ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ

by | May 16, 2026 | crime, daily, politics | 0 comments

— ਸੂਬੇ ਭਰ ਵਿੱਚ ਆਪਰੇਸ਼ਨ ਦੌਰਾਨ 20,982 ਚਲਾਨ ਕੱਟੇ ਅਤੇ 461 ਵਾਹਨ ਜ਼ਬਤ ਕੀਤੇ

— ਇਸ ਮੁਹਿੰਮ ਦਾ ਉਦੇਸ਼ ਗੁੰਮ ਹੋਈਆਂ ਜਾਂ ਛੇੜਛਾੜ ਵਾਲੀਆਂ ਨੰਬਰ ਪਲੇਟਾਂ ਵਾਲੇ ਵਾਹਨਾਂ ‘ਤੇ ਰੋਕ ਲਗਾ ਕੇ ਅਪਰਾਧਾਂ ਨੂੰ ਠੱਲ੍ਹ ਪਾਉਣਾ ਹੈ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ

ਚੰਡੀਗੜ੍ਹ, 14 ਮਈ:

ਸਮਾਜ ਵਿਰੋਧੀ ਅਨਸਰਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ 10 ਰੋਜ਼ਾ ਦੋਪਹੀਆ ਵਾਹਨ ਵਿਸ਼ੇਸ਼ ਜਾਂਚ ਮੁਹਿੰਮ ਚਲਾਈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 74,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਚਲਾਈ ਗਈ ਇਸ ਮੁਹਿੰਮ ਵਿੱਚ ਬਿਨਾਂ ਨੰਬਰ ਪਲੇਟਾਂ ਜਾਂ ਛੇੜਛਾੜ ਵਾਲੀਆਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ ਅਤੇ ਸਕੂਟਰਾਂ ਦੀ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਪਰਾਧਿਕ ਗਤੀਵਿਧੀਆਂ ਵਿੱਚ ਅਣਪਛਾਤੇ ਵਾਹਨਾਂ ਦੀ ਵਰਤੋਂ ਨੂੰ ਰੋਕਣਾ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਜ਼ਿਆਦਾਤਰ ਅਪਰਾਧਾਂ ਵਿੱਚ ਪਛਾਣ ਤੋਂ ਬਚਣ ਲਈ ਅਜਿਹੇ ਮੋਟਰਸਾਈਕਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ, “ਅਸੀਂ ਅਜਿਹੇ ਵਾਹਨਾਂ ਜਿਹਨਾਂ ਦੀ ਪਛਾਣ ਛੁਪਾਈ ਗਈ ਹੈ ਜਾਂ ਜਿਹਨਾਂ ਨਾਲ ਛੇੜਛਾੜ ਕੀਤੀ ਗਈ ਹੈ, ‘ਤੇ ਰੋਕ ਲਗਾ ਕੇ ਅਪਰਾਧੀਆਂ ਵੱਲੋਂ ਵਰਤੇ ਜਾਣ ਵਾਲੇ ਹੱਥਕੰਡਿਆਂ ਨੂੰ ਠੱਲ੍ਹ ਪਾਈ ਗਈ ਹੈ।”

10 ਦਿਨਾਂ ਤੱਕ ਚੱਲ ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਕੁੱਲ 74,776 ਦੋਪਹੀਆ ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿੱਚੋਂ ਗੁੰਮ ਜਾਂ ਛੇੜਛਾੜ ਕੀਤੀਆਂ ਨੰਬਰ ਪਲੇਟਾਂ, ਬਿਨਾਂ ਵੈਧ ਦਸਤਾਵੇਜ਼ਾਂ ਜਾਂ ਸ਼ੱਕੀ ਵਰਤੋਂ ਵਰਗੀਆਂ ਵੱਖ-ਵੱਖ ਉਲੰਘਣਾਵਾਂ ਤਹਿਤ 20,982 ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 461 ਵਾਹਨਾਂ ਨੂੰ ਜ਼ਬਤ ਕੀਤਾ ਗਿਆ।

ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਨਾਕੇ ਲਗਾਉਣ ਦੇ ਨਿਰਦੇਸ਼ ਦਿੱਤੇ ਸਨ। ਪੁਲਿਸ ਕਰਮਚਾਰੀਆਂ ਨੂੰ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕਾਂ ਨੂੰ ਪਰੇਸ਼ਾਨ ਕੀਤੇ ਬਿਨਾਂ, ਪੇਸ਼ੇਵਰ ਢੰਗ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਸਪੈਸ਼ਲ ਡੀਜੀਪੀ ਨੇ ਜਨਤਾ ਨੂੰ ਮੋਟਰ ਵਾਹਨ ਐਕਟ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੇ ਵਾਹਨ ‘ਤੇ ਹਾਈ-ਸਕਿਊਰਿਟੀ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਾਉਣਾ ਯਕੀਨੀ ਬਣਾਉਣ ਲਈ ਕਿਹਾ।

ਇਸ ਦੌਰਾਨ, ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ 114ਵੇਂ ਦਿਨ ਵੀ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 292 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 29,111 ਹੋ ਗਈ। ਇਸ ਤੋਂ ਇਲਾਵਾ, 116 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 41 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...