‘ਆਪ’ ਸਰਕਾਰ ਨੇ ਚੋਣਾਂ ਨੂੰ ਖੁੱਲ੍ਹੇਆਮ ਲੁੱਟਿਆ, ਪੁਲਿਸ ਅਤੇ ਪ੍ਰਸ਼ਾਸਨ ਨੂੰ ਰਾਜਨੀਤਿਕ ਹਥਿਆਰਾਂ ਵਜੋਂ ਵਰਤੀਆ: ਸੁਖਜਿੰਦਰ ਰੰਧਾਵਾ

by | May 27, 2026 | breaking news, crime, daily, election, politics | 0 comments

ਆਮ ਆਦਮੀ ਪਾਰਟੀ ਨੇ ਕੀਤੀ ਗੁੰਡਾਗਰਦੀ, ਪੰਜਾਬ ਵਿੱਚ ਕਈ ਥਾਵਾਂ ‘ਤੇ ਦਿੱਤਾ ਹਿੰਸਕ ਘਟਨਾਵਾਂ ਨੂੰ ਅੰਜਾਮ

ਰੰਧਾਵਾ ਨੇ ਹਿੰਸਕ ਘਟਨਾਵਾਂ ਅਤੇ ਕਾਂਗਰਸੀ ਵਰਕਰਾਂ ‘ਤੇ ਹੋਏ ਘਾਤਕ ਹਮਲੇ ਦੀ ਕੀਤੀ ਸਖ਼ਤ ਨਿੰਦਾ

ਚੰਡੀਗੜ੍ਹ, 26 ਮਈ, 2026

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿੱਚ ਚੱਲ ਰਹੀ ਚੋਣ ਪ੍ਰਕਿਰਿਆ ਦੌਰਾਨ ਸਰਕਾਰੀ ਮਸ਼ੀਨਰੀ ਦੀ ਕਥਿਤ ਦੁਰਵਰਤੋਂ, ਰਾਜਨੀਤਿਕ ਹਿੰਸਾ ਅਤੇ ਪ੍ਰਸ਼ਾਸਨਿਕ ਦਬਾਅ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ (ਆਪ) ਖੁੱਲ੍ਹੇਆਮ ਚੋਣਾਂ ਨੂੰ ਲੁੱਟ ਰਹੀ ਹੈ। ਲੋਕਤੰਤਰੀ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਰਾਜਨੀਤਿਕ ਹਥਿਆਰਾਂ ਵਜੋਂ ਵਰਤਿਆ ਜਾ ਰਿਹਾ ਹੈ, ਪਰ ਕਾਂਗਰਸ ਪਾਰਟੀ ਅਜਿਹੀ ਗੈਰ-ਲੋਕਤੰਤਰੀ ਰਾਜਨੀਤੀ ਤੋਂ ਡਰੇਗੀ ਨਹੀਂ।

ਰੰਧਾਵਾ ਨੇ ਕਿਹਾ ਕਿ ਚੋਣਾਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਤੋਂ ਹਿੰਸਾ, ਡਰਾਉਣ-ਧਮਕਾਉਣ ਅਤੇ ਮੀਡੀਆ ਨਾਲ ਦੁਰਵਿਵਹਾਰ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜੋ ਸੂਬੇ ਵਿੱਚ ਵਿਗੜ ਰਹੇ ਲੋਕਤੰਤਰੀ ਮਾਹੌਲ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਸਮਾਣਾ ਵਿੱਚ ਹੋਈ ਹਿੰਸਕ ਗੋਲੀਬਾਰੀ ਦੀ ਘਟਨਾ, ਰਾਏਕੋਟ, ਬਟਾਲਾ ਅਤੇ ਸਮਰਾਲਾ ਵਿੱਚ ਵਿਰੋਧੀ ਵਰਕਰਾਂ ਨਾਲ ਝੜਪਾਂ ਅਤੇ ਮਜੀਠਾ ਵਿੱਚ ਚੋਣ ਪ੍ਰਚਾਰ ਦੌਰਾਨ ਪੈਦਾ ਹੋਏ ਤਣਾਅਪੂਰਨ ਹਾਲਾਤ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਸੁਜਾਨਪੁਰ ਵਿੱਚ ਬੂਥ-ਕਬਜ਼ਾ ਕਰਨ ਦੀ ਕੋਸ਼ਿਸ਼ ਅਤੇ ਕੁਝ ਥਾਵਾਂ ‘ਤੇ ਝੜਪਾਂ ਦੌਰਾਨ ਸਿੱਖ ਵਰਕਰਾਂ ਦੀਆਂ ਪੱਗਾਂ ਉਤਾਰਨ ਦੀ ਸਖ਼ਤ ਨਿੰਦਾ ਕੀਤੀ।

ਉਨ੍ਹਾਂ ਕਿਹਾ ਕਿ ਕਈ ਥਾਵਾਂ ‘ਤੇ ਵਿਰੋਧੀ ਪਾਰਟੀ ਦੇ ਵਰਕਰਾਂ ਅਤੇ ਉਮੀਦਵਾਰਾਂ ਨੂੰ ਪ੍ਰਚਾਰ ਕਰਨ ਤੋਂ ਰੋਕਣ, ਪੋਸਟਰ ਅਤੇ ਬੈਨਰ ਹਟਾਉਣ ਅਤੇ ਪੁਲਿਸ ਦਬਾਅ ਰਾਹੀਂ ਉਨ੍ਹਾਂ ਨੂੰ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਜਦੋਂ ਲੋਕਤੰਤਰੀ ਢੰਗ ਨਾਲ ਚੋਣਾਂ ਲੜ ਰਹੇ ਉਮੀਦਵਾਰਾਂ ਨੂੰ ਖੁੱਲ੍ਹੇਆਮ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਵਿਰੋਧੀ ਵਰਕਰਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਅਤੇ ਮੀਡੀਆ ਨੂੰ ਵੀ ਬੋਲਣ ਦੀ ਆਜ਼ਾਦੀ ਤੋਂ ਵਾਂਝਾ ਕੀਤਾ ਜਾ ਰਿਹਾ ਹੈ, ਤਾਂ ਇਹ ਪੰਜਾਬ ਵਿੱਚ ਲੋਕਤੰਤਰ ਅਤੇ ਕਾਨੂੰਨ ਵਿਵਸਥਾ ਦੋਵਾਂ ਲਈ ਗੰਭੀਰ ਖ਼ਤਰਾ ਹੈ। ਡਰ ਅਤੇ ਦਬਾਅ ਦੇ ਮਾਹੌਲ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਅਸੰਭਵ ਹਨ।

ਰੰਧਾਵਾ ਨੇ ਮੀਡੀਆ ਦੇ ਕਥਿਤ ਦੁਰਵਿਵਹਾਰ ਦੀ ਵੀ ਨਿੰਦਾ ਕਰਦੇ ਹੋਏ ਕਿਹਾ ਕਿ ਲੋਕਤੰਤਰ ਵਿੱਚ ਸੁਤੰਤਰ ਮੀਡੀਆ ਦੀ ਭੂਮਿਕਾ ਮਹੱਤਵਪੂਰਨ ਹੈ, ਪਰ ਚੋਣ ਕਵਰੇਜ ਦੌਰਾਨ ਪੱਤਰਕਾਰਾਂ ਅਤੇ ਮੀਡੀਆ ਕਰਮਚਾਰੀਆਂ ਨਾਲ ਦੁਰਵਿਵਹਾਰ ਲੋਕਤੰਤਰੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਡਰਾਉਣ ਜਾਂ ਦਬਾਅ ਪਾਉਣ ਦੀ ਕੋਈ ਵੀ ਕੋਸ਼ਿਸ਼ ਅਸਵੀਕਾਰਨਯੋਗ ਹੈ।

ਰੰਧਾਵਾ ਨੇ ਮੰਗ ਕੀਤੀ ਕਿ ਭਾਰਤ ਦਾ ਚੋਣ ਕਮਿਸ਼ਨ ਇਸ ਪੂਰੇ ਮਾਮਲੇ ਦਾ ਤੁਰੰਤ ਨੋਟਿਸ ਲਵੇ, ਸਮਾਣਾ, ਰਾਏਕੋਟ, ਸਮਰਾਲਾ ਅਤੇ ਮਜੀਠਾ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਵਾਪਰੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਕਰੇ ਅਤੇ ਪੰਜਾਬ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਾਰਵਾਈ ਕਰੇ।

ਜਾਰੀ ਕਰਤਾ:

ਦਫ਼ਤਰ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ

ਕਾਂਗਰਸ ਜਨਰਲ ਸਕੱਤਰ ਅਤੇ ਸਾਬਕਾ ਉਪ ਮੁੱਖ ਮੰਤਰੀ, ਪੰਜਾਬ

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...