ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਿਊਂਸੀਪਲ ਚੋਣਾਂ ਨੂੰ ਲੈ ਕੇ ਧੱਕੇਸ਼ਾਹੀ ਨੂੰ ਬੇਨਕਾਬ ਕੀਤਾ।

by | May 5, 2026 | breaking news, election, politics | 0 comments

‘ਆਪ’ ਵਰਕਰਾਂ ਵੱਲੋਂ ਵੋਟਰ ਸੂਚੀਆਂ ‘ਚ ਗੜਬੜ ਕਰਦੇ ਸਮੇਂ ਦੀ ਵੀਡੀਓ ਜਨਤਕ ਕੀਤੀ।
‘ਆਪ’ ਸਰਕਾਰ ਦੀ ਲੋਕਤੰਤਰ ਵਿਰੋਧੀ ਸੋਚ ‘ਤੇ ਸਵਾਲ ਚੁੱਕੇ।
ਦੋਸ਼ੀ ਅਫ਼ਸਰਾਂ ਅਤੇ ਆਪ ਆਗੂਆਂ ‘ਤੇ ਕਾਰਵਾਈ ਦੀ ਵੀ ਕੀਤੀ ਮੰਗ

ਜਲੰਧਰ 5 ਮਈ: ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਆਗਾਮੀ ਮਿਊਂਸੀਪਲ ਚੋਣਾਂ ਸਬੰਧੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਗੜਬੜ ਦਾ ਪਰਦਾ ਫਾਸ਼ ਕੀਤਾ ਹੈ। ਚੰਨੀ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕੀਤੀ ਗਈ ਹੈ। ਜਿਸ ‘ਚ ਆਮ ਆਦਮੀ ਪਾਰਟੀ ਦੇ ਵਰਕਰਾਂ ‘ਤੇ ਅਫ਼ਸਰਾਂ ਨਾਲ ਮਿਲ ਕੇ ਵੋਟਰ ਸੂਚੀਆਂ ‘ਚ ਹੇਰ ਫੇਰ ਕਰਨ ਦੇ ਇਲਜ਼ਾਮ ਲਗਾਏ ਗਏ ਹਨ।
ਇਸ ਵਾਰਦਾਤ ਸਬੰਧੀ ਜਾਰੀ ਇੱਕ ਬਿਆਨ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੀ ਗੁੰਡਾਗਰਦੀ ਕਰ ਕੇ ਵੋਟਾਂ ਜਿੱਤਣ ਵਾਲੀ ਮਨਸ਼ਾ ‘ਤੇ ਸਵਾਲ ਉਠਾਏ ਹਨ। ਉਨ੍ਹਾਂ ਨੇ ਕਿਹਾ ਕਿ ਜਿਹੜੀ ਆਮ ਆਦਮੀ ਪਾਰਟੀ ਖ਼ੁਦ ਨੂੰ ਕ੍ਰਾਂਤੀਕਾਰੀ ਦੱਸਣ ਦੀਆਂ ਗੱਲਾਂ ਕਰਦੀ ਸੀ ਉਨ੍ਹਾਂ ਵੱਲੋਂ ਚੋਣਾਂ ਜਿੱਤਣ ਲਈ ਇਸ ਤਰਾਂ ਦੇ ਹੱਥਕੰਡੇ ਅਪਣਾਉਣਾ ਬੇਹੱਦ ਨਿੰਦਣਯੋਗ ਹਨ।
ਉਨ੍ਹਾਂ ਨੇ ਸ੍ਰੀ ਚਮਕੌਰ ਸਾਹਿਬ ਮਿਊਂਸੀਪਲ ਦਫ਼ਤਰ ਦੀ ਵਾਇਰਲ ਹੋ ਰਹੀ ਵੀਡੀਓ ਦੇ ਸਬੰਧ ਵਿੱਚ ਮਾਨ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਰਾਤ 11:30 ਵਜੇ ਆਮ ਆਦਮੀ ਪਾਰਟੀ ਦੇ ਵਰਕਰ, ਅਫ਼ਸਰਾਂ ਦੀ ਮਿਲੀਭੁਗਤ ਨਾਲ ਵੋਟਰ ਸੂਚੀਆਂ ‘ਚ ਗੜਬੜ ਕਰ ਰਹੇ ਸਨ, ਜਿੰਨਾ ਨੂੰ ਕਾਂਗਰਸੀ ਵਰਕਰਾਂ ਨੇ ਰੰਗੇ ਹੱਥੀਂ ਫੜਿਆ ਅਤੇ ਮੌਕੇ ਦੀ ਵੀਡੀਓ ਵੀ ਬਣਾਈ।
ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਮਿਊਂਸੀਪਲ ਚੋਣਾਂ ਜਿੱਤਣ ਲਈ ਵੋਟਰ ਸੂਚੀਆਂ ‘ਚ ਗੜਬੜ ਕੀਤੀ ਜਾ ਰਹੀ ਹੈ। ਕਾਂਗਰਸੀ ਪਰਿਵਾਰਾਂ ਅਤੇ ਸਮਰਥਕਾਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ ਜਾਂ ਫਿਰ ਉਨ੍ਹਾਂ ਦੀਆਂ ਵੋਟਾਂ ਦੂਜੇ ਵਾਰਡਾਂ ‘ਚ ਸ਼ਾਮਿਲ ਕੀਤੀਆਂ ਜਾ ਰਹੀਆਂ ਹਨ।
ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਪੂਰੇ ਘਟਨਾਕ੍ਰਮ ਨੂੰ ਲੋਕਤੰਤਰ ਵਿਰੋਧੀ ਦੱਸਦੇ ਹੋਏ ਦੋਸ਼ੀ ਅਫ਼ਸਰਾਂ ਅਤੇ ਮੌਕੇ ‘ਤੇ ਮੌਜੂਦ ਆਮ ਆਦਮੀ ਪਾਰਟੀ ਦੇ ਵਰਕਰਾਂ ‘ਤੇ ਸਖ਼ਤ ਕਾਰਵਾਈ ਦੀ ਵੀ ਮੰਗ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...