ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ

by | Apr 30, 2026 | daily, politics | 0 comments

ਰੇਲਵੇ ਧਮਾਕੇ ਦੀ ਜਾਂਚ ਜਾਰੀ; ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰਿਆਣੇ ਵੱਲੋਂ ਪਾਣੀ ਦੇ ਆਪਣੇ ਹਿੱਸੇ ਦੀ ਸਮਝਦਾਰੀ ਨਾਲ ਵਰਤੋਂ ਕਰਨ ਸਦਕਾ ਇਸ ਸਾਲ ਪਾਣੀ ਸਬੰਧੀ ਕੋਈ ਵਿਵਾਦ ਪੈਦਾ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਨੇ ਅਨਾਜ ਦੀ ਢੋਆ-ਢੁਆਈ ਵਿੱਚ ਤੇਜ਼ੀ ਲਿਆਂਦੀ; ਝੋਨੇ ਦੇ ਸੁਚੱਜੇ ਭੰਡਾਰਨ ਨੂੰ ਯਕੀਨੀ ਬਣਾਉਣ ਲਈ 290 ਵਿਸ਼ੇਸ਼ ਰੇਲਗੱਡੀਆਂ ਚਲਾਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 29 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ 5 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਸੱਤ ਰਾਜ ਸਭਾ ਮੈਂਬਰਾਂ, ਜਿਨ੍ਹਾਂ ਵਿੱਚ ਪੰਜਾਬ ਦੇ 6 ਮੈਂਬਰ ਵੀ ਸ਼ਾਮਲ ਹਨ, ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਪਾਰਟੀ ਬਦਲਣ ਦਾ ਮੁੱਦਾ ਉਠਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਲੋਕਾਂ ਦੇ ਫਤਵੇ ਨਾਲ ਵਿਸ਼ਵਾਸਘਾਤ ਦੇ ਬਰਾਬਰ ਹਨ।
ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਨੂੰ ਰਾਸ਼ਟਰਪਤੀ ਭਵਨ ਤੋਂ ਪੁਸ਼ਟੀ ਹੋ ਗਈ ਹੈ ਅਤੇ 5 ਮਈ ਨੂੰ ਅਸੀਂ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਸੱਤ ਸੰਸਦ ਮੈਂਬਰਾਂ, ਜਿਨ੍ਹਾਂ ਵਿੱਚ ਪੰਜਾਬ ਦੇ ਛੇ ਮੈਂਬਰ ਵੀ ਸ਼ਾਮਲ ਹਨ, ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਪਾਰਟੀ ਬਦਲਣ ਦਾ ਮੁੱਦਾ ਉਠਾਵਾਂਗੇ। ਇਹ ਸੰਸਦ ਮੈਂਬਰ ਜਿਨ੍ਹਾਂ ਨੇ ਲੋਕਾਂ ਦੇ ਫਤਵੇ ਨਾਲ ਵਿਸ਼ਵਾਸਘਾਤ ਕੀਤਾ ਹੈ, ਕਿਸੇ ਵੀ ਰਹਿਮ ਦੇ ਹੱਕਦਾਰ ਨਹੀਂ ਹਨ ਕਿਉਂਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਗੱਦਾਰ ਹਨ।”
ਉਨ੍ਹਾਂ ਅੱਗੇ ਕਿਹਾ, “ਜੋ ਲੋਕ ਇਸ ਦਲ ਬਦਲੀ ਨੂੰ ਅੱਜ-ਕੱਲ੍ਹ ਦਾ ਰੁਝਾਨ ਜਾਂ ਪਰੰਪਰਾ ਦੱਸ ਰਹੇ ਹਨ, ਉਹ ਲੋਕਾਂ ਦੇ ਫਤਵੇ ਪ੍ਰਤੀ ਇਸ ਗੰਭੀਰ ਅਣਦੇਖੀ ਨੂੰ ਜਾਇਜ਼ ਠਹਿਰਾ ਰਹੇ ਹਨ। ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਅਜਿਹਾ ਲੱਗਦਾ ਹੈ, ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਵਾਲੇ ਲੋਕ ਆਪਣੀ ਵਫ਼ਾਦਾਰੀ ਬਦਲਣ ਦੀ ਤਿਆਰੀ ਕਰ ਰਹੇ ਹਨ।”
ਬਜਟ ਅਤੇ ਹਰੇਕ ਬਿੱਲ ਦਾ ਸੁਚਾਰੂ ਢੰਗ ਨਾਲ ਪਾਸ ਹੋਣਾ ਵਿਧਾਨ ਸਭਾ ਵਿੱਚ ਸਾਡੇ ਬਹੁਮਤ ਨੂੰ ਸਾਬਤ ਕਰਦਾ ਹੈ; ਆਲੋਚਕਾਂ ਨੂੰ ਪਹਿਲਾਂ ਕੇਂਦਰ ਦੀਆਂ ਅਧੂਰੀਆਂ ਗਰੰਟੀਆਂ ‘ਤੇ ਜਵਾਬ ਦੇਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਆਪਣੀ ਸਰਕਾਰ ਦੀ ਤਾਕਤ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਪੂਰਨ ਸਮਰਥਨ ਹੈ, ਜਿਸ ਕਰਕੇ ਫਲੋਰ ਟੈਸਟ ਦੀ ਕੋਈ ਵੀ ਮੰਗ ਬੇਲੋੜੀ ਹੈ। ਉਨ੍ਹਾਂ ਅੱਗੇ ਕਿਹਾ,”ਜਿੱਥੇ ਬਜਟ ਸੁਚਾਰੂ ਢੰਗ ਨਾਲ ਪਾਸ ਹੋਇਆ ਹੈ, ਉੱਥੇ ਹੀ ਹਰ ਛੋਟੇ ਜਾਂ ਵੱਡੇ ਬਿੱਲ ਨੇ ਸਫ਼ਲਤਾਪੂਰਵਕ ਫਲੋਰ ਟੈਸਟ ਪਾਸ ਕੀਤਾ, ਜੋ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਸਰਕਾਰ ਕੋਲ ਸਦਨ ਵਿੱਚ ਪੂਰਨ ਬਹੁਮਤ ਹੈ।”

ਆਲੋਚਕਾਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਅੱਗੇ ਕਿਹਾ, “ਜੋ ਲੋਕ ਵਿਧਾਨ ਸਭਾ ਸੈਸ਼ਨ ਬੁਲਾਉਣ ਦੇ ਤਰਕ ‘ਤੇ ਸਵਾਲ ਉਠਾ ਰਹੇ ਹਨ, ਉਨ੍ਹਾਂ ਨੂੰ ਸਾਡੇ ‘ਤੇ ਸਵਾਲ ਉਠਾਉਣ ਤੋਂ ਪਹਿਲਾਂ ਮੋਦੀ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਦਾ ਜਵਾਬ ਦੇਣਾ ਚਾਹੀਦਾ ਹੈ।”
ਪੰਜਾਬ ਸਰਕਾਰ ਰੇਲਵੇ ਟਰੈਕ ਧਮਾਕੇ ਦੀ ਘਟਨਾ ‘ਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਾਉਣ ਲਈ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਨਾਲ ਨਿਰੰਤਰ ਤਾਲਮੇਲ ਵਿੱਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਹਾਲ ਹੀ ਵਿੱਚ ਰੇਲਵੇ ਟਰੈਕ ਧਮਾਕੇ ਦੀ ਘਟਨਾ ‘ਤੇ ਇੱਕ ਸਵਾਲ ਦੇ ਜਵਾਬ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਨਾਲ ਲਗਾਤਾਰ ਸੰਪਰਕ ਵਿੱਚ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ “ਅਗਲੇ ਪਿਛਲੇ ਸਬੰਧਾਂ ਦਾ ਪਤਾ ਲਾਉਣ ਲਈ ਜਾਂਚ ਜਾਰੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।”
ਪਾਣੀ ਦੀ ਵੰਡ ਦੇ ਮੁੱਦੇ ‘ਤੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਨੇ ਇਸ ਸਾਲ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਵਧੇਰੇ ਸਮਝਦਾਰੀ ਨਾਲ ਕੀਤੀ ਹੈ, ਜਿਸ ਨਾਲ ਵਿਵਾਦਾਂ ਤੋਂ ਬਚਾਅ ਰਿਹਾ ਹੈ।
ਕੇਂਦਰ ਨੇ ਅਨਾਜ ਦੀ ਚੁਕਾਈ ਨੂੰ ਤੇਜ਼ ਕੀਤਾ; ਝੋਨੇ ਦੀ ਸਟੋਰੇਜ ਨੂੰ ਯਕੀਨੀ ਬਣਾਉਣ ਲਈ 290 ਵਿਸ਼ੇਸ਼ ਰੇਲਗੱਡੀਆਂ ਲਾਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ, ਪੰਜਾਬ ‘ਚੋਂ ਅਨਾਜ ਦੀ ਚੁਕਾਈ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਰਾਜ ਤੋਂ ਅਨਾਜ ਦੀ ਢੋਆ-ਢੁਆਈ ਲਈ 290 ਵਿਸ਼ੇਸ਼ ਰੇਲਗੱਡੀਆਂ ਇਸ ਕਾਰਜ ਵਿੱਚ ਲਗਾਈਆਂ ਗਈਆਂ ਹਨ, ਜਿਸ ਨਾਲ ਝੋਨੇ ਦੀ ਫਸਲ ਲਈ ਢੁਕਵੀਂ ਸਟੋਰੇਜ ਯਕੀਨੀ ਬਣੇਗੀ।”
——

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...