ਜੇਕਰ ਸੂਬਾ ਚੋਣ ਕਮਿਸ਼ਨ ਨੇ ਕਾਨੂੰਨ ਮੁਤਾਬਕ ਕੰਮ ਨਾ ਕੀਤਾ ਤਾਂ ਅਕਾਲੀ ਦਲ ਇਸਦੇ ਦਫਤਰ ਮੂਹਰੇ ਰੋਸ ਮੁਜ਼ਾਹਰਾ ਕਰੇਗਾ: ਅਰਸ਼ਦੀਪ ਸਿੰਘ ਕਲੇਰ
ਚੰਡੀਗੜ੍ਹ, 14 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਨਗਰ ਨਿਗਮ/ਨਗਰ ਕੌਂਸਲ ਚੋਣਾਂ ਵਿਚ ਇਤਰਾਜ਼ ਨਹੀਂ ਸਰਟੀਫਿਕੇਟ (ਐਨ ਓ ਸੀ) ਨੂੰ ਵਿਰੋਧੀ ਪਾਰਟੀਆਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਵਾਸਤੇ ਇਕ ਸਾਧਨ ਵਜੋਂ ਵਰਤ ਰਹੀ ਹੈ ਅਤੇ ਜੇਕਰ ਸੂਬਾ ਚੋਣ ਕਮਿਸ਼ਨ ਨੇ ਕਾਨੂੰਨ ਮੁਤਾਬਕ ਆਪਣਾ ਫਰਜ਼ ਨਾ ਨਿਭਾਇਆ ਤਾਂ ਪਾਰਟੀ ਇਸਦੇ ਦਫਤਰ ਮੂਹਰੇ ਰੋਸ ਧਰਨਾ ਦੇਵੇਗੀ।
ਇਥੇ ਸੂਬਾ ਚੋਣ ਕਮਿਸ਼ਨ ਨਾਲ ਮੀਟਿੰਗ ਵਾਸਤੇ ਅਕਾਲੀ ਦਲ ਦੇ ਦਫਤਰ ਦੀ ਅਗਵਾਈ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਮੁੱਖ ਬੁਲਾਰੇ ਅਤੇ ਲੀਗਲ ਸੈਲ ਦੇ ਚੇਅਰਮੈਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਰਜਕਾਰੀ ਅਫਸਰਾਂ (ਈ ਓਜ਼) ਨੂੰ ਆਖਿਆ ਜਾ ਰਿਹਾ ਹੈ ਕਿ ਉਹ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਐਨ ਓ ਸੀ ਜਾਰੀ ਨਾ ਕਰਨ। ਉਹਨਾਂ ਕਿਹਾਕਿ ਮਜੀਠਾ ਹਲਕੇ ਦੇ ਆਪ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਤਾਂ ਆਪਣੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਇਸ ਬਾਰੇ ਈ ਓ ਨੂੰ ਹੁਕਮ ਜਾਰੀ ਕੀਤੇ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਈ ਓ ਗਿੱਲ ਨੂੰ ਪੁੱਛ ਰਿਹਾ ਹੈ ਕਿ ਕੀ ਸਭ ਨੂੰ ਐਨ ਓ ਸੀ ਜਾਰੀ ਕਰਨਾ ਹੈ ?
ਉਹਨਾਂ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਂਗੂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਆਨੇ ਬਹਾਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੂੰ ਚੋਣਾਂ ਲੜਨ ਤੋਂ ਇੰਨਾ ਹੀ ਡਰ ਲੱਗਦਾ ਹੈ ਤਾਂ ਫਿਰ ਉਸਨੂੰ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਕਰਵਾਉਣ ਦੀ ਥਾਂ ਆਪਣੇ ਉਮੀਦਵਾਰ ਨਾਮਜ਼ਦ ਕਰ ਲੈਣੇ ਚਾਹੀਦੇ ਹਨ।
ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਜਿਹਨਾਂ ਦੀ ਬਲਾਕ ਸੰਮਤੀ ਚੋਣਾਂ ਵੇਲੇ ਪੁਲਿਸ ਅਫਸਰਾਂ ਨੂੰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਦੀਆਂ ਹਦਾਇਤਾਂ ਦੇਣ ਦੀ ਆਡੀਓ ਵਾਇਰਲ ਹੋਈ ਸੀ, ਦੀ ਗੱਲ ਕਰਦਿਆਂ ਐਡਵੋਕੇਟ ਕਲੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਹਲਫੀਆ ਬਿਆਨ ਦਾਇਰ ਕੀਤਾ ਸੀ ਕਿਜਦੋਂ ਤੱਕ ਚੋਣਾਂ ਮੁਕੰਮਲ ਨਹੀਂ ਹੁੰਦੀਆਂ, ਉਹ ਛੁੱਟੀ ’ਤੇ ਰਹਿਣਗੇ ਪਰ ਹੈਰਾਨੀ ਵਾਲੀ ਗੱਲ ਹੈ ਕਿ ਉਹ ਹਾਲੇ ਵੀ ਜ਼ਿਲ੍ਹੇ ਦੇ ਐਸ ਐਸ ਪੀ ਵਜੋਂ ਕੰਮ ਕਰ ਰਹੇ ਹਨ ਅਤੇ ਸੂਬਾ ਚੋਣ ਕਮਿਸ਼ਨ ਨੇ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਹਾਲੇ ਤੱਕ ਆਡੀਓ ਦੀ ਚੰਡੀਗੜ੍ਹ ਫੋਰੈਂਸਿਕ ਲੈਬ ਤੋਂ ਜਾਂਚ ਨਹੀਂ ਕਰਵਾਈ।
ਐਡਵੋਕੇਟ ਕਲੇਰ ਨੇ ਕਿਹਾ ਕਿ ਜੇਕਰ ਚੋਣ ਕਮਿਸ਼ਨ ਨੇ ਕਾਨੂੰਨ ਮੁਤਾਬਕ ਕੰਮ ਨਾ ਕੀਤਾ ਤਾਂ ਅਕਾਲੀ ਦਲ ਕਮਿਸ਼ਨ ਦੇ ਦਫਤਰ ਮੂਹਰੇ ਰੋਸ ਧਰਨਾ ਦੇਵੇਗਾ।
ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ
ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...
