ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

by | Jun 8, 2026 | breaking news, daily, religion | 0 comments

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ ਅਤੇ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਵੱਲੋਂ ਸਿਰਜਿਆ ਸ੍ਰੀ ਅਕਾਲ ਤਖ਼ਤ ਸਾਹਿਬ ਮੀਰੀ ਤੇ ਪੀਰੀ ਦੇ ਸਿਧਾਂਤ ਦਾ ਪ੍ਰਤੱਖ ਪ੍ਰਗਟਾਵਾ ਹੈ। ਗੁਰੂ ਸਾਹਿਬ ਨੇ ਗੁਰਤਾਗੱਦੀ ’ਤੇ ਬਿਰਾਜਮਾਨ ਹੋ ਕੇ ਸਿੱਖਾਂ ਨੂੰ ਜਿਥੇ ਸ਼ਸ਼ਤਰਧਾਰੀ ਹੋਣ ਦਾ ਉਪਦੇਸ਼ ਕੀਤਾ, ਉਥੇ ਹੀ ਚੰਗੇ ਘੋੜੇ ਤੇ ਸ਼ਸਤਰ ਭੇਟ ਕਰਨ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਮੇਸ਼ਾ ਗੁਰੂ ਉਪਦੇਸ਼ਾਂ ’ਤੇ ਚੱਲਦਿਆਂ ਗੁਰਬਾਣੀ ਦਾ ਜਾਪ ਕਰਕੇ ਆਪਣੇ ਆਪ ਨੂੰ ਮਜ਼ਬੂਤ ਕੀਤਾ ਹੈ। ਗੁਰਬਾਣੀ ਦੇ ਆਸਰੇ ਨਾਲ ਹੀ ਸਿੱਖ ਯੋਧਿਆਂ ਨੇ ਵੱਡੇ-ਵੱਡੇ ਸੰਘਰਸ਼ ਲੜੇ। ਸਿੱਖ ਸਿਧਾਂਤਾਂ ਦੀ ਪ੍ਰੇਰਣਾ ਹੀ ਸੀ ਕਿ ਸਿੱਖ ਯੋਧੇ ਜ਼ੁਲਮ ਖਿਲਾਫ਼ ਫਾਂਸੀਆਂ ’ਤੇ ਚੜ੍ਹ ਗਏ। ਉਨ੍ਹਾਂ ਕਿਹਾ ਕਿ ਅੱਜ ਹਕੂਮਤਾਂ ਬਿਰਤਾਂਤ ਸਿਰਜ ਕੇ ਸਿੱਖਾਂ ਨੂੰ ਗੁਰਬਾਣੀ ਤੇ ਸਿਧਾਂਤਾਂ ਨਾਲੋਂ ਤੋੜਨ ਯਤਨ ਕਰ ਰਹੀਆਂ ਹਨ। ਸਰਕਾਰ ਵੱਲੋਂ ਲਿਆਂਦੇ ਨਵੇਂ ਕਾਨੂੰਨ ਵਿਚਲੀਆਂ ਕੁਝ ਮੱਦਾਂ ਵੀ ਇਸੇ ਬਿਰਤਾਂਤ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸੰਗਤਾਂ ਕਾਨੂੰਨ ਦੇ ਡਰ ਕਾਰਨ ਆਪਣੇ ਘਰਾਂ ਵਿੱਚੋਂ ਗੁਟਕਾ ਸਾਹਿਬ ਤੇ ਪੋਥੀਆਂ ਗੁਰੂ ਘਰਾਂ ਵਿਚ ਜਮ੍ਹਾਂ ਕਰਵਾ ਰਹੀਆਂ ਹਨ। ਜਥੇਦਾਰ ਗੜਗੱਜ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਅਜਿਹੇ ਬਿਰਤਾਂਤ ਨੂੰ ਤੋੜਨ ਦੀ ਲੋੜ ਹੈ। ਸੰਗਤਾਂ ਕਿਸੇ ਵੀ ਤਰ੍ਹਾਂ ਭੈਅ ਵਿਚ ਨਾ ਆਉਣ ਅਤੇ ਆਪਣੇ ਘਰਾਂ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਪੂਰੇ ਸਤਿਕਾਰ ਅਤੇ ਮਰਯਾਦਾ ਨਾਲ ਰੱਖਣ, ਨਾ ਕਿ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਸਾਡਾ ਆਸਰਾ ਗੁਰਬਾਣੀ ਹੈ ਅਤੇ ਕੋਈ ਵੀ ਕਾਨੂੰਨ ਸਿੱਖ ਨੂੰ ਗੁਰਬਾਣੀ ਨਾਲੋਂ ਤੋੜ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸਰਕਾਰ ਨੂੰ ਕਾਨੂੰਨ ਵਿਚ ਕੁਝ ਸੋਧਾਂ ਕਰਨ ਲਈ ਆਖਿਆ ਗਿਆ ਸੀ, ਪਰ ਪੰਜਾਬ ਦੀ ਸਰਕਾਰ ਅੱਗੋਂ ਅੜੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕਰਕੇ ਇਸ ਮਾਮਲੇ ਸਬੰਧੀ ਸਿੱਖ ਪੰਥ ਦੇ ਨਾਮ ਆਦੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਬਾਣੀ ਨਾਲੋਂ ਤੋੜਨ ਵਾਲੇ ਕਿਸੇ ਵੀ ਕਾਨੂੰਨ ਨੂੰ ਨਾ ਸਿੱਖਾਂ ਨੇ ਮੰਨਿਆ ਹੈ ਅਤੇ ਨਾ ਹੀ ਮੰਨਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖਾਂ ਨੂੰ ਮੀਰੀ ਪੀਰੀ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਰਾਜਸੀ ਤੌਰ ’ਤੇ ਮਜ਼ਬੂਤ ਹੋਣ ਲਈ ਇਕਜੁਟ ਹੋਣ ਦੀ ਲੋੜ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਉਪਦੇਸ਼ਾਂ ਅਨੁਸਾਰ ਜੀਵਨ ਜਿਊਣ ਅਤੇ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਣਾ ਵੀ ਕੀਤੀ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਬਗੀਚਾ ਸਿੰਘ, ਵਧੀਕ ਮੈਨੇਜਰ ਸ. ਬਿਕਰਮ ਸਿੰਘ ਝੰਗੀ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸ. ਯੁਵਰਾਜ ਸਿੰਘ ਤੇ ਹੋਰ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ (ਸ਼੍ਰੋਮਣੀ ਕਮੇਟੀ)
ਸੰਪਰਕ : 81968-00236

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...