ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ

by | May 24, 2026 | breaking news, crime, daily | 0 comments

— ਗ੍ਰਿਫ਼ਤਾਰ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਨਸ਼ਿਆਂ ਦੀ ਖੇਪ ਅੱਗੇ ਸਪਲਾਈ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਸੀ: ਡੀਜੀਪੀ ਗੌਰਵ ਯਾਦਵ

— ਗ੍ਰਿਫ਼ਤਾਰ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਨੇ ਕੰਮ ਪੂਰਾ ਕਰਨ ਬਦਲੇ ਮੋਟੀ ਰਕਮ ਦੇਣ ਦਾ ਕੀਤਾ ਸੀ ਵਾਅਦਾ: ਏਆਈਜੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਗੁਰਸੇਵਕ ਸਿੰਘ

ਚੰਡੀਗੜ੍ਹ/ਫਿਰੋਜ਼ਪੁਰ, 24 ਮਈ:

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਚਾਰ ਦੋਸ਼ੀਆਂ ਨੂੰ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਬਗੀਚਾ ਸਿੰਘ ਅਤੇ ਭੁਪਿੰਦਰ ਸਿੰਘ ਦੋਵੇਂ ਵਾਸੀ ਪਿੰਡ ਬੋਘੀ ਵਾਲਾ, ਗੁਰੂ ਹਰ ਸਹਾਏ; ਸਾਜਨ, ਵਾਸੀ ਪਿੰਡ ਅਰਾਈਆਂ ਵਾਲਾ; ਅਤੇ ਛਿੰਦਰਪਾਲ ਸਿੰਘ ਉਰਫ਼ ਰਿੰਕੂ ਵਾਸੀ ਲੱਖਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਦੀ ਇਹ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮ ਨੇ ਮੁਲਜ਼ਮਾਂ ਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕਰ ਲਈ ਹੈ, ਜਿਸਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ਅਤੇ ਹੈਂਡਲਰਾਂ ਨਾਲ ਸਬੰਧ ਸਨ, ਜਿਨ੍ਹਾਂ ਨੇ ਕਥਿਤ ਤੌਰ ‘ਤੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਭਾਰਤੀ ਖੇਤਰ ਦੇ ਅੰਦਰ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਇਸਨੂੰ ਅੱਗੇ ਵੰਡਣ ਦਾ ਕੰਮ ਸੌਂਪਿਆ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਸਮੁੱਚੇ ਨੈੱਟਵਰਕ ਦਾ ਖਾਤਮਾ ਕੀਤਾ ਜਾ ਸਕੇ।

ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸ਼ੱਕੀ ਬਗੀਚਾ ਸਿੰਘ, ਭੁਪਿੰਦਰ ਸਿੰਘ, ਸਾਜਨ ਅਤੇ ਛਿੰਦਰ ਪਾਲ ਉਰਫ਼ ਰਿੰਕੂ ਵੱਲੋਂ ਕੁਝ ਦਿਨ ਪਹਿਲਾਂ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੇ ਜਾਣ ਸਬੰਧੀ ਭਰੋਸੇਯੋਗ ਜਾਣਕਾਰੀ ਮਿਲੀ ਸੀ।

ਜਾਣਕਾਰੀ ‘ਚ ਅੱਗੇ ਪਤਾ ਲੱਗਾ ਕਿ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਉਕਤ ਸ਼ੱਕੀ ਵਿਅਕਤੀ ਇਹ ਖੇਪ ਅੱਗੇ ਕਿਸੇ ਹੋਰ ਧਿਰ ਨੂੰ ਪਹੁੰਚਾਉਣ ਜਾ ਰਹੇ ਹਨ, ਜਿਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਗੁਰੂ ਹਰ ਸਹਾਏ ਦੇ ਖੇਤਰ ਵਿੱਚ ਸ਼ੱਕੀਆਂ ਨੂੰ ਘੇਰ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰ ਲਈ।

ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਉਨ੍ਹਾਂ ਦੇ ਹੈਂਡਲਰਾਂ ਵੱਲੋਂ ਮੋਟੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਅੱਗੇ ਵਧਣ ਦੇ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਫਆਈਆਰ ਨੰਬਰ 13 ਮਿਤੀ 23.05.2026 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...