ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

by | Apr 29, 2026 | daily, politics | 0 comments

ਮਾਨ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ: ਜਲ ਸਰੋਤ ਮੰਤਰੀ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਖ਼ਰੀਦੀਆਂ ਜਾਣਗੀਆਂ: ਜਲ ਸਰੋਤ ਮੰਤਰੀ

ਸਮਾਂ ਰਹਿੰਦੇ ਹੜ੍ਹ ਰੋਕੂ ਪ੍ਰਬੰਧ ਕਰਨ ਲਈ ਵਿਧਾਇਕ ਧਾਲੀਵਾਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

ਚੰਡੀਗੜ੍ਹ/ਅੰਮ੍ਰਿਤਸਰ, 28 ਅਪ੍ਰੈਲ:

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਸ੍ਰੀ ਜਗਦੀਸ਼ ਰਾਜ, ਕਾਰਜਕਾਰੀ ਇੰਜੀਨੀਅਰ ਸ੍ਰੀ ਵਿਸ਼ਵਪਾਲ ਗੋਇਲ ਅਤੇ ਉੱਪ ਮੰਡਲ ਅਫ਼ਸਰ ਸ. ਸਤਨਾਮ ਸਿੰਘ ਵੀ ਮੌਜੂਦ ਸਨ।

ਦੱਸ ਦੇਈਏ ਕਿ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟ ਗਿਆ ਸੀ ਅਤੇ ਜਲ ਸਰੋਤ ਵਿਭਾਗ ਵੱਲੋਂ ਇਸ ਪਾੜ ਨੂੰ ਭਰਨ ਤੋਂ ਬਾਅਦ ਪੱਥਰ ਲਗਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਥਾਂ ‘ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਜਲ ਸਰੋਤ ਵਿਭਾਗ ਵੱਲੋਂ 4 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਤਹਿਤ 600 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੜ੍ਹ ਆਉਣ ਤੋਂ ਬਾਅਦ ਜਲ ਸਰੋਤ ਵਿਭਾਗ ਵੱਲੋਂ 4 ਦਰਿਆਵਾਂ ‘ਤੇ ਦੋ-ਦੋ ਨਿਗਰਾਨ ਇੰਜੀਨੀਅਰਾਂ ਦੀ ਅਗਵਾਈ ਵਿਚ ਕਮੇਟੀਆਂ ਬਣਾਈਆਂ ਗਈਆਂ ਸਨ। ਇਨ੍ਹਾਂ ਕਮੇਟੀਆਂ ਨੇ 132 ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਸੀ ਅਤੇ ਇਨ੍ਹਾਂ ਸਾਰੀਆਂ ਥਾਵਾਂ ‘ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਕੰਮ ਚੱਲ ਰਿਹਾ ਹੈ, ਜਿਨ੍ਹਾਂ ਵਿਚੋਂ ਕੁਝ ਮੁਕੰਮਲ ਹੋ ਗਏ ਹਨ ਅਤੇ ਰਹਿੰਦੇ ਸਾਰੇ ਕੰਮ 30 ਜੂਨ, 2026 ਤੱਕ ਮੁਕੰਮਲ ਕਰ ਲਏ ਜਾਣਗੇ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਪਿਛਲੇ ਬਰਸਾਤੀ ਸੀਜ਼ਨ ਦੌਰਾਨ ਆਏ ਹੜ੍ਹਾਂ ਕਾਰਨ ਦਰਿਆ ਰਾਵੀ ਦੇ ਧੁੱਸੀ ਬੰਨ੍ਹ ਵਿੱਚ 23 ਥਾਵਾਂ ਤੋਂ ਪਾੜ ਪਿਆ ਸੀ ਅਤੇ ਵਿਭਾਗ ਵੱਲੋਂ ਇਨ੍ਹਾਂ ਪਾੜਾਂ ਨੂੰ ਪੂਰ ਕੇ ਪੱਥਰ ਲਗਾ ਕੇ ਇਨ੍ਹਾਂ ਦੀ ਮਜ਼ਬੂਤੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦਰਿਆ ਵਿੱਚ ਡੀ-ਸਿਲਟਿੰਗ ਦਾ ਕੰਮ ਵੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਅਤੇ ਮਨਾਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੱਕੀ ਨਾਲੇ ਦੀ ਸਫ਼ਾਈ ਦਾ ਕੰਮ ਵੀ ਜਾਰੀ ਹੈ ਅਤੇ ਹੋਰ ਬਰਸਾਤੀ ਨਾਲਿਆਂ ਦੀ ਸਫ਼ਾਈ ਵੀ ਕੀਤੀ ਜਾ ਰਹੀ ਹੈ।

ਸ੍ਰੀ ਗੋਇਲ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਰੋਕਥਾਮ, ਰਾਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫਾਈ ਵਾਸਤੇ ਫਿਨਲੈਂਡ ਤੋਂ ਉੱਨਤ ਕਿਸਮ ਦੀਆਂ ਐਂਫੀਬੀਅਸ ਮਸੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸ਼ੀਨਾਂ) ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਵਗਦੇ ਪਾਣੀ ਵਿੱਚ ਵੀ ਕੰਮ ਕਰਨ ਅਤੇ ਡੂੰਘਾਈ ਨਾਲ ਸਫ਼ਾਈ ਦੇ ਸਮਰੱਥ ਹਨ, ਜੋ ਇਨ੍ਹਾਂ ਮਸ਼ੀਨਾਂ ਨੂੰ ਰੋਕਥਾਮ ਉਪਾਵਾਂ ਅਤੇ ਐਮਰਜੈਂਸੀ ਕਾਰਵਾਈ ਲਈ ਮਹੱਤਵਪੂਰਨ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁ-ਮੰਤਵੀ ਮਸ਼ੀਨਾਂ ਡੂੰਘਾਈ ਨਾਲ ਸਫ਼ਾਈ ਕਰ ਸਕਦੀਆਂ ਹਨ ਜਿਸ ਲਈ ਸੰਭਾਵਿਤ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਹੜ੍ਹ ਰਾਹਤ ਕਾਰਜਾਂ ਵਾਸਤੇ ਇਨ੍ਹਾਂ ਮਸ਼ੀਨਾਂ ਨੂੰ ਖ਼ਰੀਦਿਆ ਜਾ ਰਿਹਾ ਹੈ।

ਇਸ ਮੌਕੇ ਵਿਧਾਇਕ ਅਜਨਾਲਾ ਸ. ਕੁਲਦੀਪ ਸਿੰਘ ਧਾਲੀਵਾਲ ਨੇ ਸ੍ਰੀ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਜਲ ਸਰੋਤ ਵਿਭਾਗ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਨੂੰ ਸਮਾਂ ਰਹਿੰਦੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਅਜਨਾਲਾ ਹਲਕੇ ਦੇ ਕਈ ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਸੀ ਅਤੇ ਮਾਨ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਬਾਂਹ ਫੜ ਕੇ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਨਸੂਨ ਤੋਂ ਪਹਿਲਾਂ ਸਾਰੇ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਅਤੇ ਰਾਜ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...