ਡੀਜੀਪੀ ਗੌਰਵ ਯਾਦਵ ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

by | Jun 11, 2026 | breaking news, NATIONAL NEWS, politics | 0 comments

ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ ਤਸਦੀਕ ਸਮੇਤ 14 ਨਵੀਆਂ ਡਿਜੀਟਲ ਸਹੂਲਤਾਂ ਕੀਤੀਆਂ ਸ਼ਾਮਲ

ਭਾਈਚਾਰਕ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਅਸੀਂ ਆਪਣੇ ਮਾਰਗਦਰਸ਼ਕ ਸਿਧਾਂਤ “ਹੱਕ ਤੁਹਾਡਾ, ਫਰਜ਼ ਸਾਡਾ” ਪ੍ਰਤੀ ਦ੍ਰਿੜ: ਡੀਜੀਪੀ ਗੌਰਵ ਯਾਦਵ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਨਾਗਰਿਕ-ਕੇਂਦ੍ਰਿਤ ਅਤੇ ਤਕਨਾਲੋਜੀ-ਅਧਾਰਤ ਪੁਲਿਸਿੰਗ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਨਵਾਂ ਸਾਂਝ ਸਿਟੀਜ਼ਨ ਪੋਰਟਲ ਲਾਂਚ ਕੀਤਾ। ਦੱਸਣਯੋਗ ਹੈ ਕਿ 134 ਸਾਲ ਪੁਰਾਣੀ ਇਹ ਅਕੈਡਮੀ ਪੰਜਾਬ ਪੁਲਿਸ ਦੀ ਪ੍ਰਮੁੱਖ ਸਿਖਲਾਈ ਸੰਸਥਾ ਹੈ।

ਡੀਜੀਪੀ ਨੇ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਦੇ ਨਾਲ, ਪੰਜਾਬ ਪੁਲਿਸ ਮਹਿਲਾ ਮਿੱਤਰਾ ਅਤੇ ਮਹਿਲਾ ਹੈਲਪ ਡੈਸਕਾਂ ਦਾ ਪ੍ਰਬੰਧਨ ਕਰਨ ਵਾਲੀਆਂ ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਇਲੈਕਟ੍ਰਿਕ ਸਕੂਟਰਾਂ ਦੇ ਬੇੜੇ ਨੂੰ ਹਰੀ ਝੰਡੀ ਦਿਖਾਈ, ਜਿਸ ਨਾਲ ਲਾਮਬੰਦੀ ਦੇ ਨਾਲ ਨਾਲ ਸੂਬੇ ਭਰ ਵਿੱਚ ਬਿਹਤਰ ਪੁਲਿਸਿੰਗ ਪ੍ਰਦਾਨ ਕਰਨ ਦੀ ਸਮਰੱਥਾ ਵਿੱਚ ਵੀ ਵਾਧਾ ਹੋਵੇਗਾ।

ਅੱਪਗ੍ਰੇਡ ਕੀਤਾ ਗਿਆ ਇਹ ਸਾਂਝ ਸਿਟੀਜ਼ਨ ਪੋਰਟਲ (saanjh.punjabpolice.gov.in) 530 ਤੋਂ ਵੱਧ ਸਾਂਝ ਕੇਂਦਰਾਂ ਰਾਹੀਂ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਦਿੱਤੀਆਂ ਜਾ ਰਹੀਆਂ ਸੇਵਾ ਦੇ ਆਧਾਰ ‘ਤੇ ਬਣਾਇਆ ਗਿਆ ਹੈ ਅਤੇ ਇਸ ਵਿੱਚ 14 ਨਵੀਆਂ ਸਹੂਲਤਾਂ ਸ਼ਾਮਲ ਕੀਤੀਆਂ ਗਈਆਂ ਹਨ ਜਿਹਨਾਂ ਵਿੱਚ ਪੁਲਿਸ ਤਸਦੀਕ ਲਈ ਆਧਾਰ-ਸਮਰੱਥ ਈਕੇਵਾਈਸੀ, ਜਾਅਲਸਾਜ਼ੀ ਨੂੰ ਖਤਮ ਕਰਨ ਲਈ ਕਿਊਆਰ-ਕੋਡ ਪ੍ਰਮਾਣਿਤ ਸਰਟੀਫਿਕੇਟ, ਸਾਰੇ ਭੁਗਤਾਨਾਂ ਲਈ ਡਿਜੀਟਲ ਰਸੀਦਾਂ, ਗੁੰਮ ਹੋਏ ਮੋਬਾਈਲ ਫੋਨ ਦੀ ਰਿਪੋਰਟਿੰਗ ਲਈ ਬਿਹਤਰ ਪ੍ਰਕਿਰਿਆ, ਪਤੇ ਦੀ ਤਸਦੀਕ ਸਮੇਤ ਪੂਰੀ ਤਰ੍ਹਾਂ ਕਾਗਜ਼ ਰਹਿਤ ਕਿਰਾਏਦਾਰ ਤਸਦੀਕ ਪ੍ਰਣਾਲੀ, ਸੀਨੀਅਰ ਨਾਗਰਿਕਾਂ ਲਈ ਸਮਰਪਿਤ ਸੇਵਾਵਾਂ ਅਤੇ ਪਾਸਪੋਰਟ ਤਸਦੀਕ ਅਧਿਕਾਰੀਆਂ ਲਈ ਇੱਕ ਨਾਗਰਿਕ ਫੀਡਬੈਕ ਪ੍ਰਣਾਲੀ ਸ਼ਾਮਲ ਹੈ ਜਿਸ ਤਹਿਤ ਫਰਵਰੀ 2025 ਤੋਂ ਹੁਣ ਤੱਕ 90,000 ਰਿਸਪਾਂਸ ਦਰਜ ਕੀਤੇ ਜਾ ਚੁੱਕੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਨਵਾਂ ਸਾਂਝ ਪੋਰਟਲ ਤਕਨਾਲੋਜੀ, ਸ਼ਾਸਨ ਸੁਧਾਰ ਅਤੇ ਨਾਗਰਿਕ-ਪੱਖੀ ਸੋਚ ਦੇ ਤਾਲਮੇਲ ਨੂੰ ਦਰਸਾਉਂਦਾ ਹੈ, ਜਿਸ ਦਾ ਮੰਤਵ ਨਿੱਜੀ ਮੁਲਾਕਾਤਾਂ ਦੀ ਜ਼ਰੂਰਤ ਨੂੰ ਘਟਾਉਣਾ, ਵਿਚੋਲਿਆਂ ਨੂੰ ਖ਼ਤਮ ਕਰਨਾ ਅਤੇ ਪ੍ਰਮਾਣਿਤ, ਅਸਲ-ਸਮੇਂ ਦੀਆਂ ਪੁਲਿਸ ਸੇਵਾਵਾਂ ਨੂੰ ਪੰਜਾਬ ਦੇ ਹਰੇਕ ਵਾਸੀ ਤੱਕ ਸਿੱਧੇ ਪਹੁੰਚਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਾਹਨ ਐਨਓਸੀਜ਼ ਅਤੇ ਲਾਪਤਾ ਵਿਅਕਤੀਆਂ ਦੀ ਜਾਣਕਾਰੀ ਲਈ ਨੈਸ਼ਨਲ ਡਿਜੀਟਲ ਪੁਲਿਸ ਰਿਪਾਜਿਟਰੀ ਨਾਲ ਪੋਰਟਲ ਦਾ ਏਕੀਕਰਨ, ਅਨੇਕਾਂ ਕਿਸਮਾਂ ਦੀਆਂ ਸੇਵਾਵਾਂ ਦੇਣ ਵਾਲੀ ਇੱਕ ਨਵੀਂ ਯੂਨੀਫਾਈਡ ਪੁਲਿਸ ਵੈਰੀਫਿਕੇਸ਼ਨ ਐਪ, ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।

ਕਮਿਊਨਿਟੀ ਪੁਲਿਸਿੰਗ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਯੁਵਾ ਸਾਂਝ, ਸਟੂਡੈਂਟ ਪੁਲਿਸ ਕੈਡੇਟ ਸਕੀਮ, ਜਾਗ੍ਰਿਤੀ, ਵੂਮੈਨ ਹੈਲਪ ਡੈਸਕ ਅਤੇ ਸਾਂਝ ਰਾਹਤ ਕੇਂਦਰਾਂ ਵਰਗੀਆਂ ਚੱਲ ਰਹੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, “ਪੰਜਾਬ ਪੁਲਿਸ ਆਪਣੇ ਮਾਰਗਦਰਸ਼ਕ ਸਿਧਾਂਤ – ‘ਹੱਕ ਤੁਹਾਡਾ, ਫਰਜ਼ ਸਾਡਾ’ ਪ੍ਰਤੀ ਦ੍ਰਿੜਤਾ ਨਾਲ ਵਚਨਬੱਧ ਹੈ।”

ਇਸ ਮੌਕੇ ਡੀਜੀਪੀ ਪੰਜਾਬ ਨੇ ਨਵੇਂ ਸਾਂਝ ਮਾਸਕਟ ਸ਼ੇਰਾ ਅਤੇ ਸ਼ਕਤੀ ਨੂੰ ਵੀ ਲਾਂਚ ਕੀਤਾ, ਜਿਨ੍ਹਾਂ ਨੂੰ ਪੰਜਾਬ ਪੁਲਿਸ ਦੀ ਭਾਈਚਾਰੇ ਤੱਕ ਬਿਹਤਰ ਅਤੇ ਦੋਸਤਾਨਾ ਪਹੁੰਚ ਵਧਾਉਣ ਲਈ ਤਿਆਰ ਕੀਤਾ ਗਿਆ ਹੈ।

ਇਸ ਮੌਕੇ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਧਨਪ੍ਰੀਤ ਕੌਰ, ਸੀਪੀ ਲੁਧਿਆਣਾ ਸਵਪਨ ਸ਼ਰਮਾ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਵਾਲੀਆ, ਐਸਐਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਐਸਐਸਪੀ ਐਸਬੀਐਸ ਨਗਰ ਤੁਸ਼ਾਰ ਗੁਪਤਾ ਅਤੇ ਐਸਐਸਪੀ ਲੁਧਿਆਣਾ ਦਿਹਾਤੀ ਅੰਕੁਰ ਗੁਪਤਾ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...