕਮ ਹਾਲੇ ਤੱਕ ਜਾਰੀ ਨਹੀਂ ਕੀਤੀ। ਉਹਨਾਂ ਕਿਹਾ ਕਿ ਇਸੇ ਕਾਰਨ ਸਮੇਂ ਸਿਰ ਬਿਜਲੀ ਦੀ ਖਰੀਦ ਨਹੀਂ ਹੋ ਸਕੀ ਤੇ ਅੱਜ ਪੇਂਡੂ ਤੇ ਸ਼ਹਿਰੀ ਦੋਵੇਂ ਖੇਤਰ ਮਾਰ ਝੱਲ ਰਹੇ ਹਨ।
ਡਾ. ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮਾਮਲੇ ਵਿਚ ਤੁਰੰਤ ਦਖਲ ਮੰਗਿਆ ਅਤੇ ਕਿਹਾ ਕਿ ਜੇਕਰ ਲੋੜੀਂਦੇ ਬਿਜਲੀ ਖਰੀਦ ਸਮਝੌਤੇ ਕਰਨ ਵਾਸਤੇ ਕਦਮ ਨਾ ਚੁੱਕੇ ਗਏ ਤਾਂ ਹਾਲਾਤ ਹੋਰ ਬਦਤਰ ਹੋ ਜਾਣਗੇ ਤੇ ਕਿਸਾਨਾਂ ਦੇ ਟਿਊਬਵੈਲ ਸ਼ੁਰੂ ਹੋਣ ’ਤੇ ਹੋਰ ਵੀ ਗੰਭੀਰ ਸਥਿਤੀ ਬਣ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...