‘ਮਜ਼ਦੂਰ ਦਿਵਸ’ ਮੌਕੇ ਵਿਸ਼ੇਸ਼ ਸੈਸ਼ਨ ਨੂੰ ਵੜਿੰਗ ਨੇ ਬਹੁਤ ਘੱਟ, ਬਹੁਤ ਦੇਰੀ ਨਾਲ ਚੁੱਕਿਆ ਕਦਮ ਦੱਸਿਆ

by | May 1, 2026 | daily, politics | 0 comments

ਕਿਹਾ, ਬਾਕੀ ਹੋਰ ਚੀਜ਼ਾਂ ਵਾਂਗ ਆਪ ਮਜ਼ਦੂਰਾਂ ਲਈ ਵੀ ਇਮਾਨਦਾਰ ਨਹੀਂ

ਇਸਨੂੰ ਆਪ ਦੀ ਰਵਾਇਤੀ ਨਾਟਕੀ ਧਿਆਨ ਭਟਕਾਉਣ ਵਾਲੀ ਚਾਲ ਕਰਾਰ ਦਿੱਤਾ

ਚੰਡੀਗੜ੍ਹ, 30 ਅਪ੍ਰੈਲ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਮਜ਼ਦੂਰਾਂ ਸਣੇ ਕਿਸੇ ਨਾਲ ਵੀ ਇਮਾਨਦਾਰ ਨਹੀਂ ਰਹੀ ਹੈ ਉਨ੍ਹਾਂ ਨੇ ਕਿਹਾ ਕਿ ‘ਮਜ਼ਦੂਰ ਦਿਵਸ’ ਮਨਾਉਣ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਤਾਧਾਰੀ ਪਾਰਟੀ ਦੀ ਰਵਾਇਤੀ ਨਾਟਕੀ ਧਿਆਨ ਭਟਕਾਉਣ ਵਾਲੀ ਚਾਲ ਹੈ, ਕਿਉਂਕਿ ਸੱਤ ਸੰਸਦ ਮੈਂਬਰਾਂ ਦੇ ਦਲ-ਬਦਲ ਤੋਂ ਬਾਅਦ ਪਾਰਟੀ ਉਸਦਾ ਅਕਸ ਖਤਮ ਹੋਣ ਦੇ ਸੰਕਟ ਦਾ ਸਾਹਮਣਾ ਕਰ ਰਹੀ ਹੈ। ਇਸ ਤੋਂ ਇਲਾਵਾ, ਇਹ ਬਹੁਤ ਘੱਟ ਤੇ ਬਹੁਤ ਦੇਰੀ ਨਾਲ ਚੁੱਕਿਆ ਗਿਆ ਕਦਮ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਪੁੱਛਿਆ ਕਿ ਜਦੋਂ ਸਰਕਾਰ ਆਪਣੀ ਮਿਆਦ ਦੇ ਆਖਰੀ ਪੜਾਅ ਉੱਤੇ ਹੈ ਅਤੇ ਉਹ ਵੀ ਕਮਜ਼ੋਰ ਹਾਲਤ ਵਿੱਚ, ਤਾਂ ਇਹ “ਵਿਸ਼ੇਸ਼ ਸੈਸ਼ਨ” ਮਜ਼ਦੂਰਾਂ ਲਈ ਕੀ ਮਕਸਦ ਪੂਰਾ ਕਰੇਗਾ? ਉਹਨਾਂ ਨੇ ਸਵਾਲ ਕੀਤਾ ਹੈ ਕਿ ਜਦੋਂ ਸਰਕਾਰ ਨੂੰ ਆਪਣੇ ਹੀ ਬਚਾਅ ਅਤੇ ਅਕਸ ਦੀ ਹੋਂਦ ਉਪਰ ਭਰੋਸਾ ਨਹੀਂ ਹੈ, ਤਾਂ ਇਹ ਮਜ਼ਦੂਰਾਂ ਲਈ ਕੀ ਕਰੇਗੀ? ਉਨ੍ਹਾਂ ਕਿਹਾ ਕਿ ਆਪ ਸਰਕਾਰ ਸਿਰਫ ਧਿਆਨ ਭਟਕਾਉਣ ਅਤੇ ਆਪਣੀ ਜ਼ਿੰਮੇਵਾਰੀ ਤੋਂ ਬਚਣ ਲਈ ਇੰਨੇ ਵਾਰ “ਵਿਸ਼ੇਸ਼ ਸੈਸ਼ਨ” ਬੁਲਾਂਦੀ ਰਹੀ ਹੈ ਕਿ ਹੁਣ ਅਜਿਹੇ ਸੈਸ਼ਨਾਂ ਦੀ “ਵਿਸ਼ੇਸ਼ਤਾ” ਹੀ ਖਤਮ ਹੋ ਗਈ ਹੈ। ਜਦਕਿ ਤੁਸੀਂ ਵਿਸ਼ੇਸ਼ ਸੈਸ਼ਨ ਨਿਯਮਿਤ ਸੈਸ਼ਨਾਂ ਤੋਂ ਵੱਧ ਵਾਰ ਨਹੀਂ ਬੁਲਾ ਸਕਦੇ ਹੋ।

ਵੜਿੰਗ ਨੇ ਸਰਕਾਰ ਤੋਂ ਪੁੱਛਿਆ ਹੈ ਕਿ ਪਿਛਲੇ ਚਾਰ ਸਾਲਾਂ ਦੌਰਾਨ ਮਜ਼ਦੂਰਾਂ ਲਈ ਕੀ ਕੀਤਾ ਗਿਆ ਹੈ? ਉਨ੍ਹਾਂ ਕਿਹਾ ਕਿ ਹਕੀਕਤ ਇਹ ਹੈ ਕਿ ਆਪ ਸਰਕਾਰ ਹੇਠ ਪੰਜਾਬ ਮਨਰੇਗਾ ਦੇ ਮਾਮਲੇ ਵਿੱਚ ਸਭ ਤੋਂ ਖਰਾਬ ਪ੍ਰਦਰਸ਼ਨ ਕਰਨ ਵਾਲਾ ਸੂਬਾ ਰਿਹਾ ਹੈ। ਉਨ੍ਹਾਂ ਨੇ ਖ਼ੁਲਾਸਾ ਕੀਤਾ ਕਿ ਪਿਛਲੇ ਚਾਰ ਸਾਲਾਂ ਵਿੱਚ ਰਜਿਸਟਰਡ ਮਜ਼ਦੂਰਾਂ ਵਿੱਚੋਂ 50 ਫੀਸਦੀ ਨੂੰ ਵੀ ਯੋਜਨਾ ਹੇਠ ਕਵਰ ਨਹੀਂ ਕੀਤਾ ਗਿਆ ਅਤੇ ਇਕ ਫੀਸਦੀ ਨੂੰ ਵੀ ਲਾਜ਼ਮੀ 100 ਦਿਨ ਦਾ ਕੰਮ ਨਹੀਂ ਮਿਲਿਆ।

ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਇਹ ਸਪੱਸ਼ਟ ਹੈ ਕਿ ਸੈਸ਼ਨ ਬੁਲਾਉਣ ਪਿੱਛੇ ਆਪ ਦਾ ਮਕਸਦ ਮਜ਼ਦੂਰਾਂ ਦੀ ਭਲਾਈ ਲਈ ਕੋਈ ਖਾਸ ਕਾਨੂੰਨ ਬਣਾਉਣਾ ਜਾਂ ਵਿਚਾਰ-ਵਟਾਂਦਰਾ ਕਰਨਾ ਨਹੀਂ ਹੈ, ਸਗੋਂ ਆਪਣੇ ਸੱਤ ਰਾਜ ਸਭਾ ਮੈਂਬਰਾਂ, ਜਿਨ੍ਹਾਂ ਵਿੱਚੋਂ ਛੇ ਪੰਜਾਬ ਤੋਂ ਹਨ, ਦੇ ਦਲ-ਬਦਲ ਤੋਂ ਬਾਅਦ ਪੈਦਾ ਹੋਏ ਅਕਸ ਉਪਰ ਸੰਕਟ ਤੋਂ ਲੋਕਾਂ ਦਾ ਧਿਆਨ ਹਟਾਉਣਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ “ਵਿਸ਼ੇਸ਼ ਸੈਸ਼ਨ” ਵੀ ਪਿਛਲੇ ਸੈਸ਼ਨਾਂ ਵਾਂਗ ਫਿੱਕਾ ਸਾਬਤ ਹੋਵੇਗਾ। ਉਨ੍ਹਾਂ ਨੂੰ ਇਸ ਤੋਂ ਸਿਵਾਏ ਮਜ਼ਦੂਰਾਂ ਦੀ ਭਲਾਈ ਲਈ ਖੋਖਲੇ ਚਿੰਤਾ ਪ੍ਰਗਟਾਵੇ ਅਤੇ ਬਿਨਾਂ ਕਿਸੇ ਠੋਸ ਜਾਂ ਸਮਾਂ ਬੱਧ ਰੋਡਮੈਪ ਤੋਂ ਕੋਈ ਉਮੀਦ ਨਹੀਂ ਹੈ। ਉਨ੍ਹਾਂ ਨੇ ਆਪ ਨੂੰ ਕਿਹਾ ਕਿ ਇਸ ਨਾਲ ਤੁਸੀਂ ਮਜ਼ਦੂਰਾਂ ਨੂੰ ਗੁੰਮਰਾਹ ਨਹੀਂ ਕਰ ਸਕਦੇ ਹੋ। ਤੁਸੀਂ ਕੁਝ ਲੋਕਾਂ ਨੂੰ ਕੁਝ ਸਮੇਂ ਲਈ ਠੱਗ ਸਕਦੇ ਹੋ, ਪਰ ਸਾਰੇ ਲੋਕਾਂ ਨੂੰ ਹਰ ਵੇਲੇ ਨਹੀਂ ਠੱਗ ਸਕਦੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...