ਪੰਜਾਬ ਨੇ ਜੱਚਾ-ਬੱਚਾ ਸਿਹਤ ਦੇ ਸਾਰੇ ਮੁੱਖ ਸੂਚਕਾਂ ਵਿੱਚ ਰਾਸ਼ਟਰੀ ਔਸਤ ਨੂੰ ਪਛਾੜਿਆ, ਜੱਚਾ ਮੌਤ ਦਰ 77 ਅਤੇ ਬਾਲ ਮੌਤ ਦਰ 16 ਦਰਜ ਕੀਤੀ: ਡਾ. ਬਲਬੀਰ ਸਿੰਘ

by | May 22, 2026 | breaking news, daily, health, politics | 0 comments

— ਸੂਬੇ ਨੇ ਨਵਜੰਮੇ ਬੱਚਿਆਂ ਦੀ ਮੌਤ ਦਰ ਸਬੰਧੀ ਸਥਾਈ ਵਿਕਾਸ ਟੀਚੇ-2030 ਨੂੰ ਸਮਾਂ-ਸੀਮਾ ਤੋਂ ਪਹਿਲਾਂ ਹੀ ਹਾਸਲ ਕਰ ਲਿਆ ਹੈ: ਡਾ. ਬਲਬੀਰ ਸਿੰਘ

ਸਿਹਤ ਸੰਭਾਲ ਸਬੰਧੀ ਕਾਰਗੁਜ਼ਾਰੀ ਵਿੱਚ ਸੁਧਾਰ ਸਦਕਾ ਕੇਂਦਰ ਦੀ ਕਾਰਗੁਜ਼ਾਰੀ ਅਧਾਰਤ ਸਿਹਤ ਯੋਜਨਾ ਤਹਿਤ ਪੰਜਾਬ ਨੂੰ 400 ਕਰੋੜ ਪ੍ਰੋਤਸਾਹਨ ਮਿਲਣ ਦੀ ਸੰਭਾਵਨਾ: ਡਾ. ਬਲਬੀਰ ਸਿੰਘ

ਚੰਡੀਗੜ੍ਹ, 21 ਮਈ:

ਭਾਰਤ ਦੇ ਰਜਿਸਟਰਾਰ ਜਨਰਲ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਨਵੇਂ ਸੈਂਪਲ ਰਜਿਸਟ੍ਰੇਸ਼ਨ ਸਿਸਟਮ (ਐਸਆਰਐਸ) ਦੇ ਅੰਕੜਿਆਂ ਅਨੁਸਾਰ ਪੰਜਾਬ ਸਾਰੇ ਮੁੱਖ ਜੱਚਾ ਬੱਚਾ ਸਿਹਤ ਸੂਚਕਾਂ ਵਿੱਚ ਰਾਸ਼ਟਰੀ ਮਾਪਦੰਡਾਂ ਨੂੰ ਪਛਾੜ ਕੇ ਦੇਸ਼ ਭਰ ਦੇ ਹੈਲਥਕੇਅਰ ਡਿਲੀਵਰੀ ਸਿਸਟਮ ਵਿੱਚ ਮੋਹਰੀ ਬਣ ਕੇ ਉਭਰਿਆ ਹੈ।

ਪੰਜਾਬ ਦੀ ਪ੍ਰਾਪਤੀ ਨੂੰ ਉਜਾਗਰ ਕਰਦੇ ਹੋਏ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੇ ਜੱਚਾ ਮੌਤ ਦਰ (ਐਮਐਮਆਰ), ਬਾਲ ਮੌਤ ਦਰ (ਆਈਐਮਆਰ), ਨਵਜੰਮੇ ਬੱਚਿਆਂ ਦੀ ਮੌਤ ਦਰ (ਐਨਐਮਆਰ) ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਵਿੱਚ ਮਹੱਤਵਪੂਰਨ ਸੁਧਾਰ ਦਰਜ ਕੀਤੇ ਹਨ, ਜੋ ਕਿ ਪੰਜਾਬ ਸਰਕਾਰ ਦੇ ਜਨਤਕ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੂਬੇ ਭਰ ਵਿੱਚ ਮਿਆਰੀ ਜੱਚਾ-ਬੱਚਾ ਦੇਖਭਾਲ ਸੇਵਾਵਾਂ ਨੂੰ ਯਕੀਨੀ ਬਣਾਉਣ ਸਬੰਧੀ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ।

ਡਾ. ਬਲਬੀਰ ਸਿੰਘ ਨੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਦੀ ਜੱਚਾ ਮੌਤ ਦਰ ਪ੍ਰਤੀ ਲੱਖ ਜੀਵਤ ਜਨਮਾਂ ਪਿੱਛੇ ਘਟ ਕੇ 77 ਹੋ ਗਈ ਹੈ, ਜੋ ਕਿ ਰਾਸ਼ਟਰੀ ਔਸਤ 87 ਤੋਂ ਕਾਫ਼ੀ ਬਿਹਤਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਾਸ਼ਟਰੀ ਔਸਤ 24 ਦੇ ਮੁਕਾਬਲੇ ਬਾਲ ਮੌਤ ਦਰ (ਆਈਐਮਆਰ) ਮਹਿਜ਼ 16 ਦਰਜ ਕੀਤੀ ਗਈ ਹੈ, ਨਵਜੰਮੇ ਬੱਚਿਆਂ ਦੀ ਮੌਤ ਦਰ (ਐਨਐਮਆਰ) ਤਹਿਤ ਦੇਸ਼ ਦੀ ਔਸਤ 18 ਦੇ ਮੁਕਾਬਲੇ ਸੂਬੇ ਵਿੱਚ ਇਹ ਦਰ 11 ਦਰਜ ਕੀਤੀ ਹੈ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਰਾਸ਼ਟਰੀ ਪੱਧਰ ‘ਤੇ 28 ਅਤੇ ਪੰਜਾਜ ਵਿੱਚ 19 ਦਰਜ ਕੀਤੀ ਗਈ ਹੈ।

ਡਾ. ਬਲਬੀਰ ਸਿੰਘ ਨੇ ਕਿਹਾ, “ਪੰਜਾਬ ਨੇ ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਸ਼ਾਨਦਾਰ ਪ੍ਰਗਤੀ ਹਾਸਲ ਕੀਤੀ ਹੈ ਅਤੇ ਇਹ ਪ੍ਰਾਪਤੀਆਂ ਸਾਡੇ ਸਿਹਤ ਸੰਭਾਲ ਕਰਮਚਾਰੀਆਂ ਦੇ ਅਟੁੱਟ ਸਮਰਪਣ ਅਤੇ ਪੰਜਾਬ ਸਰਕਾਰ ਦੀ ਹਰੇਕ ਨਾਗਰਿਕ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।”

ਉਨ੍ਹਾਂ ਕਿਹਾ, “ਪੰਜਾਬ ਨੇ ਪਹਿਲਾਂ ਨਵਜੰਮੇ ਬੱਚਿਆਂ ਦੀ ਮੌਤ ਦਰ ਸਬੰਧੀ ਐਸਡੀਜੀ – 2030 ਟੀਚਾ ਸਰ ਕਰ ਲਿਆ ਹੈ। ਇਸ ਟੀਚੇ ਤਹਿਤ 12 ਤੋਂ ਘੱਟ ਦਰ ਹਾਸਲ ਕਰਦਿਆਂ ਪੰਜਾਬ ਨੇ ਇਹ ਟੀਚਾ 2030 ਦੀ ਸਮਾਂ ਸੀਮਾ ਤੋਂ ਬਹੁਤ ਪਹਿਲਾਂ ਹੀ ਪ੍ਰਾਪਤ ਕਰ ਲਿਆ ਹੈ।”

ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਕੇਂਦਰ ਸਰਕਾਰ ਦੀ ਨਵੀਂ ਕਾਰਗੁਜ਼ਾਰੀ ਅਧਾਰਤ ਸਿਹਤ ਖੇਤਰ ਯੋਜਨਾ ਤਹਿਤ ਪੰਜਾਬ ਨੂੰ ਲਗਭਗ 400 ਕਰੋੜ ਰੁਪਏ ਦਾ ਵਿੱਤੀ ਪ੍ਰੋਤਸਾਹਨ ਮਿਲਣ ਦੀ ਸੰਭਾਵਨਾ ਹੈ।

ਡਾ: ਬਲਬੀਰ ਸਿੰਘ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ਸੰਸਥਾਗਤ ਹੈਲਥਕੇਅਰ ਡਿਲੀਵਰੀ ਸਿਸਟਮ ਨੂੰ ਮਜ਼ਬੂਤ ਕਰਕੇ ਅਤੇ ਸੂਬੇ ਭਰ ਵਿੱਚ ਮਿਆਰੀ ਜੱਚਾ-ਬੱਚਾ ਦੇਖਭਾਲ ਸਹੂਲਤਾਂ ਨੂੰ ਯਕੀਨੀ ਬਣਾ ਕੇ ਪ੍ਰਜਨਨ ਅਤੇ ਬਾਲ ਸਿਹਤ ਸੰਭਾਲ ਲਈ ਇੱਕ ਵਿਆਪਕ ਪਹੁੰਚ ਅਪਣਾਈ ਹੈ। ਇਸ ਨੇ ਜੱਚਾ-ਬੱਚਾ ਮੌਤ ਦਰ ਸੂਚਕਾਂ ਨੂੰ ਘਟਾਉਣ ਵਿੱਚ ਅਹਿਮ ਯੋਗਦਾਨ ਪਾਇਆ ਹੈ।”

ਫਰੰਟਲਾਈਨ ਸਿਹਤ ਸੰਭਾਲ ਕਰਮਚਾਰੀਆਂ ਦਾ ਧੰਨਵਾਦ ਕਰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਉਨ੍ਹਾਂ ਦੇ ਅਣਥੱਕ ਯਤਨਾਂ ਨੇ ਪੰਜਾਬ ਭਰ ਵਿੱਚ ਸੁਰੱਖਿਅਤ ਗਰਭ ਅਵਸਥਾਵਾਂ ਅਤੇ ਜੱਚਾ-ਬੱਚਾ ਲਈ ਬਿਹਤਰ ਸਿਹਤ ਸੰਭਾਲ ਨਤੀਜਿਆਂ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਡਾ: ਬਲਬੀਰ ਸਿੰਘ ਨੇ ਕਿਹਾ, “ਇਹ ਵਿਸ਼ੇਸ਼ ਸਹੂਲਤਾਂ 24 ਘੰਟੇ ਐਮਰਜੈਂਸੀ ਸਿਹਤ ਸੰਭਾਲ ਸੇਵਾਵਾਂ ਨੂੰ ਯਕੀਨੀ ਬਣਾ ਕੇ ਮਾਵਾਂ ਅਤੇ ਨਵਜੰਮੇ ਬੱਚਿਆਂ ਲਈ ਜੀਵਨ ਰੱਖਿਅਕ ਵਜੋਂ ਕੰਮ ਕਰ ਰਹੀਆਂ ਹਨ।”

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਦਰਤੀ ਜਣੇਪੇ ਨੂੰ ਉਤਸ਼ਾਹਿਤ ਕਰਨ ਅਤੇ ਇੱਕ ਵਿਸ਼ੇਸ਼ ਸਿਹਤ ਸੰਭਾਲ ਕਾਡਰ ਬਣਾ ਕੇ ਬੇਲੋੜੇ ਸੀਜ਼ੇਰੀਅਨ ਸੈਕਸ਼ਨਾਂ ਨੂੰ ਘਟਾਉਣ ਲਈ ਵਿਆਪਕ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਟਿਆਲਾ ਦੇ ਵੱਕਾਰੀ ਨੈਸ਼ਨਲ ਮਿਡਵਾਈਫਰੀ ਟ੍ਰੇਨਿੰਗ ਇੰਸਟੀਚਿਊਟ (ਐਨਐਮਟੀਆਈ) ਤੋਂ ਨਰਸ ਪ੍ਰੈਕਟੀਸ਼ਨਰਸ ਇੰਨ ਮਿਡਵਾਈਫਰੀ (ਐਨਪੀਐਮ) ਦੇ ਤਿੰਨ ਬੈਚਾਂ ਨੂੰ ਸਫਲਤਾਪੂਰਵਕ ਮੁਕੰਮਲ ਕੀਤਾ ਗਿਆ ਹੈ।

ਡਾ: ਬਲਬੀਰ ਸਿੰਘ ਨੇ ਕਿਹਾ, “ਭਗਵੰਤ ਮਾਨ ਸਰਕਾਰ ਸਿਖਲਾਈ ਪ੍ਰਾਪਤ ਮਿਡਵਾਈਫਸ ਰਾਹੀਂ ਟਾਲਣਯੋਗ ਸੀਜ਼ੇਰੀਅਨ ਪ੍ਰਕਿਰਿਆਵਾਂ ਵਿੱਚ ਕਮੀ ਲਿਆਉਣ ਅਤੇ ਸੁਰੱਖਿਅਤ ਜਣੇਪੇ ਲਈ ਲਗਾਤਾਰ ਕੰਮ ਕਰ ਰਹੀ ਹੈ।”

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨਾਲ ਸੂਬੇ ਦੇ ਬੁਨਿਆਦੀ ਸਿਹਤ ਸੰਭਾਲ ਨੈੱਟਵਰਕ ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਹਨਾਂ ਕਲੀਨਿਕਾਂ ਵਿੱਚ ਹੁਣ ਗਰਭਵਤੀ ਮਾਵਾਂ ਨੂੰ ਜਨਮ ਤੋਂ ਪਹਿਲਾਂ ਦੀ ਦੇਖਭਾਲ (ਏਐਨਸੀ) ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਜਣੇਪੇ ਨਾਲ ਸਬੰਧਤ ਖਰਚਿਆਂ ਨੂੰ ਖਤਮ ਕਰਨ ਲਈ, ਵਿਸ਼ੇਸ਼ ਅਲਟਰਾਸਾਊਂਡ ਸਕੈਨ ਸਮੇਤ ਸਾਰੇ ਜ਼ਰੂਰੀ ਡਾਇਗਨੌਸਟਿਕ ਅਤੇ ਦਵਾਈਆਂ ਪੂਰੀ ਤਰ੍ਹਾਂ ਮੁਫਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਇਹ ਇਤਿਹਾਸਕ ਮੀਲ ਪੱਥਰ ਤਹਿਤ ਸ਼ਾਨਦਾਰ 99.86 ਫ਼ੀਸਦ ਸੰਸਥਾਗਤ ਡਿਲੀਵਰੀ ਦਰ ਹਾਸਲ ਕੀਤੀ ਗਈ ਹੈ ਜੋ ਫਲੈਗਸ਼ਿਪ ਸਿਹਤ ਸਕੀਮਾਂ ਜਿਵੇਂ ਕਿ ਅਨੀਮੀਆ ਮੁਕਤ ਭਾਰਤ (ਏਐਮਬੀ), ਸੁਰੱਕਸ਼ਿਤ ਮਾਤ੍ਰਿਤਵਾ ਅਸ਼ਵਾਸਨ (ਐਸਯੂਐਮਏਐਨ), ਲੇਬਰ ਰੂਮ ਕੁਆਲਿਟੀ ਇਮਪ੍ਰੂਵਮੈਂਟ ਇਨੀਸ਼ੀਏਟਿਵ (ਐਲਏ ਕਿਊਐਸਐਚਵਾਈਏ), ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ (ਪੀਐਮਐਮਵੀਵਾਈ), ਜਨਨੀ ਸ਼ਿਸ਼ੂ ਸੁਰੱਖਿਆ ਕਾਰਿਯਾਕ੍ਰਮ (ਜੇਐਸਐਸਕੇ), ਜਨਨੀ ਸ਼ੁਰੱਕਸ਼ਾ ਯੋਜਨਾ (ਜੇਐਸਵਾਈ) ਅਤੇ ਪ੍ਰਧਾਨ ਮੰਤਰੀ ਸੁਰੱਕਸ਼ਿਤ ਮਾਤ੍ਰਿਤਵਾ ਅਭਿਆਨ (ਪੀਐਮਐਸਐਮਏ) ਦੇ ਬਿਹਤਰ ਲਾਗੂਕਰਨ ਨਾਲ ਸੰਭਵ ਹੋਇਆ ਹੈ।

ਉਨ੍ਹਾਂ ਕਿਹਾ ਕਿ ਸਿਹਤ ਸੰਭਾਲ ਟੀਮਾਂ ਨਿਯਮਿਤ ਤੌਰ ‘ਤੇ ਇਨ੍ਹਾਂ ਗਰਭਵਤੀ ਔਰਤਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀ ਸਿਹਤ ਦਾ ਮੁਲਾਂਕਣ ਕਰਦੀਆਂ ਹਨ ਅਤੇ ਮਹੱਤਵਪੂਰਨ ਸਿਹਤ ਸੂਚਕਾਂ ਦੀ ਨਿਗਰਾਨੀ ਕਰਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਲੋੜੀਂਦੀ ਡਾਕਟਰੀ ਸਹਾਇਤਾ ਮਿਲ ਸਕੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...