ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਸਾਇਕਲ ‘ਤੇ ਫਿਟ ਇੰਡੀਆ ਐਤਵਾਰ ਦਾ ਸਫ਼ਲਤਾਪੂਰਵਕ ਆਯੋਜਨ

by | Jun 7, 2026 | breaking news, daily, sports | 0 comments

ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਰਾਸ਼ਟਰ ਵਿਆਪੀ ਫਿਟ ਇੰਡੀਆ ਅੰਦੋਲਨ ਦੇ ਤਹਿਤ ਸਪੋਰਟਸ ਕੰਪਲੈਕਸ, ਸੈਕਟਰ-42, ਚੰਡੀਗੜ੍ਹ ਵਿਖੇ “ਫਿਟ ਇੰਡੀਆ ਸੰਡੇਜ਼ ਔਨ ਸਾਇਕਲ” ਪ੍ਰੋਗਰਾਮ ਦਾ ਸਫ਼ਲ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿੱਚ ਸ਼ਹਿਰ ਭਰ ਦੇ ਵਿਭਿੰਨ ਸਪੋਰਟਸ ਡਿਸਿਪਲਿਨਸ ਦੀ ਪ੍ਰਤੀਨਿਧਤਾ ਕਰਨ ਵਾਲੇ ਲਗਭਗ 700 ਵਿਦਿਆਰਥੀਆਂ ਅਤੇ ਖਿਡਾਰੀਆਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ। ਪ੍ਰੋਗਰਾਮ ਨੇ ਫਿਟਨੈੱਸ, ਤੰਦਰੁਸਤ ਜੀਵਨ ਸ਼ੈਲੀ ਅਤੇ ਵਾਤਾਵਰਣ ਸਥਿਰਤਾ ਪ੍ਰਤੀ
ਚੰਡੀਗੜ੍ਹ ਦੀ ਵਧਦੀ ਪ੍ਰਤੀਬੱਧਤਾ ਨੂੰ ਦਰਸਾਇਆ।

ਪ੍ਰੋਗਰਾਮ ਦੀ ਸ਼ੁਰੂਆਤ ਸਾਰੇ ਪ੍ਰਤੀਭਾਗੀਆਂ ਦੁਆਰਾ ਫਿਟ ਇੰਡੀਆ ਪ੍ਰਣ ਲੈਣ ਨਾਲ ਹੋਈ, ਜਿਸ ਵਿੱਚ ਉਨ੍ਹਾਂ ਨੂੰ ਸਰੀਰਕ ਤੌਰ ‘ਤੇ ਤੰਦਰੁਸਤ ਰਹਿਣ, ਤੰਦਰੁਸਤ ਜੀਵਨਸ਼ੈਲੀ ਅਪਣਾਉਣ ਅਤੇ ਦੂਸਰਿਆਂ ਨੂੰ ਵੀ ਫਿਟਨੈੱਸ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਭਿੰਨ ਅੰਗ ਬਣਾਉਣ ਲਈ ਪ੍ਰੇਰਿਤ ਕਰਨ ਦਾ ਸੰਕਲਪ ਲਿਆ।

ਸਾਇਕਲ ਰੈਲੀ ਨੂੰ ਖੇਡ ਵਿਭਾਗ,
ਚੰਡੀਗੜ੍ਹ ਪ੍ਰਸ਼ਾਸਨ ਦੇ ਜੁਆਇੰਟ ਡਾਇਰੈਕਟਰ ਸਪੋਰਟਸ ਡਾ. ਮਹਿੰਦਰ ਸਿੰਘ ਨੇ ਮੁੱਖ ਮਹਿਮਾਨ ਦੇ ਰੂਪ ਵਿੱਚ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਅਵਸਰ ‘ਤੇ ਉਨ੍ਹਾਂ ਨੇ ਪ੍ਰਤੀਭਾਗੀਆਂ ਨੂੰ ਸੰਬੋਧਨ ਕਰਦੇ ਹੋਏ ਨਿਯਮਿਤ ਸਰੀਰਕ ਗਤੀਵਿਧੀਆਂ ਦੇ ਮਹੱਤਵ ‘ਤੇ ਬਲ ਦਿੱਤਾ ਅਤੇ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਨੂੰ ਸਾਇਕਲਿੰਗ ਨੂੰ ਇੱਕ ਤੰਦਰੁਸਤ, ਕਿਫ਼ਾਇਤੀ ਅਤੇ ਵਾਤਾਵਰਣ ਅਨੁਕੂਲ ਆਦਤ ਦੇ ਰੂਪ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।

ਪ੍ਰੋਗਰਾਮ ਵਿੱਚ ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੇ ਡਾ. ਭਗਵੰਤ ਸਿੰਘ, (ਆਈਵਾਈਏ/IYA), ਭਾਰਤੀ ਖੇਡ ਅਥਾਰਿਟੀ (ਸਾਈ/ਐੱਸਏਆਈ/SAI) ਦੇ ਖੇਡ ਅਧਿਕਾਰੀ, ਸ਼੍ਰੀ ਯੋਗਰਾਜ ਸਿੰਘ,
ਫਿਟ ਇੰਡੀਆ ਮਿਸ਼ਨ, ਭਾਰਤੀ ਖੇਡ ਅਥਾਰਿਟੀ (ਸਾਈ/ਐੱਸਏਆਈ/SAI) ਦੀ ਸਲਾਹਕਾਰ, ਸੁਸ਼੍ਰੀ ਅੰਜਲੀ ਅਤੇ
ਭਾਰਤੀ ਖੇਡ ਅਥਾਰਿਟੀ (ਸਾਈ/ਐੱਸਏਆਈ/SAI) ਦੀ ਅਸਿਸਟੈਂਟ ਡਾਇਰੈਕਟਰ ਸ਼੍ਰੀਮਤੀ ਪੁਸ਼ਕਰ ਵੀ ਉਪਸਥਿਤੀ ਰਹੇ।

ਇਸ ਸਮਾਗਮ ਦਾ ਇੱਕ ਵਿਸ਼ੇਸ਼ ਆਕਰਸ਼ਣ ਬੜੀ ਸੰਖਿਆ ਵਿੱਚ ਬੌਧਿਕ ਦਿੱਵਯਾਂਗ ਬੱਚਿਆਂ ਦੀ ਉਤਸ਼ਾਹਪੂਰਨ ਭਾਗੀਦਾਰੀ ਰਹੀ। ਉਨ੍ਹਾਂ ਦੀ ਊਰਜਾ, ਸੰਕਲਪ ਅਤੇ ਸਰਗਰਮ ਸ਼ਮੂਲੀਅਤ ਨੇ ਫਿਟ ਇੰਡੀਆ ਅੰਦੋਲਨ ਦੁਆਰਾ ਪ੍ਰੋਤਸਾਹਿਤ ਸ਼ਮੂਲੀਅਤ ਦੀ ਭਾਵਨਾ ਨੂੰ ਸਾਕਾਰ ਰੂਪ ਵਿੱਚ ਪ੍ਰਸਤੁਤ ਕੀਤਾ। ਉਨ੍ਹਾਂ ਦੀ ਸਹਿਭਾਗਿਤਾ ਨੇ ਉਪਸਥਿਤ ਸਾਰੇ ਲੋਕਾਂ ਨੂੰ ਪ੍ਰੇਰਿਤ ਕੀਤਾ ਅਤੇ ਇਹ ਸੰਦੇਸ਼ ਦਿੱਤਾ ਕਿ ਫਿਟਨੈੱਸ ਅਤੇ ਸਪੋਰਟਸ ਸਾਰਿਆਂ ਲਈ ਹਨ, ਭਾਵੇਂ ਉਨ੍ਹਾਂ ਦੀਆਂ ਸਮਰੱਥਾਵਾਂ ਕਿਹੋ ਜਿਹੀਆਂ ਵੀ ਹੋਣ।

ਪੰਜ (5 )ਕਿਲੋਮੀਟਰ ਲੰਬੀ ਸਾਇਕਲ ਰੈਲੀ ਸਪੋਰਟਸ ਕੰਪਲੈਕਸ, ਸੈਕਟਰ-42, ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਸੈਕਟਰ 36-37/41-42 ਗੋਲ ਚੱਕਰ, ਫਰਨੀਚਰ ਮਾਰਕਿਟ ਗੋਲ ਚੱਕਰ, 43 ਬੱਸ ਸਟੈਂਡ ਚੌਕ ਅਤੇ ਅਟਾਵਾ ਚੌਕ ਤੋਂ ਹੁੰਦੀ ਹੋਈ ਮੁੜ ਖੇਡ ਕੰਪਲੈਕਸ ਸੰਪੰਨ ਹੋਈ। ਪ੍ਰਤੀਭਾਗੀਆਂ ਨੇ ਪੂਰੇ ਉਤਸ਼ਾਹ ਨਾਲ ਨਿਰਧਾਰਿਤ ਮਾਰਗ ‘ਤੇ ਸਾਇਕਲ ਚਲਾਉਂਦੇ ਹੋਏ
“ਪੈਡਲ ਫੌਰ ਹੈਲਥ, ਪੈਡਲ ਫੌਰ ਪਲੈਨੇਟ” ਦਾ ਸੰਦੇਸ਼ ਦਿੱਤਾ ਅਤੇ ਫਿਟਨੈੱਸ, ਵਾਤਾਵਰਣ ਸੰਭਾਲ਼ ਅਤੇ ਸਮੁਦਾਇਕ ਕਲਿਆਣ ਨੂੰ ਹੁਲਾਰਾ ਦਿੱਤਾ।

ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਇਸ ਸਮਾਗਮ ਦੇ ਸੁਚਾਰੂ ਅਤੇ ਸੁਰੱਖਿਅਤ ਸੰਚਾਲਨ ਹਿਤ ਵਿਆਪਕ ਵਿਵਸਥਾਵਾਂ ਸੁਨਿਸ਼ਚਿਤ ਕੀਤੀਆਂ ਗਈਆਂ।ਪ੍ਰਤੀਭਾਗੀਆਂ ਲਈ ਐਂਬੂਲੈਂਸ ਸਹਿਤ ਚਿਕਿਤਸਾ ਸਹਾਇਤਾ, ਰਿਫਰੈਸ਼ਮੈਂਟ, ਹਾਇਡ੍ਰੇਸ਼ਨ ਪ੍ਰਬੰਧ, ਰੂਟ ਪ੍ਰਬੰਧਨ ਅਤੇ ਸੜਕ ਸੁਰੱਖਿਆ ਸਬੰਧੀ ਜ਼ਰੂਰੀ ਪ੍ਰਬੰਧ ਕੀਤੇ ਗਏ। ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਸਟਾਫ਼ ਨੇ ਸਮਾਗਮ ਦਾ ਕੁਸ਼ਲਤਾਪੂਰਵਕ ਸੰਚਾਲਨ ਅਤੇ ਤਾਲਮੇਲ ਕੀਤਾ ਅਤੇ ਰੈਲੀ ਦੇ ਦੌਰਾਨ ਸਾਰੇ ਪ੍ਰਤੀਭਾਗੀਆਂ ਦੀ ਸੁਰੱਖਿਆ, ਸੁਵਿਧਾ ਅਤੇ ਕਲਿਆਣ ਸੁਨਿਸ਼ਚਿਤ ਕੀਤੇ।

ਇਸ ਸਮਾਗਮ ਦਾ ਉਦੇਸ਼ ਸਾਇਕਲਿੰਗ ਨੂੰ ਸਰੀਰਕ ਫਿਟਨੈੱਸ ਵਧਾਉਣ, ਪ੍ਰਦੂਸ਼ਣ ਘਟਾਉਣ ਅਤੇ ਨਾਗਰਿਕਾਂ ਦੇ ਦਰਮਿਆਨ ਸਰਗਰਮ ਜੀਵਨਸ਼ੈਲੀ ਦੇ ਸੱਭਿਆਚਾਰ ਨੂੰ ਵਿਕਸਿਤ ਕਰਨ ਦੇ ਇੱਕ ਪ੍ਰਭਾਵੀ ਮਾਧਿਅਮ ਦੇ ਰੂਪ ਵਿੱਚ ਪ੍ਰੋਤਸਾਹਿਤ ਕਰਨਾ ਸੀ। ਯੁਵਾ ਖਿਡਾਰੀਆਂ ਅਤੇ ਬੌਧਿਕ ਦਿੱਵਯਾਂਗ ਬੱਚਿਆਂ ਸਹਿਤ ਪ੍ਰਤੀਭਾਗੀਆਂ ਦੀ ਉਤਸ਼ਾਹਪੂਰਨ।ਭਾਗੀਦਾਰੀ ਨੇ ਪ੍ਰੋਗਰਾਮ ਨੂੰ ਅਤਿਅੰਤ ਸਫ਼ਲ ਬਣਾਇਆ ਅਤੇ ਇੱਕ ਤੰਦਰੁਸਤ, ਫਿਟ ਅਤੇ ਸਮਾਵੇਸ਼ੀ ਸਮਾਜ ਦੇ ਨਿਰਮਾਣ ਦੀ ਦਿਸ਼ਾ ਵਿੱਚ ਪ੍ਰਯਾਸਾਂ ਨੂੰ ਹੋਰ ਮਜ਼ਬੂਤ ​​ਕੀਤਾ।

ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਪ੍ਰੋਗਰਾਮ ਦੀ ਸਫ਼ਲਤਾ ਵਿੱਚ ਯੋਗਦਾਨ ਦੇਣ ਵਾਲੇ ਸਾਰੇ ਪ੍ਰਤੀਭਾਗੀਆਂ, ਕੋਚਾਂ, ਅਧਿਕਾਰੀਆਂ, ਵਲੰਟੀਅਰਾਂ ਅਤੇ ਸਹਿਯੋਗੀ ਸੰਸਥਾਵਾਂ ਦੇ ਪ੍ਰਤੀ ਆਭਾਰ ਵਿਅਕਤ ਕੀਤਾ।

ਫਿਟ ਇੰਡੀਆ ਸੰਡੇਜ਼ ਔਨ ਸਾਇਕਲ ਬਾਰੇ

‘ਫਿਟ ਇੰਡੀਆ ਸੰਡੇਜ਼ ਔਨ ਸਾਇਕਲ, ਭਾਰਤ ਸਰਕਾਰ ਦੇ ਫਿਟ ਇੰਡੀਆ ਮੂਵਮੈਂਟ ਦੇ ਤਹਿਤ ਸੰਚਾਲਿਤ ਇੱਕ ਪ੍ਰਮੁੱਖ ਪਹਿਲ ਹੈ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਸਰਗਰਮ ਅਤੇ ਤੰਦਰੁਸਤ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਦੇਸ਼ ਭਰ ਵਿੱਚ ਨਿਯਮਿਤ ਤੌਰ ‘ਤੇ ਆਯੋਜਿਤ ਇਸ ਪ੍ਰੋਗਰਾਮ ਦੇ ਜ਼ਰੀਏ ਸਾਇਕਲਿੰਗ ਨੂੰ ਇੱਕ ਸਰਲ, ਕਿਫ਼ਾਇਤੀ ਅਤੇ ਟਿਕਾਊ ਗਤੀਵਿਧੀ ਦੇ ਰੂਪ ਵਿੱਚ ਹੁਲਾਰਾ ਦਿੱਤਾ ਜਾਂਦਾ ਹੈ, ਜੋ ਸਰੀਰਕ ਸਿਹਤ ਅਤੇ ਵਾਤਾਵਰਣ ਸੁਰੱਖਿਆ ਦੋਹਾਂ ਵਿੱਚ ਮਹੱਤਵਪੂਰਨ ਯੋਗਦਾਨ ਦਿੰਦੀ ਹੈ।

ਇਸ ਪਹਿਲ ਦਾ ਉਦੇਸ਼ ਨਿਯਮਿਤ ਸਰੀਰਕ ਗਤੀਵਿਧੀਆਂ ਦੇ ਮਹੱਤਵ ਬਾਰੇ ਜਾਗਰੂਕਤਾ ਵਧਾਉਣਾ, ਮੋਟਰਾਇਜ਼ਡ ਟ੍ਰਾਂਸਪੋਰਟ ‘ਤੇ ਨਿਰਭਰਤਾ ਘਟਾਉਣਾ, ਸਵੱਛ ਵਾਤਾਵਰਣ ਨੂੰ ਹੁਲਾਰਾ ਦੇਣਾ ਅਤੇ ਫਿਟਨੈੱਸ ਸਬੰਧੀ ਗਤੀਵਿਧੀਆਂ ਵਿੱਚ ਸਮੁਦਾਇਕ ਸਹਿਭਾਗਿਤਾ ਨੂੰ ਮਜ਼ਬੂਤ ​​ਕਰਨਾ ਹੈ।

“ਪੈਡਲ ਫੌਰ ਹੈਲਥ, ਪੈਡਲ ਫੌਰ ਪਲੈਨੇਟ” ਦੇ ਪ੍ਰੇਰਣਾਦਾਇਕ ਸੰਦੇਸ਼ ਨਾਲ ਇਹ ਮੁਹਿੰਮ ਦੇਸ਼ ਭਰ ਦੇ ਲੋਕਾਂ ਨੂੰ ਫਿਟਨੈੱਸ ਅਪਣਾਉਣ ਅਤੇ ਇੱਕ ਤੰਦਰੁਸਤ, ਖੁਸ਼ਹਾਲ ਅਤੇ ਟਿਕਾਊ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਦੇਣ ਲਈ ਨਿਰੰਤਰ ਪ੍ਰੇਰਿਤ ਕਰ ਰਿਹਾ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...