ਬੀ.ਕੇ.ਆਈ. ਸਮਰਥਿਤ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ; ਦੋ ਹੈਂਡ ਗ੍ਰਨੇਡ ਬਰਾਮਦ

by | May 20, 2026 | breaking news, crime, politics | 0 comments

* ਸਰਕਾਰੀ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਹਿੱਸਾ ਸਨ ਬਰਾਮਦ ਕੀਤੇ ਗ੍ਰਨੇਡ: ਡੀਜੀਪੀ ਗੌਰਵ ਯਾਦਵ*

ਅਗਲੇ-ਪਿਛਲੇ ਸਬੰਧ ਸਥਾਪਿਤ ਕਰਨ ਲਈ ਅਗਲੇਰੀ ਜਾਂਚ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ, 19 ਮਈ:

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਮਾਡਿਊਲ ਨਾਲ ਸਬੰਧਤ ਵਿਦੇਸ਼ੀ ਹੈਂਡਲਰਾਂ ਦੇ ਦੋ ਸਾਥੀਆਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜਨਾਲਾ, ਅੰਮ੍ਰਿਤਸਰ ਦੇ ਬਾਜ਼ੀਗਰ ਮੁਹੱਲਾ ਦੇ ਰਹਿਣ ਵਾਲੇ ਅਜੈ ਅਤੇ ਫੱਤੇਵਾਲ ਕਲਾਂ ਦੇ ਰਹਿਣ ਵਾਲੇ ਜੋਧਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮ ਨੇ ਹੈਂਡ ਗ੍ਰਨੇਡ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ (ਪੀਬੀ 02 ਈਕੇ 2107) ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਸਨ, ਜਿੰਨ੍ਹਾਂ ਦਾ ਉਦੇਸ਼ ਸਰਕਾਰੀ ਅਦਾਰਿਆਂ/ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾ ਕੇ ਪੰਜਾਬ ਦੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨਾ ਸੀ।

ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੂੰ ਭਰੋਸੇਯੋਗ ਇਤਲਾਹ ਮਿਲੀ ਸੀ ਕਿ ਵਿਦੇਸ਼ੀ ਹੈਂਡਲਰਾਂ ਦੁਆਰਾ ਆਪਣੇ ਸਾਥੀਆਂ ਨੂੰ ਹੈਂਡ ਗ੍ਰਨੇਡ ਪ੍ਰਦਾਨ ਕਰਵਾਏ ਗਏ ਹਨ ਅਤੇ ਉਨ੍ਹਾਂ ਨੂੰ ਅੱਗੇ ਆਪਣੇ ਕਿਸੇ ਹੋਰ ਕਾਰਕੁੰਨ ਨਾਲ ਅੰਮ੍ਰਿਤਸਰ ਦੇ ਲੋਹਾਰਕਾ ਰੋਡ ਖੇਤਰ ਵਿੱਚ ਤਾਲਮੇਲ ਕਰਨ ਲਈ ਕਿਹਾ ਗਿਆ ਹੈ।

ਇਸ ਪੁਖ਼ਤਾ ਇਤਲਾਹ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕਾ ਲਗਾਇਆ ਅਤੇ ਸ਼ੱਕੀ ਅਜੈ ਅਤੇ ਜੋਧਬੀਰ ਸਿੰਘ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾ ਰਹੀ ਹੈ ਤਾਂ ਜੋ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ।

ਇਸ ਸਬੰਧ ਵਿੱਚ ਐਫਆਈਆਰ ਨੰਬਰ 36 ਮਿਤੀ 18-05-2026 ਨੂੰ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...