ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

by | May 9, 2026 | daily, politics | 0 comments

ਹਜ਼ਾਰਾਂ ਲੋਕਾਂ ਦਾ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਪਨਾ ਹੋਇਆ ਸਾਕਾਰ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 9 ਮਈ:

ਸਵੇਰ ਦੀ ਮੱਠੀ ਧੁੱਪ ਵਿੱਚ 68 ਸਾਲਾ ਬੀਬੀ ਹਰਬੰਸ ਕੌਰ ਆਪਣੇ ਹੱਥਾਂ ਵਿੱਚ ਇੱਕ ਛੋਟਾ ਜਿਹਾ ਬੈਗ ਫੜੀ ਬੱਸ ਵਿੱਚ ਚੁੱਪਚਾਪ ਬੈਠੀ ਸੀ। ਉਸ ਦੀਆਂ ਅੱਖਾਂ ਭਰੀਆਂ ਹੋਈਆਂ ਸਨ ਪਰ ਚਿਹਰੇ ‘ਤੇ ਪੂਰਨ ਸ਼ਾਂਤੀ ਤੇ ਚਮਕ ਪਸਰੀ ਹੋਈ ਸੀ, ਜਿਵੇਂ ਸਾਲਾਂ ਦਾ ਕੋਈ ਅਧੂਰਾ ਸੁਪਨਾ ਆਖ਼ਰਕਾਰ ਪੂਰਾ ਹੋਣ ਲੱਗਾ ਹੋਵੇ। ਉਸ ਨੇ ਇੱਕ ਹਲਕੀ ਜਿਹੀ ਮੁਸਕਰਾਹਟ ਨਾਲ ਕਿਹਾ, “ਮੈਨੂੰ ਤਾਂ ਹਮੇਸ਼ਾ ਇਹੀ ਲੱਗਦਾ ਸੀ ਕਿ ਇਹ ਦਿਨ ਮੇਰੀ ਕਿਸਮਤ ਵਿੱਚ ਨਹੀਂ ਲਿਖਿਆ ਗਿਆ।”

ਇਹ ਕਹਾਣੀ ਸਿਰਫ਼ ਬੀਬੀ ਹਰਬੰਸ ਕੌਰ ਦੀ ਨਹੀਂ, ਸਗੋਂ ਇਹ ਪੂਰੇ ਪੰਜਾਬ ਦੇ ਹਜ਼ਾਰਾਂ ਬਜ਼ੁਰਗਾਂ ਦੀਆਂ ਇਕ ਮੁੱਦਤ ਤੋਂ ਦੱਬੀਆਂ ਇੱਛਾਵਾਂ ਨੂੰ ਪ੍ਰਗਟ ਕਰਦੀ ਗਾਥਾ ਹੈ। ਅੱਜ, ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਰਾਹੀਂ ਅਜਿਹੇ ਬਜ਼ੁਰਗਾਂ ਦੀਆਂ ਲੰਬੇ ਸਮੇਂ ਤੋਂ ਦਿਲ ਵਿੱਚ ਹੀ ਛੁਪਾਈਆਂ ਸੱਧਰਾਂ ਪੂਰੀਆਂ ਹੋ ਰਹੀਆਂ ਹਨ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ, ਪੰਜਾਬ ਸਰਕਾਰ ਦੀ ਬਜ਼ੁਰਗਾਂ ਲਈ ਇੱਕ ਸਨਮਾਨਜਨਕ, ਆਰਾਮਦਾਇਕ ਅਤੇ ਰੂਹਾਨੀ ਅਨੰਦ ਦੇਣ ਵਾਲੀ ਤੀਰਥ ਯਾਤਰਾ ਕਰਾ ਕੇ ਲਿਆਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪੂਰੀ ਸੋਚ ਵਿਚਾਰ ਨਾਲ ਕੀਤੀ ਗਈ ਸੁਚੱਜੀ ਵਿਉਂਤਬੰਦੀ ਦੇ ਨਾਲ-ਨਾਲ ਵੱਡੇ ਪੱਧਰ ‘ਤੇ ਮਾਲੀ ਤੇ ਮਾਨਵੀ ਸ੍ਰੋਤਾਂ ਦੀ ਵਰਤੋਂ ਸਦਕਾ ਇਹ ਸਕੀਮ ਜਨਤਕ ਸੇਵਾ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ।

ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ 1100 ਤੋਂ ਵੱਧ ਬਜ਼ੁਰਗ ਸ਼ਰਧਾਲੂ ਰੋਜ਼ਾਨਾ ਇਸ ਸਕੀਮ ਤਹਿਤ ਤੀਰਥਾਂ ਦੀ ਯਾਤਰਾ ਕਰ ਰਹੇ ਹਨ। ਉਨ੍ਹਾਂ ਦੇ ਆਰਾਮ, ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ 900 ਤੋਂ ਵੱਧ ਸਟਾਫ਼ ਮੈਂਬਰ ਤੈਨਾਤ ਕੀਤੇ ਗਏ ਹਨ, ਜੋ ਹਰ ਪੜਾਅ ‘ਤੇ ਸ਼ਰਧਾਲੂਆਂ ਦਾ ਲਗਾਤਾਰ ਪੂਰਾ ਖ਼ਿਆਲ ਰੱਖਦੇ ਹਨ ਅਤੇ ਹਰ ਲੋੜੀਂਦੀ ਸਹਾਇਤਾ ਦਿੰਦੇ ਹਨ।

ਪੰਜਾਬ, ਜਿਸ ਦੀ ਧਰਤ ਦੇ ਕਣ-ਕਣ ਵਿਚ ਅਮੀਰ ਰੂਹਾਨੀ ਵਿਰਾਸਤ ਰਮੀ ਹੋਈ ਹੈ, ਦੇ ਹਰ ਪਰਿਵਾਰ ਵਿੱਚ ਆਸਥਾ ਤੇ ਸ਼ਰਧਾ ਦੀ ਮਜ਼ਬੂਤ ਭਾਵਨਾ ਹੁੰਦੀ ਹੈ। ਕਈ ਬਜ਼ੁਰਗਾਂ ਲਈ ਪਾਵਨ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨਾ ਕਦੇ ਇੱਕ ਨਾ ਪੂਰਾ ਹੋਣ ਵਾਲਾ ਸੁਪਨਾ ਸੀ, ਜੋ ਅਕਸਰ ਆਰਥਿਕ ਤੰਗੀ ਜਾਂ ਢਿੱਲੀ ਸਿਹਤ ਕਾਰਨ ਅਧੂਰਾ ਹੀ ਰਹਿ ਜਾਂਦਾ ਸੀ। ਇਸ ਸਕੀਮ ਨੇ ਉਸ ਸੁਪਨੇ ਨੂੰ ਹਕੀਕਤ ਵਿਚ ਬਦਲ ਦਿੱਤਾ ਹੈ।

ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਪ੍ਰਮੁੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਂਦੀ ਹੈ। ਯਾਤਰਾ ਦੇ ਪ੍ਰੋਗਰਾਮ ਵਿੱਚ ਸ੍ਰੀ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨਾਂ ਦੇ ਨਾਲ-ਨਾਲ ਜਲ੍ਹਿਆਂਵਾਲਾ ਬਾਗ਼ ਅਤੇ ਪਾਰਟੀਸ਼ਨ ਮਿਊਜ਼ੀਅਮ ਵਰਗੇ ਮਹੱਤਵਪੂਰਨ ਵਿਰਾਸਤੀ ਸਥਾਨ ਵੀ ਵਿਖਾਏ ਜਾਂਦੇ ਹਨ, ਜੋ ਰੂਹਾਨੀ ਅਤੇ ਇਤਿਹਾਸਕ ਚੇਤਨਾ ਦਾ ਇੱਕ ਅਨੂਠਾ ਸੁਮੇਲ ਬਣ ਕੇ ਹਰ ਸ਼ਰਧਾਲੂ ਦੇ ਹਿਰਦੇ ਵਿੱਚ ਉਤਰ ਜਾਂਦੇ ਹਨ।

ਉਨ੍ਹਾਂ ਦੱਸਿਆ ਕਿ ਇਹ ਤਿੰਨ ਦਿਨਾਂ ਅਤੇ ਦੋ ਰਾਤਾਂ ਦੀ ਯਾਤਰਾ ਇਸ ਤਰਾਂ ਵਿਉਂਤੀ ਗਈ ਹੈ ਕਿ ਹਰ ਸ਼ਰਧਾਲੂ ਨੂੰ ਹਰ ਸੁੱਖ-ਸਹੂਲਤ ਅਤੇ ਪੂਰਾ ਆਰਾਮ ਮਿਲ ਸਕੇ। ਸਰਕਾਰ ਵੱਲੋਂ ਏਅਰ-ਕੰਡੀਸ਼ਨਡ ਬੱਸਾਂ ਅਤੇ ਰੇਲਗੱਡੀਆਂ, ਰਹਿਣ ਦਾ ਅਗਾਊਂ ਪ੍ਰਬੰਧ, ਸਵੱਛ ਭੋਜਨ ਅਤੇ ਚਾਦਰਾਂ, ਕੰਬਲ ਵਰਗੀਆਂ ਨਿੱਤ ਵਰਤੋਂ ਦੀਆਂ ਜ਼ਰੂਰੀ ਚੀਜ਼ਾਂ ਅਤੇ ਲੋੜ ਪੈਣ ਉਤੇ ਡਾਕਟਰੀ ਸਹੂਲਤਾਂ ਸਮੇਤ ਸਭ ਕੁਝ ਮੁਫ਼ਤ ਦਿੱਤਾ ਜਾਂਦਾ ਜਾਂਦਾ ਹੈ। ਯਾਤਰਾ ਦਾ ਹਰ ਪੱਖ ਬਜ਼ੁਰਗ ਯਾਤਰੀਆਂ ਦੀ ਲੋੜ, ਸਹੂਲਤ ਅਤੇ ਮਾਣ-ਸਨਮਾਨ ਨੂੰ ਮੁੱਖ ਰੱਖ ਕੇ ਵਿਉਂਤਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਥੋੜ੍ਹੇ ਜਿਹੇ ਅਰਸੇ ਦੌਰਾਨ ਹੀ ਇਸ ਪਹਿਲਕਦਮੀ ਨੇ ਬਹੁਤ ਵੱਡਾ ਪ੍ਰਭਾਵ ਪਾਇਆ ਹੈ। ਲਗਭਗ 100 ਬੱਸਾਂ ਦਾ ਕਾਫ਼ਲਾ ਰੋਜ਼ਾਨਾ ਲਗਭਗ 1100 ਸ਼ਰਧਾਲੂਆਂ ਨੂੰ ਤੀਰਥ ਯਾਤਰਾ ‘ਤੇ ਲੈ ਕੇ ਜਾਂਦਾ ਹੈ ਅਤੇ ਹੁਣ ਤੱਕ ਕਰੀਬ 1,10,000 ਬਜ਼ੁਰਗ ਇਸ ਸਕੀਮ ਦਾ ਲਾਹਾ ਲੈ ਚੁੱਕੇ ਹਨ। ਬਹੁਤੇ ਬਜ਼ੁਰਗਾਂ ਲਈ, ਇਹ ਪਹਿਲਕਦਮੀ ਮਹਿਜ਼ ਸਫ਼ਰ ਹੀ ਨਹੀਂ ਰਹੀ, ਸਗੋਂ ਇਹ ਉਮਰ ਭਰ ਅਧੂਰੀ ਰਹਿ ਗਈ ਇੱਛਾ ਦੀ ਪੂਰਤੀ ਦਾ ਸਾਧਨ ਬਣ ਗਈ ਹੈ। ਜੋ ਕਦੇ ਬਹੁਤ ਦੂਰ ਲੱਗਦਾ ਸੀ, ਉਹ ਹੁਣ ਪਹੁੰਚ ਵਿੱਚ ਆ ਗਿਆ ਹੈ।

ਉਨ੍ਹਾਂ ਕਿਹਾ ਕਿ ਹਜ਼ਾਰਾਂ ਬਜ਼ੁਰਗ ਪੂਰੇ ਸਨਮਾਨ ਅਤੇ ਆਰਾਮ ਨਾਲ ਉਨ੍ਹਾਂ ਰੂਹਾਨੀ ਪਲਾਂ ਦਾ ਅਨੰਦ ਮਾਣ ਰਹੇ ਹਨ, ਜਿਨ੍ਹਾਂ ਦੀ ਉਨ੍ਹਾਂ ਨੇ ਲੰਬੇ ਸਮੇਂ ਤੋਂ ਉਡੀਕ ਕੀਤੀ ਸੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...