ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

by | Jun 11, 2026 | breaking news, education, politics | 0 comments

ਦੀਕਸ਼ਾ ਦੀ ਸਫ਼ਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਕਰੇਗੀ ਪ੍ਰੇਰਿਤ: ਅਮਨ ਅਰੋੜਾ

ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਸਸ਼ਕਤ ਬਣਾਉਣ ਦੇ ਆਪਣੇ ਅਟੱਲ ਮਿਸ਼ਨ ਦੇ ਮਿਸਾਲੀ ਪ੍ਰਮਾਣ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੀ ਲੇਡੀ ਕੈਡਿਟ ਦੀਕਸ਼ਾ ਸ਼ਰਮਾ ਦੀ ਵੱਕਾਰੀ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.), ਏਝੀਮਾਲਾ (ਕੇਰਲਾ) ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋਈ ਹੈ।

ਮੋਹਾਲੀ ਵਾਲੀ ਇੱਕ ਬੱਸ ਮਾਲਕ ਅਤੇ ਆਪਰੇਟਰ ਸ੍ਰੀ ਦਯਾ ਕ੍ਰਿਸ਼ਨ ਸ਼ਰਮਾ ਦੀ ਧੀ ਦੀਕਸ਼ਾ ਸ਼ਰਮਾ ਦੀ ਸਿੱਖਿਆ ਸ਼ਾਖਾ ਵਿੱਚ ਚੋਣ ਹੋਈ ਹੈ ਅਤੇ ਉਹ ਇਸ ਮਹੀਨੇ ਦੇ ਅਖੀਰ ਤੱਕ ਇੰਡੀਅਨ ਨੇਵਲ ਅਕੈਡਮੀ ਵਿੱਚ ਸ਼ਾਮਲ ਹੋ ਜਾਵੇਗੀ।

ਮਹਿਲਾ ਕੈਡੇਟ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮਾਈ ਭਾਗੋ ਏ.ਐਫ.ਪੀ.ਆਈ. ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਰਹੀ ਹੈ। ਲੇਡੀ ਕੈਡੇਟ ਦੀਕਸ਼ਾ ਸ਼ਰਮਾ ਦੀ ਸਫ਼ਲਤਾ ਸੂਬੇ ਦੀਆਂ ਹੋਰ ਕੁੜੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਇਸ ਚੋਣ ਮਾਣ ਅਤੇ ਖੁਸ਼ੀ ਪ੍ਰਗਟ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਨੇ ਕਿਹਾ, “ਲੇਡੀ ਕੈਡੇਟ ਦੀਕਸ਼ਾ ਸ਼ਰਮਾ ਦੀ ਸ਼ਾਨਦਾਰ ਉਪਬਲਧੀ ਸਾਡੀ ਸਖ਼ਤ ਸਿਖਲਾਈ ਵਿਧੀ ਅਤੇ ਯੋਗ ਅਗਵਾਈ ਨੂੰ ਦਰਸਾਉਂਦੀ ਹੈ। ਇਹ ਅਹਿਮ ਉਪਲਬਧੀ ਪੰਜਾਬ ਦੀਆਂ ਵੱਧ ਤੋਂ ਵੱਧ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਬਲ ਮਿਲੇਗਾ। ਮੈਂ ਦੀਕਸ਼ਾ ਅਤੇ ਉਸਦੇ ਪਰਿਵਾਰ ਨੂੰ ਸ਼ਾਨਦਾਰ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ।”

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...