‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

by | May 26, 2026 | daily, health, lifestyle, politics | 0 comments

‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ 25 ਮਈ ਤੱਕ 5,300 ਤੋਂ ਵੱਧ ਹਾਈ-ਰਿਸਕ ਸਿਜੇਰੀਅਨ ਡਿਲਿਵਰੀਆਂ ਅਤੇ 2,000 ਤੋਂ ਵੱਧ ਨਵਜਾਤ ਸੰਭਾਲ ਮਾਮਲਿਆਂ ਵਿੱਚ ਕੈਸ਼ਲੈੱਸ ਇਲਾਜ

ਚੰਡੀਗੜ੍ਹ, 25 ਮਈ 2026:

ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ ਗਰਭਾਵਸਥਾ ਅਤੇ ਨਵਜਾਤ ਸ਼ਿਸ਼ੂ ਸਿਹਤ ਸੇਵਾਵਾਂ ਨੂੰ ਖਾਸ ਤੌਰ ‘ਤੇ ਮਜ਼ਬੂਤੀ ਮਿਲ ਰਹੀ ਹੈ। ਇਹ ਯੋਜਨਾ ਜਟਿਲ ਪ੍ਰਸਵ ਅਤੇ ਗੰਭੀਰ ਤੌਰ ‘ਤੇ ਬੀਮਾਰ ਨਵਜਾਤ ਸ਼ਿਸ਼ੂਆਂ ਦੇ ਇਲਾਜ ਨੂੰ ਪਰਿਵਾਰਾਂ ਲਈ ਬਿਨਾਂ ਕਿਸੇ ਆਰਥਿਕ ਬੋਝ ਦੇ ਆਸਾਨ ਬਣਾ ਰਹੀ ਹੈ।

ਭਾਰਤ ਦੇ ਰਾਸ਼ਟਰੀ ਪਰਿਵਾਰ ਸਿਹਤ ਸਰਵੇਖਣ (ਨੇਸ਼ਨਲ ਫੈਮਿਲੀ ਹੈਲਥ ਸਰਵੇ-5) ‘ਤੇ ਆਧਾਰਿਤ ਇੱਕ ਮਹੱਤਵਪੂਰਨ ਅਧਿਐਨ ਅਨੁਸਾਰ, ਦੇਸ਼ ਵਿੱਚ ਲਗਭਗ ਹਰ ਦੋ ਵਿੱਚੋਂ ਇੱਕ ਗਰਭਾਵਸਥਾ ਹਾਈ-ਰਿਸਕ ਸ਼੍ਰੇਣੀ ਵਿੱਚ ਆਉਂਦੀ ਹੈ। ਕਾਰਕ ਜਿਵੇਂ ਕਿ ਸਿੱਖਿਆ ਦੀ ਘਾਟ, ਗਰੀਬੀ, ਦੋ ਗਰਭਾਂ ਦੇ ਵਿਚਕਾਰ ਘੱਟ ਅੰਤਰਾਲ, ਪਿਛਲੀਆਂ ਪ੍ਰਸਵ ਜਟਿਲਤਾਵਾਂ ਅਤੇ ਪਹਿਲਾਂ ਹੋਈਆਂ ਸਿਜੇਰੀਅਨ ਡਿਲਿਵਰੀਆਂ ਮਾਂ ਅਤੇ ਬੱਚੇ ਦੋਵਾਂ ਲਈ ਜੋਖਮ ਪੈਦਾ ਕਰਦੀਆਂ ਹਨ। ਖੋਜਕਰਤਾਵਾਂ ਦਾ ਕਹਿਣਾ ਹੈ ਕਿ ਸਮਾਜਿਕ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਮਹਿਲਾਵਾਂ ਸਭ ਤੋਂ ਵੱਧ ਜੋਖਮ ਦਾ ਸਾਹਮਣਾ ਕਰਦੀਆਂ ਹਨ, ਜਿਸ ਨਾਲ ਮਾਤਰਤਵ ਸਿਹਤ ਸੇਵਾਵਾਂ ਅਤੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਸਪੱਸ਼ਟ ਹੁੰਦੀ ਹੈ।

ਸਿਹਤ-ਕਾਰਡ ਉਨ੍ਹਾਂ ਮਹਿਲਾਵਾਂ ਲਈ ਇੱਕ ਮਹੱਤਵਪੂਰਨ ਸਹਾਰਾ ਬਣ ਕੇ ਉੱਭਰਿਆ ਹੈ, ਜਿਨ੍ਹਾਂ ਨੂੰ ਪ੍ਰਸਵ ਦੌਰਾਨ ਲੰਬੇ ਸਮੇਂ ਤੱਕ ਦਰਦ, ਸਿਹਤ ਸਮੱਸਿਆਵਾਂ, ਭਰੂਣ ਦੀ ਅਸਵਸਥ ਸਥਿਤੀ ਜਾਂ ਪਹਿਲਾਂ ਹੋਈ ਸਿਜੇਰੀਅਨ ਡਿਲਿਵਰੀ ਕਾਰਨ ਆਪਰੇਸ਼ਨ ਸਬੰਧੀ ਇਲਾਜ ਦੀ ਲੋੜ ਪੈਂਦੀ ਹੈ। ਰਾਜ ਸਿਹਤ ਏਜੰਸੀ ਤੋਂ ਪ੍ਰਾਪਤ ਅਧਿਕਾਰਕ ਅੰਕੜਿਆਂ ਅਨੁਸਾਰ 25 ਮਈ, 2026 ਤੱਕ ਯੋਜਨਾ ਦੇ ਤਹਿਤ ਮਾਤਰਤਵ ਅਤੇ ਨਵਜਾਤ ਸੰਭਾਲ ਦੇ ਕੁੱਲ 7,300 ਮਾਮਲਿਆਂ ਵਿੱਚ ਇਲਾਜ ਪ੍ਰਦਾਨ ਕੀਤਾ ਗਿਆ, ਜਿਸ ‘ਤੇ ਲਗਭਗ 7.04 ਕਰੋੜ ਰੁਪਏ ਦਾ ਖ਼ਰਚ ਹੋਇਆ। ਇਨ੍ਹਾਂ ਵਿੱਚ 5,300 ਹਾਈ-ਰਿਸਕ ਸਿਜੇਰੀਅਨ ਡਿਲਿਵਰੀਆਂ ਸ਼ਾਮਲ ਹਨ, ਜਿਨ੍ਹਾਂ ‘ਤੇ 6.37 ਕਰੋੜ ਰੁਪਏ ਖ਼ਰਚ ਕੀਤੇ ਗਏ। ਇਹ ਅੰਕੜੇ ਪੰਜਾਬ ਵਿੱਚ ਉੱਚ ਜੋਖਮ ਵਾਲੀ ਗਰਭਾਵਸਥਾ ਅਤੇ ਐਮਰਜੈਂਸੀ ਪ੍ਰਸੂਤੀ ਸੇਵਾਵਾਂ ਵਿੱਚ ਯੋਜਨਾ ਦੀ ਵਧਦੀ ਭੂਮਿਕਾ ਨੂੰ ਦਰਸਾਉਂਦੇ ਹਨ।

ਪਟਿਆਲਾ ਦੀ 28 ਸਾਲਾ ਲਾਭਪਾਤਰੀ ਦੀਪਿਕਾ, ਜਿਸਨੂੰ ਗਰਭਾਵਸਥਾ ਦੌਰਾਨ ਅਨੀਮੀਆ ਸਮੇਤ ਕਈ ਜਟਿਲਤਾਵਾਂ ਦਾ ਸਾਹਮਣਾ ਕਰਨਾ ਪਿਆ, ਨੇ ਆਪਣਾ ਵਿਅਕਤੀਗਤ ਅਨੁਭਵ ਸਾਂਝਾ ਕਰਦਿਆਂ ਦੱਸਿਆ ਕਿ ਉਸ ਦਾ ਸਿਜੇਰੀਅਨ ਆਪਰੇਸ਼ਨ ਸਿਹਤ-ਕਾਰਡ ਦੇ ਤਹਿਤ ਪੂਰੀ ਤਰ੍ਹਾਂ ਕੈਸ਼ਲੈੱਸ ਹੋਇਆ। ਉਸਦੇ ਪਤੀ ਮਨੋਜ ਨੇ ਕਿਹਾ ਕਿ ਪੂਰਾ ਇਲਾਜ ਬਿਨਾਂ ਕਿਸੇ ਆਰਥਿਕ ਬੋਝ ਦੇ ਸੁਚਾਰੂ ਤਰੀਕੇ ਨਾਲ ਹੋਇਆ, ਜੋ ਉਨ੍ਹਾਂ ਲਈ ਰਾਹਤ ਦੀ ਗੱਲ ਹੈ।

ਇਸੇ ਤਰ੍ਹਾਂ 31 ਸਾਲਾ ਦੀਕਸ਼ਾ ਸੋਨਕਰ ਨੇ ਆਪਣੇ ਤੀਜੇ ਬੱਚੇ ਦੇ ਜਨਮ ਦੌਰਾਨ ‘ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼’ ਮੈਡੀਕਲ ਕਾਲਜ ਹਸਪਤਾਲ ਵਿੱਚ ਸਮੇਂ ਸਿਰ ਮਾਤਰਤਵ ਅਤੇ ਨਵਜਾਤ ਸੰਭਾਲ ਪ੍ਰਾਪਤ ਕੀਤੀ, ਜੋ ਯੋਜਨਾ ਤਹਿਤ ਪੂਰੀ ਤਰ੍ਹਾਂ ਕੈਸ਼ਲੈੱਸ ਰਿਹਾ। ਉਸ ਦੇ ਪਤੀ ਵਿਕਾਸ ਸੋਨਕਰ ਨੇ ਕਿਹਾ, “ਸਾਡੇ ਪਹਿਲਾਂ ਹੀ ਦੋ ਧੀਆਂ ਹਨ ਅਤੇ ਅਸੀਂ ਚਿੰਤਤ ਸੀ ਕਿ ਤੀਜੀ ਡਿਲਿਵਰੀ ਵਿੱਚ ਕੋਈ ਜਟਿਲਤਾ ਨਾ ਆ ਜਾਵੇ।”

ਵਿਕਾਸ ਸੋਨਕਰ ਨੇ ਅੱਗੇ ਕਿਹਾ ਕਿ ਜਦੋਂ ਵੀ ਘਰ ਵਿੱਚ ਕੋਈ ਹਸਪਤਾਲ ਜਾਣ ਦੀ ਸਥਿਤੀ ਬਣਦੀ ਹੈ ਤਾਂ ਆਰਥਿਕ ਤਣਾਅ ਵਧ ਜਾਂਦਾ ਹੈ। ਵਿਕਾਸ ਜੋ ਕਿ ਇੱਕ ਦਿਹਾੜੀਦਾਰ ਹਨ,ਦੱਸਦੇ ਹਨ ਕਿ ਐਸੇ ਸਮੇਂ ਵਿੱਚ ਸਾਨੂੰ ਵਿਆਜ ‘ਤੇ ਪੈਸੇ ਉਧਾਰ ਲੈਣੇ ਪੈਂਦੇ ਹਨ, ਜੋ ਇਸ ਕਠੋਰ ਹਕੀਕਤ ਨੂੰ ਦਰਸਾਉਂਦਾ ਹੈ ਕਿ ਸਿਹਤ ਸੇਵਾਵਾਂ ਦਾ ਖ਼ਰਚ ਚੁਕਾਉਣ ਲਈ ਘੱਟ ਆਮਦਨ ਵਰਗ ਦੇ ਮਜ਼ਦੂਰਾਂ ਨੂੰ ਕਿਸ ਤਰ੍ਹਾਂ ਸੰਘਰਸ਼ ਕਰਨਾ ਪੈਂਦਾ ਹੈ। ਉਨ੍ਹਾਂ ਨੇ ਕਿਹਾ,”ਪਰ ਸਿਹਤ-ਕਾਰਡ ਨੇ ਇਸ ਵਾਰ ਵੱਡੀ ਰਾਹਤ ਦਿੱਤੀ।”

ਮਾਤਰਤਵ ਸੇਵਾਵਾਂ ਦੇ ਨਾਲ ਇਹ ਯੋਜਨਾ ਗੰਭੀਰ ਤੌਰ ‘ਤੇ ਬੀਮਾਰ ਅਤੇ ਸਮੇਂ ਤੋਂ ਪਹਿਲਾਂ ਜਨਮੇ ਨਵਜਾਤ ਸ਼ਿਸ਼ੂਆਂ ਲਈ ਵਿਸ਼ੇਸ਼ ਇਲਾਜ ਸਹਾਇਤਾ ਵੀ ਪ੍ਰਦਾਨ ਕਰ ਰਹੀ ਹੈ।

ਰਾਜ ਸਿਹਤ ਏਜੰਸੀ, ਪੰਜਾਬ ਦੇ ਅਧਿਕਾਰਕ ਅੰਕੜਿਆਂ ਅਨੁਸਾਰ, ਯੋਜਨਾ ਤਹਿਤ ਵੱਖ-ਵੱਖ ਪੈਕੇਜਾਂ ਵਿੱਚ ਕੁੱਲ 2,094 ਨਵਜਾਤ ਸ਼ਿਸ਼ੂਆਂ ਦਾ ਇਲਾਜ ਕੀਤਾ ਗਿਆ। ਬੇਸਿਕ ਨਿਓਨੇਟਲ ਕੇਅਰ, ਜੋ ਉਨ੍ਹਾਂ ਸ਼ਿਸ਼ੂਆਂ ਨੂੰ ਸਹਾਇਤਾ ਪ੍ਰਦਾਨ ਕਰਦੀ ਹੈ ਜਿਨ੍ਹਾਂ ਦਾ ਇਲਾਜ ਉਨ੍ਹਾਂ ਦੀਆਂ ਮਾਤਾਵਾਂ ਦੇ ਨਾਲ-ਨਾਲ ਕੀਤਾ ਜਾਂਦਾ ਹੈ, ਦੇ ਅਧੀਨ 881 ਨਵਜਾਤਾਂ ਦਾ ਇਲਾਜ ਕੀਤਾ ਗਿਆ, ਜਿਸ ‘ਤੇ 5.82 ਲੱਖ ਰੁਪਏ ਖ਼ਰਚ ਹੋਏ।

ਇਸੇ ਤਰ੍ਹਾਂ ਅਲਪ ਅਵਧੀ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਇਲਾਜ ਦੀ ਲੋੜ ਵਾਲੇ 777 ਨਵਜਾਤਾਂ ਨੂੰ ਸਪੈਸ਼ਲ ਨਿਓਨੇਟਲ ਕੇਅਰ ਪੈਕੇਜ ਤਹਿਤ ਲਾਭ ਮਿਲਿਆ, ਜਿਸ ‘ਤੇ ₹28.27 ਲੱਖ ਦਾ ਖ਼ਰਚ ਹੋਇਆ। ਇੰਟੈਂਸਿਵ ਨਿਓਨੇਟਲ ਕੇਅਰ ਪੈਕੇਜ ਦੇ ਅਧੀਨ 207 ਨਵਜਾਤਾਂ ਨੂੰ ਕੰਟੀਨਿਊਅਸ ਪੌਜ਼ਿਟਿਵ ਏਅਰਵੇ ਪ੍ਰੈਸ਼ਰ (ਸੀਪੀਏਪੀ) ਸਹਾਇਤਾ, 24 ਘੰਟਿਆਂ ਤੋਂ ਘੱਟ ਵੈਂਟੀਲੇਸ਼ਨ ਅਤੇ ਨਵਜਾਤ ਸੰਕਰਮਣ ਵਰਗੀਆਂ ਗੰਭੀਰ ਸਥਿਤੀਆਂ ਦੇ ਇਲਾਜ ਲਈ ਸਹਾਇਤਾ ਦਿੱਤੀ ਗਈ, ਜਿਸ ‘ਤੇ 15.65 ਲੱਖ ਰੁਪਏ ਦਾ ਖ਼ਰਚ ਕੀਤਾ ਗਿਆ।

ਅਧਿਕਾਰਕ ਅੰਕੜਿਆਂ ਅਨੁਸਾਰ, 1,200 ਤੋਂ 1,499 ਗ੍ਰਾਮ ਵਜ਼ਨ ਵਾਲੇ ਜਾਂ ਲੰਬੇ ਸਮੇਂ ਤੱਕ ਵੈਂਟੀਲੇਟਰ ਸਹਾਇਤਾ ਦੀ ਲੋੜ ਵਾਲੇ 116 ਬਹੁਤ ਹੀ ਸੰਵੇਦਨਸ਼ੀਲ ਨਵਜਾਤਾਂ ਨੂੰ ਐਡਵਾਂਸਡ ਨਿਓਨੇਟਲ ਕੇਅਰ ਪ੍ਰਦਾਨ ਕੀਤੀ ਗਈ, ਜਿਸ ‘ਤੇ 9.30 ਲੱਖ ਰੁਪਏ ਖ਼ਰਚ ਹੋਏ।

ਇਸ ਤੋਂ ਇਲਾਵਾ, ਸਮੇਂ ਤੋਂ ਪਹਿਲਾਂ ਜਨਮ, ਬਹੁ-ਅੰਗ ਜਟਿਲਤਾਵਾਂ ਜਾਂ ਗੰਭੀਰ ਚਿਕਿਤਸਕ ਅਸਥਿਰਤਾ ਨਾਲ ਜੂਝ ਰਹੇ 64 ਨਵਜਾਤਾਂ ਨੂੰ ਕ੍ਰਿਟੀਕਲ ਨਿਓਨੇਟਲ ਕੇਅਰ ਉਪਲੱਬਧ ਕਰਵਾਈ ਗਈ, ਜਿਸ ‘ਤੇ 7.88 ਲੱਖ ਰੁਪਏ ਖ਼ਰਚ ਹੋਏ। ਇਸ ਦੇ ਨਾਲ ਹੀ 18 ਨਵਜਾਤਾਂ ਨੂੰ ਲੰਬੇ ਸਮੇਂ ਦੀ ਕ੍ਰੋਨਿਕ ਨਿਓਨੇਟਲ ਕੇਅਰ ਸਹਾਇਤਾ ਵੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ, ਦੀਰਘਕਾਲੀਨ ਨਵਜਾਤ ਦੇਖਭਾਲ ਤਹਿਤ 17 ਸ਼ਿਸ਼ੂਆਂ ਨੂੰ ਸ਼ਾਮਲ ਕੀਤਾ ਗਿਆ, ਜਿਨ੍ਹਾਂ ਨੂੰ ਬ੍ਰੋਂਕੋਪਲਮੋਨਰੀ ਡਿਸਪਲੇਸੀਆ ਅਤੇ ਨੇਕਰੋਟਾਈਜ਼ਿੰਗ ਐਂਟਰੋਕੋਲਾਈਟਿਸ ਵਰਗੀਆਂ ਗੰਭੀਰ ਸਥਿਤੀਆਂ ਲਈ ਲੰਬੇ ਸਮੇਂ ਤੱਕ ਇਲਾਜ ਦੀ ਲੋੜ ਪਈ, ਜਿਸ ਦੀ ਲਾਗਤ 56 ਹਜ਼ਾਰ ਰੁਪਏ ਰਹੀ।

‘ਮੁੱਖ ਮੰਤਰੀ ਸਿਹਤ ਯੋਜਨਾ’ ਹੁਣ ਪੰਜਾਬ ਦੇ ਪਰਿਵਾਰਾਂ ਲਈ ਇੱਕ ਵੱਡਾ ਸਿਹਤ ਸੁਰੱਖਿਆ ਕਵਚ ਬਣ ਰਹੀ ਹੈ ਅਤੇ ਹੁਣ ਤੱਕ ਇਸ ਤਹਿਤ ਲਗਭਗ 44.8 ਲੱਖ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...