ਚੰਡੀਗੜ੍ਹ ਪ੍ਰਸ਼ਾਸਨ ਨੇ ‘ਅਪ੍ਰੇਸ਼ਨ ਸਿੰਦੂਰ’ ਦੇ ਇੱਕ ਸਾਲ ਦੇ ਪੂਰੇ ਹੋਣ ‘ਤੇ ਸਿਵਲ ਡਿਫੈਂਸ ਵਲੰਟੀਅਰਾਂ ਦੇ ਦੂਜੇ ਬੈਚ ਲਈ ਭਰਤੀ ਮੁਹਿੰਮ ਦਾ ਐਲਾਨ ਕੀਤਾ

by | May 7, 2026 | daily, politics | 0 comments

ਚੰਡੀਗੜ੍ਹ, 07 ਮਈ 2026:

ਅਪ੍ਰੇਸ਼ਨ ਸਿੰਦੂਰ ਦੀ ਪਹਿਲੀ ਵਰ੍ਹੇਗੰਢ ਦੇ ਅਵਸਰ ‘ਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਸਿਵਲ ਡਿਫੈਂਸ ਵਲੰਟੀਅਰਾਂ (ਸੀਡੀਵੀਜ਼/CDVs) ਦੇ ਦੂਜੇ ਬੈਚ ਲਈ ਭਰਤੀ ਮੁਹਿੰਮ ਦਾ ਐਲਾਨ ਕੀਤਾ ਹੈ। ਇਹ ਪਹਿਲ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਐਮਰਜੈਂਸੀ ਪ੍ਰਤੀਕਿਰਿਆ ਪ੍ਰਣਾਲੀ ਅਤੇ ਆਪਦਾ ਪ੍ਰਬੰਧਨ ਸਮਰੱਥਾਵਾਂ ਨੂੰ ਹੋਰ ਅਧਿਕ ਮਜ਼ਬੂਤ ​​ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਸੰਨ 2025 ਵਿੱਚ ਸਿਵਲ ਡਿਫੈਂਸ ਵਲੰਟੀਅਰਾਂ ਦੇ ਪਹਿਲੇ ਬੈਚ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਕੁੱਲ 419 ਵਲੰਟੀਅਰਾਂ ਨੂੰ ਟ੍ਰੇਨਿੰਗ ਦਿੱਤੀ ਗਈ ਸੀ। ਇਨ੍ਹਾਂ ਵਲੰਟੀਅਰਾਂ ਨੇ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਵ੍ ਪਬਲਿਕ ਐਡਮਿਨਿਸਟ੍ਰੇਸ਼ਨ (ਐੱਮਜੀਐੱਸਆਈਪੀਏ/MGSIPA), ਚੰਡੀਗੜ੍ਹ ਵਿਖੇ 7 ਦਿਨਾਂ ਦਾ ਤੀਬਰ ਟ੍ਰੇਨਿੰਗ ਪ੍ਰੋਗਰਾਮ ਪੂਰਾ ਕੀਤਾ। ਟ੍ਰੇਨਿੰਗ ਵਿੱਚ ਪ੍ਰੈਕਟੀਕਲ ਸੈਸ਼ਨ, ਸਰੀਰਕ ਦਕਸ਼ਤਾ ਪਰੀਖਣ, ਲਿਖਤੀ ਪਰੀਖਿਆਵਾਂ ਅਤੇ ਮੌਕ ਡ੍ਰਿਲ ਸ਼ਾਮਲ ਸਨ।

ਇਹ ਟ੍ਰੇਨਿੰਗ ਫਾਇਰ ਡਿਪਾਰਟਮੈਂਟ, ਸਿਹਤ ਵਿਭਾਗ, ਰਾਸ਼ਟਰੀ ਆਪਦਾ ਪ੍ਰਤੀਕਿਰਿਆ ਬਲ (ਐੱਨਡੀਆਰਐੱਫ/NDRF), ਅਤੇ ਪੱਛਮੀ ਕਮਾਂਡ, ਭਾਰਤੀ ਫ਼ੌਜ ਦੇ ਮਾਹਰਾਂ ਦੁਆਰਾ ਦਿੱਤੀ ਗਈ ਸੀ। ਟ੍ਰੇਨਿੰਗ ਦੇ ਪ੍ਰਮੁੱਖ ਖੇਤਰਾਂ ਵਿੱਚ ਆਪਦਾ ਪ੍ਰਤੀਕਿਰਿਆ, ਮੁੱਢਲੀ ਸਹਾਇਤਾ, ਬਚਾਅ ਕਾਰਜ, ਨਿਕਾਸੀ ਪ੍ਰਕਿਰਿਆਵਾਂ, ਟ੍ਰੈਫਿਕ ਪ੍ਰਬੰਧਨ, ਸੰਕਟ ਸੰਚਾਰ ਅਤੇ ਅੱਗ ਬੁਝਾਉਣ ਦੇ ਮੂਲਭੂਤ ਉਪਾਅ ਸ਼ਾਮਲ ਰਹੇ। ਟ੍ਰੇਨਿੰਗ ਦੇ ਸਫ਼ਲਤਾਪੂਰਵਕ ਸੰਪੂਰਨ ਹੋਣ ‘ਤੇ ਵਲੰਟੀਅਰਾਂ ਨੂੰ ਸਿਵਲ ਡਿਫੈਂਸ ਵਰਦੀਆਂ ਅਤੇ ਬੇਰੇਟਸ (berets) ਪ੍ਰਦਾਨ ਕੀਤੇ ਗਏ।

ਸਿਵਲ ਡਿਫੈਂਸ ਦੇ ਸੰਗਠਨਾਤਮਕ ਢਾਂਚੇ ਵਿੱਚ ਚੀਫ਼ ਵਾਰਡਨ, ਡਿਪਟੀ ਚੀਫ਼ ਵਾਰਡਨ, ਡਿਵੀਜ਼ਨਲ ਵਾਰਡਨ, ਡਿਪਟੀ ਡਿਵੀਜ਼ਨਲ ਵਾਰਡਨ, ਪੋਸਟ ਵਾਰਡਨ, ਡਿਪਟੀ ਪੋਸਟ ਵਾਰਡਨ ਅਤੇ ਸੈਕਟਰ ਵਾਰਡਨ ਸ਼ਾਮਲ ਹਨ।

ਸਿਵਲ ਡਿਫੈਂਸ ਵਲੰਟੀਅਰਾਂ ਦੇ ਦੂਜੇ ਬੈਚ ਲਈ ਨਾਮਾਂਕਣ ਮੁਹਿੰਮ 8 ਮਈ 2026 ਨੂੰ ਦੁਪਹਿਰ 12:00 ਵਜੇ ਤੋਂ ਮਹਿਲਾ ਭਵਨ, ਸੈਕਟਰ 38-ਸੀ, ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਜਾਵੇਗੀ।

ਇਸ ਅਵਸਰ ‘ਤੇ ਮਾਣਯੋਗ ਪ੍ਰਸ਼ਾਸਕ, ਯੂਟੀ ਚੰਡੀਗੜ੍ਹ, ਸ਼੍ਰੀ ਗੁਲਾਬ ਚੰਦ ਕਟਾਰੀਆ, ਮੁੱਖ ਮਹਿਮਾਨ ਦੇ ਰੂਪ ਵਿੱਚ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ। ਪ੍ਰੋਗਰਾਮ ਦੇ ਦੌਰਾਨ ਆਪਦਾ ਪ੍ਰਬੰਧਨ ਅਤੇ ਸਿਵਲ ਡਿਫੈਂਸ ਦੀਆਂ ਉਪਲਬਧੀਆਂ ‘ਤੇ ਅਧਾਰਿਤ ਇੱਕ ਕੌਫੀ ਟੇਬਲ ਬੁੱਕ ਵੀ ਜਾਰੀ ਕੀਤੀ ਜਾਵੇਗੀ ਅਤੇ
ਦੂਜੇ ਬੈਚ ਦੇ ਵਲੰਟੀਅਰਾਂ ਦਾ ਰਸਮੀ ਨਾਮਾਂਕਣ ਕੀਤਾ ਜਾਵੇਗਾ।

ਨਾਮਾਂਕਣ ਹਿਤ ਬਿਨੈਕਾਰ ਭਾਰਤੀ ਨਾਗਰਿਕ ਹੋਣਾ ਚਾਹੀਦਾ ਹੈ, ਜਿਸ ਦੀ ਉਮਰ 18 ਵਰ੍ਹੇ ਜਾਂ ਉਸ ਤੋਂ ਅਧਿਕ ਹੋਵੇ ਅਤੇ ਜੋ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਹੋਵੇ ਅਤੇ ਨਿਰਧਾਰੀਤ ਟ੍ਰੇਨਿੰਗ ਪ੍ਰਾਪਤ ਕਰਨ ਲਈ ਇੱਛੁਕ ਹੋਵੇ।

ਚੰਡੀਗੜ੍ਹ ਪ੍ਰਸ਼ਾਸਨ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਗੇ ਆਉਣ ਅਤੇ ਇਸ ਪਹਿਲ ਵਿੱਚ ਸਰਗਰਮ ਭਾਗੀਦਾਰੀ ਕਰਨ ਅਤੇ ਜਨਤਕ ਸੁਰੱਖਿਆ ਨੂੰ ਮਜ਼ਬੂਤ ​​ਬਣਾਉਣ ਵਿੱਚ ਯੋਗਦਾਨ ਪਾਉਣ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...