ਸੰਸਦ ਮੈਂਬਰ ਸ੍ਰ. ਚਰਨਜੀਤ ਸਿੰਘ ਚੰਨੀ ਨੇ ਡੇਰਾ ਸੱਚਖੰਡ ਬੱਲਾਂ ਸਥਿਤ ਚੈਰੀਟੇਬਲ ਹਸਪਤਾਲ ਨੂੰ ਐਂਬੂਲੈਂਸ ਭੇਟ ਕੀਤੀ।

by | Jun 9, 2026 | breaking news, daily, religion | 0 comments

ਡੇਰੇ ਦੇ ਮੁੱਖ ਸੇਵਾਦਾਰ ਸੰਤ ਨਿਰੰਜਨ ਦਾਸ ਜੀ ਤੋਂ ਸਾਬਕਾ ਮੁੱਖ ਮੰਤਰੀ ਚੰਨੀ ਨੇ ਆਸ਼ੀਰਵਾਦ ਲਿਆ।
ਗੁਰੂ ਰਵੀਦਾਸ ਜੀ ਦੇ ਨਾਮ ‘ਤੇ ਬਣਨ ਵਾਲੇ ਅਧਿਐਨ ਕੇਂਦਰ ਨੂੰ ਆਪ ਸਰਕਾਰ ‘ਤੇ ਰੋਕਣ ਦੇ ਲਗਾਏ ਇਲਜ਼ਾਮ।
“ਸੂਬਾ ਅਤੇ ਕੇਂਦਰ ਸਰਕਾਰ ਜਾਂਚ ਏਜੰਸੀਆਂ ਦਾ ਕਰ ਰਹੀਆਂ ਨੇ ਸਿਆਸੀਕਰਨ”।

ਮੈਂਬਰ ਪਾਰਲੀਮੈਂਟ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਵੱਲੋਂ ਡੇਰਾ ਸੱਚ ਖੰਡ ਬੱਲਾਂ (ਜਲੰਧਰ) ਦੇ ਦੌਰੇ ਦੌਰਾਨ ਡੇਰਾ ਸਥਿਤ ਸੰਤ ਸਰਵਣ ਦਾਸ ਚੈਰੀਟੇਬਲ ਹਸਪਤਾਲ ਨੂੰ ਐੱਮ.ਪੀ. ਲੈੱਡ ਫ਼ੰਡ ਵਿੱਚੋਂ 22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਐਡਵਾਂਸ ਐਂਬੂਲੈਂਸ ਭੇਟ ਕੀਤੀ ਗਈ। ਇਸ ਦੌਰਾਨ ਡੇਰਾ ਸੱਚ ਖੰਡ ਬੱਲਾਂ ਦੇ ਮੁੱਖ ਸੇਵਾਦਾਰ ਸੰਤ ਨਿਰੰਜਨ ਦਾਸ ਜੀ ਅਤੇ ਹੋਰ ਡੇਰਾ ਪ੍ਰਬੰਧਕ ਵੀ ਮੌਕੇ ‘ਤੇ ਮੌਜੂਦ ਰਹੇ। ਮੈਂਬਰ ਪਾਰਲੀਮੈਂਟ ਨੇ ਇਸ ਮੌਕੇ ਗੱਲਬਾਤ ਕਰਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਇਹ ਐਂਬੂਲੈਂਸ ਮਰੀਜ਼ਾ ਦੀ ਦੇਖਭਾਲ ਅਤੇ ਉਨ੍ਹਾਂ ਦੇ ਸਿਹਤਯਾਬ ਹੋਣ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਮੌਕੇ ‘ਤੇ ਹਾਜ਼ਰ ਪੱਤਰਕਾਰਾਂ ਨਾਲ ਹੋਰਾਂ ਮੁੱਦਿਆਂ ‘ਤੇ ਗੱਲਬਾਤ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਾਲ 2021 ਵਿੱਚ ਵਿਸ਼ਵ ਭਰ ‘ਚ ਪ੍ਰਸਿੱਧ ਅਤੇ ਰਵਿਦਾਸੀਆ ਭਾਈਚਾਰੇ ਦੀ ਆਸਥਾ ਦੇ ਮੁੱਖ ਕੇਂਦਰ ਡੇਰਾ ਸੱਚਖੰਡ ਬੱਲਾਂ ਵਿਖੇ 100 ਏਕੜ ਜ਼ਮੀਨ ‘ਚ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਉਸਾਰੇ ਜਾਣ ਦਾ ਪ੍ਰੋਜੈਕਟ ਲਿਆਂਦਾ ਗਿਆ ਸੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ 28 ਦਸੰਬਰ 2021 ਨੂੰ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਪ੍ਰਬੰਧਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਸੀ, ਉਪਰੰਤ 31 ਦਸੰਬਰ 2021 ਨੂੰ ਡੇਰਾ ਬੱਲਾਂ ਵਿਖੇ ਸਮਾਗਮ ਦੌਰਾਨ ਡੇਰੇ ਦੇ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਨੂੰ 25 ਕਰੋੜ ਰੁਪਏ ਦੀ ਗਰਾਂਟ ਦਾ ਚੈੱਕ ਵੀ ਭੇਟ ਕੀਤਾ ਗਿਆ ਸੀ। ਇਸ ਤੋਂ ਬਾਅਦ ਸੱਤਾ ‘ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਮਾਮਲੇ ‘ਚ ਰਾਜਨੀਤੀ ਕਰਦੇ ਹੋਏ ਪ੍ਰੋਜੈਕਟ ਨੂੰ ਸਿਰੇ ਨਹੀਂ ਚਾੜ੍ਹਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਚੰਨੀ ਨੇ ਮੌਜੂਦਾ ਸਰਕਾਰ ‘ਤੇ ਗੁਰੂ ਰਵੀਦਾਸ ਜੀ ਦੀ ਬਾਣੀ ਨੂੰ ਰੋਲਣ ਦਾ ਵੀ ਦੋਸ਼ ਲਗਾਇਆ ਅਤੇ ਪੰਜਾਬ ਸਰਕਾਰ ਨੂੰ ਪ੍ਰੋਜੈਕਟ ਜਲਦ ਸ਼ੁਰੂ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਗੁਰੂ ਰਵੀਦਾਸ ਜੀ ਦੀ ਬਾਣੀ ਦਾ ਹੋਰ ਪ੍ਰਸਾਰ ਹੋ ਸਕੇ।
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਮਾਨ ਸਰਕਾਰ ‘ਤੇ ਡੇਰਾ ਸੱਚ ਖੰਡ ਬੱਲਾਂ ਦੇ ਇਰਦ-ਗਿਰਦ ਸੜਕਾਂ ਨੂੰ ਪੱਕਾ ਕਰਨ ਦੇ ਪਾਸ ਕੀਤੇ ਗਏ ਮਤੇ ਨੂੰ ਨਜ਼ਰਅੰਦਾਜ਼ ਅਤੇ ਬਣਾਏ ਗਏ ਬੱਸ ਅੱਡੇ ਨੂੰ ਚਾਲੂ ਨਾ ਕਰਨ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਸਰਕਾਰ ਦੇ ਇਸ ਰਵੱਈਏ ਕਾਰਨ ਡੇਰੇ ‘ਚ ਆਉਣ-ਜਾਣ ਵਾਲੀ ਸੰਗਤ ਅਤੇ ਹਲਕਾ ਵਾਸੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਾਬਕਾ ਮੁੱਖ ਮੰਤਰੀ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਰਾਜਨੀਤੀ ਨੂੰ ਤਾਨਾਸ਼ਾਹੀ ਕਰਾਰ ਦਿੰਦੇ ਹੋਏ ਕਿਹਾ ਕਿ ਦੋਵੇਂ ਸਰਕਾਰਾਂ ਆਪਣੇ ਵਿਰੋਧੀਆਂ ਨੂੰ ਦਬਾਉਣ ਲਈ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀਆਂ ਨੇ, ਇਸ ਮੌਕੇ ਚਰਨਜੀਤ ਚੰਨੀ ਨੇ ਸਰਕਾਰਾਂ ਦੇ ਇਸ ਰਵੱਈਏ ਨੂੰ ਲੋਕਤੰਤਰ ਦੇ ਵੀ ਖ਼ਿਲਾਫ਼ ਦੱਸਿਆ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...