ਚੰਡੀਗੜ੍ਹ ਵਿੱਚ ਇਲੈਕਟੋਰਲ ਰੋਲ ਦੀ ਸਪੈਸ਼ਲ ਇੰਟੈੰਸਿਵ ਰਿਵਿਜ਼ਨ ਤਹਿਤ ਗਣਨਾ ਪੜਾਅ 15 ਜੂਨ ਤੋਂ ਸ਼ੁਰੂ ਹੋਵੇਗਾ

by | Jun 12, 2026 | breaking news, daily, election, politics | 0 comments

ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ 01.07.2026 ਦੇ ਸੰਦਰਭ ਵਿੱਚ ਫੋਟੋ ਇਲੈਕਟੋਰਲ ਰੋਲ ਦੀ ਸਪੈਸ਼ਲ ਇੰਟੈੰਸਿਵ ਰਿਵਿਜ਼ਨ (ਐੱਸਆਈਆਰ/SIR) ਦੇ ਤਹਿਤ ਆਯੋਜਿਤ ਕੀਤੇ ਜਾ ਰਹੇ ਗਣਨਾ ਪੜਾਅ ਦੇ ਸਬੰਧ ਵਿੱਚ ਅੱਜ ਮੁੱਖ ਚੋਣ ਅਧਿਕਾਰੀ, ਯੂਟੀ ਚੰਡੀਗੜ੍ਹ, ਸੁਸ਼੍ਰੀ ਪ੍ਰੇਰਣਾ ਪੁਰੀ, ਆਈਏਐੱਸ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ।

ਇਸ ਅਵਸਰ ‘ਤੇ ਜ਼ਿਲ੍ਹਾ ਚੋਣ ਅਧਿਕਾਰੀ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ, ਚੋਣ ਰਜਿਸਟ੍ਰੇਸ਼ਨ ਅਧਿਕਾਰੀ ਸ਼੍ਰੀ ਅਮਨਦੀਪ ਸਿੰਘ ਭੱਟੀ, ਪੀਸੀਐੱਸ, ਸੰਯੁਕਤ ਮੁੱਖ ਚੋਣ ਅਧਿਕਾਰੀ ਸ਼੍ਰੀ ਸੌਰਭ ਕੁਮਾਰ ਅਰੋੜਾ, ਪੀਸੀਐੱਸ, ਨੋਡਲ ਅਫ਼ਸਰ (ਐੱਸਵੀਈਈਪੀ/SVEEP) ਸ਼੍ਰੀ ਨਵੀਨ, ਡੈਨਿਕਸ,
ਅਤੇ ਨੋਡਲ ਅਫ਼ਸਰ (ਮੀਡੀਆ ਅਤੇ ਸੋਸ਼ਲ ਮੀਡੀਆ) ਸ਼੍ਰੀ ਰਾਜੀਵ ਤਿਵਾਰੀ ਵੀ ਉਪਸਥਿਤ ਰਹੇ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਵੇਲੇ ਇਸ ਹਲਕੇ ਵਿੱਚ ਕੁੱਲ 5,16,427 ਇਲੈਕਟਰਸ ਹਨ। ਸਾਰੇ ਗਣਨਾ ਫਾਰਮ ਡਾਊਨਲੋਡ ਕਰਕੇ ਪ੍ਰਿੰਟ ਕੀਤੇ ਜਾ ਚੁੱਕੇ ਹਨ ਅਤੇ ਵੰਡੇ ਜਾਣ ਲਈ ਤਿਆਰ ਹਨ। ਗਣਨਾ ਪੜਾਅ 15 ਜੂਨ, 2026 ਤੋਂ ਸ਼ੁਰੂ ਹੋ ਕੇ 14 ਜੁਲਾਈ, 2026 ਤੱਕ ਚਲੇਗਾ। ਇਸ ਕਾਰਜ ਲਈ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼/EROs), ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਏਈਆਰਓਜ਼/AEROs), ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼/BLOs), ਬੂਥ ਲੈਵਲ ਏਜੰਟਾਂ (ਬੀਐੱਲਏਜ਼/BLAs), ਬੀਐੱਲਓ (BLO) ਸੁਪਰਵਾਇਜ਼ਰਾਂ ਅਤੇ ਹੋਰ ਹਿਤਧਾਰਕਾਂ ਦੀ ਵਿਆਪਕ ਟ੍ਰੇਨਿੰਗ ਪੂਰੀ ਕੀਤੀ ਜਾ ਚੁੱਕੀ ਹੈ।

ਗਣਨਾ ਪੜਾਅ ਦੇ ਦੌਰਾਨ ਬੂਥ ਲੈਵਲ ਅਫ਼ਸਰ (ਬੀਐੱਲਓਜ਼/BLOs) ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ ਵੰਡ ਅਤੇ ਇਕੱਤਰੀਕਰਨ ਕਰਨਗੇ। ਹਰੇਕ ਇਲੈਕਟਰ ਨੂੰ ਫਾਰਮ ਦੀਆਂ ਦੋ ਕਾਪੀਆਂ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਜ਼ਰੂਰਤ ਪੈਣ ‘ਤੇ ਫਾਰਮ ਨੂੰ ਭਰਨ ਵਿੱਚ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ। ਜਿਨ੍ਹਾਂ ਘਰਾਂ ਨੂੰ ਤਾਲਾ ਲਗਿਆ ਹੋਇਆ ਮਿਲੇਗਾ, ਉੱਥੇ ਬੂਥ ਲੈਵਲ ਅਫ਼ਸਰ (ਬੀਐੱਲਓਜ਼/BLOs) ਫਾਰਮ ਛੱਡ ਦੇਣਗੇ ਅਤੇ ਇਕੱਤਰੀਕਰਨ ਲਈ ਅਲੱਗ-ਅਲੱਗ ਤਰੀਕਾਂ ‘ਤੇ ਘੱਟੋ-ਘੱਟ ਤਿੰਨ ਵਾਰ ਫਾਲੋ-ਅੱਪ ਦੌਰੇ ਕਰਨਗੇ।

ਇਲੈਕਟਰਸ ਸਹੀ ਢੰਗ ਨਾਲ ਭਰੇ ਹੋਏ ਗਣਨਾ ਫਾਰਮ ਆਪਣੇ ਸਬੰਧਿਤ ਬੂਥ ਲੈਵਲ ਅਫ਼ਸਰ (ਬੀਐੱਲਓ/BLO) ਨੂੰ ਜਮ੍ਹਾਂ ਕਰਵਾ ਸਕਦੇ ਹਨ ਜਾਂ ਈਸੀਆਈਐੱਨਈਟੀ (ECINet) ਮੋਬਾਈਲ ਐਪ ਅਤੇ ਵੋਟਰਸ’ ਸਰਵਿਸ ਪੋਰਟਲ (Voters’ Service Portal) ਦੇ ਜ਼ਰੀਏ ਵੀ ਪ੍ਰਸਤੁਤ ਕਰ ਸਕਦੇ ਹਨ। ਔਨਲਾਇਨ ਪ੍ਰਸਤੁਤ ਫਾਰਮਾਂ ਦੀ ਪੁਸ਼ਟੀ ਸਬੰਧਿਤ ਬੂਥ ਲੈਵਲ ਅਫ਼ਸਰ (ਬੀਐੱਲਓ/BLO) ਦੁਆਰਾ ਕੀਤੀ ਜਾਵੇਗੀ।

ਇਲੈਕਟਰਸ ਨੂੰ 2002-2003 ਵਿੱਚ ਕੀਤੇ ਗਏ ਪਿਛਲੇ ਐੱਸਆਈਆਰ (SIR) ਤੋਂ ਮੈਪਿੰਗ ਵੇਰਵੇ ਪ੍ਰਦਾਨ ਕਰਨ ਲਈ ਬੇਨਤੀ ਕੀਤੀ ਗਈ ਹੈ। ਅਜਿਹੇ ਮਾਮਲਿਆਂ ਵਿੱਚ ਜਿੱਥੇ ਅਜਿਹੇ ਵੇਰਵੇ ਉਪਲਬਧ ਨਹੀਂ ਹਨ, ਵੋਟਰ 2002-2003 ਦੇ ਐੱਸਆਈਆਰ (SIR) ਜਾਂ 12 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 2025-2026 ਦੇ ਹਾਲ ਹੀ ਵਿੱਚ ਕੀਤੇ ਗਏ ਐੱਸਆਈਆਰ (SIR) ਵਿੱਚ ਦਰਜ ਆਪਣੇ ਮਾਪਿਆਂ ਜਾਂ ਦਾਦਾ-ਦਾਦੀ ਦੇ ਵੇਰਵੇ ਪ੍ਰਦਾਨ ਕਰ ਸਕਦੇ ਹਨ। ਪਿਛਲੇ ਐੱਸਆਈਆਰ
(SIR) ਰਿਕਾਰਡ ਮੁੱਖ ਚੋਣ ਅਧਿਕਾਰੀ, ਚੰਡੀਗੜ੍ਹ ਦੀ ਵੈੱਬਸਾਇਟ, ਈਸੀਆਈਐੱਨਈਟੀ ਮੋਬਾਈਲ ਐਪ ਜਾਂ ਵੋਟਰਸ’ ਸਰਵਿਸ ਪੋਰਟਲ ਦੇ ਜ਼ਰੀਏ ਖੋਜੇ ਜਾ ਸਕਦੇ ਹਨ। ਹਾਲਾਂਕਿ, ਜੇਕਰ ਮੈਪਿੰਗ ਵੇਰਵੇ ਉਪਲਬਧ ਨਹੀਂ ਹਨ ਤਾਂ ਗਣਨਾ ਫਾਰਮ ਜਮ੍ਹਾਂ ਕਰਵਾਉਣ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ, ਅਤੇ ਅਜਿਹੇ ਇਲੈਕਟਰਸ ਡ੍ਰਾਫਟ ਇਲੈਕਟੋਰਲ ਰੋਲ ਵਿੱਚ ਸ਼ਾਮਲ ਹੁੰਦੇ ਰਹਿਣਗੇ।

ਅਜਿਹੇ ਪਾਤਰ ਨਿਵਾਸੀ ਜਿਨ੍ਹਾਂ ਦੇ ਨਾਮ ਇਲੈਕਟੋਰਲ ਰੋਲ ਵਿੱਚ ਸ਼ਾਮਲ ਨਹੀਂ ਹਨ, ਉਹ ਨਿਰਧਾਰਿਤ ਘੋਸ਼ਣਾ-ਪੱਤਰ ਦੇ ਨਾਲ ਫਾਰਮ-6 ਪ੍ਰਸਤੁਤ ਕਰ ਸਕਦੇ ਹਨ। ਅਜਿਹੀਆਂ ਅਰਜ਼ੀਆਂ ‘ਤੇ ਡ੍ਰਾਫਟ ਇਲੈਕਟੋਰਲ ਰੋਲ ਦੇ ਪ੍ਰਕਾਸ਼ਨ ਤੋਂ ਬਾਅਦ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ ਦੇ ਦੌਰਾਨ ਕਾਰਵਾਈ ਕੀਤੀ ਜਾਵੇਗੀ।

ਮਾਨਤਾ ਪ੍ਰਾਪਤ ਰਾਜਨੀਤਿਕ ਦਲਾਂ ਅਤੇ ਉਨ੍ਹਾਂ ਦੇ ਬੂਥ ਲੈਵਲ ਏਜੰਟਾਂ ਬੀਐੱਲਏਜ਼ (BLAs) ਨੂੰ ਇਸ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਕਰਨ, ਇਲੈਕਟਰਸ ਨੂੰ ਗਣਨਾ ਫਾਰਮ ਜਮ੍ਹਾਂ ਕਰਾਉਣ ਵਿੱਚ ਸਹਿਯੋਗ ਦੇਣ ਅਤੇ ਪਾਤਰ ਲੇਕਿਨ ਗ਼ੈਰ-ਨਾਮਜ਼ਦ (un-enrolled) ਨਿਵਾਸੀਆਂ ਦੇ ਨਾਲ-ਨਾਲ ਮ੍ਰਿਤਕ, ਸ਼ਿਫਟ, ਡੁਪਲੀਕੇਟ ਜਾਂ ਹੋਰ ਅਯੋਗ ਇਲੈਕਟਰਸ ਬਾਰੇ ਜਾਣਕਾਰੀ ਉਪਲਬਧ ਕਰਵਾਉਣ ਦੀ ਬੇਨਤੀ ਕੀਤੀ ਗਈ ਹੈ।

ਚੋਣ ਵਿਭਾਗ, ਯੂ.ਟੀ. ਚੰਡੀਗੜ੍ਹ, ਸਾਰੇ ਇਲੈਕਟਰਸ, ਰਾਜਨੀਤਿਕ ਦਲਾਂ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ, ਵਿੱਦਿਅਕ ਸੰਸਥਾਵਾਂ ਅਤੇ ਹੋਰ ਹਿਤਧਾਰਕਾਂ ਨੂੰ ਗਣਨਾ ਪੜਾਅ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਇੱਕ ਸੰਪੂਰਨ, ਸਹੀ ਅਤੇ ਗਲਤੀ-ਮੁਕਤ ਇਲੈਕਟੋਰਲ ਰੋਲ ਦੀ ਤਿਆਰੀ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕਰਦਾ ਹੈ।

ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ, ਵੋਟਰ ਆਪਣੇ ਸਬੰਧਿਤ ਬੂਥ ਲੈਵਲ ਅਫ਼ਸਰ (ਬੀਐੱਲਓ/BLO) ਨਾਲ ਸੰਪਰਕ ਕਰ ਸਕਦੇ ਹਨ, ECINet ‘ਤੇ “ਬੁੱਕ ਏ ਕਾਲ” ਸੁਵਿਧਾ ਦਾ ਲਾਭ ਉਠਾ ਸਕਦੇ ਹਨ, ਜਾਂ ਵੋਟਰ ਹੈਲਪਲਾਇਨ 1950 ‘ਤੇ ਕਾਲ ਕਰ ਸਕਦੇ ਹਨ, ਜੋ ਰਿਵਿਜ਼ਨ ਦੇ ਦੌਰਾਨ 24 ਘੰਟੇ ਕੰਮ ਕਰੇਗੀ। ਨਾਗਰਿਕਾਂ ਦੀ ਸੁਵਿਧਾ ਲਈ ਵਿਭਿੰਨ ਸਥਾਨਾਂ ‘ਤੇ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...