ਬੰਗਲੌਰ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

by | Apr 29, 2026 | daily, religion | 0 comments

ਅੰਮ੍ਰਿਤਸਰ, 28 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ, ਜਿਸ ਤਹਿਤ ਜਿਥੇ ਇਨ੍ਹਾਂ ਦੇ ਬੱਚਿਆਂ ਦੀ ਫੀਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਉਥੇ ਹੀ ਸਿਕਲੀਗਰ ਤੇ ਵਣਜਾਰੇ ਸਿੱਖਾਂ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮੇਂ-ਸਮੇਂ ਜਥਿਆਂ ਦੇ ਰੂਪ ਵਿਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ। ਇਸੇ ਤਹਿਤ ਅੱਜ ਗੁਰਦੁਆਰਾ ਸਿੰਘ ਸਭਾ ਬੰਗਲੌਰ ਤੇ ਕਰਨਾਟਕਾ ਸਿੱਖ ਵੈਲਫੇਅਰ ਸੁਸਾਇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਕ ਜਥਾ ਸ. ਜਰਨੈਲ ਸਿੰਘ ਦੀ ਅਗਵਾਈ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਾ ਹੈ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੀ-ਆਇਆਂ ਕਿਹਾ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਾ ਹੈ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿਕਲੀਗਰ ਅਤੇ ਵਣਜਾਰੇ ਸਿੱਖ ਕੌਮ ਦਾ ਅਹਿਮ ਅੰਗ ਹਨ, ਜਿਨ੍ਹਾਂ ਦੀ ਭਲਾਈ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਉਨ੍ਹਾਂ ਦੀਆਂ ਸਕੂਲ ਫੀਸਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਅਤੇ ਪਿਛਲੇ ਸਮੇਂ ਦੌਰਾਨ ਇਨ੍ਹਾਂ ਸਿੱਖ ਪਰਿਵਾਰਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਦਾ ਵੀ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸੇ ਤਹਿਤ 100 ਸ਼ਰਧਾਲੂਆਂ ਦਾ ਜਥਾ ਪੰਜਾਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਪੁੱਜਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਹਰ ਸੰਭਵ ਸਹਾਇਤਾ ਦੇਣ ਲਈ ਵਚਨਬਧ ਹੈ ਅਤੇ ਇਸ ਦਿਸ਼ਾ ਵਿਚ ਨਿਰੰਤਰ ਕਾਰਜ ਕੀਤੇ ਜਾਣਗੇ।
ਜਥੇ ਦੇ ਆਗੂ ਸ. ਜਰਨੈਲ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਮਾਣ-ਸਨਮਾਣ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਯਾਤਰਾ ਲਈ ਕੀਤੇ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਮੀਤ ਸਿੰਘ ਬੂਹ, ਸ. ਅਵਤਾਰ ਸਿੰਘ ਵਣਵਾਲਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਕਰਨਾਟਕਾ ਤੋਂ ਪੁੱਜੇ ਪ੍ਰਧਾਨ ਸ. ਜਰਨੈਲ ਸਿੰਘ, ਮੀਤ ਪ੍ਰਧਾਨ ਸ. ਜੋਗਿੰਦਰ ਸਿੰਘ, ਜਰਨਲ ਸਕੱਤਰ ਸ. ਜਸਪਾਲ ਸਿੰਘ, ਸਕੱਤਰ ਸ. ਤੇਜਿੰਦਰਪਾਲ ਸਿੰਘ ਤੇ ਹੋਰ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ,
ਸੰਪਰਕ : 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...