ਸ਼ਹੀਦੀ ਹਫ਼ਤੇ ਮਗਰੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕਰਕੇ ਲਿਆ ਜਾਵੇਗਾ ਸਖ਼ਤ ਫੈਸਲਾ-ਜਥੇਦਾਰ ਕੁਲਦੀਪ ਸਿੰਘ ਗੜਗੱਜ

ਐਕਟ ਨੂੰ ਲੈ ਕੇ ਸਰਕਾਰ ਦਾ ਹੱਠੀ ਰਵੱਈਆ ਉਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਐਡਵੋਕੇਟ ਧਾਮੀ

ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ, 31 ਮਈ-
ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026” ਵਿਚ ਦਰਜ ਮੱਦਾਂ ਜਿਨ੍ਹਾਂ ’ਤੇ ਸਿੱਖ ਪੰਥ ਵੱਲੋਂ ਇਤਰਾਜ਼ ਜਿਤਾਏ ਜਾ ਰਹੇ ਹਨ, ਸਬੰਧੀ ਵਿਚਾਰਾਂ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਕਾਨਫ਼ਰੰਸ ਹੋਈ। ਇਸ ਕਾਨਫ਼ਰੰਸ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ ਸਮੇਤ ਵੱਖ-ਵੱਖ ਸਿੱਖ ਸੰਪ੍ਰਦਾਵਾਂ, ਜਥੇਬੰਦੀਆਂ, ਸਿੱਖ ਬੁੱਧੀਜੀਵੀ ਅਤੇ ਪੰਜਾਬ ਭਰ ਤੋਂ ਵੱਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਪੰਥਕ ਕਾਨਫ਼ਰੰਸ ’ਚ ਵੱਖ-ਵੱਖ ਬੁਲਾਰਿਆਂ ਨੇ ਇਕਮਤ ਹੋ ਕੇ ਸਰਕਾਰ ਵੱਲੋਂ ਪਾਸ ਕੀਤੇ ਐਕਟ ਵਿਚਲੀਆਂ ਖਾਮੀਆਂ ਨੂੰ ਤੁਰੰਤ ਦੂਰ ਕੀਤੇ ਜਾਣ ’ਤੇ ਜ਼ੋਰ ਦਿੱਤਾ। ਬੁਲਾਰਿਆਂ ਕਿਹਾ ਕਿ ਜਿੜੀਆਂ ਮੱਦਾਂ ’ਤੇ ਪੰਥ ਨੂੰ ਇਤਰਾਜ਼ ਹੈ, ਸਰਕਾਰ ਨੂੰ ਆਪਣੇ ਹੱਠਧਰਮੀ ਛੱਡ ਕੇ ਸਿੱਖ ਭਾਵਨਾਵਾਂ ਅਨੁਸਾਰ ਸੋਧ ਕਰਨ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ।
ਇਸੇ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰ ਦੁਆਰਾ ਪਾਸ ਕੀਤਾ ਇਹ ਕਾਨੂੰਨ ਮਿੱਠਾ ਜ਼ਹਿਰ ਹੈ, ਜੋ ਕੌਮ ਦੇ ਭਵਿੱਖ ਲਈ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਸਿੱਖ ਸੰਸਥਾਵਾਂ ਅੰਦਰ ਸਿੱਧੀ ਦਖ਼ਲਅੰਦਾਜ਼ੀ ਦੀ ਚਾਲ ਹੈ, ਜਿਸ ਨੂੰ ਕੌਮ ਭਲੀਭਾਂਤ ਸਮਝਦੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਨਾਲ ਖ਼ਾਲਸਾ ਪੰਥ ਸਹਿਮਤ ਹੈ, ਪਰ ਕਾਨੂੰਨ ਵਿਚ ਮਰਯਾਦਾ ਅਤੇ ਸੇਵਾਦਾਰਾਂ ਧਿਰਾਂ ਨਾਲ ਸਬੰਧਤ ਮੱਦਾਂ ’ਤੇ ਕੌਮ ਨੂੰ ਵੱਡਾ ਇਤਰਾਜ਼ ਹੈ। ਪੰਜਾਬ ਸਰਕਾਰ ਦੀ ਵਿਧਾਨ ਸਭਾ ਨੇ ਇਸ ਕਾਨੂੰਨ ਨਾਲ ਗੁਰੂ ਗ੍ਰੰਥ ਅਤੇ ਗੁਰੂ ਪੰਥ ਉੱਤੇ ਆਪਣਾ ਕੰਟ੍ਰੋਲ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਧਾਨ ਸਭਾ ਗੁਰੂ ਖ਼ਾਲਸਾ ਪੰਥ ਦੀ ਨੁਮਾਇੰਦਗੀ ਨਹੀਂ ਕਰਦੀ ਅਤੇ ਨਾ ਹੀ ਇਹ ਧਰਮ ਦੇ ਨਿਯਮ ਤੈਅ ਕਰ ਸਕਦੀ ਹੈ ਅਤੇ ਇਹ ਸਰਕਾਰ ਵੱਲੋਂ ਪੰਥ ਦੇ ਅਧਿਕਾਰ ਵਿਚ ਦਖ਼ਲ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ, ਪਰੰਤੂ ਸ੍ਰੀ ਅਕਾਲ ਤਖ਼ਤ ਸਾਹਿਬ ਸਦੀਵੀ ਹੈ। ਸਰਕਾਰ ਸਿੱਖਾਂ ਦੀ ਸਹਿਮਤੀ ਤੋਂ ਬਿਨਾਂ ਸਿੱਖਾਂ ਉੱਤੇ ਆਪਣੇ ਹਿਸਾਬ ਨਾਲ ਕਾਇਦੇ ਕਾਨੂੰਨ ਨਹੀਂ ਥੋਪ ਸਕਦੀ।
ਜਥੇਦਾਰ ਗੜਗੱਜ ਨੇ ਕਿਹਾ ਕਿ ਅਸਲ ਮਾਮਲਾ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾਵਾਂ ਦੇਣ ਦਾ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਇਹ ਸਮਝਣ ਦੀ ਲੋੜ ਹੈ ਕਿ ਉਹ ਕਿਹੜੀਆਂ ਸ਼ਕਤੀਆਂ ਹਨ ਜੋ ਲਗਾਤਾਰ ਲੰਮੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਸੱਟ ਮਾਰਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ 2015 ਦੇ ਬੇਅਦਬੀ ਮਾਮਲਿਆਂ ਵਿੱਚ ਡੇਰਾ ਸਿਰਸਾ ਮੁਖੀ ਦਾ ਹੱਥ ਹੈ, ਲੇਕਿਨ ਸਰਕਾਰ ਨੇ ਅੱਜ ਤਕ ਉਸ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਨਹੀਂ ਲਿਆਂਦਾ ਤੇ ਨਾ ਸਜ਼ਾ ਦਿੱਤੀ। ਸਗੋਂ ਬੇਅਦਬੀ ਨਾਲ ਸਬੰਧਤ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਨ ਲਈ ਸਰਕਾਰ ਦੇ ਵਕੀਲਾਂ ਦੀ ਸਹਿਮਤੀ ਦੋਸ਼ੀਆਂ ਨੂੰ ਬਚਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ 15 ਦਿਨਾਂ ਦਾ ਸਮਾਂ ਦਿੱਤਾ ਸੀ, ਜੋ ਪੂਰਾ ਹੋ ਚੁੱਕਾ ਹੈ ਅਤੇ ਸਰਕਾਰ ਨੇ ਸਿੱਖਾਂ ਦੇ ਇਤਰਾਜ਼ਾਂ ਸਬੰਧੀ ਵਿਚਾਰ ਕਰਨ ਦੀ ਵੀ ਕੋਈ ਗੱਲ ਨਹੀਂ ਕੀਤੀ। ਇਸ ਦੇ ਉਲਟ ਮੁੱਖ ਮੰਤਰੀ ਵੱਲੋਂ ਹੈਂਕੜ ਭਰੇ ਪ੍ਰਗਟਾਵੇ ਕੀਤੇ ਜਾ ਰਹੇ ਹਨ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਵੰਗਾਰ ਦੇ ਤੁੱਲ ਹੈ। ਉਨ੍ਹਾਂ ਕਿਹਾ ਕਿ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕਰਕੇ ਸਰਕਾਰ ਦੇ ਇਸ ਰਵੱਈਆ ਦਾ ਨੋਟਿਸ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੂੰ ਨਹੀਂ ਸਗੋਂ ਖ਼ਾਲਸਾ ਪੰਥ ਨੂੰ ਸੰਬੋਧਤ ਹੁੰਦਿਆਂ ਸਖ਼ਤ ਫ਼ੈਸਲਾ ਕੀਤਾ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਪਾਸ ਕੀਤੇ ਐਕਟ ਵਿਚ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਤੋਂ ਕਿਸੇ ਨੂੰ ਇਤਰਾਜ਼ ਨਹੀਂ, ਪ੍ਰੰਤੂ ਇਸ ਵਿਚਲੀਆਂ ਕੁਝ ਮੱਦਾਂ ਸਿੱਖ ਸੰਗਤਾਂ ਨੂੰ ਗੁਰਬਾਣੀ ਤੋਂ ਦੂਰ ਕਰਨ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਬੁੱਧੀਜੀਵੀਆਂ ਅਤੇ ਸੰਗਤਾਂ ਵੱਲੋਂ ਲਗਾਤਾਰ ਇਤਰਾਜ਼ ਕਰਨ ਤੋਂ ਬਾਅਦ ਵੀ ਸਰਕਾਰ ਦਾ ਹੱਠੀ ਰਵੱਈਆ ਉਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਇਸ ਵਿਸ਼ਾਲ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਸਿੱਖ ਆਪਣੇ ਧਾਰਮਿਕ ਮਾਮਲਿਆਂ ’ਚ ਸਰਕਾਰੀ ਦਖ਼ਲ ਨੂੰ ਬਰਦਾਸ਼ਤ ਨਹੀਂ ਕਰਨਗੇ। ਐਡਵੋਕੇਟ ਧਾਮੀ ਨੇ ਸਰਕਾਰ ਨੂੰ ਸਿੱਖ ਭਾਵਨਾਵਾਂ ਸਮਝਦਿਆਂ ਐਕਟ ਵਿਚਲੀਆਂ ਇਤਰਾਜ਼ਯੋਗ ਮੱਦਾਂ ਨੂੰ ਤੁਰੰਤ ਹਟਾਏ ਜਾਣ ਲਈ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਥਕ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਇਕ ਮਤਾ ਪੇਸ਼ ਕੀਤਾ, ਜਿਸ ਨੂੰ ਸਮੂਹ ਸਿੱਖ ਜਥੇਬੰਦੀਆਂ ਅਤੇ ਹਾਜ਼ਰ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ
ਇਸੇ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਆਪਣੇ ਸਬੰਧਨ ਵਿਚ ਸਰਕਾਰ ਨੂੰ ਸਿੱਖ ਭਾਵਨਾਵਾਂ ਸਮਝਣ ਅਤੇ ਇਤਰਾਜ਼ ਮੱਦਾਂ ਨੂੰ ਹਟਾਏ ਜਾਣ ਲਈ ਆਖਿਆ। ਇਸ ਦੌਰਾਨ ਸੱਚਖੰਡ ਸੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਬਾਬਾ ਜੀਤ ਸਿੰਘ ਜੌਲਾਂ, ਐਡਵੋਕੇਟ ਪੂਰਨ ਸਿੰਘ ਹੁੰਦਲ, ਡਾ. ਪ੍ਰਿਤਪਾਲ ਸਿੰਘ, ਡਾ. ਕੇਹਰ ਸਿੰਘ, ਬਾਬਾ ਭਾਗ ਸਿੰਘ ਬੰਗੇ ਵਾਲੇ, ਬਾਬਾ ਅਮੀਰ ਸਿੰਘ ਜਵੱਦੀ ਕਲਾ, ਡਾ. ਗੁਰਨਾਮ ਸਿੰਘ, ਸ. ਇਮਾਨ ਸਿੰਘ ਮਾਨ, ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਭਾਈ ਤਾਰਾ ਸਿੰਘ, ਭਾਈ ਗੁਰਜੀਤ ਸਿੰਘ, ਭਾਈ ਦਾਰਾ ਸਿੰਘ ਅਕਲੀਆਂ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਵੱਲੋਂ ਗਿਆਨੀ ਸੁਖਵਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਤੇ ਗਿਆਨੀ ਮਲਕੀਤ ਸਿੰਘ, ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਪ੍ਰਦਮਸ੍ਰੀ ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀ ਵਾਲੇ, ਬਾਬਾ ਗੁਰਨਾਮ ਸਿੰਘ ਸਰਹਾਲੀ, ਬਾਬਾ ਜੋਗਿੰਦਰ ਸਿੰਘ ਬੜੂ ਸਾਹਿਬ ਵਾਲੇ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਬਾਬਾ ਹਾਕਮ ਸਿੰਘ ਨਿਰਮਲੇ ਸੰਪਰਦਾ, ਬਾਬਾ ਜੀਵਨ ਸਿੰਘ ਨਿਰਮਲੇ ਸੰਪਰਦਾ, ਬਾਬਾ ਸੁੱਖਾ ਸਿੰਘ ਬਾਬਾ ਹਾਕਮ ਸਿੰਘ ਸਿਰਹਾਲੀ ਸਾਹਿਬ ਵਾਲੇ, ਬਾਬਾ ਪ੍ਰਗਟ ਸਿੰਘ ਚੋਹਲਾ ਸਾਹਿਬ, ਬਾਬਾ ਚਰਨ ਸਿੰਘ ਦਿਆਲਪੁਰਾ, ਬਾਬਾ ਮਹਿੰਦਰ ਸਿੰਘ ਕਾਰਸੇਵਾ ਤਾਰਨ ਤਾਰਨ, ਮਹੰਤ ਜਗਰੂਪ ਸਿੰਘ ਨਿਰਮਲੇ, ਸੰਤ ਬਾਬਾ ਭਾਗ ਸਿੰਘ ਬੰਗੇਵਾਲੇ, ਬਾਬਾ ਸੁੱਖਾ ਸਿੰਘ ਕਾਰਸੇਵਾ ਵਾਲੇ ਸਰਹਾਲੀ ਵੱਲੋਂ ਬਾਬਾ ਤਾਰਾ ਸਿੰਘ, ਬਾਬਾ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਭਾਗ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀਕੇ, ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਗੜ੍ਹੀ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗਬਹਾਦਰ ਸਿੰਘ ਰਾਏ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਬਚਨ ਸਿੰਘ ਕਰਮੁਵਾਲਾ, ਸ. ਬਲਜੀਤ ਸਿੰਘ ਜਲਾਲ ਉਸਮਾ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਜਥੇਦਾਰ ਕੌਰ ਸਿੰਘ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਸ. ਨਵਤੇਜ ਸਿੰਘ ਕਾਉਣੀ, ਸ. ਰਣਜੀਤ ਸਿੰਘ ਕਾਹਲੋਂ, ਸ. ਭੁਪਿੰਦਰ ਸਿੰਘ ਭਲਵਾਨ, ਸ. ਜਸਮੇਰ ਸਿੰਘ ਲਾਛੜੂ, ਸ. ਗੁਰਨਾਮ ਸਿੰਘ ਜੱਸਲ, ਬਾਬਾ ਬਲਬੀਰ ਸਿੰਘ ਘੁੰਨਸ, ਸ. ਬਲਦੇਵ ਸਿੰਘ ਚੁੰਘਾਂ, ਬੀਬੀ ਕਿਰਨਜੋਤ ਕੌਰ, ਬੀਬੀ ਗੁਰਪ੍ਰੀਤ ਕੌਰ ਬੀਬੀ ਜਸਬੀਰ ਕੌਰ, ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਜਸਬੀਰ ਕੌਰ ਜੱਫਰਵਾਲ, ਸ. ਬਲਵਿੰਦਰ ਸਿੰਘ ਵੇਈਂ ਪੂਈਂ, ਬੀਬੀ ਗੁਰਿੰਦਰ ਕੌਰ, ਬੀਬੀ ਜਸਪ੍ਰੀਤ ਕੌਰ ਮਹਿਲਪੁਰ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਬਲਦੇਵ ਸਿੰਘ ਖੋਖ, ਸ. ਅਮਰਜੀਤ ਸਿੰਘ ਬੰਡਾਲਾ, ਸ. ਹਰਪਾਲ ਸਿੰਘ ਜੱਲ੍ਹਾ, ਸ. ਖੁਸਵਰਸ਼ ਸਿੰਘ ਪੰਨੂ, ਸ. ਦਰਸ਼ਨ ਸਿੰਘ ਸੇਰਖਾਂ, ਸ. ਪਰਮਜੀਤ ਸਿੰਘ ਲੱਖੇਵਾਲ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਹਰਜਿੰਦਰ ਸਿੰਘ ਪੁਆਤ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ, ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਗੁਰਦਿਆਲ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਅਜ਼ਾਦੀਪ ਸਿੰਘ, ਕਾਨੂਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ, ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਮਲਕੀਤ ਸਿੰਘ, ਸ. ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਸ. ਰਾਜਿੰਦਰ ਸਿੰਘ ਰੂਬੀ, ਬਾਬਾ ਜੋਗਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲੇ, ਬਾਬਾ ਦਰਸ਼ਨ ਸਿੰਘ ਟਾਹਲਾ ਸਿੰਘ ਵਾਲੇ, ਬਾਬਾ ਬੰਤਾ ਸਿੰਘ ਜੀ ਮੁੰਡਾ ਪਿੰਡ ਵਾਲੇ, ਬਾਬਾ ਹਰਜੀਤ ਸਿੰਘ ਬੜੂ ਸਾਹਿਬ ਵਾਲੇ, ਸ. ਮੋਹਕਮ ਸਿੰਘ, ਬਲਤੇਜ ਸਿੰਘ ਢਿੱਲੋਂ, ਜਥੇਦਾਰ ਬਾਬਾ ਦਲੀਪ ਸਿੰਘ ਮੱਲੂ ਨੰਗਲ, ਬਾਬਾ ਹਰਦੀਪ ਸਿੰਘ ਮਸਤੂਆਣਾ ਸਾਹਿਬ, ਸ. ਇੰਦਰਜੀਤ ਸਿੰਘ, ਬਾਬਾ ਹਰਜਿੰਦਰ ਸਿੰਘ ਮੋਗਾ, ਬਾਬਾ ਪ੍ਰਮਾਨੰਦ ਜੀ ਵੱਡਾ ਅਖਾੜਾ, ਅਨੂਪ ਦਾਸ ਜੰਡਿਆਲਾ ਗੁਰੂ, ਬਾਬਾ ਲੱਖਾ ਸਿੰਘ ਨਾਨਕਸਰ ਵੱਲੋਂ ਬਾਬਾ ਬਲਬੀਰ ਸਿੰਘ, ਮਹੰਤ ਕਰਮਜੀਤ ਸਿੰਘ, ਬਾਬਾ ਬਲਵੀਰ ਸਿੰਘ ਟਿੱਬੇਵਾਲੇ, ਮਹੰਤ ਮਹਾਬੀਰ ਸਿੰਘ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਸ. ਹਰਦੇਵ ਸਿੰਘ ਨਾਗੋਕੇ, ਸ. ਨਾਰੰਗ ਸਿੰਘ ਨਾਗੋਕੇ, ਬਾਬਾ ਗੁਰਪ੍ਰੀਤ ਸਿੰਘ, ਬਾਬਾ ਨਾਥ ਸਿੰਘ, ਬਾਬਾ ਸੁਰਜੀਤ ਸਿੰਘ ਗੰਗਾਨਗਰ, ਬਾਬਾ ਲਵਪ੍ਰੀਤ ਸਿੰਘ ਪੰਜਗਰਾਹੀ, ਬਾਬਾ ਮਨਜੀਤ ਸਿੰਘ ਨਿਰਮਲੇ, ਬਾਬਾ ਅਮਰ ਸਿੰਘ ਰਾੜਾ ਸਾਹਿਬ ਵਾਲੇ, ਬਾਬਾ ਸੁੱਖਾ ਸਿੰਘ ਖਿਆਲੇ ਵਾਲੇ, ਬਾਬਾ ਸੁਖਜੀਤ ਸਿੰਘ ਘਨਈਆ, ਸ. ਗੁਰਚਰਨ ਸਿੰਘ ਨਿਰਮਾਲੇ ਫਗਵਾੜੇ ਵਾਲੇ, ਬਾਬਾ ਤਰਲੋਕ ਸਿੰਘ, ਬੀਬੀ ਦਵਿੰਦਰ ਕੌਰ ਰਾਮਾ ਮੰਡੀ, ਬਾਬਾ ਅਮਰੀਕ ਸਿੰਘ, ਜਥੇਦਾਰ ਦਵਿੰਦਰ ਸਿੰਘ ਖੱਟੜਾ, ਸ. ਉਪਕਾਰ ਸਿੰਘ, ਜਥੇਦਾਰ ਬਾਬਾ ਜਗਮੋਹਨ ਸਿੰਘ, ਜਥੇਦਾਰ ਬਾਬਾ ਗੁਰਪ੍ਰੀਤ ਸਿੰਘ ਮਿਸਾਲ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ, ਬਾਬਾ ਬੇਅੰਤ ਸਿੰਘ, ਜਥੇਦਾਰ ਸ਼ਮਸ਼ੇਰ ਸਿੰਘ ਤਰਨਾ ਦਲ, ਜਥੇਦਾਰ ਦਿਲਬਾਗ ਸਿੰਘ ਤਰਨਾ ਦਲ, ਮਾਤਾ ਜਸਬੀਰ ਕੌਰ, ਬਾਬਾ ਮੋਹਿੰਦਰ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਘੋਲਾ ਸਿੰਘ ਸਰਹਾਲੀ, ਬਾਬਾ ਰੇਸ਼ਮ ਸਿੰਘ, ਬਾਬਾ ਅਵਤਾਰ ਸਿੰਘ, ਗਲੋਬਲ ਸਿੱਖ ਕੌਂੋਸਿਲ ਡਾ. ਕਲਜੀਤ ਕੌਰ ਯੂਕੇ, ਸ. ਸਰਬਜੀਤ ਸਿੰਘ ਪ੍ਰਧਾਨ ਲੋਕਲ ਕਮੇਟੀ ਖਡੂਰ ਸਾਹਿਬ, ਸ. ਕੰਵਰਪਾਲ ਸਿੰਘ ਦਲ ਖਾਲਸਾ, ਸ. ਦਾਰਾ ਸਿੰਘ ਗ੍ਰੰਥੀ ਸਭਾ ਪੰਜਾਬ, ਭਾਈ ਬਲਜੀਤ ਸਿੰਘ ਆਜ਼ਾਦ, ਬਾਬਾ ਕੁਲਬੀਰ ਸਿੰਘ, ਗਿਆਨੀ ਪ੍ਰਤਾਪ ਸਿੰਘ, ਸ. ਸਰਬਜੀਤ ਸਿੰਘ ਢੋਟੀਆਂ ਹੈਡ ਪ੍ਰਚਾਰਕ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ
ਸੰਪਰਕ ਨੰ: 81968-00236

×