ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

by | May 31, 2026 | breaking news, crime, daily, politics | 0 comments

— 1 ਮਾਰਚ, 2025 ਤੋਂ ਹੁਣ ਤੱਕ 2950 ਕਿਲੋਗ੍ਰਾਮ ਹੈਰੋਇਨ, 792 ਕਿਲੋਗ੍ਰਾਮ ਅਫੀਮ, 666 ਕੁਇੰਟਲ ਭੁੱਕੀ, 56 ਕਿਲੋਗ੍ਰਾਮ ਆਈਸੀਈ ਅਤੇ 20 ਕਰੋੜ ਰੁਪਏ ਦੀ ਡਰੱਗ ਮਨੀ ਨਾਲ 65 ਹਜ਼ਾਰ ਨਸ਼ਾ ਤਸਕਰ ਕਾਬੂ

— ਡੀਜੀਪੀ ਗੌਰਵ ਯਾਦਵ ਨੇ ਨਸ਼ਾ ਕਾਰਟੈਲਾਂ ਦੀ ਆਰਥਿਕ ਰੀੜ੍ਹ ਦੀ ਹੱਡੀ ਤੋੜਨ ਦੀ ਵਚਨਬੱਧਤਾ ਦੁਹਰਾਈ

— 8.85 ਕਰੋੜ ਰੁਪਏ ਦੀ ਹਵਾਲਾ ਰਕਮ ਨਾਲ 65 ਹਵਾਲਾ ਸੰਚਾਲਕ ਕਾਬੂ

ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 15 ਮਹੀਨੇ ਪੂਰੇ ਹੋ ਗਏ ਹਨ, ਇਸ ਦੌਰਾਨ ਪੰਜਾਬ ਪੁਲਿਸ ਨੇ ਯੋਜਨਾਬੱਧ ਢੰਗ ਨਾਲ ਸੰਗਠਿਤ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦੇ ਵਿੱਤੀ ਢਾਂਚਿਆਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਹੈ, ਜਿਸ ਨਾਲ ਸੂਬੇ ਭਰ ਵਿੱਚ ਸਰਗਰਮ ਨਾਰਕੋ-ਹਵਾਲਾ ਸਿੰਡੀਕੇਟਾਂ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਇਸ ਦੇ ਨਤੀਜੇ ਵਜੋਂ ਲਗਭਗ 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਰਣਨੀਤਕ ਤੌਰ ‘ਤੇ ਜ਼ਬਤ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਨੇ ਕਿਹਾ ਕਿ “ਪੰਜਾਬ ਪੁਲਿਸ ਬਲ ਨੇ ਯੋਜਨਾਬੱਧ ਢੰਗ ਨਾਲ ਆਪਣਾ ਧਿਆਨ ਸਥਾਨਕ ਜ਼ਬਤੀਆਂ ਦੇ ਨਾਲ-ਨਾਲ ਸਰਹੱਦ ਪਾਰੋਂ ਤਸਕਰੀ ਨੂੰ ਫੰਡ ਦੇਣ ਵਾਲੇ ਤਸਕਰਾਂ ਦੇ ਵਿਆਪਕ ਆਰਥਿਕ ਢਾਂਚੇ ਨੂੰ ਖ਼ਤਮ ਕਰਨ ‘ਤੇ ਦਿੱਤਾ ਹੈ।”

ਜ਼ਿਕਰਯੋਗ ਹੈ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ, ਪੰਜਾਬ ਪੁਲਿਸ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਨਸ਼ਾ ਤਸਕਰਾਂ ਵਿਰੁੱਧ ਇੱਕੋ ਸਮੇਂ ਆਪ੍ਰੇਸ਼ਨ ਚਲਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ 46,937 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 65,884 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਆਪ੍ਰੇਸ਼ਨਾਂ ਦੌਰਾਨ 2950 ਕਿਲੋਗ੍ਰਾਮ ਹੈਰੋਇਨ, 792 ਕਿਲੋਗ੍ਰਾਮ ਅਫੀਮ, 666 ਕੁਇੰਟਲ ਭੁੱਕੀ, 71 ਕਿਲੋਗ੍ਰਾਮ ਚਰਸ, 986 ਕਿਲੋਗ੍ਰਾਮ ਗਾਂਜਾ, 56 ਕਿਲੋਗ੍ਰਾਮ ਆਈਸੀਈ ਅਤੇ 55 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਡੀਜੀਪੀ ਨੇ ਕਿਹਾ ਕਿ ਇਨ੍ਹਾਂ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਦੇ ਨਾਲ-ਨਾਲ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ 20 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੀ ਵੱਡੀ ਸਫਲਤਾ ਗੁਪਤ ਹਵਾਲਾ ਚੈਨਲਾਂ ਨੂੰ ਹਮਲਾਵਰ ਢੰਗ ਨਾਲ ਨਿਸ਼ਾਨਾ ਬਣਾਉਣਾ ਹੈ, ਜਿਨ੍ਹਾਂ ਜ਼ਰੀਏ ਵੱਡੇ ਮੁਨਾਫ਼ੇ ਵਿਦੇਸ਼ੀ ਹੈਂਡਲਰਾਂ ਅਤੇ ਪਾਕਿਸਤਾਨੀ ਸਪਲਾਇਰਾਂ ਨੂੰ ਵਾਪਸ ਭੇਜੇ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਨੈੱਟਵਰਕ ਸ਼ੈੱਲ ਕੰਪਨੀਆਂ, ਵਟਸਐਪ ਅਤੇ ਸਿਗਨਲ ਵਰਗੀਆਂ ਐਨਕ੍ਰਿਪਟਡ ਐਪਲੀਕੇਸ਼ਨਾਂ ਅਤੇ ਵਰਚੁਅਲ ਅੰਤਰਰਾਸ਼ਟਰੀ ਨੰਬਰਾਂ ਰਾਹੀਂ ਕੰਮ ਕਰਦੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਜਾਂਚ ਅਧਿਕਾਰੀਆਂ ਦੀ ਸਹਾਇਤਾ ਲਈ ਹਰੇਕ ਜ਼ਿਲ੍ਹੇ ਵਿੱਚ ਸਮਰਪਿਤ ਵਿੱਤੀ ਜਾਂਚ ਇਕਾਈਆਂ (ਐਫਆਈਯੂ) ਸਥਾਪਤ ਕੀਤੀਆਂ ਹਨ, ਤਾਂ ਜੋ ਮੁਲਜ਼ਮ ਕਿਸੇ ਵੀ ਢੰਗ ਨਾਲ ਬਚ ਕੇ ਨਿਕਲ ਨਾ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਇਸ ਢਾਂਚਾਗਤ ਅਪਗ੍ਰੇਡ ਦੇ ਨਤੀਜੇ ਵਜੋਂ 65 ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 8.85 ਕਰੋੜ ਰੁਪਏ ਦਾ ਹਵਾਲਾ ਮਨੀ ਬਰਾਮਦ ਕੀਤੀ ਗਈ।

ਉਨ੍ਹਾਂ ਕਿਹਾ ਕਿ ਸਭ ਤੋਂ ਮਹੱਤਵਪੂਰਨ ਆਪ੍ਰੇਸ਼ਨਾਂ ਵਿੱਚੋਂ ਇੱਕ ਵਿੱਚ, ਫਗਵਾੜਾ ਵਿੱਚ ਸ਼ਰਮਾ ਫਾਰੇਕਸ ਮਨੀ ਐਕਸਚੇਂਜ ਤੋਂ 5.09 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਬਰਾਮਦ ਅਤੇ ਫ੍ਰੀਜ਼ ਕਰਕੇ ਇੱਕ ਵੱਡੇ ਵਿੱਤੀ ਢਾਂਚੇ ਨੂੰ ਨਸ਼ਟ ਕਰਨਾ ਹੈ, ਜਿਸਨੇ ਯੂਏਈ ਚੈਨਲਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰ ਲਈ ਡਰਾਈਵਰ ਦੀ ਤਨਖਾਹ ਦਾ ਭੁਗਤਾਨ ਕਰਨ ਦੀ ਆੜ ਵਿੱਚ ਮਨੀ ਲਾਂਡਰਿੰਗ ਕੀਤੀ।

ਸਰਹੱਦ ਪਾਰੋਂ ਨੈੱਟਵਰਕ ਦੇ ਇੱਕ ਹੋਰ ਮਹੱਤਵਪੂਰਨ ਹਿੱਸੇ ਬਾਰੇ ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਲੁਧਿਆਣਾ ਵਿੱਚ ਬੀਕਾਨੇਰ ਅਧਾਰਤ ਇੱਕ ਆਪਰੇਟਰ ਤੋਂ 20.55 ਲੱਖ ਰੁਪਏ ਬਰਾਮਦ ਕੀਤੇ ਹਨ, ਜੋ ਪਾਕਿਸਤਾਨ ਤੋਂ ਡਰੱਗ ਕੋਰੀਅਰਾਂ ਨੂੰ ਫੰਡ ਦੇਣ ਲਈ ਪੇਸ਼ਗੀ ਭੁਗਤਾਨਾਂ ਦਾ ਪ੍ਰਬੰਧਨ ਕਰਦਾ ਸੀ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਵਿਦੇਸ਼ੀ ਨਕਦੀ ਦੇ ਨਾਲ-ਨਾਲ ਭਾਰਤੀ ਮੁਦਰਾ ਵਿੱਚ 1.24 ਕਰੋੜ ਰੁਪਏ ਦੀ ਬਰਾਮਦਗੀ ਨਾਲ ਨਾਰਕੋ-ਹਥਿਆਰਾਂ ਦੇ ਗੱਠਜੋੜ ਦਾ ਪਰਦਾਫਾਸ਼ ਹੋਇਆ।

ਡੀਜੀਪੀ ਨੇ ਦੱਸਿਆ ਕਿ ਇਹ ਬੇਮਿਸਾਲ ਸਫ਼ਲਤਾ ਉੱਨਤ ਤਕਨਾਲੋਜੀ ਅਤੇ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਪੁਲਿਸਿੰਗ ਦੇ ਭਾਰੀ ਸਮਰਥਨ ਨਾਲ ਮਿਲੀ ਹੈ। ਉਨ੍ਹਾਂ ਅੱਗੇ ਕਿਹਾ, “ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ (ਪੀਏਆਈਐਸ) ਦੇ ਏਕੀਕਰਨ ਨੇ 1.36 ਲੱਖ ਐਨਡੀਪੀਐਸ ਐਫਆਈਆਰਜ਼ ਅਤੇ 93,000 ਤੋਂ ਵੱਧ ਵੌਇਸ ਸੈਂਪਲਾਂ ਦੇ ਵਿਆਪਕ ਡੇਟਾਬੇਸ ਦਾ ਪ੍ਰਬੰਧਨ ਕਰਕੇ ਜਾਂਚ ਗੁਣਵੱਤਾ ਵਿੱਚ ਕ੍ਰਾਂਤੀ ਲਿਆਂਦੀ ਹੈ।”

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਗਭਗ 43,400 ਮਾਮਲਿਆਂ ਦੇ ਅਗਲੇ-ਪਿਛਲੇ ਸਬੰਧਾਂ ਦੇ ਯੋਜਨਾਬੱਧ ਵਿਸ਼ਲੇਸ਼ਣ ਦੁਆਰਾ ਸਮੁੱਚੀ ਸਪਲਾਈ ਚੇਨ ਦੀ ਪਛਾਣ ਕਰਨ ‘ਤੇ ਧਿਆਨ ਕੇਂਦਰਿਤ ਕਰਕੇ, ਪੁਲਿਸ ਨੇ 45,809 ਅਪਰਾਧਿਕ ਨੈੱਟਵਰਕ ਕਨੈਕਸ਼ਨਾਂ ਨੂੰ ਮੈਪ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਚ ਡਿਵਾਈਸ ਫੋਰੈਂਸਿਕ ਨੇ ਮਹੱਤਵਪੂਰਨ ਭੂਮਿਕਾ ਨਿਭਾਈ, ਲੈਪਟਾਪ ਅਤੇ ਜ਼ਬਤ ਕੀਤੇ ਗਏ, ਮੋਬਾਈਲ ਫੋਨਾਂ ਤੋਂ ਲੋੜੀਂਦੇ ਤਕਨੀਕੀ ਸਬੂਤ ਮਿਲੇ, ਜਿਨ੍ਹਾਂ ਦੀ ਸਹਾਇਤਾ ਨਾਲ ਕਾਰਟੈਲ ਦੁਆਰਾ ਵਰਤੇ ਗਏ ਵਿਦੇਸ਼ੀ ਵਰਚੁਅਲ ਨੰਬਰਾਂ ਅਤੇ ਏਨਕ੍ਰਿਪਟਡ ਸੰਚਾਰ ਦਾ ਪਰਦਾਫਾਸ਼ ਕੀਤਾ ਗਿਆ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...