ਗੁਰੂਆਂ ਦੀ ਪਵਿੱਤਰ ਧਰਤੀ ‘ਤੇ ਮੌਤ ਵੰਡਣ ਵਾਲਿਆਂ ਦੀ ਪੁਸ਼ਤ-ਪਨਾਹੀ ਪੰਜਾਬ ਨਾਲ ਸਭ ਤੋਂ ਵੱਡਾ ਧ੍ਰੋਹ – ਬ੍ਰਹਮਪੁਰਾ

by | May 24, 2026 | daily, religion | 0 comments

* ਸੱਚ ਨੂੰ ਦਬਾਉਣ ਦੀ ਹਰ ‘ਸਾਜ਼ਿਸ਼ੀ ਪੈੜ’ ਲਈ ਸੱਤਾ ਦੇ ਪਾਲਕ ਅਤੇ ਪ੍ਰਸ਼ਾਸਨਿਕ ਚੁੱਪ ਹੋਵੇਗੀ ਸਿੱਧੀ ਜਵਾਬਦੇਹ।

ਤਰਨ ਤਾਰਨ 23 ਮਈ 2026: ( ) ਅੱਠ ਗੁਰੂ ਸਾਹਿਬਾਨ ਦੀ ਚਰਨ-ਛੋਹ ਪ੍ਰਾਪਤ ਖਡੂਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਨਸ਼ੇ ਦੇ ਕਾਲੇ ਵਪਾਰੀਆਂ ਅਤੇ ਮੌਤ ਵੰਡਣ ਵਾਲੇ ਅਨਸਰਾਂ ਨੂੰ ਦਿੱਤੀ ਜਾ ਰਹੀ ਸਿਆਸੀ ਪਨਾਹ, ਪੰਜਾਬ ਦੀ ਮਿੱਟੀ ਨਾਲ ਸਭ ਤੋਂ ਵੱਡਾ ਧ੍ਰੋਹ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਇੱਕ ਗੰਭੀਰ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਿਨ੍ਹਾਂ ਦਾਗ਼ੀ ਚਿਹਰਿਆਂ ਦੇ ਇਤਿਹਾਸ ਅਪਰਾਧਿਕ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਲਿਬੜੇ ਹੋਏ ਹਨ, ਉਨ੍ਹਾਂ ਨੂੰ ਸਿਆਸੀ ਬੁੱਕਲਾਂ ਵਿੱਚ ਬਿਠਾਉਣਾ ਪੰਜਾਬ ਦੇ ਭਵਿੱਖ ਲਈ ਇੱਕ ਸੁਲਗਦੀ ਹੋਈ ਬਰਬਾਦੀ ਹੈ।

ਸ੍ਰ. ਬ੍ਰਹਮਪੁਰਾ ਨੇ ਪ੍ਰਸ਼ਾਸਨਿਕ ਮਸ਼ੀਨਰੀ ਦੀ ਚੁੱਪ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਨਸ਼ਾ ਮਾਫ਼ੀਆ ਖ਼ਿਲਾਫ਼ ਮਿਲੇ ਠੋਸ ਸਬੂਤਾਂ ਅਤੇ ਕਾਨੂੰਨੀ ਦਸਤਾਵੇਜ਼ਾਂ ਦੇ ਬਾਵਜੂਦ ਪ੍ਰਸ਼ਾਸਨਿਕ ਅਦਾਰੇ ਮੋਨ ਧਾਰ ਲੈਂਦੇ ਹਨ, ਤਾਂ ਇਹ ਲੋਕਤੰਤਰ ਦੀ ਮਰਿਆਦਾ ਲਈ ਖ਼ਤਰੇ ਦੀ ਘੰਟੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਦੇ ਮੌਜੂਦਾ ਹਾਲਾਤਾਂ ‘ਤੇ ਪੜਦਾ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਸੱਤਾ ਦੇ ਰਖਵਾਲੇ ਖ਼ੁਦ ਕਾਨੂੰਨ ਦੇ ਭਖਸ਼ਕ ਬਣ ਜਾਣ ਅਤੇ ਆਪਣਿਆਂ ਦੇ ਵਿਹੜੇ ਵਿੱਚ ਤਸਕਰਾਂ ਦਾ ਵਾਸਾ ਹੋਵੇ ਤਾਂ ਸਮਝ ਲੈਣਾ ਚਾਹੀਦਾ ਹੈ ਕਿ ਮਰਿਆਦਾ ਪਤਨ ਦੀ ਆਖ਼ਰੀ ਹੱਦ ਤੱਕ ਪਹੁੰਚ ਚੁੱਕੀ ਹੈ ਅਤੇ ਦਾਗੀਆਂ ਨੂੰ ਸਰਪ੍ਰਸਤੀ ਦੇਣ ਵਾਲੇ ਇਹ ਭੁੱਲ ਰਹੇ ਹਨ ਕਿ ਇਤਿਹਾਸ ਦੇ ਫ਼ੈਸਲੇ ਸਦਾ ਬੇਪੱਖ ਹੁੰਦੇ ਹਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਸੱਚ ਨੂੰ ਰੋਕਣ ਲਈ ਜੇਕਰ ਕੋਈ ‘ਅਣਦਿਸਦਾ ਵਰਤਾਰਾ’ ਜਾਂ ਸਾਜ਼ਿਸ਼ੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ, ਤਾਂ ਉਸਦੀ ਨੈਤਿਕ, ਕਾਨੂੰਨੀ ਅਤੇ ਸਮਾਜਿਕ ਜਵਾਬਦੇਹੀ ਕੇਵਲ ਉਨ੍ਹਾਂ ਸਿਆਸੀ ਸਰਪ੍ਰਸਤਾਂ ਦੀ ਹੋਵੇਗੀ ਜੋ ਅੱਜ ਨਸ਼ਾ ਤਸਕਰਾਂ ਦੀ ਢਾਲ ਬਣੇ ਹੋਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਗੰਭੀਰ ਮੁੱਦਿਆਂ ‘ਤੇ ਸੱਚਾਈ ਦੇ ਰਾਹ ‘ਤੇ ਚੱਲਦਿਆਂ ਮੇਰੇ ਸਾਹਮਣੇ ਜੋ ਵੀ ਚੁਣੌਤੀਆਂ ਜਾਂ ਪਰਿਸਥਿਤੀਆਂ ਆਉਣਗੀਆਂ, ਮੈਂ ਆਪਣੇ ਸਿਧਾਂਤਾਂ ‘ਤੇ ਪਹਿਰਾ ਦੇਣ ਲਈ ਪੂਰਨ ਤੌਰ ‘ਤੇ ਦ੍ਰਿੜ ਹਾਂ।

ਸ੍ਰ. ਬ੍ਰਹਮਪੁਰਾ ਨੇ ਅੰਤ ਵਿੱਚ ਦੁਹਰਾਇਆ ਕਿ ਮੇਰੀ ਵਫ਼ਾਦਾਰੀ ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂ, ਬਲਕਿ ਮੇਰੇ ਪੰਜਾਬ, ਮੇਰੇ ਹਲਕੇ ਦੀ ਬਰਬਾਦ ਹੋ ਰਹੀ ਜਵਾਨੀ ਅਤੇ ਮੇਰੇ ਲੋਕਾਂ ਨਾਲ ਹੈ। ਪੰਜਾਬ ਦੀ ਰਾਖ਼ੀ ਲਈ ਜੋ ਵੀ ਵੱਡਾ ਫ਼ੈਸਲਾ ਲੈਣਾ ਪਿਆ, ਡੰਕੇ ਦੀ ਚੋਟ ‘ਤੇ ਲਵਾਂਗੇ, ਪਰ ਪੰਜਾਬ ਨੂੰ ਖੋਖਲਾ ਕਰਨ ਵਾਲੇ ਇਹਨਾਂ ਤਸਕਰਾਂ ਅਤੇ ਉਹਨਾਂ ਦੇ ਸਰਪ੍ਰਸਤਾਂ ਨਾਲ ਕਦੇ ਸਮਝੌਤਾ ਨਹੀਂ ਕਰਾਂਗੇ।

– ਪ੍ਰੈੱਸ ਬਿਆਨ ਸਮਾਪਤ –

(ਦਮਨਜੀਤ ਸਿੰਘ)

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...