ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ: ਵੜਿੰਗ

by | Jun 1, 2026 | breaking news, daily, politics | 0 comments

ਪੀਏਯੂ ਵਿਖੇ ਚੰਨੀ ਦਾ ਕੀਤਾ ਸਵਾਗਤ; ਵਿਸ਼ੇਸ਼ ਗਰਾਂਟ ਲਈ ਸੌਂਪਿਆ ਮੰਗ ਪੱਤਰ

ਨਗਰ ਕੌਂਸਲ ਚੋਣਾਂ ਨਤੀਜਿਆਂ ਨੂੰ ਲੈ ਕੇ ਆਪ ਦੇ ਦਾਅਵਿਆਂ ਉੱਪਰ ਕਸਿਆ ਤੰਜ

ਕਿਹਾ: ਅਸਲ ਮੁਕਾਬਲਾ ਹਾਲੇ ਅੱਗੇ ਪਿਆ ਹੈ

ਟਿੱਪਣੀ: ਕੈਪਟਨ ਅਮਰਿੰਦਰ ਨੂੰ ਸਮਝ ਆ ਗਿਆ ਹੈ ਕਿ ਕਾਂਗਰਸ ਲੋਕਤਾਂਤਰਿਕ ਪਾਰਟੀ ਹੈ, ਜਦਕਿ ਭਾਜਪਾ ਵਿੱਚ ਘੁੱਟਣ ਵਾਲਾ ਮਾਹੌਲ ਹੈ

ਲੁਧਿਆਣਾ, 1 ਜੂਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਵਿੱਚ ਮੁੜ ਸੱਤਾ ਵਿੱਚ ਵਾਪਸੀ ਕਰੇਗੀ।

ਵੜਿੰਗ, ਜਿਹੜੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਵੀ ਹਨ, ਅੱਜ ਇੱਥੇ ਆਪਣੇ ਸਾਥੀ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮਿਲੇ, ਜੋ ਖੇਤੀਬਾੜੀ ਬਾਰੇ ਸੰਸਦੀ ਸਥਾਈ ਕਮੇਟੀ ਦੇ ਚੇਅਰਮੈਨ ਵੀ ਹਨ ਅਤੇ ਪੀਏਯੂ ਦੇ ਦੌਰੇ ‘ਤੇ ਆਏ ਵਫ਼ਦ ਦੀ ਅਗਵਾਈ ਕਰ ਰਹੇ ਸਨ।

ਇਸ ਮੌਕੇ ਵੜਿੰਗ ਨੇ ਸਥਾਨਕ ਸੀਨੀਅਰ ਆਗੂਆਂ ਦੇ ਨਾਲ ਪੀਏਯੂ ਕੈਂਪਸ ਵਿੱਚ ਚੰਨੀ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਚੰਨੀ ਨਾ ਸਿਰਫ਼ ਸਥਾਈ ਕਮੇਟੀ ਦੇ ਚੇਅਰਮੈਨ ਹਨ, ਸਗੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਵੀ ਹਨ।

ਉਨ੍ਹਾਂ ਜ਼ੋਰ ਦਿੰਦਿਆਂ, ਕਿਹਾ ਕਿ ਉਹ ਖੁਦ, ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਸਾਰੇ ਆਗੂ ਇਕੱਠੇ ਹਨ ਤੇ 2027 ਵਿੱਚ ਪੰਜਾਬ ਵਿੱਚ ਕਾਂਗਰਸ ਦੀ ਜਿੱਤ ਯਕੀਨੀ ਬਣਾਉਣਗੇ।

ਸੂਬਾ ਕਾਂਗਰਸ ਪ੍ਰਧਾਨ ਨੇ ਚੰਨੀ ਨੂੰ ਇੱਕ ਵਿਸਥਾਰ ਸਹਿਤ ਮੰਗ ਪੱਤਰ ਸੌਂਪਦਿਆਂ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲਈ ਖੋਜ ਕਾਰਜਾਂ ਵਾਸਤੇ ਯਕਮੁਸ਼ਤ 1000 ਕਰੋੜ ਰੁਪਏ ਦੀ ਵਿਸ਼ੇਸ਼ ਗਰਾਂਟ ਅਤੇ ਇਸ ਤੋਂ ਇਲਾਵਾ, ਹਰ ਸਾਲ 50 ਤੋਂ 60 ਕਰੋੜ ਰੁਪਏ ਦੀ ਨਿਯਮਤ ਗਰਾਂਟ ਦੇਣ ਦੀ ਮੰਗ ਕੀਤੀ।

ਉਨ੍ਹਾਂ ਨੇ ਕਿਹਾ ਕਿ ਪੀਏਯੂ ਨੂੰ ਲੰਮੇ ਸਮੇਂ ਤੋਂ ਲੋੜੀਂਦੇ ਫੰਡ ਨਹੀਂ ਮਿਲ ਰਹੇ ਹਨ ਅਤੇ ਕਈ ਵਾਰ ਕਰਮਚਾਰੀਆਂ ਤੇ ਵਿਗਿਆਨੀਆਂ ਨੂੰ ਤਨਖਾਹਾਂ ਦੇਣ ਲਈ ਵੀ ਪੈਸਿਆਂ ਦੀ ਕਮੀ ਹੋ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਖੁਰਾਕ ਸੁਰੱਖਿਆ ਯਕੀਨੀ ਬਣਾਉਣ ਵਿੱਚ ਪੀਏਯੂ ਦੀ ਅਹਿਮ ਭੂਮਿਕਾ ਰਹੀ ਹੈ, ਕਿਉਂਕਿ ਹਰਿਤ ਕ੍ਰਾਂਤੀ ਦੀ ਸ਼ੁਰੂਆਤ ਇਸੇ ਯੂਨੀਵਰਸਿਟੀ ਤੋਂ ਹੋਈ ਸੀ।

ਜਦਕਿ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਸਬੰਧੀ ਦਾਅਵਿਆਂ ਬਾਰੇ ਪੁੱਛੇ ਜਾਣ ‘ਤੇ ਵੜਿੰਗ ਨੇ ਕਿਹਾ ਕਿ ਪਿਛਲੇ 20 ਸਾਲਾਂ ਤੋਂ ਹਮੇਸ਼ਾ ਸੱਤਾਧਾਰੀ ਪਾਰਟੀ ਇਹ ਚੋਣਾਂ ਜਿੱਤਦੀ ਰਹੀ ਹੈ, ਲੇਕਿਨ ਬਾਅਦ ਵਿੱਚ ਵਿਧਾਨ ਸਭਾ ਚੋਣਾਂ ਹਾਰ ਜਾਂਦੀ ਹੈ।

ਉਨ੍ਹਾਂ ਨੇ ਕਿਹਾ ਕਿ ਦਰਅਸਲ ਪਹਿਲਾਂ ਦੀਆਂ ਸਰਕਾਰਾਂ ਨਾਲੋਂ ਆਪ ਦਾ ਪ੍ਰਦਰਸ਼ਨ ਕਾਫ਼ੀ ਕਮਜ਼ੋਰ ਰਿਹਾ ਹੈ। ਆਪ ਸਰਕਾਰ ਦੌਰਾਨ ਵਿਰੋਧੀ ਧਿਰ ਦਾ ਪ੍ਰਦਰਸ਼ਨ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਰਿਹਾ ਹੈ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਨੇ ਕਿਹਾ ਕਿ ਕਾਨੂੰਨ-ਵਿਵਸਥਾ, ਨਸ਼ਿਆਂ, ਰੋਜ਼ਗਾਰ ਅਤੇ ਵਿੱਤੀ ਪ੍ਰਬੰਧਨ ਦੇ ਮਾਮਲੇ ਵਿੱਚ ਆਪ ਸਰਕਾਰ ਪੂਰੀ ਤਰ੍ਹਾਂ ਅਸਫਲ ਰਹੀ ਹੈ ਅਤੇ ਸੂਬੇ ਨੂੰ ਕਰਜ਼ੇ ਹੇਠ ਦਬਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਬੇਕਸੂਰ ਲੋਕਾਂ ਦੇ ਕਤਲ ਹੁਣ ਆਮ ਗੱਲ ਬਣ ਗਏ ਹਨ। ਹਾਲਾਤ ਇੰਨੇ ਮਾੜੇ ਹਨ ਕਿ ਆਪ ਸਰਕਾਰ ਭ੍ਰਿਸ਼ਟਾਚਾਰ ਵਿੱਚ ਗਲ ਤੱਕ ਡੁੱਬੀ ਹੋਈ ਹੈ ਅਤੇ ਹਰ ਪੰਜਾਬੀ ਇਸਦਾ ਖਮਿਆਜ਼ਾ ਭੁਗਤ ਰਹੇ ਹਨ।

ਇਸੇ ਤਰ੍ਹਾਂ, ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਪੁਲਿਸ ਨਾਲ ਹੋਈ ਝੜਪ ਅਤੇ ਬਾਅਦ ਵਿੱਚ ਮੰਗੀ ਮੁਆਫ਼ੀ ਬਾਰੇ ਪੁੱਛੇ ਜਾਣ ‘ਤੇ ਵੜਿੰਗ ਨੇ ਉਨ੍ਹਾਂ ਨੂੰ “ਮੰਦਬੁੱਧੀ” ਕਰਾਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨਾਲ ਉਲਝਣ ਦੀ ਬਜਾਏ ਬਿੱਟੂ ਨੂੰ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਦੋ ਸਾਲ ਮੰਤਰੀ ਰਹਿ ਕੇ ਉਨ੍ਹਾਂ ਨੇ ਸੂਬੇ ਲਈ ਕੀ ਕੀਤਾ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਉਨ੍ਹਾਂ ਨੇ ਨੌਜਵਾਨਾਂ ਨੂੰ ਕੋਈ ਰੋਜ਼ਗਾਰ ਦਿੱਤਾ ਹੈ ਜਾਂ ਫਿਰ ਪੰਜਾਬ ਵਿੱਚ ਕੋਈ ਨਵੀਂ ਰੇਲ ਲਾਈਨ ਵਿਛਾਈ ਹੈ?

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਸ ਬਿਆਨ ਬਾਰੇ ਕਿ ਕਾਂਗਰਸ ਭਾਜਪਾ ਤੋਂ ਵੱਖਰੀ ਹੈ ਕਿਉਂਕਿ ਉਹ ਹਰ ਕਿਸੇ ਨੂੰ ਭਰੋਸੇ ਵਿੱਚ ਲੈਂਦੀ ਹੈ, ਵੜਿੰਗ ਨੇ ਕਿਹਾ ਕਿ ਫਿਰ ਇਨ੍ਹਾਂ ਨੂੰ ਪਾਰਟੀ ਛੱਡਣ ਦੀ ਲੋੜ ਕਿਉਂ ਪਈ ਸੀ? ਉਨ੍ਹਾਂ ਨੇ ਕਿਹਾ ਕਿ ਹੁਣ ਸ਼ਾਇਦ ਇਨ੍ਹਾਂ ਨੂੰ ਅਹਿਸਾਸ ਹੋ ਗਿਆ ਹੋਵੇਗਾ ਕਿ ਕਾਂਗਰਸ ਕਿੰਨੀ ਖੁੱਲ੍ਹੀ ਸੋਚ ਵਾਲੀ ਪਾਰਟੀ ਹੈ ਅਤੇ ਭਾਜਪਾ ਵਿੱਚ ਕਿੰਨਾ ਘੁੱਟਣ ਵਾਲਾ ਮਾਹੌਲ ਹੈ।

ਜਦਕਿ ਲੁਧਿਆਣਾ ਦੇ ਸ਼ਾਹੀ ਇਮਾਮ ਵੱਲੋਂ ਈਦ ਦੀ ਨਮਾਜ਼ ਵਿੱਚ ਉਨ੍ਹਾਂ ਦੀ ਗੈਰ-ਹਾਜ਼ਰੀ ‘ਤੇ ਸਵਾਲ ਚੁੱਕੇ ਜਾਣ ਬਾਰੇ, ਵੜਿੰਗ ਨੇ ਕਿਹਾ ਕਿ ਇਸ ਮਾਮਲੇ ਨੂੰ ਸਿਆਸੀ ਰੰਗ ਨਹੀਂ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਨਿਯਮਿਤ ਤੌਰ ‘ਤੇ ਮਸਜਿਦ ਅਤੇ ਇਮਾਮ ਸਾਹਿਬ ਨੂੰ ਮਿਲਦੇ ਰਹਿੰਦੇ ਹਨ, ਪਰ ਈਦ ਵਾਲੇ ਦਿਨ ਉਹ ਹੋਰ ਰੁਝੇਵਿਆਂ ਕਾਰਨ ਨਹੀਂ ਪਹੁੰਚ ਸਕੇ।

ਇਸ ਮੌਕੇ ਉਨ੍ਹਾਂ ਦੇ ਨਾਲ ਜੱਸੀ ਖੰਗੂੜਾ, ਸੁਰਿੰਦਰ ਡਾਵਰ, ਕੁਲਦੀਪ ਸਿੰਘ ਵੈਦ, ਪਵਨ ਦੀਵਾਨ, ਸੰਜੇ ਤਲਵਾੜ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...