ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ -ਡਿਜੀਟਲ ਰਿਕਾਰਡ ਸਿਸਟਮ ਤਿਆਰ ਕਰਨ ਦੇ ਨਾਲ ਨਾਲ ਕੀਤੀਆਂ ਜਾ ਰਹੀਆਂ ਹਨ ਕਈ ਅਹਿਮ ਤਬਦੀਲੀਆਂ

by | May 1, 2026 | daily, religion | 0 comments

ਅੰਮ੍ਰਿਤਸਰ, 30 ਅਪ੍ਰੈਲ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਅਤੇ ਗੁਰਦੁਆਰਾ ਸਾਹਿਬਾਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੀਕ ਰੋਕਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਪਾਸ ਕਰਨ ਮਗਰੋਂ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ਨ ਅਤੇ ਸੰਗਤ ਦੀ ਮੰਗ ਅਨੁਸਾਰ ਸਰੂਪ ਦੇਣ ਦੇ ਨਿਯਮਾਂ ਵਿੱਚ ਕੀਤੀ ਜਾ ਰਹੀ ਤਬਦੀਲੀ ਦੇ ਮੱਦੇਨਜ਼ਰ ਇਹ ਨਿਰਣਾ ਲਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਬਲੀਕੇਸ਼ਨ ਵਿਭਾਗ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੂਰੀ ਮਰਿਆਦਾ ਅਤੇ ਸਤਿਕਾਰ ਨਾਲ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ਨ ਕਰਕੇ ਸੰਗਤ ਦੀ ਮੰਗ ਅਨੁਸਾਰ ਦੇਸ਼ ਦੁਨੀਆ ਅੰਦਰ ਗੁਰਦੁਆਰਾ ਸਾਹਿਬਾਨ ਵਿਖੇ ਮੁਹਈਆ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸੇਵਾ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਵੱਲੋਂ ਮੌਕੇ ਪੁਰ ਜਾ ਕੇ ਮਰਿਆਦਾ ਸੰਬੰਧੀ ਰਿਪੋਰਟ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਦੀ ਸਿਫਾਰਿਸ਼ ਨਾਲ ਪ੍ਰਕਿਰਿਆ ਪੂਰੀ ਕੀਤੀ ਜਾਂਦੀ ਹੈ।
ਸ. ਕਾਹਲਵਾਂ ਨੇ ਦੱਸਿਆ ਕਿ ਭਾਵੇਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਪਹਿਲਾਂ ਤੋਂ ਹੀ ਮੁਕੰਮਲ ਰਿਕਾਰਡ ਰੱਖਿਆ ਜਾਂਦਾ ਹੈ ਲੇਕਿਨ ਹੁਣ ਇਹ ਕਾਰਜ ਨਵੀਆਂ ਤਰਜੀਹਾਂ ਅਤੇ ਸੇਧਾਂ ਅਨੁਸਾਰ ਕੀਤਾ ਜਾਵੇਗਾ। ਇਸ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਨਵੀਂ ਨੀਤੀ ਨੂੰ ਲਾਗੂ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਇਸ ਨਵੀਂ ਨੀਤੀ ਨੂੰ ਲਾਗੂ ਕਰਨ ਤੀਕ ਸੰਗਤ ਨੂੰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਨਹੀਂ ਕਰਵਾਏ ਜਾ ਸਕਣਗੇ। ਇਸ ਲਈ 20 ਮਈ ਤੋਂ ਬਾਅਦ ਹੀ ਸੰਗਤਾਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਾਪਤ ਕਰ ਸਕਣਗੀਆਂ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਨਵੀਂ ਯੋਜਨਾ ਅਨੁਸਾਰ ਸੰਗਤ ਦੀ ਮੰਗ ’ਤੇ ਦਿੱਤੇ ਜਾਣ ਵਾਲੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਡਿਜੀਟਲ ਰਿਕਾਰਡ ਸਿਸਟਮ ਤਿਆਰ ਕਰਨ ਅਤੇ ਉਸ ਨੂੰ ਵੈਬਸਾਈਟ ’ਤੇ ਪ੍ਰਕਾਸ਼ਿਤ ਕਰਨ ਲਈ ਤਕਨੀਕੀ ਅਤੇ ਪ੍ਰਬੰਧਕੀ ਤਬਦੀਲੀਆਂ ਜਾਰੀ ਹਨ, ਜੋ ਆਉਂਦੇ ਕੁਝ ਦਿਨਾਂ ਤੱਕ ਲਾਗੂ ਕਰ ਦਿੱਤੀਆਂ ਜਾਣਗੀਆਂ।
ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਸੰਗਤ ਵੱਲੋਂ ਮੰਗ ਆਉਣ ’ਤੇ ਹੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ਨ ਹੋਵੇਗਾ ਅਤੇ ਇਸ ਸਾਰੀ ਪ੍ਰਕਿਰਿਆ ਲਈ ਸੰਗਤ ਨੂੰ ਕੁਝ ਸਮਾਂ ਇੰਤਜ਼ਾਰ ਕਰਨਾ ਪਵੇਗਾ।
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਾਪਤ ਕਰਨ ਮੌਕੇ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦੀ ਪਛਾਣ ਫੋਟੋ ਸਮੇਤ ਡਿਜੀਟਲ ਮਾਧਿਅਮ ਨਾਲ ਸੰਭਾਲੀ ਜਾਵੇਗੀ ਅਤੇ ਉਨ੍ਹਾਂ ਨੂੰ ਮੌਕੇ ਪੁਰ ਇੱਕ ਪ੍ਰਮਾਣ ਪੱਤਰ ਦਿੱਤਾ ਜਾਵੇਗਾ, ਜਿਸ ਦੀ ਇੱਕ ਕਾਪੀ ਸੰਗਤ ਨੂੰ ਦਿੱਤੀ ਜਾਵੇਗੀ ਅਤੇ ਇੱਕ ਕਾਪੀ ਪਬਲੀਕੇਸ਼ਨ ਵਿਭਾਗ ਵਿੱਚ ਮੌਜੂਦ ਰਹੇਗੀ। ਇਸ ਦਾ ਡਿਜੀਟਲ ਰੂਪ ਆਪਣੇ ਆਪ ਹੀ ਸ਼੍ਰੋਮਣੀ ਕਮੇਟੀ ਦੇ ਸਰਵਰ ਉੱਤੇ ਹਮੇਸ਼ਾਂ ਲਈ ਸੁਰੱਖਿਅਤ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇੱਕ ਵਿਲੱਖਣ ਪਛਾਣ ਅੰਕ ਨਾਲ ਸਾਰਾ ਵੇਰਵਾ ਜੋੜਿਆ ਜਾਵੇਗਾ, ਜਿਸ ਨੂੰ ਪਬਲੀਕੇਸ਼ਨ ਵਿਭਾਗ ਦੇ ਨਾਲ ਨਾਲ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਕਿਸੇ ਵੀ ਸਮੇਂ ਦੇਖਿਆ ਜਾ ਸਕੇਗਾ। ਸ. ਕਾਹਲਵਾਂ ਨੇ ਇਹ ਜਾਣਕਾਰੀ ਵੀ ਸਾਂਝੀ ਕੀਤੀ ਕਿ ਸੰਗਤ ਨੂੰ ਦਿੱਤੇ ਜਾਣ ਵਾਲੇ ਪ੍ਰਮਾਣ ਪੱਤਰ ਵਿੱਚ ਸੇਵਾ ਸੰਭਾਲ ਲਈ ਨਿਯਮ ਤੇ ਪ੍ਰੇਰਨਾ ਸਬੰਧੀ ਜਾਣਕਾਰੀ ਵੀ ਦਰਜ ਹੋਵੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਾਪਤ ਕਰਨ ਆਈ ਸੰਗਤ ਤੋਂ ਇਹ ਵੀ ਪ੍ਰਣ ਲਿਆ ਜਾਵੇਗਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਲਈ ਉਨ੍ਹਾਂ ਦੀ ਜਿੰਮੇਵਾਰੀ ਹੋਵੇਗੀ ਅਤੇ ਲੋੜੀਂਦੀ ਮਰਿਆਦਾ ਅਤੇ ਸਾਵਧਾਨੀਆਂ ਦਾ ਵੀ ਇਸ ਪੱਤਰ ਵਿੱਚ ਜ਼ਿਕਰ ਹੋਵੇਗਾ। ਇਸ ਦੇ ਨਾਲ ਹੀ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 2013 ਵਿੱਚ ਹੋਏ ਆਦੇਸ਼ ਦੀ ਰੌਸ਼ਨੀ ਵਿੱਚ ਮਰਿਆਦਾ ਨੂੰ ਸਨਮੁਖ ਰੱਖਦਿਆਂ ਕਬਰਾਂ, ਸਮਾਧਾਂ ਅਤੇ ਜਠੇਰਿਆਂ ਆਦਿ ਦੀ ਜਗ੍ਹਾ ਉੱਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਮਨਾਹੀ ਹੈ, ਇਸ ਲਈ ਅਜਿਹੀਆਂ ਥਾਵਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਦੁਆਰਾ ਸਾਹਿਬਾਨ ਤੋਂ ਨਾ ਦੇਣ ਅਤੇ ਹੁਕਮਨਾਮੇ ਦਾ ਪਾਲਣ ਕਰਵਾਉਣ ਦੀ ਜਿੰਮੇਵਾਰੀ ਵੀ ਗੁਰਦੁਆਰਾ ਕਮੇਟੀਆਂ ਦੀ ਹੋਵੇਗੀ।
ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਇਸ ਸਾਰੀ ਪ੍ਰਕਿਰਿਆ ਦਾ ਕੇਂਦਰੀਕਰਨ ਕੀਤਾ ਜਾਣ ਕਰਕੇ ਭਵਿੱਖ ਵਿੱਚ ਸੰਗਤ ਨੂੰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਕੇਵਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਥਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਤੋਂ ਹੀ ਦਿੱਤੇ ਜਾਇਆ ਕਰਨਗੇ। ਤਖ਼ਤ ਸਾਹਿਬਾਨ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਤੋਂ ਹੁਣ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਾਪਤ ਨਹੀਂ ਹੋ ਸਕਣਗੇ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ
ਸੰਪਰਕ ਨੰ: 81968-00236

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...