ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

by | Jun 10, 2026 | crime, daily, politics | 0 comments

ਹੈਂਡ ਗ੍ਰਨੇਡਾਂ ਦੀ ਬਰਾਮਦਗੀ ਪੰਜਾਬ ਵਿੱਚ ਸ਼ਾਂਤੀ ਭੰਗ ਕਰਨ ਦੀ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ: ਡੀਜੀਪੀ ਗੌਰਵ ਯਾਦਵ

ਦੋਸ਼ੀ ਅੱਤਵਾਦੀ ਕਾਰਵਾਈ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਸਨ: ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਦੇ ਸੰਚਾਲਕਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਚੂੰਘ, ਤਰਨ ਤਾਰਨ ਅਤੇ ਰਾਜਵਿੰਦਰ ਸਿੰਘ ਵਾਸੀ ਸੁਰਸਿੰਘ, ਤਰਨ ਤਾਰਨ ਵਜੋਂ ਹੋਈ ਹੈ। ਹੈਂਡ ਗ੍ਰੇਨੇਡ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸੇਡਾਨ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ 46 ਏਐਲ 7846 ਹੈ, ਵੀ ਜ਼ਬਤ ਕਰ ਲਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਹੈਂਡ ਗ੍ਰਨੇਡਾਂ ਦੀ ਬਰਾਮਦਗੀ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀ ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕੀਤੀ ਜਾ ਸਕੇ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਇੱਕ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਦਵਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਨੇ ਸਰਹੱਦ ਪਾਰੋਂ ਆਪਣੇ ਹੈਂਡਲਰਾਂ ਵੱਲੋਂ ਭੇਜੀ ਗਈ ਵਿਸਫੋਟਕ ਸਮੱਗਰੀ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਅੱਤਵਾਦੀ ਗਤੀਵਿਧੀ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤਰੁੰਤ ਕਾਰਵਾਈ ਕਰਦਿਆਂ ਡੀਐਸਪੀ ਇਨਵੈਸਟੀਗੇਸ਼ਨ ਗੁਰਿੰਦਰਪਾਲ ਸਿੰਘ ਨਾਗਰਾ ਅਤੇ ਡੀਐਸਪੀ ਅਟਾਰੀ ਯਾਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਇੱਕ ਖੁਫੀਆ ਆਪਰੇਸ਼ਨ ਚਲਾਇਆ ਅਤੇ ਖਾਸਾ ਖੇਤਰ ਵਿੱਚੋਂ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਵਰਨਾ ਕਾਰ ਦੀ ਤਲਾਸ਼ੀ ਦੌਰਾਨ ਦੋ ਹੈਂਡ ਗ੍ਰਨੇਡ ਬਰਾਮਦ ਹੋਏ।

ਐਸਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵੇਂ ਮੁਲਜ਼ਮ ਅੱਤਵਾਦੀ ਗਤੀਵਿਧੀ ਨੂੰ ਅੰਜਾਮ ਦੇਣ ਲਈ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਦੋਵਾਂ ਮੁਲਜ਼ਮਾਂ ਦੀ ਹਰਵੰਤ ਸਿੰਘ ਉਰਫ਼ ਹੈਰੀ, ਜੋ ਇਸ ਸਮੇਂ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ, ਨੇ ਵਿਦੇਸ਼ੀ ਹੈਂਡਲਰ ਨਾਲ ਜਾਣ-ਪਛਾਣ ਕਰਵਾਈ ਸੀ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਹਰਵੰਤ ਸਿੰਘ ਦੇ ਸਾਥੀਆਂ ਤੱਕ ਬਹੁਤ ਸਾਰੇ ਹਥਿਆਰ ਅਤੇ ਵਿਸਫੋਟਕ ਸਮੱਗਰੀ ਪਹੁੰਚਾਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਜੇਲ੍ਹ ਵਿੱਚੋਂ ਹਰਵੰਤ ਉਰਫ਼ ਹੈਰੀ ਦਾ ਮੋਬਾਈਲ ਫੋਨ ਬਰਾਮਦ ਕਰ ਲਿਆ ਹੈ ਅਤੇ ਇਸ ਸਬੰਧੀ ਵੱਖਰਾ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ, ਐਫਆਈਆਰ ਨੰਬਰ 243 ਮਿਤੀ 6/9/2026 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...