ਜਨਗਣਨਾ 2027: ਚੰਡੀਗੜ੍ਹ ਵਿੱਚ ਹਾਊਸ ਲਿਸਟਿੰਗ ਕਾਰਜ 100% ਪੂਰਨ

by | May 30, 2026 | daily, lifestyle, politics | 0 comments

ਜਨਗਣਨਾ ਸੰਚਾਲਨ ਡਾਇਰੈਕਟੋਰੇਟ, ਚੰਡੀਗੜ੍ਹ ਨੂੰ ਇਹ ਐਲਾਨ ਕਰਦੇ ਹੋਏ ਪ੍ਰਸੰਨਤਾ ਹੋ ਰਹੀ ਹੈ ਕਿ ਜਨਗਣਨਾ 2027 ਦੇ ਤਹਿਤ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਹਾਊਸ ਲਿਸਟਿੰਗ ਬਲਾਕ (ਐੱਚਐੱਲਬੀ/HLB) ਕਾਰਜ ਸਫ਼ਲਤਾਪੂਰਵਕ ਪੂਰਨ ਕਰ ਲਿਆ ਗਿਆ ਹੈ।

ਅੱਜ, 29 ਮਈ 2026 ਦੀ ਨਵੀਨਤਮ ਪ੍ਰਗਤੀ ਰਿਪੋਰਟ ਦੇ ਅਨੁਸਾਰ, ਸਾਰੇ 2,054 ਹਾਊਸ ਲਿਸਟਿੰਗ ਬਲਾਕਾਂ (ਐੱਚਐੱਲਬੀਜ਼/HLBs) ਦਾ ਕਾਰਜ ਪੂਰਨ ਕਰ ਲਿਆ ਗਿਆ ਹੈ, ਜਿਸ ਨਾਲ ਯੂਟੀ ਚੰਡੀਗੜ੍ਹ ਦੇ ਸਾਰੇ ਦਸ ਜਨਗਣਨਾ ਚਾਰਜਾਂ ਵਿੱਚ 100% ਕਵਰੇਜ ਸੁਨਿਸ਼ਚਿਤ ਹੋਈ ਹੈ।

ਇਹ ਮਹੱਤਵਪੂਰਨ ਉਪਲਬਧੀ ਗਣਨਾਕਾਰਾਂ (Enumerators), ਸੁਪਰਵਾਇਜ਼ਰਾਂ (Supervisors), ਚਾਰਜ ਅਫ਼ਸਰਾਂ ਅਤੇ ਹੋਰ ਜਨਗਣਨਾ ਕਰਮੀਆਂ ਦੇ ਸਮਰਪਿਤ ਪ੍ਰਯਾਸਾਂ ਨਾਲ ਸੰਭਵ ਹੋਈ ਹੈ, ਜਿਨ੍ਹਾਂ ਨੇ ਹਾਊਸ ਲਿਸਟਿੰਗ ਕਾਰਜ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਅਣਥੱਕ ਮਿਹਨਤ ਕੀਤੀ। ਨਿਰੰਤਰ ਨਿਗਰਾਨੀ ਅਤੇ ਪ੍ਰਭਾਵੀ ਖੇਤਰੀ ਤਾਲਮੇਲ ਨੇ ਇਸ ਲਕਸ਼ ਨੂੰ ਪ੍ਰਾਪਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਇਸ ਉਪਲਬਧੀ ‘ਤੇ ਜਨਗਣਨਾ ਸੰਚਾਲਨ ਡਾਇਰੈਕਟਰ, ਚੰਡੀਗੜ੍ਹ, ਡਾ. ਨਵਜੋਤ ਖੋਸਾ, ਆਈਏਐੱਸ ਅਤੇ ਪ੍ਰਿੰਸੀਪਲ ਜਨਗਣਨਾ ਅਧਿਕਾਰੀ, ਚੰਡੀਗੜ੍ਹ, ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਨੇ ਇਸ ਕਾਰਜ ਵਿੱਚ ਜੁੜੇ ਸਾਰੇ ਅਧਿਕਾਰੀਆਂ ਅਤੇ ਫੀਲਡ ਸਟਾਫ਼ ਦੀ ਪ੍ਰਤੀਬੱਧਤਾ ਅਤੇ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਚੰਡੀਗੜ੍ਹ ਦੇ ਨਿਵਾਸੀਆਂ ਵੱਲੋਂ ਦਿੱਤੇ ਗਏ ਪੂਰਨ ਸਹਿਯੋਗ ਲਈ ਵੀ ਆਭਾਰ ਵਿਅਕਤ ਕੀਤਾ, ਜਿਸ ਨੇ ਇਸ ਮਹੱਤਵਪੂਰਨ ਰਾਸ਼ਟਰੀ ਕਿਰਜ ਨੂੰ ਸਫ਼ਲਤਾਪੂਰਵਕ ਸੰਪੰਨ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ।

ਜਨਗਣਨਾ ਸੰਚਾਲਨ ਡਾਇਰੈਕਟੋਰੇਟ, ਚੰਡੀਗੜ੍ਹ ਹੁਣ ਜਨਗਣਨਾ 2027 ਦੇ ਅਗਲੇ ਪੜਾਅ ਅਰਥਾਤ ਜਨਸੰਖਿਆ ਗਣਨਾ (Population Enumeration) ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਫਰਵਰੀ 2027 ਤੋਂ ਸ਼ੁਰੂ ਹੋਣ ਵਾਲੀ ਹੈ। ਇਸ ਦੇ ਸੁਚਾਰੂ ਅਤੇ ਸਫ਼ਲ ਲਾਗੂਕਰਨ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਜਨਗਣਨਾ ਵਿਭਾਗ ਸਾਰੇ ਹਿਤਧਾਰਕਾਂ ਅਤੇ ਨਾਗਰਿਕਾਂ ਦੇ ਸਹਿਯੋਗ ਅਤੇ ਸਹਿਭਾਗਿਤਾ ਲਈ ਹਾਰਦਿਕ ਧੰਨਵਾਦ ਵਿਅਕਤ ਕਰਦਾ ਹੈ। ਵਿਭਾਗ ਜਨਗਣਨਾ 2027 ਦੇ ਆਗਾਮੀ ਪੜਾਵਾਂ ਵਿੱਚ ਡੇਟਾ ਕੁਆਲਿਟੀ, ਅਪ੍ਰੇਸ਼ਨਲ ਉਤਕ੍ਰਿਸ਼ਟਤਾ ਅਤੇ ਲੋਕ ਸੇਵਾ ਦੇ ਉੱਚਤਮ ਮਿਆਰਾਂ ਨੂੰ ਬਣਾਈ ਰੱਖਣ ਲਈ ਪ੍ਰਤੀਬੱਧ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...