ਆਪ ਸਰਕਾਰ ਬਿਜਲੀ ਕੱਟਾਂ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਕਿਉਂਕਿ ਇਸਨੇ ਪਿਛਲੇ ਸਾਢੇ ਚਾਰ ਸਾਲਾਂ ਵਿਚ ਬਿਜਲੀ ਪੈਦਾਵਾਰ ਵਿਚ ਕੋਈ ਵਾਧਾ ਨਹੀਂ ਕੀਤਾ: ਅਕਾਲੀ ਦਲ

by | May 7, 2026 | daily, politics | 0 comments

ਬਿਜਲੀ ਮੰਤਰੀ ਝੂਠ ਨਾ ਬੋਲਣ ਕਿ ਸੂਬੇ ਕੋਲ ਸਪਲਾਈ ਕਰਨ ਵਾਸਤੇ ਢੁਕਵੀਂ ਬਿਜਲੀ ਉਪਲਬਧ: ਪਰਮਬੰਸ ਸਿੰਘ ਰੋਮਾਣਾ
ਚੰਡੀਗੜ੍ਹ, 3 ਮਈ : ਸ਼੍ਰੋਮਣੀ ਅਕਾਲੀ ਦਲ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਸੂਬੇ ਵਿਚ ਲੋਕਾਂ ਨੂੰ ਦਰਪੇਸ਼ ਬਿਜਲੀ ਕੱਟਾਂ ਵਾਸਤੇ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ ਕਿਉਂਕਿ ਇਸਨੇ ਨਾ ਤਾਂ ਪਿਛਲੇ ਸਾਢੇ ਚਾਰ ਸਾਲਾਂ ਵਿਚ ਬਿਜਲੀ ਪੈਦਾਵਾਰ ਵਿਚ ਵੀ ਵਾਧਾ ਨਹੀ਼ ਕੀਤਾ ਤੇ ਨਾ ਹੀ ਟਰਾਂਸਮਿਸ਼ਨ ਸਿਸਟਮ ਅਪਗ੍ਰੇਡ ਕੀਤਾ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਆਗੂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਬਿਜਲੀ ਮੰਤਰੀ ਸੰਜੀਵ ਅਰੋੜਾ ’ਤੇ ਇਹ ਵੀ ਝੂਠ ਬੋਲਿਆ ਕਿ ਸੂਬੇ ਕੋਲ ਸਪਲਾਈ ਕਰਨ ਵਾਸਤੇ ਢੁਕਵੀਂ ਬਿਜਲੀ ਉਪਲਬਧ ਹੈ ਤੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਘਟੀ ਹੋਈ ਬਿਜਲੀ ਨੂੰ ਪੂਰਾ ਕਰਨ ਵਾਸਤੇ 15 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਖਰੀਦਣ ਵਾਸਤੇ ਪੱਬਾਂ ਭਾਰ ਹੈ। ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਤੇ ਆਪ ਦੋਵਾਂ ਨੇ ਅਕਾਲੀ ਦਲ ’ਤੇ ਝੂਠੇ ਦੋਸ਼ ਲਾਏ ਸਨ ਕਿ ਉਸਨੇ 2.86 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ ਬਿਜਲੀ ਖਰੀਦਣ ਦੇ ਸਮਝੌਤੇ ਕੀਤੇ।
ਸਰਦਾਰ ਪਰਮਬੰਸ ਰੋਮਾਣਾ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਪਿਛਲੀ ਕਾਂਗਰਸ ਤੇ ਨਾ ਹੀ ਮੌਜੂਦਾ ਆਪ ਸਰਕਾਰ ਨੇ ਪੰਜਾਬੀਆਂ ਨੂੰ ਫੇਲ੍ਹ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਹੀ ਬਿਜਲੀ ਸਰਪਲੱਸ ਸੂਬੇ ਨੂੰ ਬਿਜਲੀ ਦੀ ਘਾਟ ਵਾਲੇ ਸੂਬੇ ਵਿਚ ਤਬਦੀਲ ਕਰਨ ਵਾਸਤੇ ਜ਼ਿੰਮੇਵਾਰ ਹਨ ਕਿਉਂਕਿ ਇਹਨਾਂ ਨੇ ਇਕ ਵੀ ਯੂਨਿਟ ਬਿਜਲੀ ਪੈਦਾ ਨਹੀਂ ਕੀਤੀ। ਉਹਨਾਂ ਕਿਹਾ ਕਿ ਦੋਵਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਇਕ ਵੀ ਮੈਗਾਵਾਟ ਬਿਜਲੀ ਪੈਦਾਵਾਰ ਨਹੀਂ ਜੋੜੀ।
ਅਕਾਲੀ ਆਗੂ ਨੇ ਕਿਹਾ ਕਿ 2007 ਵਿਚ ਜਦੋਂ ਅਕਾਲੀ ਦਲ ਨੇ ਸੂਬੇ ਦੀ ਵਾਗਡੋਰ ਸੰਭਾਲੀ ਸੀ ਤਾਂ ਉਸ ਵੇਲੇ ਖੇਤੀਬਾੜੀ, ਘਰੇਲੂ ਤੇ ਉਦਯੋਗਿਕ ਖੇਤਰ ਵਿਚ ਬਿਜਲੀ ਕੱਟਾਂ ਦੀ ਭਰਮਾਰ ਸੀ। ਉਹਨਾਂ ਕਿਹਾ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਸੂਬੇ ਨੂੰ ਬਿਜਲੀ ਸਰਪਲੱਸ ਸੂਬਾ ਬਣਾਉਣ ਵਾਸਤੇ ਦ੍ਰਿੜ੍ਹ ਸੰਕਲਪ ਸਨ ਤੇ ਉਹਨਾਂ ਅਜਿਹਾ ਕਰ ਕੇ ਵਿਖਾਇਆ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ 10 ਸਾਲਾਂ ਵਿਚ 8 ਹਜ਼ਾਰ ਮੈਗਾਵਾਟ ਬਿਜਲੀ ਦੀ ਪੈਦਾਵਾਰ ਵਧਾਈ ਤੇ ਪੈਦਾਵਾਰ 6 ਹਜ਼ਾਰ ਤੋਂ ਮੈਗਾਵਾਟ ਤੋਂ ਵਧਾ ਕੇ 13961 ਮੈਗਾਵਾਟ ਕਰ ਦਿੱਤੀ। ਉਹਨਾਂ ਕਿਹਾ ਕਿ ਬਿਜਲੀ ਦੀ ਪੈਦਾਵਾਰ ਪੰਜ ਤੋਂ ਛੇ ਫੀਸਦੀ ਵਧਣ ਮਗਰੋਂ ਪੰਜਾਬ ਕੋਲ ਅਕਾਲੀ ਦਲ ਸਰਕਾਰ ਦੀ ਮਿਆਦ ਖਤਮ ਹੋਣ ਵੇਲੇ 3 ਹਜ਼ਾਰ ਮੈਗਾਵਾਟ ਬਿਜਲੀ ਵਾਧੂ ਸੀ।
ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਜਨਰੇਟਰਾਂ ਦਾ ਖ਼ਾਤਮਾ ਹੋ ਗਿਆ ਸੀ ਤੇ ਸਾਰੇ ਸੈਕਟਰਾਂ ਵਾਸਤੇ ਢੁਕਵੀਂ ਬਿਜਲੀ ਸੀ ਤੇ 2017 ਤੋਂ ਅਗਲੇ 9.5 ਸਾਲਾਂ ਤੱਕ ਬਿਜਲੀ ਦੀ ਮੰਗ ਵੱਧ ਕੇ ਹੁਣ 18000 ਮੈਗਾਵਾਟ ਹੋ ਗਈ। ਉਹਨਾਂ ਕਿਹਾ ਕਿ ਕਿਉਂਕਿ ਕਾਂਗਰਸ ਤੇ ਆਪ ਦੋਵਾਂ ਸਰਕਾਰਾਂ ਨੇ ਇਕ ਵੀ ਯੂਨਿਟ ਬਿਜਲੀ ਪੈਦਾਵਾਰ ਨਹੀਂ ਵਧਾਈ, ਇਸ ਵਾਸਤੇ ਬਿਜਲੀ ਕੱਟ ਲੱਗਣ ਲੱਗ ਪਏ।
ਸਰਦਾਰ ਰੋਮਾਣਾ ਨੇ ਬਿਜਲੀ ਮੰਤਰੀ ਨੂੰ ਆਖਿਆ ਕਿ ਉਹ ਸੱਚਾਈ ਦੱਸਣ ਅਤੇ ਕਿਹਾ ਕਿ ਆਪ ਸਰਕਾਰ ਤਾਂ ਬਿਜਲੀ ਟਰਾਂਸਮਿਸ਼ਨ ਸਿਸਟਮ ਅਪਗ੍ਰੇਡ ਕਰਨ ਵਿਚ ਵੀ ਨਾਕਾਮ ਰਹੀ ਜਿਸ ਕਾਰਨ ਬਿਜਲੀ ਕੱਟ ਲੱਗ ਰਹੇ ਹਨ ਕਿਉਂਕਿ ਸਿਸਟਮ ਓਵਰਲੋਡ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਟਰਾਂਸਮਿਸ਼ਨ ਨੈਟਵਰਕ ਅਪਗ੍ਰੇਡ ਕਰਨ ’ਤੇ 5 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਸਨ ਅਤੇ ਟਰਾਂਸਮਿਸ਼ਨ ਘਾਟੇ 32 ਤੋਂ ਘਟਾ ਕੇ 17 ਫੀਸਦੀ ਕਰ ਦਿੱਤੇ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ 200 ਨਵੇਂ ਬਿਜਲੀ ਗ੍ਰਿਡ ਅਕਾਲੀ ਦਲ ਦੀ ਸਰਕਾਰ ਵੇਲੇ ਉਸਾਰੇ ਗਏ ਤੇ ਪਿਛਲੇ 9.5 ਸਾਲਾਂ ਵਿਚ ਸਿਰਫ 60 ਗ੍ਰਿਡ ਜੋੜੇ ਗਏ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...