ਚੰਡੀਗੜ੍ਹ ਵਿੱਚ ਊਰਜਾ ਦਕਸ਼ਤਾ ਅਤੇ ਟਿਕਾਊ ਮੋਬਿਲਿਟੀ ਨੂੰ ਹੁਲਾਰਾ ਦੇਣ ਹਿਤ ਸਹਿਮਤੀ ਪੱਤਰ (ਐੱਮਓਯੂ/MoU) ‘ਤੇ ਹਸਤਾਖਰ

by | May 22, 2026 | daily, lifestyle, MARKET | 0 comments

ਚੰਡੀਗੜ੍ਹ, 21.05.2026:

ਯੂ.ਟੀ. ਚੰਡੀਗੜ੍ਹ ਦੇ ਟ੍ਰਾਂਸਪੋਰਟ ਖੇਤਰ ਵਿੱਚ ਊਰਜਾ ਸੰਭਾਲ਼, ਊਰਜਾ ਦਕਸ਼ਤਾ ਅਤੇ ਟਿਕਾਊ ਮੋਬਿਲਿਟੀ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੰਜੀਨੀਅਰਿੰਗ ਵਿਭਾਗ, ਯੂ.ਟੀ. ਚੰਡੀਗੜ੍ਹ ਦੇ ਤਹਿਤ ਊਰਜਾ ਪ੍ਰਬੰਧਨ ਸੈੱਲ/ਐੱਸਡੀਏ (SDA) ਅਤੇ ਟ੍ਰਾਂਸਪੋਰਟ ਵਿਭਾਗ, ਯੂ.ਟੀ. ਚੰਡੀਗੜ੍ਹ ਪ੍ਰਸ਼ਾਸਨ ਦੇ ਤਹਿਤ ਚੰਡੀਗੜ੍ਹ ਟ੍ਰਾਂਸਪੋਰਟ ਅੰਡਰਟੇਕਿੰਗ (ਸੀਟੀਯੂ/CTU) ਦੇ ਦਰਮਿਆਨ ਇੱਕ ਸਹਿਮਤੀ ਪੱਤਰ (ਐੱਮਓਯੂ/MoU) ‘ਤੇ ਹਸਤਾਖਰ ਕੀਤੇ ਗਏ।

ਇਸ ਸਹਿਮਤੀ ਪੱਤਰ (ਐੱਮਓਯੂ/MoU) ‘ਤੇ ਰਸਮੀ ਤੌਰ ‘ਤੇ ਡਾਇਰੈਕਟਰ ਟ੍ਰਾਂਸਪੋਰਟ, ਯੂ.ਟੀ. ਚੰਡੀਗੜ੍ਹ ਸ਼੍ਰੀ ਅਵਿਕੇਸ਼ ਗੁਪਤਾ (ਪੀਸੀਐਸ/PCS) ਅਤੇ ਊਰਜਾ ਪ੍ਰਬੰਧਨ ਸੈੱਲ/ਐੱਸਡੀਏ (SDA) ਚੰਡੀਗੜ੍ਹ ਦੇ ਪ੍ਰਮੁੱਖ ਸ਼੍ਰੀ ਪਵਨ ਕੁਮਾਰ ਸ਼ਰਮਾ ਨੇ ਹਸਤਾਖਰ ਕੀਤੇ। ਇਸ ਅਵਸਰ ‘ਤੇ ਚੰਡੀਗੜ੍ਹ ਸਿਟੀ ਬੱਸ ਸਰਵਿਸਿਜ਼ ਸੋਸਾਇਟੀ (ਸੀਸੀਬੀਐੱਸਐੱਸ/CCBSS) ਦੇ ਮੁੱਖ ਸੰਚਾਲਨ ਪ੍ਰਬੰਧਕ ਸ਼੍ਰੀ ਯਸ਼ਜੀਤ ਗੁਪਤਾ ਵੀ ਉਪਸਥਿਤ ਰਹੇ।

ਇਹ ਸਹਿਯੋਗ ਟ੍ਰਾਂਸਪੋਰਟ ਖੇਤਰ ਵਿੱਚ ਊਰਜਾ ਦਕਸ਼ ਅਤੇ ਘੱਟ ਉਤਸਰਜਨ ਵਾਲੀਆਂ ਤਕਨੀਕਾਂ ਨੂੰ ਅਪਣਾਉਣ, ਈੰਧਣ ਦਕਸ਼ਤਾ ਵਧਾਉਣ ਅਤੇ ਵਾਤਾਵਰਣ ਅਨੁਕੂਲ ਟਿਕਾਊ ਟ੍ਰਾਂਸਪੋਰਟ ਪਿਰਤਾਂ ਨੂੰ ਪ੍ਰੋਤਸਾਹਿਤ ਕਰਨ ‘ਤੇ ਕੇਂਦ੍ਰਿਤ ਹੋਵੇਗਾ। ਇਸ ਤੋਂ ਇਲਾਵਾ, ਇਹ ਸਾਂਝੇਦਾਰੀ ਗ੍ਰੀਨ ਮੋਬਿਲਿਟੀ, ਊਰਜਾ ਦਕਸ਼ਤਾ ਅਤੇ ਜ਼ਿੰਮੇਵਾਰ ਊਰਜਾ ਉਪਯੋਗ ਨੂੰ ਹੁਲਾਰਾ ਦੇਣ ਲਈ ਜਾਗਰੂਕਤਾ ਮੁਹਿੰਮਾਂ, ਸਮਰੱਥਾ-ਨਿਰਮਾਣ ਪ੍ਰੋਗਰਾਮਾਂ, ਟ੍ਰੇਨਿੰਗ ਸੈਸ਼ਨਾਂ ਅਤੇ ਜਨ-ਜਾਗਰੂਕਤਾ (ਆਊਟਰੀਚ) ਗਤੀਵਿਧੀਆਂ ਦੇ ਆਯੋਜਨ ‘ਤੇ ਵੀ ਕਾਰਜ ਕਰੇਗੀ।

ਇਹ ਪਹਿਲ ਚੰਡੀਗੜ੍ਹ ਪ੍ਰਸ਼ਾਸਨ ਦੇ ਸੰਨ 2030 ਤੱਕ ਕਾਰਬਨ ਨਿਊਟ੍ਰੈਲਿਟੀ, ਸੰਨ 2047 ਤੱਕ ਨੈੱਟ ਜ਼ੀਰੋ ਉਤਸਰਜਨ ਪ੍ਰਾਪਤ ਕਰਨ ਅਤੇ ਸਟੇਟ ਐਨਰਜੀ ਐਫਿਸ਼ਿਐਂਸੀ ਇੰਡੈਕਸ ਵਿੱਚ ਆਪਣੀ ਰੈਂਕਿੰਗ ਬਿਹਤਰ ਕਰਨ ਦੇ ਵਿਜ਼ਨ ਦੇ ਅਨੁਰੂਪ ਹੈ। ਇਸ ਸਹਿਯੋਗ ਦੇ ਜ਼ਰੀਏ ਦੋਵੇਂ ਵਿਭਾਗ
ਟ੍ਰਾਂਸਪੋਰਟ ਖੇਤਰ ਵਿੱਚ ਊਰਜਾ ਖਪਤ ਅਤੇ ਕਾਰਬਨ ਉਤਸਰਜਨ ਨੂੰ ਘਟਾਉਣ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਸਵੱਛ, ਟਿਕਾਊ ਅਤੇ ਊਰਜਾ ਦਕਸ਼ ਸ਼ਹਿਰੀ ਮੋਬਿਲਿਟੀ ਨੂੰ ਹੁਲਾਰਾ ਦੇਣ ਹਿਤ ਸੰਯੁਕਤ ਤੌਰ ‘ਤੇ ਕਾਰਜ ਕਰਨਗੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...