ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

by | Jun 1, 2026 | daily, politics, religion | 0 comments

ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫ਼ਰੰਸ ’ਚ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤਾਂ ਲਈ ਕੀਤਾ ਵਿਸ਼ੇਸ਼ ਧੰਨਵਾਦੀ ਮਤਾ ਪਾਸ
ਗੁਰੂ ਘਰਾਂ ਅੰਦਰ ਪਹਿਰੇਦਾਰੀ ਯਕੀਨੀ ਬਨਾਉਣ ਅਤੇ ਬਿਜਲੀ ਉਪਕਰਣਾਂ ਦੀ ਸਮੇਂ-ਸਮੇਂ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ- ਐਡਵੋਕੇਟ ਧਾਮੀ
328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ਤੋਂ ਬਾਹਰ ਜਾ ਕੇ ਜਾਂਚ ਟੀਮ ਵੱਲੋਂ ਮੰਗੀ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਜਾਵੇਗੀ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਈ ਇਕੱਤਰਤਾ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਵਿਚਾਰਨ ਦੇ ਨਾਲ-ਨਾਲ ਬੀਤੇ ਕੱਲ੍ਹ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦੀ ਮਤਾ ਪਾਸ ਕੀਤਾ ਗਿਆ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026” ਵਿਚਲੇ ਇਤਰਾਜ਼ਾਂ ਬਾਰੇ ਬੀਤੇ ਕੱਲ੍ਹ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਜਿਥੇ ਸਿੱਖ ਜਥੇਬੰਦੀਆਂ ਦੇ ਮੁੱਖੀ ਸਾਹਿਬਾਨ ਨੇ ਸ਼ਿਰਕਤ ਕੀਤੀ, ਉਥੇ ਹੀ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਇਸ ਐਕਟ ਪ੍ਰਤੀ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ।
ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਅੱਜ ਦੀ ਇਕੱਤਰਤਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਗਈ ਇਸ ਪੰਥਕ ਕਾਨਫ਼ਰੰਸ ਵਿਚ ਸ਼ਮੂਲੀਅਤ ਕਰਨ ਲਈ ਸਮੂਹ ਪੰਥਕ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਿੱਖ ਫੈਡਰੇਸ਼ਨਾਂ, ਸਭਾ ਸੁਸਾਇਟੀਆਂ, ਉਦਾਸੀ, ਨਿਰਮਲੇ ਤੇ ਕਾਰਸੇਵਾ ਵਾਲੇ ਮਹਾਂਪੁਰਸ਼, ਸੇਵਾ ਪੰਥੀ ਸੰਪ੍ਰਦਾਵਾਂ, ਗੁਰਦੁਆਰਾ ਕਮੇਟੀਆਂ, ਗ੍ਰੰਥੀ ਤੇ ਅਖੰਡਪਾਠੀ ਸਿੰਘਾਂ, ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਸਮੇਤ ਸਿੱਖ ਸੰਗਤਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਦੇ ਨਾਲ ਹੀ ਸੰਗਤਾਂ ਨੂੰ ਪ੍ਰੇਰਣਾ ਕਰਕੇ ਲਿਆਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਹੁੰਦਿਆਂ ਆਪਣੀਆਂ ਜ਼ੁੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਸਾਹਿਬਾਨ, ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਸਮੇਤ ਸਮੂਹ ਕਰਮਚਾਰੀਆਂ ਦੀ ਸ਼ਲਾਘਾ ਵੀ ਕੀਤੀ ਗਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਬੀਤੇ ਕੱਲ੍ਹ ਜਲਾਲਾਬਾਦ ਨੇੜਲੇ ਪਿੰਡ ਬਾਰੇਕੇ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਅਗਨ ਭੇਟ ਹੋਣ ਦੀ ਘਟਨਾ ’ਤੇ ਦੁੱਖ ਜ਼ਾਹਰ ਕਰਦਿਆਂ ਸੰਗਤਾਂ ਨੂੰ ਸੁਚੇਤ ਹੋ ਕੇ ਸੇਵਾਵਾਂ ਨਿਭਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਅੰਦਰ ਪਹਿਰੇਦਾਰੀ ਯਕੀਨੀ ਬਨਾਉਣ ਅਤੇ ਬਿਜਲੀ ਉਪਕਰਣਾਂ ਦੀ ਸਮੇਂ-ਸਮੇਂ ਸੰਭਾਲ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਇਹ ਜ਼ੁੰਮੇਵਾਰੀ ਹੋਰ ਵੀ ਵਧ ਜਾਂਦੀ ਹੈ, ਜਿਸ ਪ੍ਰਤੀ ਸੰਗਤਾਂ ਨੂੰ ਚੇਤੰਨ ਹੋਣ ਦੀ ਲੋੜ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੱਲੋਂ ਮੰਗੀਆਂ ਜਾ ਰਹੀਆਂ ਜਾਣਕਾਰੀਆਂ ਬਾਰੇ ਵੀ ਅੱਜ ਦੀ ਅੰਤ੍ਰਿੰਗ ਕਮੇਟੀ ’ਚ ਵਿਚਾਰ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਟ ਨੂੰ ਸਹਿਯੋਗ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਦਿੱਤਾ ਜਾ ਰਿਹਾ ਹੈ ਅਤੇ ਇਸ ਸਬੰਧ ਵਿਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਕ ਪੱਤਰ ਲਿਖਿਆ ਸੀ। ਜਥੇਦਾਰ ਸਾਹਿਬ ਵੱਲੋਂ ਪੱਤਰ ਭੇਜ ਕੇ ਕੇਵਲ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਹੀ ਸਹਿਯੋਗ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜਾਂਚ ਟੀਮ ਜਾਣਬੁਝ ਕੇ ਸਿੱਖ ਸੰਸਥਾ ਦੇ ਅਕਸ ਨੂੰ ਢਾਹ ਲਗਾਉਣ ਲਈ ਗ਼ਲਤ ਬਿਆਨੀ ਕਰ ਰਹੀ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਪੂਰੀ ਪਾਰਦਰਸ਼ਤਾ ਨਾਲ ਸਹਿਯੋਗ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਤੋਂ ਬਾਹਰ ਜਾ ਕੇ ਮੰਗੀ ਗਈ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਟ ਨੂੰ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਸ ਮਾਮਲੇ ਵਿਚ ਕੁਝ ਲੋਕਾਂ ਵੱਲੋਂ ਸਿੱਖ ਸੰਸਥਾ ਖਿਲਾਫ਼ ਕੀਤੀ ਜਾ ਰਹੀ ਗ਼ਲਤ ਬਿਆਨੀ ਨੂੰ ਤੁਰੰਤ ਬੰਦ ਕਰਨ ਲਈ ਵੀ ਆਖਿਆ।
ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3% ਮਹਿੰਗਾਈ ਭੱਤਾ ਦੇਣ ਦਾ ਫੈਸਲਾ ਵੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼ੋਕ ਮਤਾ ਵੀ ਪਾਸ ਕੀਤਾ ਹੈ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਹਾਲਵਾਂ, ਇੰਜੀ: ਸੁਖਵਿੰਦਰ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਅਜ਼ਾਦਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਸੁਖਜਿੰਦਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਪ੍ਰਜਿੰਦਰ ਸਿੰਘ, ਸ. ਗੁਰਪ੍ਰੀਤ ਸਿੰਘ ਰੋਡੇ, ਸ. ਗੁਰਪ੍ਰਤਾਪ ਸਿੰਘ, ਸ. ਤਰਸੇਮ ਸਿੰਘ ਆਦਿ ਸ਼ਾਮਲ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ
ਸੰਪਰਕ ਨੰ: 81968-00236

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...