ਜੀਐੱਮਐੱਸਐੱਚ (GMSH)-16 ਦੇ ਬਲੱਡ ਬੈਂਕ ਵਿੱਚ ਲਗੀ ਮਾਮੂਲੀ ਅੱਗ ‘ਤੇ ਕਾਬੂ ਪਾਇਆ ਗਿਆ

by | Jun 3, 2026 | breaking news, daily, politics | 0 comments

ਜੀਐੱਮਐੱਸਐੱਚ (GMSH)-16
ਦੇ ਬਲੱਡ ਬੈਂਕ ਵਿੱਚ 2 ਜੂਨ 2026 ਨੂੰ ਦਿਨ ਚੜ੍ਹਨ ਤੋਂ ਪਹਿਲਾਂ ਸਵੇਰੇ ਇੱਕ ਮਾਮੂਲੀ ਅੱਗ ਲਗਣ ਦੀ ਘਟਨਾ ਵਾਪਰੀ। ਤਤਪਰਤਾ ਅਤੇ ਪ੍ਰਭਾਵੀ ਕਾਰਵਾਈ ਦੇ ਚਲਦੇ ਸਥਿਤੀ ਨੂੰ ਜਲਦੀ ਹੀ ਕਾਬੂ ਕਰ ਲਿਆ ਗਿਆ, ਜਿਸ ਨਾਲ ਕੋਈ ਬੜਾ ਨੁਕਸਾਨ ਜਾਂ ਸੇਵਾਵਾਂ ਵਿੱਚ ਕੋਈ ਵਿਘਨ ਨਹੀਂ ਪਿਆ।

ਇਹ ਘਟਨਾ ਸਭ ਤੋਂ ਪਹਿਲਾਂ ਡਿਊਟੀ ‘ਤੇ ਤੈਨਾਤ ਕਰਮਚਾਰੀਆਂ ਦੁਆਰਾ ਦੇਖੀ ਗਈ, ਜਿਨ੍ਹਾਂ ਨੇ ਤੁਰੰਤ ਸੁਰੱਖਿਆ ਕਰਮੀਆਂ ਨੂੰ ਸੂਚਿਤ ਕੀਤਾ। ਸੁਰੱਖਿਆ ਕਰਮੀਆਂ ਨੇ ਬਿਨਾ ਦੇਰੀ ਕੀਤੇ ਪ੍ਰਤੀਕਿਰਿਆ ਦਿੰਦੇ ਹੋਏ ਅੱਗ ‘ਤੇ ਸਫ਼ਲਤਾਪੂਰਵਕ ਕਾਬੂ ਪਾ ਲਿਆ, ਜਿਸ ਨਾਲ ਅੱਗ ਦੇ ਫੈਲਣ ਨੇ ਰੋਕਿਆ ਜਾ ਸਕਿਆ।

ਹਸਪਤਾਲ ਦੇ ਸੀਨੀਅਰ ਅਧਿਕਾਰੀਆਂ, ਜਿਨ੍ਹਾਂ ਵਿੱਚ ਡਾਇਰੈਕਟਰ ਸਿਹਤ ਸੇਵਾਵਾਂ (ਡੀਐੱਚਐੱਸ/DHS), ਮੈਡੀਕਲ ਸੁਪਰਡੈਂਟ (ਐੱਮਐੱਸ/MS), ਡਿਪਟੀ ਮੈਡੀਕਲ ਸੁਪਰਡੈਂਟ (ਡੀਐੱਮਐੱਸ/DMS), ਅਤੇ ਇੰਚਾਰਜ ਬਲੱਡ ਬੈਂਕ ਸ਼ਾਮਲ ਹਨ, ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪਰਿਸਰ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਅਤੇ ਬਲੱਡ ਬੈਂਕ ਦੀਆਂ ਜ਼ਰੂਰੀ ਸੇਵਾਵਾਂ ਦੀ ਨਿਰੰਤਰਤਾ ਬਣਾਈ ਰੱਖਣ ਹਿਤ ਜ਼ਰੂਰੀ ਦਿਸ਼ਾ-ਨਿਰਦੇਸ਼ ਤੁਰੰਤ ਜਾਰੀ ਕੀਤੇ ਗਏ।

ਮੁੱਢਲੇ ਮੁੱਲਾਂਕਣ ਦੇ ਅਨੁਸਾਰ, ਅੱਗ ਲਗਣ ਦਾ ਸੰਭਾਵਿਤ ਕਾਰਨ ਬਲੱਡ ਬੈਂਕ ਖੇਤਰ ਵਿੱਚ ਸਥਾਪਿਤ ਏਅਰ-ਕੰਡੀਸ਼ਨਿੰਗ ਯੂਨਿਟ ਵਿੱਚ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਪ੍ਰਭਾਵਿਤ ਖੇਤਰ ਨੂੰ ਤੁਰੰਤ ਸੁਰੱਖਿਅਤ ਕਰ ਲਿਆ ਗਿਆ ਅਤੇ ਮੌਕੇ ‘ਤੇ ਇਹਤਿਆਤੀ ਕਦਮ ਉਠਾਏ ਗਏ।

ਮਹੱਤਵਪੂਰਨ ਗੱਲ ਇਹ ਹੈ ਕਿ ਇਸ ਘਟਨਾ ਵਿੱਚ ਕਿਸੇ ਵੀ ਜਾਨੀ ਨੁਕਸਾਨ ਜਾਂ ਸੱਟ ਦੀ ਸੂਚਨਾ ਨਹੀਂ ਹੈ। ਨਾਲ ਹੀ, ਇਸ ਪੜਾਅ ‘ਤੇ ਖੂਨ ਦੇ ਸਟਾਕ, ਉਪਕਰਣ, ਰਿਕਾਰਡ ਜਾਂ ਬੁਨਿਆਦੀ ਢਾਂਚੇ ਨੂੰ ਕੋਈ ਜ਼ਿਕਰਯੋਗ ਨੁਕਸਾਨ ਵੀ ਨਹੀਂ ਹੋਇਆ ਹੈ।

ਘਟਨਾ ਦੇ ਵਾਸਤਵਿਕ ਕਾਰਨਾਂ ਦਾ ਪਤਾ ਲਗਾਉਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਹਿਤ ਵਿਸਤ੍ਰਿਤ ਤਕਨੀਕੀ ਜਾਂਚ ਜਾਰੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...