ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਫਰੀਦਕੋਟ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ ਦੀ ਤੁਰੰਤ ਰਿਹਾਈ ਮੰਗੀ

by | May 22, 2026 | daily, politics | 0 comments

ਸੀਨੀਅਰ ਆਗੂ ਪਰਮਬੰਸ ਰੋਮਾਣਾ ਦੇ ਖਿਲਾਫ ਕੇਸ ਦੀ ਕੀਤੀ ਨਿਖੇਧੀ

ਫਰੀਦਕੋਟ ਪੁਲਿਸ ਥਾਣੇ ਦੇ ਬਾਹਰ ਪਾਰਟੀ ਧਰਨੇ ’ਚ ਕੀਤੀ ਸ਼ਮੂਲੀਅਤ, ਸਿਵਲ ਤੇ ਪੁਲਿਸ ਅਫਸਰਾਂ ਨੂੰ ਸੱਤਾਧਾਰੀ ਆਪ ਆਗੂਆਂ ਦੇ ਗੈਰ ਕਾਨੂੰਨੀ ਹੁਕਮਾਂ ਦੀ ਪਾਲਣਾ ਕਰਨ ਵਿਰੁੱਧ ਦਿੱਤੀ ਚੇਤਾਵਨੀ

ਫਰੀਦਕੋਟ/ ਚੰਡੀਗੜ੍ਹ, 21 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਤੀਸ਼ ਗਰੋਵਰ ਦੀ ਮਿਉਂਸਪਲ ਚੋਣਾਂ ਦੌਰਾਨ ਧੱਕੇਸ਼ਾਹੀ ਨਾਲ ਗ੍ਰਿਫਤਾਰੀ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਪਰਮਬੰਸ ਸਿੰਘ ਰੋਮਾਣਾ ਸਮੇਤ ਸਾਰੇ ਅਕਾਲੀ ਆਗੂਆਂ ਖਿਲਾਫ ਦਰਜ ਕੀਤੇ ਸਾਰੇ ਝੂਠੇ ਕੇਸ ਤੁਰੰਤ ਵਾਪਸ ਲਏ ਜਾਣ।

ਇਥੇ ਪਾਰਟੀ ਵਰਕਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਸ਼ਹਿਰ ਵਿਚ ਅਕਾਲੀ ਦਲ ਨੂੰ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਆਮ ਆਦਮੀ ਪਾਰਟੀ ਸਰਕਾਰ ਬੌਖਲਾ ਗਈ ਹੈ। ਉਹ ਸਾਡੇ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਮੈਂ ਆਪ ਸਰਕਾਰ ਨੂੰ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਆਗੂ ਅਜਿਹੇ ਝੂਠੇ ਕੇਸਾਂ ਤੋਂ ਡਰਨ ਵਾਲੇ ਨਹੀਂ ਹਨ। ਉਹਨਾਂ ਕਿਹਾ ਕਿ 2027 ਵਿਚ ਸਾਡੀ ਸਰਕਾਰ ਬਣਨ ਉਪਰੰਤ ਅਸੀਂ ਇਹਨਾਂ ਸਾਰੇ ਕੇਸਾਂ ਦੀ ਸਮੀਖਿਆ ਵਾਸਤੇ ਕਮਿਸ਼ਨ ਗਠਿਤ ਕਰਾਂਗੇ ਤੇ ਇਸ ਲਈ ਜ਼ਿੰਮੇਵਾਰ ਸਾਰੇ ਸਿਆਸੀ ਆਗੂਆਂ ਤੇ ਅਫਸਰਾਂ ਦੇ ਖਿਲਾਫ ਕਾਰਵਾਈ ਕਰਾਂਗੇ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਡਿਪਟੀ ਕਮਿਸ਼ਨਰ ਰਾਹੁਲ ਛਾਬਾ ਨਾਲ ਵੀ ਮੁਲਾਕਾਤ ਕੀਤੀ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਨੂੰ ਕਿਉਂ ਗ੍ਰਿਫਤਾਰ ਕੀਤਾ ਗਿਆ ਹੈ ਤੇ ਉਹਨਾਂ ਮੰਗ ਕੀਤੀ ਕਿ ਉਹਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਖਿਲਾਫ ਲੋਕਾਂ ਦੀ ਆਵਾਜ਼ ਬੁਲੰਦ ਕਰਨ ’ਤੇ ਸ੍ਰੀ ਸਤੀਸ਼ ਗਰੋਵਰ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

ਪਰਮਬੰਸ ਸਿੰਘ ਰੋਮਾਣਾ ਤੇ ਉਹਨਾਂ ਦੀ ਟੀਮ ਵੱਲੋਂ ਧੱਕੇਸ਼ਾਹੀ ਦਾ ਵਿਰੋਧ ਕਰਨ ਦੀ ਸ਼ਲਾਘਾ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਦੇ ਦਲੇਰੀ ਭਰੇ ਰੋਸ ਵਿਖਾਵੇ ਕਾਰਨ ਪ੍ਰਸ਼ਾਸਨ ਅਕਾਲੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਤੋਂ ਟੱਲ ਗਿਆ ਹੈ। ਉਹਨਾਂ ਦੱਸਿਆ ਕਿ ਕਿਵੇਂ ਪਿਛਲੇ 9 ਸਾਲਾਂ ਵਿਚ ਕਾਂਗਰਸ ਤੇ ਆਪ ਸਰਕਾਰ ਦੇ ਰਾਜ ਵਿਚ ਸ਼ਹਿਰ ਵਿਚ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹੋ ਗਏ ਹਨ ਅਤੇ ਕੱਖ ਵੀ ਨਹੀਂ ਹੋ ਰਿਹਾ। ਉਹਨਾਂ ਕਿਹਾ ਕਿ ਇਸ ਸ਼ਹਿਰ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਗਏ ਹਨ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਤੇ ਖੁਸ਼ਹਾਲੀ ਵਾਸਤੇ ਅਕਾਲੀ ਦਲ ਦੀ ਹਮਾਇਤ ਕਰਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਨੇ ਹੀ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੀ ਸਥਾਪਨਾ ਕੀਤੀ ਜਿਸਨੇ ਸ਼ਹਿਰ ਵਿਚ ਮਿਆਰੀ ਸਿਹਤ ਸਹੂਲਤਾਂ ਤੇ ਮੈਡੀਕਲ ਸਿੱਖਿਆ ਲਿਆਂਦੀ।

ਇਸ ਮੌਕੇ ਸੰਬੋਧਨ ਕਰਦਿਆਂ ਪਰਮਬੰਸ ਸਿੰਘ ਰੋਮਾਣਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਪੰਜਾਬ ਪੱਖੀ ਏਜੰਡੇ ਦੀ ਹਮਾਇਤ ਕਰਨ ਕਿਉਂਕਿ ਉਹ ਹੀ ਸਭ ਨੂੰ ਨਾਲ ਲੈ ਕੇ ਚਲਦਾ ਹੈ ਜਦੋਂ ਕਿ ਦੂਜੀਆਂ ਪਾਰਟੀਆਂ ਤਾਂ ਲੋਕਾਂ ਨੂੰ ਪਾੜੋ ਤੇ ਰਾਜ ਕਰੋ ਦੀ ਸੋਚ ’ਤੇ ਚੱਲਦੀਆਂ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...