ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

by | May 29, 2026 | breaking news, daily, education, NATIONAL NEWS | 0 comments

•ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਾਬਕਾ ਵਿਦਿਆਰਥਣ ਨਿਸ਼ਾ ਭਾਰਤੀ ਜਲ ਸੈਨਾ ਵਿੱਚ ਅਫ਼ਸਰ ਵਜੋਂ ਸ਼ਾਮਲ

• ਅਮਨ ਅਰੋੜਾ ਨੇ ਨਿਸ਼ਾ ਨੂੰ ਭਾਰਤੀ ਜਲ ਸੈਨਾ ਵਿੱਚ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਦੀ ਇੱਕ ਹੋਰ ਕੈਡਿਟ ਨਿਸ਼ਾ ਨੂੰ ਭਾਰਤੀ ਜਲ ਸੈਨਾ ਵਿੱਚ ਸਬ ਲੈਫਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਸ ਨੇ ਇੰਡੀਅਨ ਨੇਵਲ ਅਕੈਡਮੀ, ਏਝੀਮਾਲਾ (ਕੇਰਲਾ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ ਅਤੇ ਆਪਣੀ ਸੰਸਥਾ ਅਤੇ ਪਰਿਵਾਰ ਦਾ ਮਾਣ ਵਧਾਇਆ।

ਇਸ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਜੋ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਦੱਖਣੀ ਨੇਵਲ ਕਮਾਂਡ ਹਨ, ਵੱਲੋਂ ਕੀਤਾ ਗਿਆ।

ਭਾਰਤੀ ਨੇਵੀ ਦੀ ਸਿੱਖਿਆ ਸ਼ਾਖਾ ਵਿੱਚ ਕਮਿਸ਼ਨ ਹਾਸਲ ਕਰਨ ਵਾਲੀ ਸਬ ਲੈਫਟੀਨੈਂਟ ਨਿਸ਼ਾ ਦੇ ਪਿਤਾ ਸ੍ਰੀ ਦਿਨੇਸ਼ ਚੰਦਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਬ ਲੈਫਟੀਨੈਂਟ ਨਿਸ਼ਾ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਪ੍ਰਤੀ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਇੱਕ ਐਨਡੀਏ ਪ੍ਰਾਪਰੇਟਰੀ ਵਿੰਗ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਤੀਜਾ ਬੈਚ ਇਸ ਸਮੇਂ ਸਿਖਲਾਈ ਪ੍ਰਾਪਤ ਕਰ ਰਿਹਾ ਹੈ।

ਮਾਈ ਭਾਗੋ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਸਬ ਲੈਫਟੀਨੈਂਟ ਨਿਸ਼ਾ ਦੀ ਇਸ ਪ੍ਰਾਪਤੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਕਰਨ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਦੇਵੇਗੀ। ਉਨ੍ਹਾਂ ਨੇ ਨਵੀਂ ਕਮਿਸ਼ਨਡ ਅਫਸਰ ਨੂੰ ਭਾਰਤੀ ਜਲ ਸੈਨਾ ਵਿੱਚ ਉੱਜਵਲ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...