ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

by | Jun 4, 2026 | breaking news, crime, daily, politics | 0 comments

ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ ਕੀਤਾ ਆਈ.ਈ.ਡੀ : ਡੀਜੀਪੀ ਗੌਰਵ ਯਾਦਵ

ਵਿਦੇਸ਼ੀ ਹੈਂਡਲਰ ਵੱਲੋਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਬਦਲੇ ਵਿੱਤੀ ਸਹਾਇਤਾ ਕਰਨ ਦੀ ਕੀਤੀ ਗਈ ਸੀ ਪੇਸ਼ਕਸ਼ : ਆਈਜੀਪੀ ਸੀ.ਆਈ. ਅਸ਼ੀਸ਼ ਚੌਧਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ ਅੱਤਵਾਦੀ ਹੈਂਡਲਰ ਦੇ ਦੋ ਸਾਥੀਆਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਸਮੇਤ ਗ੍ਰਿਫਤਾਰ ਕਰਕੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਗੁੱਜਰਪੁਰਾ ਦੇ ਰਹਿਣ ਵਾਲੇ ਮਨੀ ਸਿੰਘ (32) ਅਤੇ ਅੰਮ੍ਰਿਤਸਰ ਦੇ ਗਿੱਲਵਾਲੀ ਗੇਟ ਦੇ ਰਹਿਣ ਵਾਲੇ ਅਭਿਸ਼ੇਕ ਕੁਮਾਰ (28) ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤਾ ਗਿਆ ਆਈ.ਈ.ਡੀ. ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ । ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੇ ਨਤੀਜੇ ਵਜੋਂ ਐਸਏਐਸ ਨਗਰ ਵਿੱਚ ਜਨਤਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੇ ਉਦੇਸ਼ ਨਾਲ ਬਣਾਈ ਨਾਪਾਕ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਦਰਪੇਸ਼ ਸੰਭਾਵੀ ਖ਼ਤਰਾ ਨੂੰ ਟਲ਼ ਗਿਆ ਹੈ।

ਡੀਜੀਪੀ ਨੇ ਕਿਹਾ ਕਿ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਾਜ਼ਿਸ਼ ਵਿੱਚ ਸ਼ਾਮਲ ਹੈਂਡਲਰਾਂ, ਕਾਰਕੁੰਨਾਂ ਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਨੇ ਦੱਸਿਆ ਕਿ ਭਰੋਸਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਵੇਂ ਸ਼ੱਕੀਆਂ, ਜੋ ਬੱਸ ਰਾਹੀਂ ਵਿਸਫੋਟਕ ਯੰਤਰ ਸਮੇਤ ਅੰਮ੍ਰਿਤਸਰ ਤੋਂ ਮੋਹਾਲੀ ਪੁੱਜੇ ਸਨ, ਨੂੰ ਵਾਈ.ਪੀ.ਐਸ. ਚੌਕ ਮੋਹਾਲੀ ਦੇ ਸਾਹਮਣੇ ਇੱਕ ਪਾਰਕ ਦੇ ਨੇੜਿਓਂ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਕਿਹਾ ਕਿ ਅਪ੍ਰੇਸ਼ਨ ਦੌਰਾਨ, ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਰਡੀਐਕਸ ਨਾਲ ਲੈਸ ਆਈ.ਈ.ਡੀ. ਬਰਾਮਦ ਕੀਤੀ। ਇਸ ਵਿਸਫੋਟਕ ਕਾਰਨ ਪੈਦਾ ਹੋਏ ਗੰਭੀਰ ਖ਼ਤਰੇ ਨੂੰ ਦੇਖਦਿਆਂ ਬੰਬ ਡਿਸਪੋਜ਼ਲ ਸਕੁਐਡ ਨੂੰ ਤੁਰੰਤ ਮੌਕੇ ’ਤੇ ਬੁਲਾਇਆ ਗਿਆ, ਜਿਸਨੇ ਸਾਰੇ ਨਿਰਧਾਰਤ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਈ.ਈ.ਡੀ. ਨੂੰ ਸਫਲਤਾਪੂਰਵਕ ਬੇਅਸਰ ਕਰਕੇ ਨਸ਼ਟ ਕਰ ਦਿੱਤਾ।

ਆਈ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਮਨੀ ਸਿੰਘ ਹਾਲ ਹੀ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਸਨੇ ਆਪਣੇ ਰਿਸ਼ਤੇਦਾਰ ਅਭਿਸ਼ੇਕ ਕੁਮਾਰ ਦੀ ਵੀ ਉਸ ਨਾਲ ਜਾਣ-ਪਛਾਣ ਕਰਵਾਈ ਸੀ। ਆਈ.ਜੀ.ਪੀ. ਨੇ ਦੱਸਿਆ ਕਿ ਆਪਸੀ ਗੱਲਬਾਤ ਦੌਰਾਨ, ਵਿਦੇਸ਼ੀ-ਅਧਾਰਤ ਹੈਂਡਲਰ ਨੇ ਉਨ੍ਹਾਂ ਨੂੰ ਕੁਝ ਕੰਮ ਕਰਨ ਦੇ ਬਦਲੇ ਵਿੱਤੀ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਅਤੇ ਆਰਥਿਕ ਦਿੱਕਤਾਂ ਕਾਰਨ ਦੋਵੇਂ ਮੁਲਜ਼ਮ ਹੈਂਡਲਰ ਦਾ ਕੰਮ ਕਰਨ ਲਈ ਸਹਿਮਤ ਹੋ ਗਏ।

ਇਸ ਸਬੰਧ ਵਿੱਚ ਐਫਆਈਆਰ ਨੰਬਰ 8 ਮਿਤੀ 3.6.2026 ਨੂੰ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਐਸਏਐਸ ਨਗਰ ਵਿਖੇ ਬੀਐਨਐਸ ਦੀ ਧਾਰਾ 113(3) ਅਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...