ਨੈਤਿਕ ਆਧਾਰ ਗੁਆ ਚੁੱਕੀ ਲੀਡਰਸ਼ਿਪ ਨੂੰ ਅੱਗੇ ਰੱਖਣ ਕਾਰਨ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਅਕਾਲੀ ਦਲ ਪੁਨਰ ਸੁਰਜੀਤ ਧਿਰ ਦਾ ਤਾਲਮੇਲ ਟੁੱਟਿਆ

by | May 17, 2026 | breaking news, daily, politics | 0 comments

ਅੰਮ੍ਰਿਤਸਰ 17 ਮਈ ( ) ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੰਥਕ ਏਕਤਾ ਨੂੰ ਮੁੱਖ ਰੱਖਦਿਆਂ ‘ਅਕਾਲੀ ਦਲ-ਵਾਰਿਸ ਪੰਜਾਬ ਦੇ’ ਅਤੇ ਅਕਾਲੀ ਦਲ-ਪੁਨਰ ਸੁਰਜੀਤ ਧਿਰ ਵਿਚਕਾਰ ਇੱਕ ਸਾਂਝੀ 8 ਮੈਂਬਰੀ “ਪੰਥਕ ਏਕਤਾ ਤਾਲਮੇਲ ਕਮੇਟੀ” ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਵੱਲੋਂ ਲਗਾਤਾਰ ਕਈ ਮੀਟਿੰਗਾਂ ਅਤੇ ਵਿਚਾਰ-ਵਟਾਂਦਰੇ ਕੀਤੇ ਗਏ, ਪਰ ਕੁਝ ਮੂਲ ਅਤੇ ਅਹਿਮ ਸਿਧਾਂਤਕ ਮੁੱਦਿਆਂ ’ਤੇ ਸਹਿਮਤੀ ਨਾਂ ਬਣ ਸਕਣ ਕਾਰਨ ਇਹ ਤਾਲਮੇਲ ਅੱਗੇ ਨਹੀਂ ਵੱਧ ਸਕਿਆ। ਇਹ ਬਿਆਨ ਜਾਰੀ ਕਰਦਿਆਂ ‘ਅਕਾਲੀ ਦਲ-ਵਾਰਿਸ ਪੰਜਾਬ ਦੇ’ ਦੀ ਚਾਰ ਮੈਂਬਰੀ ਤਾਲਮੇਲ ਕਮੇਟੀ ਦੇ ਮੈਂਬਰ ਸ੍ਰ ਬਾਬੂ ਸਿੰਘ ਬਰਾੜ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਪ੍ਰਗਟ ਸਿੰਘ ਰਈਆ ਅਤੇ ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਦੀ ਸਪੱਸ਼ਟ ਭਾਵਨਾ ਹੈ ਕਿ ਪੰਥ ਅਤੇ ਪੰਜਾਬ ਦੀ ਅਗਵਾਈ ਸਿਰਫ ਉਹੀ ਆਗੂ ਕਰਨ ਜੋ ਪੰਥ ਪ੍ਰਵਾਨਿਤ, ਇਮਾਨਦਾਰ ਅਤੇ ਸਾਫ-ਸੁਥਰੇ ਅਕਸ ਵਾਲੇ ਹੋਣ। ਉਹਨਾਂ ਕਿਹਾ ਕਿ “ਪੰਥਕ ਏਕਤਾ ਤਾਲਮੇਲ ਕਮੇਟੀ” ਦੇ ਗਠਨ ਤੋਂ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਜਾਰੀ ਹੋਏ ਹੁਕਮਨਾਮੇ ਦੀ ਰੌਸ਼ਨੀ ਵਿੱਚ ਇਹ ਆਪਸੀ ਸਹਿਮਤੀ ਬਣੀ ਸੀ ਕਿ ਜਿਹੜੇ ਆਗੂ “ਪੰਥ ਦੀ ਅਗਵਾਈ ਕਰਨ ਦਾ ਨੈਤਿਕ ਆਧਾਰ ਗੁਆ ਚੁੱਕੇ ਹਨ”, ਉਹਨਾਂ ਨੂੰ ਅਗਵਾਈ ਤੋਂ ਪਾਸੇ ਕੀਤਾ ਜਾਵੇਗਾ। ਪਰੰਤੂ ਦੂਜੀ ਧਿਰ ਵੱਲੋਂ ਨਾਂ ਸਿਰਫ ਅਜਿਹੇ ਆਗੂਆਂ ਨੂੰ ਸਨਮਾਨਿਤ ਅਹੁਦੇ ਦਿੱਤੇ ਗਏ, ਸਗੋਂ ਉਹਨਾਂ ਨੂੰ ਅਗਵਾਈ ਦੀ ਕਮਾਨ ਵੀ ਸੌਂਪੀ ਗਈ, ਜੋ ਪੰਥਕ ਏਕਤਾ ਦੀ ਭਾਵਨਾ ਅਤੇ ਸੰਗਤਾਂ ਦੀਆਂ ਉਮੀਦਾਂ ਦੇ ਉਲਟ ਹੈ। ਉਹਨਾਂ ਕਿਹਾ ਕਿ ਦੂਜੀ ਧਿਰ ਦੀ ਲੀਡਰਸ਼ਿਪ ਵੱਲੋਂ ਲਗਾਤਾਰ ਗੈਰ-ਜਿੰਮੇਵਾਰਾਨਾ ਬਿਆਨਬਾਜ਼ੀ ਕੀਤੀ ਜਾ ਰਹੀ ਸੀ, ਜਿਸ ਨਾਲ ਗਠਜੋੜ ਦੀ ਬੁਨਿਆਦ ਹੀ ਕਮਜ਼ੋਰ ਹੋ ਰਹੀ ਸੀ। ਇਸ ਸਥਿਤੀ ਨੂੰ ਵੇਖਦਿਆਂ ਅਤੇ ‘ਅਕਾਲੀ ਦਲ-ਵਾਰਿਸ ਪੰਜਾਬ ਦੇ’ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਵਿਸਥਾਰਤ ਰਾਇ-ਮਸ਼ਵਰਾ ਕਰਨ ਉਪਰੰਤ ਇਹ ਫੈਸਲਾ ਲਿਆ ਗਿਆ ਹੈ। ਤਾਲਮੇਲ ਕਮੇਟੀ ਨੇ ਇਹ ਵੀ ਕਿਹਾ ਕਿ ਦੂਜੀ ਧਿਰ ਵਿੱਚ ਮੌਜੂਦ ਕਈ ਸੁਹਿਰਦ, ਪੰਥਕ ਸੋਚ ਵਾਲੇ ਅਤੇ ਸਾਫ ਅਕਸ ਦੇ ਆਗੂਆਂ ਨੇ ਇਸ ਗਠਜੋੜ ਨੂੰ ਸਫਲ ਬਣਾਉਣ ਲਈ ਇਮਾਨਦਾਰ ਕੋਸ਼ਿਸ਼ਾਂ ਕੀਤੀਆਂ, ਪਰ ਮੌਜੂਦਾ ਹਾਲਾਤਾਂ ਵਿੱਚ ਉਹ ਖੁਦ ਵੀ ਬੇਵੱਸ ਨਜ਼ਰ ਆ ਰਹੇ ਹਨ। ਉਹਨਾਂ ਸਪੱਸ਼ਟ ਕੀਤਾ ਕਿ ਪੰਥ ਪ੍ਰਵਾਨਿਤ, ਇਮਾਨਦਾਰ ਅਤੇ ਸੁਹਿਰਦ ਆਗੂਆਂ ਲਈ ‘ਅਕਾਲੀ ਦਲ-ਵਾਰਿਸ ਪੰਜਾਬ ਦੇ’ ਦੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ ਰਹਿਣਗੇ ਅਤੇ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਸਾਫ-ਸੁਥਰੀ ਪੰਥਕ ਸਿਆਸਤ ਦਾ ਸੰਘਰਸ਼ ਜਾਰੀ ਰਹੇਗਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...