ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

by | May 1, 2026 | crime, NATIONAL NEWS, politics | 0 comments

— ਦੋ ਉੱਚ-ਤਕਨੀਕੀ ਚੀਨੀ ਸੀਸੀਟੀਵੀ ਕੈਮਰੇ, ਚਾਰ ਮੋਬਾਈਲ ਫੋਨ ਅਤੇ ਵਾਈਫਾਈ ਸੈੱਟ ਬਰਾਮਦ

— ਇਹ ਮਾਡਿਊਲ ਪਾਕਿਸਤਾਨ ਅਧਾਰਤ ਹੈਂਡਲਰਾਂ ਨੂੰ ਲਾਈਵ ਫੁਟੇਜ ਭੇਜਣ ਲਈ ਸੰਵੇਦਨਸ਼ੀਲ ਥਾਵਾਂ ‘ਤੇ ਸੀਸੀਟੀਵੀ ਕੈਮਰੇ ਲਗਾ ਰਹੇ ਸਨ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਜਲੰਧਰ, 30 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੇ ਸਮਰਥਨ ਵਾਲੇ ਦੋ ਵੱਖ-ਵੱਖ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਮਾਡਿਊਲ ਸੰਵੇਦਨਸ਼ੀਲ ਫੌਜੀ ਟਿਕਾਣਿਆਂ ਦੀ ਲਾਈਵ ਫੁਟੇਜ਼ ਪਾਕਿਸਤਾਨ ਅਧਾਰਤ ਹੈਂਡਲਰਾਂ ਤੱਕ ਪਹੁੰਚਾਉਣ ਲਈ ਉੱਚ-ਤਕਨੀਕੀ ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਇੱਕ ਸੰਚਾਲਕ ਨੂੰ ਗ੍ਰਿਫਤਾਰ ਕਰਕੇ ਪਹਿਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ‘ਚੋਂ ਇੱਕ 4ਜੀ ਕਨੈਕਟਿਵੀ ਵਾਲਾ ਚੀਨੀ ਸੀਸੀਟੀਵੀ ਕੈਮਰਾ ਅਤੇ ਸੋਲਰ ਪਲੇਟ ਬਰਾਮਦ ਕੀਤਾ ਗਿਆ ਹੈ, ਜਦੋਂ ਕਿ ਕਪੂਰਥਲਾ ਪੁਲਿਸ ਨੇ ਇੱਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਚਾਰ ਮੋਬਾਈਲ ਫੋਨ, ਇੱਕ ਸਿਮ-ਅਧਾਰਤ ਸੀਸੀਟੀਵੀ ਕੈਮਰੇ ਅਤੇ ਇੱਕ ਵਾਈਫਾਈ ਸੈੱਟ ਸਮੇਤ ਗ੍ਰਿਫਤਾਰ ਕਰਕੇ ਦੂਜੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਮਾਡਿਊਲ ਵੱਖ-ਵੱਖ ਥਾਵਾਂ ‘ਤੇ ਰਣਨੀਤਕ ਤੌਰ ‘ਤੇ ਸਿਮ-ਅਧਾਰਤ ਅਤੇ ਸੂਰਜੀ ਊਰਜਾ ਨਾਲ ਚੱਲਣ ਵਾਲੇ ਸੀਸੀਟੀਵੀ ਕੈਮਰੇ ਲਗਾ ਰਹੇ ਸਨ ਤਾਂ ਜੋ ਰੱਖਿਆ ਬਲਾਂ ਨਾਲ ਜੁੜੇ ਅਦਾਰਿਆਂ ਸਮੇਤ ਸੰਵੇਦਨਸ਼ੀਲ ਥਾਵਾਂ ਦੀ ਨਿਗਰਾਨੀ ਕਰਕੇ ਮੋਬਾਈਲ ਐਪਲੀਕੇਸ਼ਨਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਨੂੰ ਲਾਈਵ ਫੁਟੇਜ ਭੇਜੀ ਜਾ ਸਕੇ। ਉਨ੍ਹਾਂ ਕਿਹਾ, “ਇਹ ਚੀਨੀ ਕੈਮਰੇ ਆਫ-ਗਰਿੱਡ ਨਿਗਰਾਨੀ ਲਈ ਉਚਿਤ ਹਨ ਕਿਉਂਕਿ ਇਹ ਰਵਾਇਤੀ ਵਾਇਰਿੰਗ ਦੀ ਬਜਾਏ 4ਜੀ ਕਨੈਕਟੀਵਿਟੀ ਅਤੇ ਸੂਰਜੀ ਊਰਜਾ ਰਾਹੀਂ ਕੰਮ ਕਰਦੇ ਹਨ।”

ਕਾਊਂਟਰ ਇੰਟੈਲੀਜੈਂਸ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ, ਵਾਸੀ ਪਿੰਡ ਸਹਾਂਕੇ, ਫਿਰੋਜ਼ਪੁਰ ਵਜੋਂ ਹੋਈ ਹੈ। ਕਪੂਰਥਲਾ ਪੁਲਿਸ ਵੱਲੋਂ ਕੀਤੇ ਦੂਜੇ ਆਪ੍ਰੇਸ਼ਨ ਵਿੱਚ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਨਾ, ਵਾਸੀ ਦੋਨਾ ਮੱਟਰ, ਫਿਰੋਜ਼ਪੁਰ ਅਤੇ ਸੰਦੀਪ ਸਿੰਘ ਉਰਫ ਸੋਨੂੰ, ਵਾਸੀ ਪਿੰਡ ਛਾਂਗਾ ਖੁਰਦ, ਫਿਰੋਜ਼ਪੁਰ ਵਜੋਂ ਹੋਈ ਹੈ।

ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਸਿਮਰਤਪਾਲ ਸਿੰਘ ਢੀਂਡਸਾ ਨੇ ਜਲੰਧਰ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸੁਖਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪੁਲਿਸ ਨੇ ਸੋਲਰ ਪਲੇਟ ਅਤੇ ਇੱਕ ਸਿਮ ਕਾਰਡ ਨਾਲ ਇੱਕ ਸੀਸੀਟੀਵੀ ਕੈਮਰਾ ਬਰਾਮਦ ਕੀਤਾ ਹੈ।

ਕਪੂਰਥਲਾ ਮਾਡਿਊਲ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਆਰਮੀ ਕੈਂਟ ਨੇੜੇ ਨਿਗਰਾਨੀ ਸਬੰਧੀ ਸੂਚਨਾ ਦੇ ਆਧਾਰ ‘ਤੇ, ਮਾਡਲ ਟਾਊਨ, ਕਪੂਰਥਲਾ ਵਿਖੇ ਇੱਕ ਦੁਕਾਨ ‘ਤੇ ਛਾਪਾ ਮਾਰਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਫੌਜੀ ਗਤੀਵਿਧੀਆਂ ਦੀ ਨਿਗਰਾਨੀ ਲਈ ਨੇੜਲੇ ਖੰਭੇ ‘ਤੇ ਸਿਮ-ਅਧਾਰਤ ਕੈਮਰਾ ਲਗਾਉਣ ਲਈ ਦੁਕਾਨ ਕਿਰਾਏ ‘ਤੇ ਲਈ ਸੀ।

ਐਸਐਸਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ‘ਫੌਜੀ’ ਵਜੋਂ ਪਛਾਣੇ ਗਏ ਪਾਕਿਸਤਾਨ ਅਧਾਰਤ ਹੈਂਡਲਰ ਨੇ ਕੈਮਰਾ ਲਗਾਉਣ ਲਈ ਦੋਸ਼ੀ ਨੂੰ 35,000 ਰੁਪਏ ਦਿੱਤੇ ਸਨ।

ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਸੰਦੀਪ ਸਿੰਘ ਨਸ਼ਿਆਂ ਦੀ ਤਸਕਰੀ ਵਿੱਚ ਵੀ ਸ਼ਾਮਲ ਸੀ, ਜਿਸਨੇ ਉਸੇ ਪਾਕਿਸਤਾਨੀ ਹੈਂਡਲਰ ਦੁਆਰਾ ਡਰੋਨ ਰਾਹੀਂ ਭੇਜੀ ਗਈ 1 ਕਿਲੋ ਹੈਰੋਇਨ ਅੱਗੇ ਸਪਲਾਈ ਕਰਨ ਲਈ 50,000 ਰੁਪਏ ਲਏ ਸਨ।

ਇਸ ਸਬੰਧੀ ਦੋ ਵੱਖ-ਵੱਖ ਕੇਸ ਥਾਣਾ ਸਿਟੀ ਕਪੂਰਥਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਅਤੇ 61 ਅਤੇ ਸਰਕਾਰੀ ਗੁਪਤ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 138 ਮਿਤੀ 28/4/2026 ਅਤੇ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਵਿਖੇ ਬੀਐਨਐਸ ਦੀ ਧਾਰਾ 152 ਅਤੇ ਸਰਕਾਰੀ ਗੁਪਤ ਐਕਟ ਦੀ ਧਾਰਾ 3, 4, 5 ਅਤੇ 9 ਤਹਿਤ ਐਫਆਈਆਰ ਨੰਬਰ 26 ਮਿਤੀ 29/4/2026 ਦਰਜ ਕੀਤੇ ਗਏ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...