ਭਾਰਤ ਦੇ ਚੋਣ ਕਮਿਸ਼ਨ ਨੇ 14.05.2026 ਨੂੰ ਯੂ.ਟੀ., ਚੰਡੀਗੜ੍ਹ ਲਈ ਸਪੈਸ਼ਲ ਇੰਟੈੰਸਿਵ ਰਿਵਿਜ਼ਨ-ਐੱਸਆਈਆਰ (Special Intensive Revision-SIR) ਦੇ ਤੀਜੇ ਪੜਾਅ ਦਾ ਐਲਾਨ ਕੀਤਾ ਹੈ।

by | May 19, 2026 | breaking news, election, politics | 0 comments

ਸਪੈਸ਼ਲ ਇੰਟੈੰਸਿਵ ਰਿਵਿਜ਼ਨ-ਐੱਸਆਈਆਰ (Special Intensive Revision-SIR) ਦੇ ਐਲਾਨ ਤੋਂ ਬਾਅਦ, ਭਾਰਤ ਦੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਦੀ ਇੱਕ ਟੀਮ ਜਿਸ ਵਿੱਚ ਸ਼੍ਰੀ ਸੰਤੋਸ਼ ਕੁਮਾਰ ਦੂਬੇ, ਸਕੱਤਰ ਅਤੇ ਸ਼੍ਰੀ ਸੰਜੈ ਕੁਮਾਰ, ਅੰਡਰ ਸੈਕਟਰੀ ਸ਼ਾਮਲ ਸਨ, ਨੇ 18.05.2026 ਨੂੰ ਯੂ.ਟੀ., ਚੰਡੀਗੜ੍ਹ ਦਾ ਦੌਰਾ ਕੀਤਾ ਅਤੇ ਮੁੱਖ ਚੋਣ ਅਧਿਕਾਰੀ (ਸੀਈਓ/CEO), ਜ਼ਿਲ੍ਹਾ ਚੋਣ ਅਧਿਕਾਰੀ (ਡੀਈਓ/DEO), ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈਆਰਓ/ERO) ਅਤੇ ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਏਈਆਰਓਜ਼/AEROs) ਨਾਲ ਮੀਟਿੰਗ ਕਰਕੇ ਸਪੈਸ਼ਲ ਇੰਟੈੰਸਿਵ ਰਿਵਿਜ਼ਨ-ਐੱਸਆਈਆਰ (Special Intensive Revision-SIR) ਪ੍ਰਕਿਰਿਆ ਸਬੰਧੀ ਟ੍ਰੇਨਿੰਗ ਅਤੇ ਜ਼ਰੂਰੀ ਮਾਰਗਦਰਸ਼ਨ ਪ੍ਰਦਾਨ ਕੀਤਾ।

ਸਪੈਸ਼ਲ ਇੰਟੈੰਸਿਵ ਰਿਵਿਜ਼ਨ-ਐੱਸਆਈਆਰ (Special Intensive Revision-SIR) ਪ੍ਰੋਗਰਾਮ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ਵਿੱਚ ਆਯੋਜਿਤ ਇਹ ਆਪਣੀ ਕਿਸਮ ਦੀ ਪਹਿਲੀ ਮੀਟਿੰਗ ਸੀ। ਮੀਟਿੰਗ ਦੇ ਦੌਰਾਨ ਅਧਿਕਾਰੀਆਂ ਨੂੰ ਸਪੈਸ਼ਲ ਇੰਟੈੰਸਿਵ ਰਿਵਿਜ਼ਨ-ਐੱਸਆਈਆਰ (Special Intensive Revision-SIR) ਦੇ ਵਿਭਿੰਨ ਪਹਿਲੂਆਂ ‘ਤੇ ਵਿਸਤ੍ਰਿਤ ਜਾਣਕਾਰੀ ਅਤੇ ਟ੍ਰੇਨਿੰਗ ਪ੍ਰਦਾਨ ਕੀਤੀ ਗਈ।

ਮੀਟਿੰਗ ਵਿੱਚ ਸਪੈਸ਼ਲ ਇੰਟੈੰਸਿਵ ਰਿਵਿਜ਼ਨ-ਐੱਸਆਈਆਰ (Special Intensive Revision-SIR) ਦੇ ਮਹੱਤਵ ‘ਤੇ ਪ੍ਰਕਾਸ਼ ਪਾਉਂਦੇ ਹੋਏ ਦੱਸਿਆ ਗਿਆ ਕਿ ਹਰੇਕ ਚੋਣ ਤੋਂ ਪਹਿਲਾਂ ਜਾਂ ਜ਼ਰੂਰਤ ਪੈਣ ‘ਤੇ ਕਾਨੂੰਨੀ ਪ੍ਰਾਵਧਾਨਾਂ ਦੇ ਅਨੁਸਾਰ ਇਲੈਕਟੋਰਲ ਰੋਲਸ ਦਾ ਰਿਵਿਜ਼ਨ ਕੀਤਾ ਜਾਣਾ ਜ਼ਰੂਰੀ ਹੈ। ਇਹ ਵੀ ਦੱਸਿਆ ਗਿਆ ਕਿ 1951 ਅਤੇ 2004 ਦੇ ਦਰਮਿਆਨ ਸਪੈਸ਼ਲ ਇੰਟੈੰਸਿਵ ਰਿਵਿਜ਼ਨ -ਐੱਸਆਈਆਰ (Special Intensive Revision-SIR) ਦੀ ਪ੍ਰਕਿਰਿਆ
ਅੱਠ ਵਾਰ ਆਯੋਜਿਤ ਕੀਤੀ ਜਾ ਚੁੱਕੀ ਹੈ ਅਤੇ ਅੰਤਿਮ ਵਾਰ ਇਹ ਅਭਿਆਸ ਵਰ੍ਹੇ 2002-2004 ਦੇ ਦੌਰਾਨ ਕੀਤਾ ਗਿਆ ਸੀ, ਜਿਸ ਨੂੰ ਹੁਣ 22 ਵਰ੍ਹਿਆਂ ਤੋਂ ਅਧਿਕ ਸਮਾਂ ਬੀਤ ਚੁੱਕਿਆ ਹੈ।

ਅੱਪਡੇਟ ਕੀਤੇ ਅਤੇ ਸਹੀ ਵੋਟਰ ਸੂਚੀਆਂ ਨੂੰ ਬਣਾਈ ਰੱਖਣ ਦੇ ਉਦੇਸ਼ ਨਾਲ, ਲਗਾਤਾਰ ਹੋਣ ਵਾਲੇ ਪ੍ਰਵਾਸਨ, ਕਈ ਰਜਿਸਟ੍ਰੇਸ਼ਨਾਂ, ਮ੍ਰਿਤਕ ਵੋਟਰਾਂ ਦੇ ਨਾਮਾਂ ਦਾ ਨਾ ਹਟਾਇਆ ਜਾਣਾ ਅਤੇ ਵਿਦੇਸ਼ੀ ਨਾਗਰਿਕਾਂ ਦੇ ਸੰਭਾਵਿਤ ਗਲਤ ਸਮਾਵੇਸ਼ਨ ਜਿਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਇਲੈਕਟੋਰਲ ਰੋਲਸ ਦੀ ਗੁਣਵੱਤਾ ਬਣਾਈ ਰੱਖਣ ਅਤੇ ਉਨ੍ਹਾਂ ਨੂੰ ਅਪਡੇਟ ਅਤੇ ਸ਼ੁੱਧ ਰੱਖਣ ਦੇ ਉਦੇਸ਼ ਨਾਲ ਸਪੈਸ਼ਲ ਇੰਟੈੰਸਿਵ ਰਿਵਿਜ਼ਨ -ਐੱਸਆਈਆਰ (Special Intensive Revision-SIR) ਦੀ ਜ਼ਰੂਰਤ ‘ਤੇ ਬਲ ਦਿੱਤਾ ਗਿਆ।

ਭਾਰਤ ਦੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਪ੍ਰਤੀਭਾਗੀਆਂ ਨੂੰ ਪੋਰਟਲ voters.eci.gov.in ਦੇ ਜ਼ਰੀਏ ਸਵੈ ਗਣਨਾ (ਸੈਲਫ ਐਨਿਊਮਰੇਸ਼ਨ) ਫਾਰਮ ਭਰਨ ਦੀ ਸੁਵਿਧਾ ਅਤੇ ਇਸ ਨੂੰ ਗਣਨਾ (ਐਨਿਊਮਰੇਸ਼ਨ) ਪੜਾਅ ਦੇ ਦੌਰਾਨ ਸਰਗਰਮ ਕੀਤੇ ਜਾਣ ਸਬੰਧੀ ਜਾਣਕਾਰੀ ਵੀ ਦਿੱਤੀ। ਨਾਲ ਹੀ ਆਮ ਜਨਤਾ ਦੇ ਦਰਮਿਆਨ ਇਸ ਦੇ ਵਿਆਪਕ ਪ੍ਰਚਾਰ-ਪ੍ਰਸਾਰ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ ਗਿਆ। ਸੈਸ਼ਨ ਦੇ ਦੌਰਾਨ ਗਣਨਾ ਸ਼ਡਿਊਲ (Enumeration Schedule) ਅਤੇ ਸਬੰਧਿਤ ਪ੍ਰਕਿਰਿਆਵਾਂ ਬਾਰੇ ਵੀ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ ਗਈ।

ਚੋਣ ਰਜਿਸਟ੍ਰੇਸ਼ਨ ਅਫ਼ਸਰ (ਈਆਰਓ/ERO) ਨੇ ਆਉਣ ਵਾਲੀ ਟੀਮ ਨੂੰ ਆਗਾਮੀ ਸਪੈਸ਼ਲ ਇੰਟੈੰਸਿਵ ਰਿਵਿਜ਼ਨ-ਐੱਸਆਈਆਰ (Special Intensive Revision-SIR) ਮੁਹਿੰਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਜਾਣੂ ਕਰਵਾਇਆ, ਜਿਨ੍ਹਾਂ ਵਿੱਚ ਜਾਗਰੂਕਤਾ ਗਤੀਵਿਧੀਆਂ, ਰਾਜਨੀਤਿਕ ਦਲਾਂ ਨਾਲ ਤਾਲਮੇਲ ਅਤੇ ਗਣਨਾ ਫਾਰਮਾਂ (Enumeration Forms) ਦੀ ਛਪਾਈ ਸਬੰਧੀ ਵਿਵਸਥਾਵਾਂ ਸ਼ਾਮਲ ਹਨ।

ਸਾਰੇ ਪਾਤਰ ਇਲੈਕਟਰਸ ਨੂੰ ਤਾਕੀਦ ਕੀਤੀ ਜਾਂਦੀ ਹੈ ਕਿ ਉਹ ਸਪੈਸ਼ਲ ਇੰਟੈੰਸਿਵ ਰਿਵਿਜ਼ਨ -ਐੱਸਆਈਆਰ (Special Intensive Revision-SIR) ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਸੁਨਿਸ਼ਚਿਤ ਕਰਨ ਅਤੇ 15.06.2026 ਤੋਂ 14.07.2026 ਤੱਕ ਬਲਾਕ ਲੈਵਲ ਅਧਿਕਾਰੀਆਂ (ਬੀਐੱਲਓਜ਼/BLOs) ਦੁਆਰਾ ਕੀਤੇ ਜਾਣ ਵਾਲੇ ਘਰ-ਘਰ ਜਾ ਕੇ ਦੌਰਿਆਂ ਦੇ ਦੌਰਾਨ ਜਾਂ voters.eci.gov.in ਪੋਰਟਲ
ਦੇ ਜ਼ਰੀਏ ਸਵੈ ਗਣਨਾ ਫਾਰਮ (Self Enumeration Forms) ਭਰ ਕੇ ਸਹਿਯੋਗ ਪ੍ਰਦਾਨ ਕਰਨ। ਨਾਲ ਹੀ, ਸਪੈਸ਼ਲ ਇੰਟੈੰਸਿਵ ਰਿਵਿਜ਼ਨ -ਐੱਸਆਈਆਰ (Special Intensive Revision-SIR) ਗਤੀਵਿਧੀਆਂ ਦੇ ਦੌਰਾਨ ਬੂਥ ਲੈਵਲ ਅਧਿਕਾਰੀਆਂ (ਬੀਐੱਲਓਜ਼/BLOs) ਅਤੇ ਹੋਰ ਚੋਣ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦੇਣ ਦੀ ਵੀ ਤਾਕੀਦ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...