“ਈਡੀ ਦੀ ਜਾਂਚ ਨੇ ਝਾੜੂ ਸਰਕਾਰ ਦੇ ਕਥਿਤ ਭ੍ਰਿਸ਼ਟਾਚਾਰ ਦਾ ‘ਰਹੱਸਮਈ ਡੱਬਾ’ ਖੋਲ੍ਹ ਦਿੱਤਾ — ਹੁਣ ਉੱਪਰ ਤੱਕ ਜਾਣਗੀਆਂ ਤਾਰਾਂ!” ਬਿਕਰਮ ਮਜੀਠੀਆ

by | May 17, 2026 | breaking news, crime, daily, politics | 0 comments

“ਸੰਜੀਵ ਅਰੋੜਾ ‘ਤੇ ਰੇਡ ਤੋਂ ਪਹਿਲਾਂ ਸਵੇਰੇ 5 ਵਜੇ ਦਫ਼ਤਰ ਖੁਲਵਾ ਕੇ ਕਥਿਤ ਸਬੂਤ ਨਸ਼ਟ ਕੀਤੇ ਗਏ” — ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ ਨਾਲ ਲੱਗਦੇ “ਮੁੱਲਾਂਪੁਰ, ਨਿਊ ਚੰਡੀਗੜ੍ਹ ਅਤੇ ਈਕੋ ਸਿਟੀ ਜ਼ਮੀਨੀ ਸੌਦਿਆਂ ਵਿੱਚ ਸਿਆਸੀ-ਪ੍ਰਸ਼ਾਸਨਿਕ ਗਠਜੋੜ ਦੀ ਭੂਮਿਕਾ ਦੀ ਡੂੰਘੀ ਜਾਂਚ ਹੋਵੇ” — ਮਜੀਠੀਆ
“ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ.(ਕੁਮਾਰ ਅਨੁਗ੍ਰਹਿ ਪ੍ਰਸਾਦਿ) ਸਿਨ੍ਹਾ ਤੋਂ ਏਜੰਸੀਆਂ ਦੀ ਪੁੱਛਗਿੱਛ ਨਾਲ ਕਈ ਵੱਡੇ ਰਾਜ ਸਾਹਮਣੇ ਆ ਸਕਦੇ ਹਨ?”

ਇਸੇ ਲਈ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਸੰਦੀਪ ਕੁਮਾਰ ਆਈ ਏ ਐਸ ਅਤੇ ਪੁੱਡਾ ਦੇ ਚੀਫ਼ ਟਾਊਨ ਪਲਾਨਰ ਪੰਕਜ ਬਾਵਾ ਨੂੰ ਇੱਕ ਵਾਰ ਫਿਰ ਕੱਲ ਜਲੰਧਰ ਬੁਲਾਇਆ ਗਿਆ ਹੈ

ਚੰਡੀਗੜ੍ਹ, 16 ਮਈ :
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਝਾੜੂ ਸਰਕਾਰ ਦੇ ਮੰਤਰੀ ਰਹੇ ਸੰਜੀਵ ਅਰੋੜਾ ‘ਤੇ ਪਈ ਈਡੀ (ਐਨਫੋਰਸਮੈਂਟ ਡਾਇਰੈਕਟੋਰੇਟ — ਕੇਂਦਰੀ ਜਾਂਚ ਏਜੰਸੀ) ਦੀ ਰੇਡ ਸਬੰਧੀ ਵੱਡਾ ਖੁਲਾਸਾ ਕਰਦਿਆਂ ਦੋਸ਼ ਲਗਾਇਆ ਕਿ ਰੇਡ ਤੋਂ ਇੱਕ ਦਿਨ ਪਹਿਲਾਂ ਹੀ ਕਥਿਤ ਤੌਰ ‘ਤੇ ਸਰਕਾਰੀ ਦਫ਼ਤਰਾਂ ਵਿਚੋਂ ਬਹੁ ਕਰੋੜੀ ਭ੍ਰਿਸ਼ਟਾਚਾਰ ਨਾਲ ਜੁੜੇ ਮਹੱਤਵਪੂਰਨ ਸਬੂਤ ਖੁਰਦ-ਬੁਰਦ ਕਰ ਦਿੱਤੇ ਗਏ ਸਨ।

ਸ. ਮਜੀਠੀਆ ਨੇ ਦਾਅਵਾ ਕੀਤਾ ਕਿ 17 ਅਪ੍ਰੈਲ ਨੂੰ ਲੁਧਿਆਣਾ ਵਿੱਚ ਹੋਈ ਈਡੀ ਰੇਡ ਤੋਂ ਇੱਕ ਦਿਨ ਪਹਿਲਾਂ, 16 ਅਪ੍ਰੈਲ ਨੂੰ ਸਵੇਰੇ ਕਰੀਬ 5 ਵਜੇ ਸੰਜੀਵ ਅਰੋੜਾ ਦੇ ਕਥਿਤ ਹੁਕਮਾਂ ‘ਤੇ ਦਫ਼ਤਰ ਖੁਲਵਾਇਆ ਗਿਆ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਐਮਰਜੈਂਸੀ ਦੇ ਨਾਂ ‘ਤੇ ਸਵੇਰੇ ਤੜਕੇ ਦਫ਼ਤਰ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਈ ਮਹੱਤਵਪੂਰਨ ਫਾਈਲਾਂ ਅਤੇ ਦਸਤਾਵੇਜ਼ ਕਬਜ਼ੇ ਵਿੱਚ ਲੈ ਕੇ ਗਾਇਬ ਕਰ ਦਿੱਤੇ ਗਏ, ਤਾਂ ਜੋ ਬਹੁ ਕਰੋੜੀ ਭ੍ਰਿਸ਼ਟਾਚਾਰ ਨਾਲ ਜੁੜੇ ਸਬੂਤ ਮਿਟਾਏ ਜਾ ਸਕਣ।

ਸ. ਮਜੀਠੀਆ ਨੇ ਕਿਹਾ ਕਿ ਇਹ ਕੋਈ ਆਮ ਘਟਨਾ ਨਹੀਂ, ਸਗੋਂ ਇੱਕ ਵੱਡਾ ਪ੍ਰਸ਼ਾਸਨਿਕ ਕਾਂਡ ਹੈ, ਜਿਸ ਵਿੱਚ ਸਰਕਾਰੀ ਅਮਲੇ ਦੀ ਭੂਮਿਕਾ ਵੀ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਨੈਤਿਕ ਅਤੇ ਪ੍ਰਸ਼ਾਸਨਿਕ ਜ਼ਿੰਮੇਵਾਰੀ ਪੰਜਾਬ ਦੇ ਮੁੱਖ ਸਕੱਤਰ ਕੁਮਾਰ ਅਨੁਗ੍ਰਹਿ ਪ੍ਰਸਾਦਿ (ਕੇ.ਏ.ਪੀ.) ਸਿਨ੍ਹਾ ‘ਤੇ ਬਣਦੀ ਹੈ ਅਤੇ ਈਡੀ ਨੂੰ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸੰਮਨ ਜਾਰੀ ਕਰਕੇ ਪੁੱਛਗਿੱਛ ਕਰਨੀ ਚਾਹੀਦੀ ਹੈ।

ਉਨ੍ਹਾਂ ਕੇਂਦਰੀ ਜਾਂਚ ਏਜੰਸੀਆਂ ਨੂੰ ਅਪੀਲ ਕੀਤੀ ਕਿ ਸਵੇਰੇ 5 ਵਜੇ ਹੋਈ ਮੀਟਿੰਗ ਵਿੱਚ ਸ਼ਾਮਲ ਰਹੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਪੁੱਛਗਿੱਛ ਕੀਤੀ ਜਾਵੇ, ਤਾਂ ਜੋ ਕਥਿਤ ਤੌਰ ‘ਤੇ ਨਸ਼ਟ ਕੀਤੇ ਗਏ ਸਬੂਤਾਂ ਅਤੇ ਪੂਰੇ ਮਾਮਲੇ ਤੋਂ ਪਰਦਾ ਉੱਠ ਸਕੇ।

ਸ. ਮਜੀਠੀਆ ਨੇ ਇਸ ਮੌਕੇ ਗਮਾਡਾ (ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ) ਦੇ ਮੁੱਲਾਂਪੁਰ ਜ਼ਮੀਨੀ ਸੌਦਿਆਂ ਸਬੰਧੀ ਈਡੀ ਦੀ ਜਾਂਚ ਦਾ ਹਵਾਲਾ ਦਿੰਦਿਆਂ ਕਿਹਾ ਕਿ ਹੁਣ ਇਹ ਮਾਮਲਾ ਇੱਕ ਵੱਡੇ “ਰਹੱਸਮਈ ਡੱਬੇ” ਦੇ ਤੌਰ ਤੇ ਸਾਹਮਣੇ ਆ ਰਿਹਾ ਹੈ, ਜਿਸ ਵਿੱਚ ਇਕ ਤੋਂ ਬਾਅਦ ਇਕ ਵੱਡੇ ਖੁਲਾਸੇ ਹੋ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਕਾਫੀ ਅਹਿਮ ਅਤੇ ਵੱਡੇ ਖੁਲਾਸੇ ਹੋਣਗੇ।

ਉਨ੍ਹਾਂ ਕਿਹਾ ਕਿ ਜਾਂਚ ਵਿੱਚ ਕਥਿਤ ਤੌਰ ‘ਤੇ ਜਾਲਸਾਜ਼ੀ ਨਾਲ ਕੀਤੀਆਂ ਸੀਐਲਯੂ (ਚੇਂਜ ਆਫ ਲੈਂਡ ਯੂਜ਼ — ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ) ਮਨਜ਼ੂਰੀਆਂ, ਬੇਨਾਮੀ ਲੈਣ-ਦੇਣ, ਐਨਓਸੀ (ਨੋ ਓਬਜੈਕਸ਼ਨ ਸਰਟੀਫਿਕੇਟ — ਬਿਨਾਂ ਐਤਰਾਜ਼ ਮਨਜ਼ੂਰੀ ਪੱਤਰ) ਅਤੇ ਜ਼ਮੀਨੀ ਰਿਕਾਰਡਾਂ ਵਿੱਚ ਹੇਰਾਫੇਰੀ ਦੇ ਗੰਭੀਰ ਦੋਸ਼ ਸਾਹਮਣੇ ਆ ਰਹੇ ਹਨ।

ਮਜੀਠੀਆ ਨੇ ਕਿਹਾ ਕਿ ਰਿਪੋਰਟਾਂ ਅਨੁਸਾਰ ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ ਅਤੇਤ ਸ਼ਹਿਰੀ ਖੇਤਰ ਯੋਜਨਾਵਾਂ ਤੋਂ ਬਾਅਦ ਕੁਝ ਹੀ ਮਹੀਨਿਆਂ ਵਿੱਚ ਜ਼ਮੀਨਾਂ ਦੀ ਕੀਮਤ ਲਗਭਗ ₹3.5 ਕਰੋੜ ਪ੍ਰਤੀ ਏਕੜ ਤੋਂ ਵੱਧ ਕੇ ਕਰੀਬ ₹7 ਕਰੋੜ ਪ੍ਰਤੀ ਏਕੜ ਤੱਕ ਪਹੁੰਚ ਗਈ। ਉਨ੍ਹਾਂ ਕਿਹਾ ਕਿ ਇਹ ਕੋਈ ਇਕੱਲੀ ਬੇਨਿਯਮੀ ਨਹੀਂ, ਸਗੋਂ ਪੰਜਾਬ ਦੀ ਜ਼ਮੀਨ ਅਤੇ ਸਰੋਤਾਂ ਦੀ ਇੱਕ ਸੋਚੀ-ਸਮਝੀ ਲੁੱਟ ਦਾ ਹਿੱਸਾ ਹੈ?

ਉਨ੍ਹਾਂ ਦੋਸ਼ ਲਗਾਇਆ ਕਿ ਨਿਊ ਚੰਡੀਗੜ੍ਹ ਜ਼ਮੀਨ ਪ੍ਰਾਪਤੀ ਅਤੇ ਈਕੋ ਸਿਟੀ ਪ੍ਰੋਜੈਕਟਾਂ ਵਿੱਚ ਜਾਇਦਾਦ ਡੀਲਰਾਂ, ਬਿਚੋਲੀਆਂ, ਅਧਿਕਾਰੀਆਂ ਅਤੇ ਸਿਆਸੀ ਪੱਖੋਂ ਪ੍ਰਭਾਵਸ਼ਾਲੀ ਵਿਅਕਤੀਆਂ ਦੀ ਭੂਮਿਕਾ ਹੁਣ ਜਾਂਚ ਦੇ ਘੇਰੇ ਵਿੱਚ ਆ ਚੁੱਕੀ ਹੈ।

ਸ. ਮਜੀਠੀਆ ਨੇ ਕਿਹਾ ਕਿ ਜੇਕਰ ਅਧਿਕਾਰੀਆਂ, ਸਰਕਾਰੀ ਕਰਮਚਾਰੀਆਂ ਅਤੇ ਪ੍ਰਭਾਵਸ਼ਾਲੀ ਬਿਲਡਰਾਂ ਨੇ ਮਿਲ ਕੇ ਰਜਿਸਟਰੀਆਂ, ਐਨਓਸੀ, ਸੀਐਲਯੂ ਮਨਜ਼ੂਰੀਆਂ ਅਤੇ ਮਾਲ ਰਿਕਾਰਡਾਂ ਨੂੰ ਪ੍ਰਭਾਵਿਤ ਕੀਤਾ ਹੈ, ਤਾਂ ਜਵਾਬਦੇਹੀ ਸਿਰਫ਼ ਹੇਠਲੇ ਪੱਧਰ ਦੇ ਅਧਿਕਾਰੀਆਂ ਤੱਕ ਸੀਮਿਤ ਨਹੀਂ ਰਹਿ ਸਕਦੀ।

ਉਨ੍ਹਾਂ ਕਿਹਾ ਕਿ ਇਸ ਕਥਿਤ ਹੇਰਾਫੇਰੀ ਦੀ ਪੁੱਛਗਿੱਛ ਦੀ ਸ਼ੁਰੂਆਤ ਮੁੱਖ ਸਕੱਤਰ ਕੁਮਾਰ ਅਨੁਗ੍ਰਹਿ ਪ੍ਰਸਾਦਿ ਤੋਂ ਹੋਣੀ ਚਾਹੀਦੀ ਹੈ, ਕਿਉਂਕਿ ਇਸ ਨਾਲ ਕਈ ਵੱਡੇ ਰਾਜ ਸਾਹਮਣੇ ਆ ਸਕਦੇ ਹਨ।
ਉਹਨਾਂ ਕਿਹਾ ਕਿ ਈਡੀ ਨੇ ਭਰਿਸ਼ਟਾਚਾਰ ਦੀਆ ਗੱਠਾਂ ਖੋਲਣ ਲਈ ਪੁੱਡਾ ਦੇ ਚੀਫ਼ ਟਾਊਨਪਲਾਨਰ ਤੋ ਬਾਅਦ ਗਮਾਡਾ ਦੇ ਸੀਏ ਸੰਦੀਪ ਕੁਮਾਰ ਆਈ ਏ ਐਸ ਅਤੇ ਪੁੱਡਾ ਦੇ ਮੁੱਖ ਯੋਜਨਾਕਾਰ ਪੰਕਜ ਬਾਵਾ ਨੂੰ ਸੋਮਵਾਰ ਨੂੰ ਪੇਸ਼ ਹੋਣ ਲਈ ਜਲੰਧਰ ਬੁਲਾਇਆ ਹੈ ਉਹਨਾਂ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ), ਜਲੰਧਰ ਜ਼ੋਨਲ ਦਫ਼ਤਰ ਨੇ ਦੋ ਵੱਡੇ ਰੀਅਲ ਅਸਟੇਟ ਪ੍ਰੋਜੈਕਟਾਂ, ਸਨਟੇਕ ਸਿਟੀ ਅਤੇ ਅਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਨੂੰ ਦਿੱਤੀ ਗਈ ਚੇਂਜ ਆਫ ਲੈਂਡ ਯੂਜ਼ (ਸੀਐਲਯੂ) ਪ੍ਰਵਾਨਗੀਆਂ ਵਿੱਚ ਕਥਿਤ ਤੌਰ ‘ਤੇ ਵੱਡੇ ਪੱਧਰ ‘ਤੇ ਬੇਨਿਯਮੀਆਂ ਦੀ ਚੱਲ ਰਹੀ ਮਨੀ-ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਜੀਐਮਏਡੀਏ) ਦੇ ਮੁੱਖ ਪ੍ਰਸ਼ਾਸਕ ਨੂੰ ਸੋਮਵਾਰ ਨੂੰ ਆਪਣੇ ਸਾਹਮਣੇ ਪੇਸ਼ ਹੋਣ ਲਈ ਤਲਬ ਕੀਤਾ ਹੈ।
ਮਜੀਠੀਆ ਨੇ ਭਗਵੰਤ ਮਾਨ ਸਰਕਾਰ ਅਤੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਕੱਟੜ ਇਮਾਨਦਾਰੀ ਦਾ ਦਾਅਵਾ ਕਰਨ ਵਾਲੇ ਲੋਕਾਂ ਦੀ ਸਰਕਾਰ ਹੁਣ ਕਥਿਤ ਭ੍ਰਿਸ਼ਟਾਚਾਰ, ਸਬੂਤ ਮਿਟਾਉਣ ਅਤੇ ਪ੍ਰਸ਼ਾਸਨਿਕ ਦੁਰਵਰਤੋਂ ਦੇ ਦੋਸ਼ਾਂ ਵਿੱਚ ਘਿਰਦੀ ਨਜ਼ਰ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਈਡੀ ਦੀ ਜਾਂਚ ਨੂੰ ਇਸ ਪੂਰੇ ਸਿਆਸੀ-ਪ੍ਰਸ਼ਾਸਨਿਕ ਗਠਜੋੜ ਦਾ ਪਰਦਾਫਾਸ਼ ਕਰਨਾ ਚਾਹੀਦਾ ਹੈ ਅਤੇ ਇਸ ਕਥਿਤ ਘੋਟਾਲੇ ਵਿੱਚ ਸ਼ਾਮਲ ਹਰ ਅਧਿਕਾਰੀ, ਬਿਲਡਰ ਅਤੇ ਸਿਆਸੀ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਸ. ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਇਹ ਸਮਝ ਚੁੱਕੇ ਹਨ ਕਿ ਕੱਟੜ ਇਮਾਨਦਾਰੀ ਦੇ ਦਾਅਵਿਆਂ ਦੇ ਪਿੱਛੇ ਕੀ ਕੁਝ ਚੱਲ ਰਿਹਾ ਸੀ ਅਤੇ ਹੁਣ ਹਰ ਦਿਨ ਨਵੇਂ ਖੁਲਾਸੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ “ਹੁਣ ਚੀਕਾਂ ਮਾਰਨ ਦਾ ਸਮਾਂ ਨਹੀਂ, ਆਪਣੀ ਵਾਰੀ ਦੀ ਉਡੀਕ ਕਰੋ, ਕਿਉਂਕਿ ਬਚਣਾ ਇੱਥੇ ਕੋਈ ਨਹੀਂ — ਸਭ ਫੜੇ ਜਾਣਗੇ।”

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...