ਸਰਕਾਰੀ ਸਕੂਲਾਂ ਵਿੱਚ ਕੋਈ ਲੇਟ ਫੀਸ ਨੀਤੀ ਨਹੀਂ; ਸਾਰੇ ਸਕੂਲਾਂ ਵਿੱਚ ਐੱਸਐੱਮਆਈਐੱਸ (SMIS) ਹੈਲਪਡੈਸਕ ਸਥਾਪਿਤ ਕੀਤੇ ਜਾਣਗੇ, ਮਾਪੇ ਆਪਣੀ ਸੁਵਿਧਾ ਅਨੁਸਾਰ ਫੀਸਾਂ ਦਾ ਭੁਗਤਾਨ ਕਰ ਸਕਦੇ ਹਨ: ਡਾਇਰੈਕਟਰ ਸਕੂਲ ਸਿੱਖਿਆ

by | Jun 7, 2026 | breaking news, daily, education, politics | 0 comments

ਯੂਟੀ ਚੰਡੀਗੜ੍ਹ ਦੇ ਡਾਇਰੈਕਟਰ ਸਕੂਲ ਸਿੱਖਿਆ, ਸ਼੍ਰੀ ਨਿਤੀਸ਼ ਸਿੰਗਲਾ ਨੇ ਅੱਜ ਸਰਕਾਰੀ ਸਕੂਲਾਂ ਵਿੱਚ ਐੱਸਐੱਮਆਈਐੱਸ (SMIS) ਫੀਸ ਪੋਰਟਲ ਦੇ ਲਾਗੂਕਰਨ ਅਤੇ ਮਾਪਿਆਂ ਦੀ ਸੁਵਿਧਾ ਲਈ ਕੀਤੇ ਜਾ ਰਹੇ ਉਪਾਵਾਂ ਦੀ ਸਮੀਖਿਆ ਹਿਤ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਦੇ ਦੌਰਾਨ ਡਾਇਰੈਕਟਰ ਨੇ ਸਾਰੇ ਸਰਕਾਰੀ ਸਕੂਲਾਂ ਨੂੰ
ਮਾਪਿਆਂ ਦੀ ਸਹਾਇਤਾ ਲਈ ਸਮਰਪਿਤ ਐੱਸਐੱਮਆਈਐੱਸ (SMIS) ਹੈਲਪਡੈਸਕ ਸਥਾਪਿਤ ਕਰਨ ਦੇ ਨਿਰਦੇਸ਼ ਦਿੱਤੇ। ਇਹ ਹੈਲਪਡੈਸਕ ਫੀਸ ਭੁਗਤਾਨ, ਰਜਿਸਟ੍ਰੇਸ਼ਨ, ਮੁੜ-ਤਸਦੀਕ (re-verification) ਅਤੇ ਪੋਰਟਲ ਨਾਲ ਸਬੰਧਿਤ ਹੋਰ ਸਮੱਸਿਆਵਾਂ ਦੇ ਸਮਾਧਾਨ ਵਿੱਚ ਸਹਾਇਤਾ ਪ੍ਰਦਾਨ ਕਰਨਗੇ। ਜਿਹੜੇ ਮਾਪਿਆਂ ਨੂੰ ਕਿਸੇ ਪ੍ਰਕਾਰ ਦੀ ਸਹਾਇਤਾ ਦੀ ਜ਼ਰੂਰਤ ਹੋਵੇ, ਉਹ ਆਪਣੇ ਸਬੰਧਿਤ ਸਕੂਲ ਨਾਲ ਸੰਪਰਕ ਕਰ ਸਕਦੇ ਹਨ, ਜਿੱਥੇ ਨਿਰਧਾਰਿਤ ਸਟਾਫ਼ ਉਨ੍ਹਾਂ ਨੂੰ ਜ਼ਰੂਰੀ ਮਾਰਗਦਰਸ਼ਨ ਅਤੇ ਸਹਿਯੋਗ ਪ੍ਰਦਾਨ ਕਰਨਗੇ।

ਸ਼੍ਰੀ ਨਿਤੀਸ਼ ਸਿੰਗਲਾ ਨੇ ਦੱਸਿਆ ਕਿ ਮੁੜ-ਤਸਦੀਕ (re-verification)
ਪ੍ਰਕਿਰਿਆ ਨੂੰ ਸਰਲ ਅਤੇ ਸੁਵਿਵਸਥਿਤ ਬਣਾਇਆ ਗਿਆ ਹੈ ਤਾਕਿ ਮਾਪਿਆਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਅਤੇ ਪਰੇਸ਼ਾਨੀ-ਮੁਕਤ ਸਮਾਧਾਨ ਸੁਨਿਸ਼ਚਿਤ ਕੀਤਾ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਐੱਸਐੱਮਆਈਐੱਸ (SMIS) ਫੀਸ ਭੁਗਤਾਨ ਲਿੰਕ, ਜ਼ਰੂਰੀ ਨਿਰਦੇਸ਼ਾਂ ਅਤੇ ਮਹੱਤਵਪੂਰਨ ਸੂਚਨਾ ਸਹਿਤ, ਸਿੱਖਿਆ ਵਿਭਾਗ ਦੀ ਅਧਿਕਾਰਿਤ ਵੈੱਬਸਾਇਟ ‘ਤੇ ਉਪਲਬਧ ਹੈ।

ਫੀਸ ਭੁਗਤਾਨ ਨੂੰ ਲੈਕੇ ਉੱਠ ਰਹੀਆਂ ਚਿੰਤਾਵਾਂ ਦੇ ਸਬੰਧ ਵਿੱਚ ਡਾਇਰੈਕਟਰ ਨੇ ਸਪਸ਼ਟ ਕੀਤਾ ਕਿ ਸਰਕਾਰੀ ਸਕੂਲਾਂ ਵਿੱਚ ਕੋਈ ਲੇਟ ਫੀਸ ਨੀਤੀ ਨਹੀਂ ਹੈ ਅਤੇ ਮਾਪਿਆਂ ਨੂੰ ਕਿਸੇ ਪ੍ਰਕਾਰ ਦੇ ਲੇਟ ਫੀਸ ਚਾਰਜ ਬਾਰੇ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਮਾਪਿਆਂ ਨੂੰ ਫੀਸ ਭੁਗਤਾਨ ਕਰਨ ਦੀ ਪੂਰੀ ਸੁਵਿਧਾ ਅਤੇ ਲਚੀਲਾਪਣ ਦਿੱਤਾ ਗਿਆ। ਉਹ ਆਪਣੀ ਸੁਵਿਧਾ ਅਨੁਸਾਰ ਮਾਸਿਕ, ਤਿਮਾਹੀ, ਵਾਰਸ਼ਿਕ ਜਾਂ ਕਿਸੇ ਵੀ ਅਵਧੀ ਦੀ ਫੀਸ ਜਮ੍ਹਾਂ ਕਰਵਾ ਸਕਦੇ ਹਨ।

ਡਾਇਰੈਕਟਰ ਨੇ ਇਹ ਵੀ ਦੁਹਰਾਇਆ ਕਿ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਕਲਾਸ ਤੱਕ ਪੜ੍ਹ ਰਹੇ ਵਿਦਿਆਰਥੀਆਂ ਤੋਂ ਕੋਈ ਫੀਸ ਨਹੀਂ ਲਈ ਜਾਂਦੀ ਹੈ।

ਮੀਟਿੰਗ ਵਿੱਚ ਡਿਜੀਟਲ ਈਕੋਸਿਸਟਮ ਨੂੰ ਹੋਰ ਅਧਿਕ ਮਜ਼ਬੂਤ ਬਣਾਉਣ ਲਈ ਦੀਰਘਕਾਲੀ ਸੁਧਾਰਾਂ ‘ਤੇ ਵੀ ਚਰਚਾ ਕੀਤੀ ਗਈ। ਭਵਿੱਖ ਵਿੱਚ ਫੀਸ ਸਬੰਧੀ ਸੇਵਾਵਾਂ ਨੂੰ ਸੰਪਰਕ (Samparak) ਪਲੈਟਫਾਰਮ ਨਾਲ ਏਕੀਕ੍ਰਿਤ ਕਰਨ ਦੇ ਪ੍ਰਯਾਸ ਕੀਤੇ ਜਾ ਰਹੇ ਹਨ ਤਾਕਿ ਪ੍ਰਕਿਰਿਆ ਹੋਰ ਅਧਿਕ ਸਰਲ, ਸੁਗਮ ਅਤੇ ਉਪਯੋਗਕਰਤਾ-ਅਨੁਕੂਲ ਬਣ ਸਕੇ। ਇਸ ਨਾਲ ਤਕਨੀਕੀ ਸਮੱਸਿਆਵਾਂ ਵਿੱਚ ਕਮੀ ਆਵੇਗੀ ਅਤੇ ਅਧਿਆਪਕਾਂ ਨੂੰ ਅਕਾਦਮਿਕ ਅਤੇ ਵਿੱਦਿਅਕ ਗਤੀਵਿਧੀਆਂ ‘ਤੇ ਵਧੇਰੇ ਸਮਾਂ ਦੇਣ ਦਾ ਅਵਸਰ ਮਿਲੇਗਾ।

ਸ਼੍ਰੀ ਨਿਤੀਸ਼ ਸਿੰਗਲਾ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲਾਂ ਦੇ ਹਿਤਾਂ ਅਤੇ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਰਦਰਸ਼ੀ, ਪ੍ਰਭਾਵੀ ਅਤੇ ਨਾਗਰਿਕ-ਅਨੁਕੂਲ ਸੇਵਾਵਾਂ ਉਪਲਬਧ ਕਰਵਾਉਣ ਲਈ ਸਿੱਖਿਆ ਵਿਭਾਗ ਦੀ ਪ੍ਰਤੀਬੱਧਤਾ ਦੀ ਦੁਹਰਾਈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...