ਮੁੱਖ ਮੰਤਰੀ ਭਗਵੰਤ ਮਾਨ ਦੇ ਇਤਿਹਾਸਕ ਫੈਸਲੇ ਮਗਰੋਂ ਮੰਡੀ ਗੋਬਿੰਦਗੜ੍ਹ ਵਿਖੇ ਸਫ਼ਾਈ ਸੇਵਕਾਂ ਦੀ ਹੜ੍ਹਤਾਲ ਖ਼ਤਮ, ਵਿਧਾਇਕ ਗੈਰੀ ਬੜਿੰਗ ਨੇ ਮੂੰਹ ਮਿੱਠਾ ਕਰਵਾ ਕੇ ਦਿੱਤੀ ਵਧਾਈ

by | May 22, 2026 | daily, politics | 0 comments

ਮੰਡੀ ਗੋਬਿੰਦਗੜ੍ਹ, 22 ਮਈ: ਪੰਜਾਬ ਸਰਕਾਰ ਵੱਲੋਂ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਚਿਰਾਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਮੰਨਣ ਤੋਂ ਬਾਅਦ, ਅੱਜ ਮੰਡੀ ਗੋਬਿੰਦਗੜ੍ਹ ਵਿਖੇ ਮਿਹਨਤਕਸ਼ ਕਾਮਿਆਂ ਵੱਲੋਂ ਆਪਣੀ ਹੜ੍ਹਤਾਲ ਵਾਪਸ ਲੈ ਲਈ ਗਈ ਹੈ। ਇਸ ਖੁਸ਼ੀ ਦੇ ਮੌਕੇ ‘ਤੇ ਵਿਧਾਇਕ ਗੈਰੀ ਬੜਿੰਗ ਨੇ ਮੁਲਾਜ਼ਮ ਭਰਾਵਾਂ ਦੇ ਵਿਚਕਾਰ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਪੰਜਾਬ ਸਰਕਾਰ ਦੇ ਇਸ ਮੁਲਾਜ਼ਮ-ਪੱਖੀ ਫੈਸਲੇ ਦੀ ਸਮੂਹ ਕਰਮਚਾਰੀਆਂ ਨੂੰ ਵਧਾਈ ਦਿੱਤੀ।
ਵਿਧਾਇਕ ਗੈਰੀ ਬੜਿੰਗ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਠੇਕੇਦਾਰੀ ਸਿਸਟਮ ਦਾ ਮੁਕੰਮਲ ਖਾਤਮਾ ਕਰਦਿਆਂ ਕਾਮਿਆਂ ਦੇ ਹੱਕ ਵਿੱਚ ਇਤਿਹਾਸਕ ਫੈਸਲੇ ਲਏ ਹਨ।
ਸਰਕਾਰ ਵੱਲੋਂ ਲਏ ਗਏ ਮੁੱਖ ਫੈਸਲੇ:
ਤਨਖਾਹ ਵਿੱਚ ਵਾਧਾ: ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਤਨਖਾਹ ਵਧਾ ਕੇ ₹15,100 ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।
ਸਿੱਧੀ ਅਦਾਇਗੀ: ਹੁਣ ਮੁਲਾਜ਼ਮਾਂ ਦੀ ਤਨਖਾਹ ਬਿਨਾਂ ਕਿਸੇ ਠੇਕੇਦਾਰ ਦੇ ਕੱਟ ਜਾਂ ਕਮਿਸ਼ਨ ਦੇ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ।
ਸੇਵਾਵਾਂ ਰੈਗੂਲਰ: ਲਗਾਤਾਰ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਹੈ।
ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਭਰ ਦੇ 65,000 ਤੋਂ ਵੱਧ ਆਊਟਸੋਰਸ ਮੁਲਾਜ਼ਮਾਂ ਦਾ ਭਵਿੱਖ ਹੁਣ ਪੂਰੀ ਤਰ੍ਹਾਂ ਸੁਰੱਖਿਅਤ ਹੋ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਦਿਨ-ਰਾਤ ਸਾਡੇ ਸ਼ਹਿਰਾਂ ਨੂੰ ਸਾਫ਼ ਰੱਖਣ ਵਾਲੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਹੁਣ ਕੋਈ ਵੀ ਠੇਕੇਦਾਰ ਸ਼ੋਸ਼ਣ ਨਹੀਂ ਕਰ ਸਕੇਗਾ। ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਮਿਹਨਤਕਸ਼ ਕਾਮਿਆਂ ਦੇ ਸਨਮਾਨ, ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਹੜ੍ਹਤਾਲ ਖ਼ਤਮ ਹੋਣ ਉਪਰੰਤ ਸ਼ਹਿਰ ਦੀ ਸਾਫ਼-ਸਫ਼ਾਈ ਦਾ ਕੰਮ ਮੁੜ ਸੁਚਾਰੂ ਢੰਗ ਨਾਲ ਸ਼ੁਰੂ ਹੋਣ ‘ਤੇ ਵਿਧਾਇਕ ਨੇ ਸ਼ਹਿਰ ਵਾਸੀਆਂ ਅਤੇ ਕੌਂਸਲ ਮੁਲਾਜ਼ਮਾਂ ਦਾ ਧੰਨਵਾਦ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...