ਯੂਟੀ ਗ੍ਰਹਿ ਸਕੱਤਰ-ਅਤੇ-ਸਕੱਤਰ ਵਣ ਨੇ 2026-27 ਦੀ ਪੌਦੇ ਲਗਾਉਣ ਦੀ ਯੋਜਨਾ ਦੀ ਸਮੀਖਿਆ ਕੀਤੀ

by | May 14, 2026 | daily, politics | 0 comments

ਗੁਣਵੱਤਾ ਵਾਲੇ ਪੌਦੇ ਲਗਾਉਣ ਅਤੇ ਗੈਪ ਫਿਲਿੰਗ ‘ਤੇ ਵਿਸ਼ੇਸ਼ ਜ਼ੋਰ ਦਿੱਤਾ

ਚੰਡੀਗੜ੍ਹ, 14 ਮਈ:
ਚੰਡੀਗੜ੍ਹ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ-ਅਤੇ-ਸਕੱਤਰ ਵਣ,
ਸ਼੍ਰੀ ਮਨਦੀਪ ਸਿੰਘ ਬਰਾੜ ਨੇ ਅੱਜ ਯੂਟੀ ਸਕੱਤਰੇਤ ਵਿਖੇ ਸਾਲ 2026-27 ਦੀ ਪੌਦੇ ਲਗਾਉਣ ਦੀ ਯੋਜਨਾ ਬਾਰੇ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਵਿੱਚ ਮੁੱਖ ਵਣਪਾਲ, ਕਮਿਸ਼ਨਰ ਨਗਰ ਨਿਗਮ, ਵਣਪਾਲ, ਨਗਰ ਨਿਗਮ ਅਤੇ ਇੰਜੀਨੀਅਰਿੰਗ ਵਿਭਾਗ ਦੇ ਮੁੱਖ ਇੰਜੀਨੀਅਰ, ਡਾਇਰੈਕਟਰ ਸਕੂਲ ਸਿੱਖਿਆ, ਅਤੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਦੇ ਵਿਭਿੰਨ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਉਪਸਥਿਤ ਰਹੇ।

ਮੀਟਿੰਗ ਦੇ ਦੌਰਾਨ, ਵਣਪਾਲ ਅਤੇ ਮੁੱਖ ਵਣਜੀਵ ਵਾਰਡਨ ਨੇ ਇੱਕ ਵਿਸਤ੍ਰਿਤ ਪ੍ਰਸਤੁਤੀ ਦਿੱਤੀ, ਜਿਸ ਵਿੱਚ ਸਾਲ 2025-26 ਦੇ ਪੌਦੇ ਲਗਾਉਣ ਦੀ ਮੁਹਿੰਮ ਦੇ ਲਕਸ਼ਾਂ ਅਤੇ ਉਪਲਬਧੀਆਂ ਦੇ ਨਾਲ-ਨਾਲ ਵਿਭਿੰਨ ਵਿਭਾਗਾਂ ਅਤੇ ਏਜੰਸੀਆਂ ਦੁਆਰਾ ਲਗਾਏ ਗਏ ਪੌਦਿਆਂ ਦੀ ਜੀਵਤ ਰਹਿਣ ਦੀ ਪ੍ਰਤੀਸ਼ਤਤਾ ਦੀ ਜਾਣਕਾਰੀ ਦਿੱਤੀ ਗਈ। ਦੱਸਿਆ ਗਿਆ ਕਿ ਪਿਛਲੇ ਸਾਲ ਚੰਡੀਗੜ੍ਹ ਵਿੱਚ 5,76,221 ਦੇ ਲਕਸ਼ ਦੇ ਮੁਕਾਬਲੇ ਕੁੱਲ 6,64,133 ਪੌਦੇ ਲਗਾਏ ਅਤੇ ਪੌਧ ਵੰਡੀ ਗਈ। ਸਾਲ 2026-27 ਲਈ 4,10,725 ਪੌਦੇ ਲਗਾਉਣ ਅਤੇ ਪੌਧ ਵੰਡਣ ਦਾ ਲਕਸ਼ ਨਿਰਧਾਰਿਤ ਕੀਤਾ ਗਿਆ ਹੈ।

ਇਸ ਵਰ੍ਹੇ ਵੀ ਵਣ ਵਿਭਾਗ ਦਾ ਮੁੱਖ ਫੋਕਸ ਸੰਖਿਆ ਦੀ ਬਜਾਏ ਗੁਣਵੱਤਾਪੂਰਨ ਪੌਦੇ ਲਗਾਉਣ ‘ਤੇ ਰਹੇਗਾ। ਵਿਭਾਗ 21 ਅਤੇ 22 ਮਈ ਨੂੰ ਸਾਰੇ ਸਬੰਧਿਤ ਵਿਭਾਗਾਂ ਅਤੇ ਏਜੰਸੀਆਂ ਲਈ ਪੌਦੇ ਲਗਾਉਣ ਦੀਆਂ ਤਕਨੀਕਾਂ ਅਤੇ ਪੌਦੇ ਲਗਾਉਣ ਤੋਂ ਬਾਅਦ ਦੀ ਦੇਖਭਾਲ਼ ਵਿਸ਼ੇ ‘ਤੇ ਦੋ ਦਿਨਾਂ ਦੇ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕਰੇਗਾ।

ਸ਼੍ਰੀ ਮਨਦੀਪ ਸਿੰਘ ਬਰਾੜ ਨੇ ਸਾਰੀਆਂ ਹਰਿਤ ਏਜੰਸੀਆਂ ਦੇ ਪ੍ਰਯਾਸਾਂ ਅਤੇ ਵਿਭਿੰਨ ਵਿਭਾਗਾਂ ਦੁਆਰਾ ਪ੍ਰਾਪਤ 79% ਪੌਧ ਜੀਵਤ ਰਹਿਣ ਦੀ ਦਰ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਲਗਾਏ ਗਏ ਪੌਦਿਆਂ ਦੀ ਜੀਵਤ ਰਹਿਣ ਦੀ ਦਰ ਨੂੰ ਬਣਾਈ ਰੱਖਣ ਅਤੇ ਹੋਰ ਬਿਹਤਰ ਕਰਨ ਲਈ ਹਰ ਸੰਭਵ ਪ੍ਰਯਾਸ ਕੀਤੇ ਜਾਣ।

ਸਕੱਤਰ ਨੇ ਨਿਰਦੇਸ਼ ਦਿੱਤੇ ਕਿ ਇਸ ਵਰ੍ਹੇ ਦੀ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਵਿਸ਼ੇਸ਼ ਤੌਰ ‘ਤੇ ਗੈਪ ਪਲਾਂਟੇਸ਼ਨ ‘ਤੇ ਧਿਆਨ ਕੇਂਦ੍ਰਿਤ ਕੀਤਾ ਜਾਵੇ, ਖਾਸ ਕਰਕੇ ਨਗਰ ਨਿਗਮ ਅਤੇ ਇੰਜੀਨੀਅਰਿੰਗ ਵਿਭਾਗ ਦੁਆਰਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਦ੍ਰਿਸ਼ਟੀਕੋਣ ਅਤੇ ਨਿਰਦੇਸ਼ਾਂ ਦੇ ਅਨੁਰੂਪ ਸੜਕਾਂ ਦੇ ਕਿਨਾਰਿਆਂ ਅਤੇ ਖੁੱਲ੍ਹੇ ਸਥਾਨਾਂ ਨੂੰ ਵਿਆਪਕ ਤੌਰ ‘ਤੇ ਪੌਦੇ ਲਗਾਉਣ ਦੀਆਂ ਗਤੀਵਿਧੀਆਂ ਜ਼ਰੀਏ ਕਵਰ ਕੀਤਾ ਜਾਵੇ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਸ਼ਹਿਰ ਵਿੱਚ ਜਿੱਥੇ-ਜਿੱਥੇ ਪੌਦੇ ਲਗਾਉਣ ਵਿੱਚ ਕਮੀ ਹੈ, ਉਨ੍ਹਾਂ ਸਾਰੇ ਸਥਾਨਾਂ ਨੂੰ ਪੂਰੀ ਤਰ੍ਹਾਂ ਕਵਰ ਕਰਕੇ 100% ਕਵਰੇਜ ਸੁਨਿਸ਼ਚਿਤ ਕੀਤੀ ਜਾਵੇ।

ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਵਿੱਦਿਅਕ ਸੰਸਥਾਵਾਂ ਵਿੱਚ ਉਪਯੋਗਤਾ ਅਧਾਰਿਤ ਪੌਦੇ ਲਗਾਏ ਜਾਣ ਤਾਕਿ ਜਿੱਥੇ ਸੰਭਵ ਹੋਵੇ, ਉੱਥੇ ਉਤਪਾਦ ਦਾ ਉਪਯੋਗ ਮਿਡ-ਡੇਅ ਮੀਲ ਲਈ ਵੀ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਚੰਡੀਗੜ੍ਹ ਪੁਲਿਸ ਨੂੰ ਵੀ ਵਿਭਿੰਨ ਕੈਂਪਸਾਂ, ਜਿਨ੍ਹਾਂ ਵਿੱਚ ਆਈਆਰਬੀ ਬਟਾਲੀਅਨ ਕੈਂਪਸ ਅਤੇ ਪੁਲਿਸ ਟ੍ਰੇਨਿੰਗ ਸੰਸਥਾਵਾਂ ਸ਼ਾਮਲ ਹਨ, ਦੀਆਂ ਸੀਮਾਵਾਂ ਦੇ ਨਾਲ ਪੌਦੇ ਲਗਾਉਣ ਦੀਆਂ ਗਤੀਵਿਧੀਆਂ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਨਿਰਦੇਸ਼ ਦਿੱਤੇ ਗਏ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...