ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪੁਲਿਸ ਵੱਲੋਂ ਸਿੱਖ ਸ਼ਸਤਰ ਜ਼ਬਤ ਕਰਦਿਆਂ ਪਰਚੇ ਦਰਜ਼ ਕਰਨੇ ਬੇਹੱਦ ਮੰਦਭਾਗਾ- ਐਡਵੋਕੇਟ ਧਾਮੀ

by | May 30, 2026 | daily, politics, religion | 0 comments

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਰਧਾਲੂਆਂ, ਸ਼ਸਤਰ ਵੇਚਣ ਵਾਲੇ ਦੁਕਾਨਦਾਰਾਂ ਅਤੇ ਧਾਰਮਿਕ ਪ੍ਰੰਪਰਾਵਾਂ ਨਾਲ ਜੁੜੇ ਵਿਅਕਤੀਆਂ ਖਿਲਾਫ਼ ਦਰਜ ਕੀਤੇ ਗਏ ਪਰਚਿਆਂ ਅਤੇ ਵੱਡੀ ਗਿਣਤੀ ਵਿਚ ਕਿਰਪਾਨਾਂ ਤੇ ਸ਼ਸਤਰਾਂ ਨੂੰ ਜਬਤ ਕੀਤੇ ਜਾਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਹੱਦ ਮੰਦਭਾਗਾ ਅਤੇ ਸਿੱਖ ਮਨਾਂ ਨੂੰ ਸੱਟ ਮਾਰਨ ਵਾਲੀ ਕਾਰਵਾਈ ਆਖਿਆ ਹੈ। ਜਾਰੀ ਪ੍ਰੈੱਸ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਅੰਦਰ ਸ਼ਸਤਰਾਂ ਦੀ ਅਹਿਮ ਮਹੱਤਤਾ ਹੈ ਅਤੇ ਗੁਰੂ ਸਾਹਿਬ ਨੇ ਹਰ ਸਿੱਖ ਨੂੰ ਸ਼ਸ਼ਤਰਧਾਰੀ ਹੋਣ ਦਾ ਆਦੇਸ਼ ਕੀਤਾ ਹੈ, ਇਸ ਲਈ ਸ਼ਸਤਰ ਸਿੱਖ ਰਹਿਣੀ ਦਾ ਅਹਿਮ ਅੰਗ ਹਨ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਉਹ ਪਾਵਨ ਅਸਥਾਨ ਹੈ, ਜਿਥੇ ਸ਼ਸ਼ਤਰਾਂ ਦੀ ਸੇਵਾ ਅਤੇ ਸਤਿਕਾਰ ਸਦੀਆਂ ਤੋਂ ਸਿੱਖ ਪ੍ਰੰਪਰਾਵਾਂ ਦਾ ਅਟੁੱਟ ਹਿੱਸਾ ਰਿਹਾ ਹੈ। ਅਜਿਹੇ ਵਿਚ ਸਿੱਖਾਂ ਦੀ ਆਸਥਾ ਨਾਲ ਜੁੜੇ ਅਸਥਾਨ ’ਤੇ ਪ੍ਰਸ਼ਾਸਨ ਵੱਲੋਂ ਸਿੱਖ ਪ੍ਰੰਪਰਾਵਾਂ ਨੂੰ ਨਜ਼ਰਅੰਦਾਜ਼ ਕਰਦਿਆਂ ਕੀਤੀ ਗਈ ਕਾਰਵਾਈ ਨੇ ਸਿੱਖ ਕੌਮ ਅੰਦਰ ਵੱਡਾ ਰੋਸ ਪੈਦਾ ਕੀਤਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਨੂੰਨ ਦੀ ਪਾਲਣਾ ਕਰਨਾ ਹਰ ਨਾਗਰਿਕ ਦਾ ਫ਼ਰਜ਼ ਹੈ, ਪ੍ਰੰਤੂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਸਿੱਖ ਧਰਮ ਦੀਆਂ ਧਾਰਮਿਕ ਭਾਵਨਾਵਾਂ, ਮਰਯਾਦਾ ਅਤੇ ਇਤਿਹਾਸਕ ਪ੍ਰੰਪਰਾਵਾਂ ਦਾ ਪੂਰਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਕੋਈ ਵੀ ਅਜਿਹੀ ਕਾਰਵਾਈ ਨਹੀਂ ਕਰਨੀ ਚਾਹੀਦੀ, ਜੋ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਹੋਵੇ। ਐਡਵੋਕੇਟ ਧਾਮੀ ਨੇ ਮਹਾਰਾਸ਼ਟਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਦਰਜ ਕੀਤੇ ਅਜਿਹੇ ਪਰਚੇ ਤੁਰੰਤ ਰੱਦ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਿੱਖ ਆਪਣੇ ਧਾਰਮਿਕ ਚਿੰਨ੍ਹਾਂ, ਸ਼ਸ਼ਤਰ ਪ੍ਰੰਪਰਾ ਅਤੇ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਵਿਲੱਖਣ ਪਛਾਣ ’ਤੇ ਹਮੇਸ਼ਾ ਦ੍ਰਿੜ੍ਹਤਾ ਨਾਲ ਪਹਿਰਾ ਦਿੰਦੇ ਹਨ ਅਤੇ ਸਰਕਾਰਾਂ ਨੂੰ ਵੀ ਸਿੱਖ ਪ੍ਰੰਪਰਾਵਾਂ ਦੀ ਮਾਣ-ਮਰਯਾਦਾ ਦਾ ਧਿਆਨ ਰੱਖਣਾ ਚਾਹੀਦਾ ਹੈ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ
ਸੰਪਰਕ ਨੰ: 81968-00236

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...