ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

by | Jun 12, 2026 | breaking news, crime, MARKET | 0 comments

ਮਾਨ ਸਰਕਾਰ ਵੱਲੋਂ ਕਿਸੇ ਨੂੰ ਵੀ ਖੇਤੀਬਾੜੀ ਵਸਤਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਅਚਨਚੇਤ ਚੈਕਿੰਗ ਵਿੱਚ ਤੇਜ਼ੀ ਲਿਆਉਣ ਦੇ ਹੁਕਮ, ਗ਼ੈਰ-ਮਿਆਰੀ ਖੇਤੀਬਾੜੀ ਵਸਤਾਂ ਦੀ ਵਿਕਰੀ ਨੂੰ ਕਿਸਾਨ ਭਾਈਚਾਰੇ ਵਿਰੁੱਧ ਅਪਰਾਧ ਦੱਸਿਆ

ਗ਼ੈਰ-ਕਾਨੂੰਨੀ ਖਾਦਾਂ ਦੀ ਵਿਕਰੀ ‘ਤੇ ਨਕੇਲ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਜ਼ਬਤ ਕੀਤੀਆਂ ਹਨ। ਇਸ ਸਬੰਧੀ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਉਲੰਘਣਾ ਦੇ ਦੋਸ਼ ਹੇਠ ਮਹਾਰਾਸ਼ਟਰ ਦੇ ਥਾਨੇ ਸਥਿਤ ਕੰਪਨੀ ਮੈਸਰਜ਼ ਕੇ ਬੀ ਬਾਇਓ-ਆਰਗੈਨਿਕਸ ਪ੍ਰਾਈਵੇਟ ਲਿਮਟਿਡ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਥਰਮਲ ਪੁਲਿਸ ਸਟੇਸ਼ਨ, ਬਠਿੰਡਾ ਵਿਖੇ ਦਰਜ ਐਫਆਈਆਰ ਵਿੱਚ ਮੁਜ਼ੱਫਰ ਨਗਰ (ਯੂਪੀ) ਦੇ ਰਵੀ ਕੁਮਾਰ ਅਤੇ ਮਹਾਰਾਸ਼ਟਰ ਦੇ ਸਾਬਲੇ ਅਸ਼ਾਂਤ ਹਨੂਮੰਤ ਨੂੰ ਨਾਮਜ਼ਦ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ ਗਣਪਤੀ ਕੰਪਲੈਕਸ, ਮਲੋਟ ਰੋਡ, ਬਠਿੰਡਾ ਵਿਖੇ ਸਥਿਤ ਇਕ ਗੋਦਾਮ ‘ਤੇ ਛਾਪਾ ਮਾਰਿਆ ਗਿਆ ਸੀ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਛਾਪਾਮਾਰ ਟੀਮ ਨੇ ਪਾਇਆ ਕਿ ਸਟੋਰ ਕੀਤੀਆਂ ਖਾਦਾਂ ਫਰਟੀਲਾਈਜ਼ਰ ਕੰਟਰੋਲ ਆਰਡਰ ਤਹਿਤ ਨਿਰਧਾਰਤ ਮਾਪਦੰਡਾਂ ਅਨੁਸਾਰ ਨਹੀਂ ਸਨ। ਕੰਪਨੀ ਕੋਲ ਖਾਦ ਲਾਇਸੰਸ ਵੀ ਨਹੀਂ ਸੀ ਅਤੇ ਉਹ ਕੀਟਨਾਸ਼ਕਾਂ ਦੇ ਕਾਰੋਬਾਰ ਲਈ ਜਾਰੀ ਲਾਇਸੰਸ ਉੱਤੇ ਗ਼ੈਰਕਾਨੂੰਨੀ ਢੰਗ ਨਾਲ ਖਾਦਾਂ ਵੇਚ ਰਹੀ ਸੀ ਜੋ ਕਿ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਦੀ ਧਾਰਾ 7 ਅਤੇ 8 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਧਾਰਾ 3 ਤੇ 7 ਦੀ ਉਲੰਘਣਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਸੈਂਕੜੇ ਏਕੜ ਫਸਲ ਨੂੰ ਖਰਾਬ ਕਰ ਸਕਦੀਆਂ ਸਨ ਅਤੇ ਕਿਸਾਨਾਂ ਨੂੰ ਵਿੱਤੀ ਨੁਕਸਾਨ ਪਹੁੰਚਾ ਸਕਦੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਕੰਪਨੀ ਜਾਂ ਕਿਸੇ ਵੀ ਵਿਅਕਤੀ ਨੂੰ ਪੰਜਾਬ ਵਿੱਚ ਖੇਤੀਬਾੜੀ ਵਸਤਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਸਾਰੇ ਮੁੱਖ ਖੇਤੀਬਾੜੀ ਅਫਸਰਾਂ (ਸੀ.ਏ.ਓਜ਼) ਨੂੰ ਅਚਨਚੇਤ ਚੈਕਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਫਰਟੀਲਾਈਜ਼ਰ ਕੰਟਰੋਲ ਆਰਡਰ ਦੀ ਉਲੰਘਣਾ ਕਰਨਾ ਸਾਡੇ ਕਿਸਾਨ ਭਾਈਚਾਰੇ ਵਿਰੁੱਧ ਅਪਰਾਧ ਹੈ। ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਨੂੰ ਸਿਰਫ਼ ਲਾਇਸੰਸਸ਼ੁਦਾ ਡੀਲਰਾਂ ਤੋਂ ਪ੍ਰਮਾਣਿਤ ਖਾਦ ਅਤੇ ਬੀਜ ਖਰੀਦਣ ਅਤੇ ਸ਼ੱਕੀ ਵਸਤਾਂ ਸਬੰਧੀ ਰਿਪੋਰਟ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਕੋਲ ਕਰਨ ਦੀ ਅਪੀਲ ਕੀਤੀ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...