ਪੰਜਾਬ ਸਰਕਾਰ 3 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ 4 ਲੱਖ ਪੈਨਸ਼ਨਰਾਂ ਨੂੰ ਤੁਰੰਤ ਡੀਏ ਜਾਰੀ ਕਰੇ : ਸੁਨੀਲ ਜਾਖੜ

by | May 14, 2026 | daily, politics | 0 comments

– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਮੁਲਾਜ਼ਮਾਂ ਦੇ ਹਿੱਤਾਂ ਦੀ ਰੱਖਿਆ ਲਈ ਭਾਜਪਾ ਵਚਨਬੱਧ
– ਡੀਏ ਭੁਗਤਾਨਾਂ ਖ਼ਿਲਾਫ਼ ਸਰਕਾਰ ਦੀ ਅਪੀਲ ਦਾ ਵਿਰੋਧ
– ਕਿਹਾ, ਆਪ ਪਾਰਟੀ ਲੋਕਾਂ ਦੇ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਨਵੇਂ-ਨਵੇਂ ਵਿਰਤਾਂਤ ਸਿਰਜਦੀ ਹੈ
– ਕੇਜਰੀਵਾਲ ਦੇ ਵਾਅਦੇ ਪੂਰੇ ਨਹੀਂ ਹੋਏ, ਮੁਲਾਜ਼ਮ ਅੱਜ ਵੀ ਧਰਨਿਆਂ ਲਈ ਮਜਬੂਰ

ਚੰਡੀਗੜ੍ਹ, 13 ਮਈ:

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਲਈ ਲਗਾਤਾਰ ਨਵੇਂ-ਨਵੇਂ ਵਿਰਤਾਂਤ ਸਿਰਜ ਰਹੀ ਹੈ, ਪਰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਅਜਿਹਾ ਨਹੀਂ ਹੋਣ ਦੇਵੇਗੀ।

ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ 3 ਲੱਖ ਤੋਂ ਵੱਧ ਕਰਮਚਾਰੀ ਅਤੇ 4 ਲੱਖ ਪੈਨਸ਼ਨਰ ਡੀਏ ਦੀਆਂ ਕਿਸ਼ਤਾਂ ਅਤੇ ਬਕਾਏ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨਯੋਗ ਹਾਈਕੋਰਟ ਨੇ ਸਰਕਾਰ ਨੂੰ 30 ਜੂਨ ਤੱਕ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਡੀਏ ਦੀਆਂ ਕਿਸ਼ਤਾਂ ਅਤੇ ਬਕਾਏ ਵਜੋਂ 15 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ ਸਨ, ਪਰ ਸਰਕਾਰ ਮੁੜ ਕੋਰਟ ਚਲੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਲੋਕਾਂ ਨੂੰ ਨੌਕਰੀਆਂ ਲਈ ਨਾ ਧਰਨੇ ਦੇਣੇ ਪੈਣਗੇ ਅਤੇ ਨਾ ਹੀ ਡੰਡੇ ਖਾਣੇ ਪੈਣਗੇ, ਪਰ ਅੱਜ ਹਾਲਾਤਾਂ ਵਿੱਚ ਕੋਈ ਬਦਲਾਅ ਨਹੀਂ ਆਇਆ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ, ਕਿਉਂਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਸਿਰਫ਼ ਡੀਏ ਦੀਆਂ ਕਿਸ਼ਤਾਂ ਦੇਣ ਤੋਂ ਇਨਕਾਰ ਕਰ ਰਹੀ ਹੈ, ਸਗੋਂ ਆਪਣੀ ਅਪੀਲ ਵਿੱਚ ਡੀਏ ਦੇਣ ਦੀ ਵਿਵਸਥਾ ਨੂੰ ਹੀ ਚੁਣੌਤੀ ਦੇ ਰਹੀ ਹੈ। ਭਗਵੰਤ ਮਾਨ ਸਰਕਾਰ ਨੇ ਕਥਿਤ ਤੌਰ ’ਤੇ ਕਿਹਾ ਹੈ ਕਿ ਸਰਕਾਰ ਡੀਏ ਵਧਾਉਣ ਲਈ ਪਾਬੰਦ ਨਹੀਂ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਡੀਏ ਕਰਮਚਾਰੀਆਂ ਲਈ ਕੋਈ ਭੀਖ ਨਹੀਂ, ਸਗੋਂ ਉਨ੍ਹਾਂ ਦਾ ਹੱਕ ਹੈ ਅਤੇ ਸਰਕਾਰ ਨੂੰ ਬਿਨਾਂ ਦੇਰੀ ਕੀਤੇ ਡੀਏ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਇਲਾਵਾ ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਵਿੱਚ 60 ਫੀਸਦੀ ਡੀਏ ਦਿੱਤਾ ਜਾ ਰਿਹਾ ਹੈ, ਜਦਕਿ ਪੰਜਾਬ ਦੇ ਕਰਮਚਾਰੀਆਂ ਨੂੰ ਸਿਰਫ਼ 42 ਫੀਸਦੀ ਡੀਏ ਮਿਲ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਲੋਕਾਂ ਨੇ ਭਾਜਪਾ ਨੂੰ ਇਸ ਲਈ ਜਿਤਾਇਆ ਕਿਉਂਕਿ ਉੱਥੇ ਕਾਨੂੰਨ ਵਿਵਸਥਾ ਖਰਾਬ ਹੋ ਚੁੱਕੀ ਸੀ ਅਤੇ ਕਰਮਚਾਰੀਆਂ ਨੂੰ ਡੀਏ ਵੀ ਨਹੀਂ ਮਿਲ ਰਿਹਾ ਸੀ। ਉਨ੍ਹਾਂ ਦੇ ਅਨੁਸਾਰ ਹੁਣ ਪੰਜਾਬ ਵਿੱਚ ਵੀ ਅਜਿਹੇ ਹੀ ਹਾਲਾਤ ਬਣ ਚੁੱਕੇ ਹਨ। ਉਨ੍ਹਾਂ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਭਾਜਪਾ ਹਾਲਾਤ ਸੁਧਾਰੇਗੀ, ਡੀਏ ਯਕੀਨੀ ਬਣਾਏਗੀ ਅਤੇ ਕਰਮਚਾਰੀਆਂ ਦੇ ਸਾਰੇ ਹਿੱਤਾਂ ਦੀ ਰੱਖਿਆ ਕਰੇਗੀ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਭਾਜਪਾ ਕਿਸੇ ਵੀ ਧਮਕੀ ਤੋਂ ਡਰਨ ਵਾਲੀ ਨਹੀਂ ਹੈ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਹੀ ਪਾਰਟੀ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਆਪਣੀ ਜ਼ਿੰਮੇਵਾਰੀ ਸਮਝਦੀ ਤਾਂ ਉਸਦੀ ਕੁਝ ਸਾਖ਼ ਬਚ ਸਕਦੀ ਸੀ, ਪਰ ਉਹ ਤਾਂ ਆਮ ਆਦਮੀ ਪਾਰਟੀ ਅੱਗੇ “ਸਰੈਂਡਰ” ਕਰ ਚੁੱਕੀ ਹੈ।
ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਲੀਡਰਸ਼ਿਪ ਦੀ ਲੋੜ ਹੈ ਅਤੇ ਸਿਰਫ਼ ਭਾਜਪਾ ਹੀ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਬਣਨ ’ਤੇ ਹਰ ਕੰਮ ਸਮੇਂ-ਬੱਧ ਹੋਵੇਗਾ। ਭਾਜਪਾ ਦੇ ਸ਼ਾਸਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਵੇਂ ਨਕਸਲਵਾਦ ’ਤੇ ਕਾਬੂ ਪਾਇਆ ਗਿਆ, ਉਸੇ ਤਰ੍ਹਾਂ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਨਸ਼ੇ ਨੂੰ ਵੀ ਖਤਮ ਕੀਤਾ ਜਾਵੇਗਾ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈ ਕੇ ਉਸਦਾ ਪ੍ਰਚਾਰ ਕੀਤਾ ਅਤੇ ਇਸ ਤਰ੍ਹਾਂ ਉਸਦੀ ਹੱਤਿਆ ਲਈ ਜ਼ਿੰਮੇਵਾਰ ਬਣੇ, ਉਹੀ ਅੱਜ ਦਿਲਜੀਤ ਦੋਸਾਂਝ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਆਗੂਆਂ ਨੂੰ ਪਹਿਲਾਂ ਆਪਣਾ ਕੁਨਬਾ ਸੰਭਾਲਣਾ ਚਾਹੀਦਾ ਹੈ।

ਸਥਾਨਕ ਸਰਕਾਰ ਚੋਣਾਂ ਵਿੱਚ ਬੈਲਟ ਪੇਪਰ ਦੀ ਵਰਤੋਂ ਦਾ ਵਿਰੋਧ ਕਰੇਗੀ ਭਾਜਪਾ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸਥਾਨਕ ਸਰਕਾਰ ਚੋਣਾਂ ਵਿੱਚ ਆਪਣੀ ਹਾਰ ਸਾਹਮਣੇ ਦੇਖ ਕੇ ਪੰਜਾਬ ਸਰਕਾਰ ਅਤੇ ਸਟੇਟ ਚੋਣ ਕਮਿਸ਼ਨ ਪੰਚਾਇਤ ਚੋਣਾਂ ਵਾਂਗ ਧੱਕੇਸ਼ਾਹੀ ਨਾਲ ਚੋਣਾਂ ਜਿੱਤਣ ਦੇ ਇਰਾਦੇ ਨਾਲ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਚੋਣਾਂ ਈਵੀਐਮ ਰਾਹੀਂ ਹੁੰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਇਸ ਫ਼ੈਸਲੇ ਦਾ ਡੱਟ ਕੇ ਵਿਰੋਧ ਕਰੇਗੀ ਅਤੇ ਇਸ ਸਬੰਧੀ ਸਟੇਟ ਚੋਣ ਕਮਿਸ਼ਨ ਕੋਲ ਪਟੀਸ਼ਨ ਦਾਇਰ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਆਮ ਆਦਮੀ ਪਾਰਟੀ ਦੀਆਂ ਸਥਾਨਕ ਸਰਕਾਰ ਚੋਣਾਂ “ਲੁੱਟਣ” ਦੀਆਂ ਕਿਸੇ ਵੀ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...