5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

by | Jun 4, 2026 | breaking news, daily, politics | 0 comments

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਇੱਕ ਪ੍ਰਾਈਵੇਟ ਵਿਅਕਤੀ ਸਰਬਜੀਤ ਸਿੰਘ ਉਰਫ਼ ਬਿੱਟੂ ਵਾਸੀ ਹੈਬੋਵਾਲ ਕਲਾਂ, ਲੁਧਿਆਣਾ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਿਊ ਬਾਬਾ ਦੀਪ ਸਿੰਘ ਨਗਰ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪਿਤਾ ਨੇ ਸਾਹਨੇਵਾਲ ਦੇ ਨਿਵਾਸੀ ਕੁਲਦੀਪ ਕੁਮਾਰ ਤੋਂ ਸਾਈਕਲ ਮਾਰਕੀਟ ਵਿੱਚ 60 ਵਰਗ ਗਜ਼ ਦਾ ਪਲਾਟ ਖਰੀਦਣ ਲਈ ਇੱਕ ਸਮਝੌਤਾ ਕੀਤਾ ਸੀ ਅਤੇ ਅਸੀਂ ਉਸ ਜਗ੍ਹਾ ਦਾ ਕਬਜ਼ਾ ਵੀ ਲੈ ਲਿਆ ਸੀ। ਸਾਲ 2020 ਵਿੱਚ ਉਸਨੂੰ ਪਤਾ ਲੱਗਾ ਕਿ ਸ਼ਿਕਾਇਤਕਰਤਾ ਦੇ ਮਾਮੇ ਦੇ ਪੁੱਤਰ ਗੁਰਜੀਤ ਸਿੰਘ ਉਰਫ਼ ਰਿੰਪੀ ਨੇ ਕੁਲਵੰਤ ਸਿੰਘ ਨਾਮ ਦੇ ਵਿਅਕਤੀ ਤੋਂ ਉਕਤ ਜ਼ਮੀਨ ਦੀ ਜਾਅਲੀ ਰਜਿਸਟਰੀ ਕਰਵਾਈ ਸੀ। ਇਸ ਰਜਿਸਟਰੀ ਵਿੱਚ ਦਰਜ ਖਸਰਾ ਨੰਬਰ ਸਾਈਕਲ ਮਾਰਕੀਟ ਲੁਧਿਆਣਾ ਦਾ ਨਹੀਂ ਸਗੋਂ ਚੰਦਨ ਨਗਰ ਲੁਧਿਆਣਾ ਦਾ ਸੀ। ਕੁਲਵੰਤ ਸਿੰਘ ਦੀ ਭਾਲ ਕਰਨ ਤੋਂ ਬਾਅਦ, ਉਸਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਉਸਨੇ ਸਾਈਕਲ ਮਾਰਕੀਟ ਵਿੱਚ ਕੋਈ ਦੁਕਾਨ ਗੁਰਜੀਤ ਸਿੰਘ ਉਰਫ਼ ਰਿੰਪੀ ਨੂੰ ਨਹੀਂ ਵੇਚੀ ਹੈ। ਕੁਲਵੰਤ ਸਿੰਘ ਨੇ ਇਹ ਵੀ ਦੱਸਿਆ ਕਿ ਉਸਦਾ ਇੱਕ ਜਾਣਕਾਰ ਵਿਅਕਤੀ ਹੈ ਜਿਸਦਾ ਨਾਮ ਸਰਬਜੀਤ ਸਿੰਘ ਉਰਫ਼ ਬਿੱਟੂ ਹੈ ਜੋ ਰਾਏਕੋਟ ਤਹਿਸੀਲ ਦਫਤਰ ਵਿੱਚ ਦਰਜਾ-4 ਕਰਮਚਾਰੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਉਕਤ ਜ਼ਮੀਨ ਆਪਣੇ ਨਾਮ ’ਤੇ ਰਜਿਸਟਰ ਕਰਵਾਉਣਾ ਚਾਹੁੰਦਾ ਸੀ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਬਿੱਟੂ ਨਾਲ ਗੱਲ ਕੀਤੀ ਅਤੇ ਬਿੱਟੂ ਨੇ ਦੱਸਿਆ ਕਿ ਉਹ ਅਧਿਕਾਰੀਆਂ ਨਾਲ ਚੰਗੀ ਬਣਦੀ ਹੈ ਅਤੇ ਉਨ੍ਹਾਂ ਨਾਲ ਗੱਲ ਕਰਕੇ ਉਹ ਪੀਰੂਬੰਦਾ ਸਾਈਕਲ ਮਾਰਟ ਮੁਰਾਦਪੁਰਾ ਵਿੱਚ ਰਜਿਸਟਰੀ ਕਰਵਾ ਦੇਵੇਗਾ। ਜਿਸਦੀ ਕੀਮਤ 3,50,000 ਰੁਪਏ ਹੋਵੇਗੀ ਅਤੇ ਉਹ 25,000 ਰੁਪਏ ਪਹਿਲਾਂ ਲਵੇਗਾ ਅਤੇ ਪਹਿਲੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸਰਬਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...