ਪੰਜਾਬ ਵਿੱਚ ਭਗਵੰਤ ਮਾਨ ਤੋਂ ਇਲਾਵਾ ਕੋਈ ਵੀ ਸੁਰੱਖਿਅਤ ਨਹੀਂ: ਵੜਿੰਗ

by | May 30, 2026 | daily, election, politics | 0 comments

ਜਲੰਧਰ ਵਿੱਚ ਆਰਟੀਆਈ ਐਕਟਿਵਿਸਟ ਦੀ ਹੱਤਿਆ ਦੀ ਨਿੰਦਾ ਕੀਤੀ

ਬਾਰ-ਬਾਰ ਹੋ ਰਹੀਆਂ ਹੱਤਿਆਵਾਂ ‘ਤੇ ਮੁੱਖ ਮੰਤਰੀ ਨੂੰ ਚੁੱਪੀ ਤੋੜਣ ਲਈ ਕਿਹਾ

ਚੰਡੀਗੜ੍ਹ, 30 ਮਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜਲੰਧਰ ਵਿੱਚ ਆਰਟੀਆਈ ਐਕਟਿਵਿਸਟ ਅਤੇ ਵਕੀਲ ਸਿਮਰਨਜੀਤ ਸਿੰਘ ਦੇ ਕਤਲ ਦੀ ਸਖ਼ਤ ਨਿੰਦਾ ਕੀਤੀ ਹੈ।

ਇੱਥੇ ਜਾਰੀ ਇੱਕ ਸਖਤ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ ਢੇਰੀ ਹੋ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕੋਈ ਵੀ ਸੁਰੱਖਿਅਤ ਨਹੀਂ ਹੈ। ਮੁੱਖ ਮੰਤਰੀ ਵੀ ਸਿਰਫ਼ ਇਸ ਲਈ ਸੁਰੱਖਿਅਤ ਹਨ, ਕਿਉਂਕਿ ਸੈਂਕੜੇ ਪੁਲਿਸ ਮੁਲਾਜ਼ਮ 24 ਘੰਟੇ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਹਨ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਵੇਂ ਅਪਰਾਧੀ ਹੋਣ, ਗੈਂਗਸਟਰ ਹੋਣ ਜਾਂ ਅੱਤਵਾਦੀ ਹੋਣ, ਪੰਜਾਬ ਵਿੱਚ ਕਿਸੇ ਨੂੰ ਵੀ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਇੱਕ ਏਐਸਆਈ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਅਜੇ ਤੱਕ ਪੁਲਿਸ ਕੋਲ ਕੋਈ ਸੁਰਾਗ ਨਹੀਂ ਹੈ। ਜਦਕਿ ਅੱਤਵਾਦੀਆਂ ਵੱਲੋਂ ਇਸ ਕਤਲ ਦੀ ਵੀਡੀਓ ਵੀ ਜਾਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਮੁੱਖ ਮੰਤਰੀ ਮਾਨ ਆਪਣੀ ਜ਼ਿੰਮੇਵਾਰੀ ਸਵੀਕਾਰ ਕਰਨ, ਕਿਉਂਕਿ ਉਹ ਨਾ ਸਿਰਫ਼ ਸਰਕਾਰ ਦੇ ਮੁਖੀ ਹਨ, ਬਲਕਿ ਸੂਬੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਗ੍ਰਹਿ ਵਿਭਾਗ ਦੇ ਵੀ ਮੁਖੀ ਹਨ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਸਦੀ ਜਵਾਬਦੇਹੀ ਆਖ਼ਿਰਕਾਰ ਮੁੱਖ ਮੰਤਰੀ ‘ਤੇ ਹੀ ਆ ਕੇ ਰੁਕਦੀ ਹੈ।

ਵੜਿੰਗ ਨੇ ਜ਼ੋਰ ਦਿੰਦਿਆਂ, ਕਿਹਾ ਕਿ ਸਥਿਤੀ ਤੇਜ਼ੀ ਨਾਲ ਕਾਬੂ ਤੋਂ ਬਾਹਰ ਹੁੰਦੀ ਜਾ ਰਹੀ ਹੈ। ਇਹ ਮੁੱਖ ਮੰਤਰੀ ਲਈ ਕਾਰਵਾਈ ਕਰਨ ਦਾ ਸਮਾਂ ਹੈ। ਉਹ ਆਪਣੀ ਸੁਰੱਖਿਆ ਦੇ ਘੇਰੇ ਪਿੱਛੇ ਲੁਕ ਕੇ ਨਹੀਂ ਬੈਠ ਸਕਦੇ, ਜਦਕਿ ਲੋਕ ਮਾਰੇ ਜਾ ਰਹੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪਰਾਧੀਆਂ, ਗੈਂਗਸਟਰਾਂ ਅਤੇ ਅੱਤਵਾਦੀਆਂ ਵੱਲੋਂ ਲੋਕਾਂ ਦੀਆਂ ਲਗਾਤਾਰ ਹੋ ਰਹੀਆਂ ਹੱਤਿਆਵਾਂ ਬਾਰੇ ਆਪਣੀ ਚੁੱਪੀ ਤੋੜਣ ਲਈ ਕਿਹਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਤੁਸੀਂ ਪੰਜਾਬ ਦੇ ਲੋਕਾਂ ਨੂੰ ਜਵਾਬ ਅਤੇ ਸਪੱਸ਼ਟੀਕਰਨ ਦੇਣ ਦੇ ਪਾਬੰਦ ਹੋ। ਜਦੋਂ ਲੋਕਾਂ ਦੀ ਜ਼ਿੰਦਗੀ ਅਤੇ ਮੌਤ ਦਾ ਸਵਾਲ ਬਣਿਆ ਹੋਵੇ, ਤਾਂ ਤੁਸੀਂ ਇਸ ਮਸਲੇ ‘ਤੇ ਚੁੱਪ ਨਹੀਂ ਰਹਿ ਸਕਦੇ ਹੋ, ਖ਼ਾਸ ਕਰਕੇ ਜਦੋਂ ਤੁਸੀਂ ਹਰ ਹੋਰ ਮਸਲੇ ‘ਤੇ ਬੋਲਦੇ ਰਹਿੰਦੇ ਹੋ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...